Wednesday, November 04, 2026
BREAKING NEWS
• ਆਮ ਆਦਮੀ ਪਾਰਟੀ ਦੇ ਦੋ ਮੌਜੂਦਾ ਵਿਧਾਇਕਾਂ ਵੱਲੋਂ ਅਸਤੀਫਾ • ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ

Chandigarh

ਪੰਜਾਬ ਹਰ ਪਰਿਵਾਰ ਨੂੰ 10 ਲੱਖ ਰੁਪਏ ਸਾਲਾਨਾ ਨਕਦ ਰਹਿਤ ਸਿਹਤ ਕਵਰ ਦੇਣ ਵਾਲਾ ਪਹਿਲਾ ਸੂਬਾ ਬਣਿਆ: ਡਾ. ਬਲਬੀਰ ਸਿੰਘ

March 31, 2026 09:38 PM
SehajTimes

ਚੰਡੀਗੜ੍ਹ : ਯੂਨੀਵਰਸਲ ਹੈਲਥਕੇਅਰ ਵੱਲ ਇੱਕ ਇਤਿਹਾਸਕ ਕਦਮ ਪੁੱਟਦਿਆਂ, ਪੰਜਾਬ ਸਰਕਾਰ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਹਰ ਪਰਿਵਾਰ ਨੂੰ 10 ਲੱਖ ਰੁਪਏ ਦਾ ਸਾਲਾਨਾ ਨਕਦ ਰਹਿਤ ਸਿਹਤ ਕਵਰ ਪ੍ਰਦਾਨ ਕਰਨ ਵਾਲਾ ਭਾਰਤ ਦਾ ਪਹਿਲਾ ਸੂਬਾ ਬਣਿਆ। ਇਹ ਯੋਜਨਾ ਪੀ.ਐਮ-ਜੇ.ਏ.ਵਾਈ  ਸਕੀਮ ਦੇ 5 ਲੱਖ ਰੁਪਏ ਦੇ ਕਵਰ ਨੂੰ ਦੁੱਗਣਾ ਕਰਦੀ ਹੈ ਅਤੇ ਸਾਰੇ ਵਸਨੀਕਾਂ ਨੂੰ ਇਸ ਦੇ ਦਾਇਰੇ ਵਿੱਚ ਲਿਆਉਂਦੀ ਹੈ। ਇੱਕ ਵੱਡੇ ਮੀਲ ਪੱਥਰ ਵਜੋਂ, ਸੂਬੇ ਵਿੱਚ ਹੁਣ ਤੱਕ 30 ਲੱਖ ਤੋਂ ਵੱਧ ‘ਸਿਹਤ ਕਾਰਡ’ ਬਣਾਏ ਜਾ ਚੁੱਕੇ ਹਨ, ਜਿਸ ਨਾਲ ਪੰਜਾਬ ਦੀ ਲਗਭਗ ਅੱਧੀ ਆਬਾਦੀ ਨੂੰ ਸੁਰੱਖਿਅਤ ਸਿਹਤ ਕਵਰ ਮਿਲ ਗਿਆ ਹੈ। ਕਾਰਡ ਬਣਾਉਣ ਦੀ ਇਹ ਵੱਡੀ ਗਿਣਤੀ ਸ਼ਹਿਰੀ ਅਤੇ ਪੇਂਡੂ ਦੋਵਾਂ ਖੇਤਰਾਂ ਵਿੱਚ ਲੋਕਾਂ ਦੇ ਉਤਸ਼ਾਹ ਨੂੰ ਦਰਸਾਉਂਦੀ ਹੈ। ਇਸ ਵਚਨਬੱਧਤਾ ਨੂੰ ਹੋਰ ਮਜ਼ਬੂਤ ਕਰਦਿਆਂ, ਭਗਵੰਤ ਮਾਨ ਸਰਕਾਰ ਨੇ ਪੰਜਾਬ ਬਜਟ 2026-27 ਵਿੱਚ ਵਿੱਚ ਇਸ ਯੋਜਨਾ ਲਈ 2000 ਕਰੋੜ ਰੁਪਏ ਅਲਾਟ ਕੀਤੇ ਹਨ, ਜੋ ਸਿਹਤ ਸਹੂਲਤਾਂ ਨੂੰ ਸਰਕਾਰ ਦੇ ਸ਼ਾਸਨ ਮਾਡਲ ਦਾ ਕੇਂਦਰੀ ਥੰਮ੍ਹ ਬਣਾਉਂਦੇ ਹਨ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਹੋਈ ਇਸ ਤਬਦੀਲੀ ਬਾਰੇ ਜਾਣਕਾਰੀ ਦਿੰਦਿਆਂ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ, “30 ਲੱਖ ਤੋਂ ਵੱਧ ਸਿਹਤ ਕਾਰਡਾਂ ਦੀ ਰਜਿਸਟ੍ਰੇਸ਼ਨ ਦੇ ਨਾਲ, ਪੰਜਾਬ ਜਨਤਕ ਸਿਹਤ ਸੰਭਾਲ ਵਿੱਚ ਇੱਕ ਨਵਾਂ ਮਿਆਰ ਸਥਾਪਤ ਕਰ ਰਿਹਾ ਹੈ। ਪੰਜਾਬ ਭਾਰਤ ਦਾ ਪਹਿਲਾ ਅਜਿਹਾ ਸੂਬਾ ਹਾਂ ਜੋ ਹਰ ਪਰਿਵਾਰ ਨੂੰ 10 ਲੱਖ ਰੁਪਏ ਤੱਕ ਦਾ ਯੂਨੀਵਰਸਲ ਅਤੇ ਨਕਦ ਰਹਿਤ ਇਲਾਜ ਮੁਹੱਵੀਆ ਕਰਵਾ ਰਿਹਾ ਹੈ ਹਰੇਕ ਮਾਮਲੇ ਵਿੱਚ, ਇਲਾਜ ਬਿਨਾਂ ਕਿਸੇ ਦੇਰੀ ਦੇ ਸ਼ੁਰੂ ਹੋਇਆ, ਜੋ ਇਹ ਦਰਸਾਉਂਦਾ ਹੈ ਕਿ ਕਿਵੇਂ ਸਿਹਤ ਕਾਰਡ ਹਰ ਉਮਰ ਵਰਗ ਅਤੇ ਡਾਕਟਰੀ ਲੋੜਾਂ ਲਈ ਤੁਰੰਤ ਅਤੇ ਨਕਦੀ ਰਹਿਤ ਇਲਾਜ ਨੂੰ ਸੰਭਵ ਬਣਾ ਰਿਹਾ ਹੈ। 900 ਤੋਂ ਵੱਧ ਸੂਚੀਬੱਧ ਸਰਕਾਰੀ ਅਤੇ ਨਿੱਜੀ ਹਸਪਤਾਲਾਂ ਅਤੇ 2300 ਤੋਂ ਵੱਧ ਇਲਾਜ ਪੈਕੇਜਾਂ ਦੇ ਨਾਲ, ਲਾਭਪਾਤਰੀ ਹੁਣ ਆਪਣੇ ਘਰ ਦੇ ਨੇੜੇ ਮਿਆਰੀ ਸਿਹਤ ਸੇਵਾਵਾਂ ਦਾ ਲਾਭ ਉਠਾ ਰਹੇ ਹਨ। ਹੁਣ ਤੱਕ, ਇਸ ਯੋਜਨਾ ਤਹਿਤ 300 ਕਰੋੜ ਰੁਪਏ ਤੋਂ ਵੱਧ ਦੀ ਲਾਗਤ ਵਾਲੇ ਲਗਭਗ 2 ਲੱਖ ਇਲਾਜ ਕੀਤੇ ਜਾ ਚੁੱਕੇ ਹਨ, ਜਿਨ੍ਹਾਂ ਵਿੱਚ 43,000 ਤੋਂ ਵੱਧ ਸਰਜੀਕਲ ਪ੍ਰਕਿਰਿਆਵਾਂ ਸ਼ਾਮਲ ਹਨ। ਜਿਵੇਂ-ਜਿਵੇਂ ਰਜਿਸਟ੍ਰੇਸ਼ਨ ਦਾ ਅੰਕੜਾ 65 ਲੱਖ ਪਰਿਵਾਰਾਂ ਦੇ ਟੀਚੇ ਵੱਲ ਵਧ ਰਿਹਾ ਹੈ, ਮੁੱਖ ਮੰਤਰੀ ਸਿਹਤ ਯੋਜਨਾ ਪੰਜਾਬ ਦੇ ਸਿਹਤ ਢਾਂਚੇ ਦੇ ਇੱਕ ਮਜ਼ਬੂਤ ਅਧਾਰ ਵਜੋਂ ਉੱਭਰ ਰਹੀ ਹੈ, ਜੋ ਜਨਤਕ ਸਿਹਤ ਕਵਰੇਜ ਦੇ ਪੈਮਾਨੇ ਅਤੇ ਦਾਇਰੇ ਵਿੱਚ ਇੱਕ ਰਾਸ਼ਟਰੀ ਮਿਸਾਲ ਕਾਇਮ ਕਰ ਰਹੀ ਹੈ।

 
 

Have something to say? Post your comment

More in Chandigarh

ਗੈਂਗਸਟਰਾਂ 'ਤੇ ਵਾਰ ਦਾ 287ਵਾਂ ਦਿਨ: ਪੰਜਾਬ ਪੁਲਿਸ ਵੱਲੋਂ 477 ਥਾਈਂ ਛਾਪੇਮਾਰੀ; 151 ਕਾਬੂ

‘ਖੇਡਾਂ ਵਤਨ ਪੰਜਾਬ ਦੀਆਂ-2026’ ਅਧੀਨ ਰਾਜ ਪੱਧਰੀ ਘੋੜਸਵਾਰੀ ਮੁਕਾਬਲਿਆਂ ਦੇ ਸ਼ਡਿਊਲ ਵਿੱਚ ਤਬਦੀਲੀ

ਭਗਵੰਤ ਸਿੰਘ ਮਾਨ ਦਾ ਨੌਜਵਾਨਾਂ ਨੂੰ ਦੀਵਾਲੀ ਦਾ ਤੋਹਫ਼ਾ: 801 ਨੂੰ ਮਿਲੀਆਂ ਸਰਕਾਰੀ ਨੌਕਰੀਆਂ

ਮਾਨ ਸਰਕਾਰ ਵੱਲੋਂ ‘ਮੇਰਾ ਘਰ, ਮੇਰੇ ਨਾਮ’ ਸਕੀਮ ਤਹਿਤ ਹੁਣ ਤੱਕ 1377 ਪਿੰਡਾਂ ਵਿੱਚ 2.19 ਲੱਖ ਤੋਂ ਵੱਧ ਪ੍ਰਾਪਰਟੀ ਕਾਰਡਾਂ ਦੀ ਵੰਡ: ਹਰਦੀਪ ਸਿੰਘ ਮੁੰਡੀਆਂ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਬੇਬੁਨਿਆਦ ਦਾਅਵਿਆਂ ਨੂੰ ਲੈ ਕੇ ਚਰਨਜੀਤ ਸਿੰਘ ਚੰਨੀ ਦੀ ਸਖ਼ਤ ਆਲੋਚਨਾ

ਹਰਦੀਪ ਸਿੰਘ ਮੁੰਡੀਆਂ ਨੇ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ 11 ਨਵ-ਨਿਯੁਕਤ ਮੁਲਾਜ਼ਮਾਂ ਨੂੰ ਨਿਯੁਕਤੀ ਪੱਤਰ ਸੌਂਪੇ

25000 ਰਿਸ਼ਵਤ ਲੈਂਦੇ ਏ. ਐਸ. ਆਈ. ਨੂੰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

ਕਾਂਗਰਸ, ਅਕਾਲੀ ਦਲ ਅਤੇ ਭਾਜਪਾ ਪੂਰੀ ਤਰ੍ਹਾਂ ਭ੍ਰਿਸ਼ਟ; ਪੰਜਾਬ ਦੇ ਲੋਕ ਸੁਚੇਤ ਰਹਿਣ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪਟਿਆਲਾ ਦੇ 316 ਪਿੰਡਾਂ ਨੂੰ ਪੀਣ ਵਾਲੇ ਸਾਫ਼ ਪਾਣੀ ਦਾ ਤੋਹਫ਼ਾ

ਲਹਿਰਾਗਾਗਾ ਨੇੜੇ ਪਿੰਡ ਖੰਡੇਬਾਦ ਵਿਖੇ 27 ਏਕੜ ਤੋਂ ਵੱਧ ਸਰਕਾਰੀ ਜ਼ਮੀਨ 'ਤੇ ਬਣਾਈ ਜਾਵੇਗੀ ਨਵੀਂ ਅਨਾਜ ਮੰਡੀ: ਬਰਿੰਦਰ ਕੁਮਾਰ ਗੋਇਲ