ਸੁਨਾਮ : ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਅਤੇ ਵਿਧਾਨ ਸਭਾ ਹਲਕਾ ਸੁਨਾਮ ਦੇ ਇੰਚਾਰਜ਼ ਵਿਨਰਜੀਤ ਸਿੰਘ ਗੋਲਡੀ ਖਡਿਆਲ ਦੀ ਅਗਵਾਈ ਹੇਠ ਦਰਜਨਾਂ ਨੌਜਵਾਨਾਂ ਨੇ ਅਕਾਲੀ ਦਲ ਦਾ ਪੱਲਾ ਫੜਿਆ। ਇਸ ਮੌਕੇ ਬੋਲਦਿਆਂ ਨੌਜਵਾਨ ਅਕਾਲੀ ਆਗੂ ਵਿਨਰਜੀਤ ਸਿੰਘ ਗੋਲਡੀ ਖਡਿਆਲ ਨੇ ਆਖਿਆ ਕਿ ਨੌਜਵਾਨਾਂ ਦਾ ਅਕਾਲੀ ਦਲ ਵਿੱਚ ਸ਼ਾਮਿਲ ਹੋਣਾ ਦਰਸਾਉਂਦਾ ਹੈ ਕਿ ਆਉਣ ਵਾਲਾ ਭਵਿੱਖ ਅਕਾਲੀ ਦਲ ਦਾ ਹੋਵੇਗਾ। ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਅਕਾਲੀ ਦਲ ਦੀ ਸਰਕਾਰ ਸਰਕਾਰ ਬਣਨ ਵੱਲ ਇਸ਼ਾਰਾ ਕਰਦਾ ਹੈ। ਉਨ੍ਹਾਂ ਕਿਹਾ ਕਿ ਚੀਮਾਂ ਸਾਹਿਬ ਨੌਜਵਾਨ ਵਰਗ ਨੇ ਅਕਾਲੀ ਦਲ ਵਿੱਚ ਸ਼ਾਮਿਲ ਹੋਕੇ ਚੰਗੀ ਸੋਚ ਅਤੇ ਵਿਰਸੇ ਨਾਲ ਜੁੜਨ ਦਾ ਸੁਨੇਹਾ ਦਿੱਤਾ ਹੈ। ਨੌਜਵਾਨ ਨਾ ਸਿਰਫ਼ ਆਪਣੇ ਧਾਰਮਿਕ ਮੂਲ ਅਤੇ ਸਿੱਖੀ ਨਾਲ ਜੁੜੇ ਹੋਏ ਹਨ, ਸਗੋਂ ਦਸਤਾਰ ਦੀ ਮਹਾਨਤਾ ਅਤੇ ਪੰਜਾਬੀ ਸੱਭਿਆਚਾਰ ਨੂੰ ਅੱਗੇ ਵਧਾਉਣ ਲਈ ਵੀ ਬਚਨਬੱਧ ਹਨ। ਇਸ ਮੌਕੇ ਉੱਤੇ ਬੋਲਦਿਆਂ ਪਾਰਟੀ ਦੇ ਆਗੂਆਂ ਨੇ ਕਿਹਾ ਕਿ ਨੌਜਵਾਨ ਪੀੜੀ ਕਿਸੇ ਵੀ ਦੇਸ਼ ਜਾਂ ਸੂਬੇ ਦਾ ਉੱਜਵਲ ਭਵਿੱਖ ਹੁੰਦੀ ਹੈ। ਜਦੋਂ ਨੌਜਵਾਨ ਆਪਣੀ ਪਛਾਣ, ਵਿਰਸੇ ਅਤੇ ਧਰਮ ਨਾਲ ਜੁੜਕੇ ਅੱਗੇ ਵਧਦੇ ਹਨ ਤਾਂ ਸਮਾਜ ਵਿੱਚ ਸਕਾਰਾਤਮਕ ਬਦਲਾਅ ਆਉਂਦੇ ਹਨ। ਚੀਮਾਂ ਸਾਹਿਬ ਵਿਖੇ ਇਕੱਠੇ ਹੋਏ ਇਹ ਨੌਜਵਾਨ ਇਸ ਗੱਲ ਦਾ ਸਾਫ ਸਬੂਤ ਹਨ ਕਿ ਪੰਜਾਬ ਦੀ ਨੌਜਵਾਨੀ ਆਪਣੀ ਅਸਲ ਹੋਂਦ ਨੂੰ ਸਮਝ ਰਹੀ ਹੈ ਅਤੇ ਸਹੀ ਦਿਸ਼ਾ ਵੱਲ ਅੱਗੇ ਵਧ ਰਹੀ ਹੈ। ਹਲਕਾ ਇੰਚਾਰਜ ਵਿਨਰਜੀਤ ਸਿੰਘ ਗੋਲਡੀ ਨੇ ਕਿਹਾ ਕਿ ਪਾਰਟੀ ਵਿੱਚ ਸ਼ਾਮਿਲ ਹੋਏ ਹਰ ਇਕ ਨੌਜਵਾਨ ਨੂੰ ਪੂਰਾ ਮਾਣ-ਸਨਮਾਨ ਦਿੱਤਾ ਜਾਵੇਗਾ, ਉਨ੍ਹਾਂ ਦੀ ਸੋਚ ਨੂੰ ਅਮਲ ਵਿੱਚ ਲਿਆਂਦਾ ਜਾਵੇਗਾ। ਇਸ ਮੌਕੇ ਪ੍ਰਭਜੋਤ ਸਿੰਘ, ਸਾਹਿਬ ਸਿੰਘ, ਰਣਜੀਤ ਸਿੰਘ, ਕੁਲਵਿੰਦਰ ਸਿੰਘ, ਸੰਦੀਪ ਸਿੰਘ, ਸੁਖਪ੍ਰੀਤ ਸਿੰਘ, ਅੰਮ੍ਰਿਤਪਾਲ ਸਿੰਘ, ਜਗਤਾਰ ਸਿੰਘ, ਜਸਪਾਲ ਸਿੰਘ, ਗੱਗੀ ਸਿੰਘ ਚੀਮਾ, ਹਰਮਨ ਸਿੰਘ, ਜੱਸ ਤੋਲਾਵਾਲ, ਗੁਰਲਵਲੀਨ ਸਿੰਘ, ਨਵਦੀਪ ਸਿੰਘ ਅਤੇ ਮੱਕਾ ਸਿੰਘ ਸਮੇਤ ਕਈ ਨੌਜਵਾਨ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਿਲ ਹੋਏ।