Wednesday, April 01, 2026
BREAKING NEWS
ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜ

Majha

ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸਵਰਗੀ ਐਡਵੋਕੇਟ ਰਮੇਸ਼ ਰਾਜ ਭੰਡਾਰੀ ਨੂੰ ਨਿੱਘੀ ਸਰਧਾਂਜਲੀ ਦਿੱਤੀ

April 01, 2026 06:16 PM
Rozana Sehaj times

ਅੰਮ੍ਰਿਤਸਰ : ਅੰਮ੍ਰਿਤਸਰ ਸ਼ਹਿਰ ਦੇ ਨਿਵਾਸੀ ਰਹੇ ਐਡਵੋਕੇਟ ਰਮੇਸ਼ ਰਾਜ ਭੰਡਾਰੀ ਨਮਿਤ ਅੱਜ ਪਾਠ ਦਾ ਭੋਗ ਅਤੇ ਅੰਤਿਮ ਅਰਦਾਸ ਸਥਾਨਕ ਗੁਰਦੁਆਰਾ ਗੁਰੂ ਨਾਨਕ ਪ੍ਰਕਾਸ਼, ਰਣਜੀਤ ਐਵੀਨਿਊ ਵਿਖੇ ਕਰਵਾਈ ਗਈ। ਸਵਰਗਵਾਸੀ ਐਡਵੋਕੇਟ ਸ੍ਰੀ ਰਮੇਸ਼ ਰਾਜ ਭੰਡਾਰੀ ਪੰਜਾਬ ਦੇ ਸੀਨੀਅਰ ਆਈ.ਏ.ਐਸ. ਅਧਿਕਾਰੀ ਸ੍ਰੀ ਰਾਹੁਲ ਭੰਡਾਰੀ ਦੇ ਪਿਤਾ ਅਤੇ ਸੀਨੀਅਰ ਆਈ.ਏ.ਐਸ. ਅਧਿਕਾਰੀ ਰਾਖੀ ਗੁਪਤਾ ਭੰਡਾਰੀ ਦੇ ਸਹੁਰਾ ਸਾਹਿਬ ਸਨ। ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਐਡਵੋਕੇਟ ਰਮੇਸ਼ ਰਾਜ ਭੰਡਾਰੀ ਜੀ ਨਮਿਤ ਅੱਜ ਪਾਠ ਦੇ ਭੋਗ ਅਤੇ ਅੰਤਿਮ ਅਰਦਾਸ ਵਿੱਚ ਸ਼ਾਮਲ ਹੋ ਕੇ ਵਿੱਛੜੀ ਰੂਹ ਦੀ ਆਤਮਿਕ ਸ਼ਾਂਤੀ ਲਈ ਅਤੇ ਪਿੱਛੇ ਪਰਿਵਾਰ ਅਤੇ ਸਨੇਹੀਆਂ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ ਦੀ ਅਰਦਾਸ ਕੀਤੀ। ਉਨ੍ਹਾਂ ਕਿਹਾ ਕਿ ਐਡਵੋਕੇਟ ਰਮੇਸ਼ ਰਾਜ ਭੰਡਾਰੀ ਜੀ ਬਹੁਤ ਨੇਕ ਰੂਹ ਸਨ ਅਤੇ ਸਮਾਜ ਨੂੰ ਉਨ੍ਹਾਂ ਦੀ ਦੇਣ ਨੂੰ ਹਮੇਸ਼ਾਂ ਯਾਦ ਰੱਖਿਆ ਜਾਵੇਗਾ। ਇਸ ਮੌਕੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਸੀਨੀਅਰ ਆਈ.ਏ.ਐਸ. ਅਧਿਕਾਰੀ ਸ੍ਰੀ ਰਾਹੁਲ ਭੰਡਾਰੀ ਅਤੇ ਸੀਨੀਅਰ ਆਈ.ਏ.ਐਸ. ਅਧਿਕਾਰੀ ਰਾਖੀ ਗੁਪਤਾ ਭੰਡਾਰੀ ਨਾਲ ਵੀ ਡੂੰਘੇ ਦੁੱਖ ਦਾ ਇਜ਼ਹਾਰ ਕੀਤਾ। ਇਸ ਮੌਕੇ ਪੰਜਾਬੀ ਜਾਗਰਨ ਦੇ ਮੁੱਖ ਸੰਪਾਦਕ ਸ੍ਰੀ ਵਰਿੰਦਰ ਸਿੰਘ ਵਾਲੀਆ, ਉੱਤਮ ਹਿੰਦੂ ਦੇ ਸੰਪਾਦਕ ਸ੍ਰੀ ਰਿਤਨ ਖੰਨਾ, ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਸ੍ਰੀਮਤੀ ਪਰਮਜੀਤ ਕੌਰ, ਐੱਸ.ਡੀ.ਐੱਮ. ਅੰਮ੍ਰਿਤਸਰ-2 ਸ. ਗੁਰਮੰਦਰ ਸਿੰਘ ਤੋਂ ਇਲਾਵਾ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਆਗੂਆਂ, ਸਮਾਜਿਕ ਤੇ ਧਾਰਮਿਕ ਜਥੇਬੰਦੀਆਂ ਦੇ ਨੁਮਾਇੰਦਿਆਂ, ਪਰਿਵਾਰਕ ਮੈਂਬਰਾਂ, ਦੋਸਤਾਂ, ਸਿਵਲ ਸੁਸਾਇਟੀ ਦੇ ਮੈਂਬਰਾਂ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਵਿਛੜੀ ਰੂਹ ਨੂੰ ਸ਼ਰਧਾਂਜਲੀ ਭੇਟ ਕੀਤੀ ਅਤੇ ਭੰਡਾਰੀ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ।

Have something to say? Post your comment

 

More in Majha

ਸ਼ਾਨਦਾਰ ਚਾਰ ਸਾਲ, ਭਗਵੰਤ ਮਾਨ ਦੇ ਨਾਲ ਪੰਜਾਬ ਸਰਕਾਰ ਦੇ ਸ਼ਾਨਦਾਰ ਚਾਰ ਸਾਲ ਪੂਰੇ ਹੋਣ `ਤੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਕੀਤਾ ਖੁਸ਼ੀ ਦਾ ਪ੍ਰਗਟਾਵਾ

ਸ਼ਹਿਰਾਂ ਵੱਲ ਹਿਜ਼ਰਤ ਠੱਲ੍ਹਣ ਲਈ "ਬਦਲਦੇ ਪਿੰਡ, ਬਦਲਦਾ ਪੰਜਾਬ" ਸਕੀਮ `ਤੇ 3500 ਕਰੋੜ ਖਰਚੇ ਜਾਣਗੇ : ਧਾਲੀਵਾਲ

ਅੰਮ੍ਰਿਤਸਰ ਦੇ ਹੋਟਲ ਵਿੱਚ ਮਹਿਲਾ ਦੀ ਲਾਸ਼ ਮਿਲਣ ਨਾਲ ਹੜਕੰਪ ਮੌਤ ਦੇ ਕਾਰਣਾਂ ‘ਤੇ ਸਸਪੈਂਸ, ਪੁਲਿਸ ਵੱਲੋਂ ਜਾਂਚ ਜਾਰੀ

ਇਸੇ ਮਹੀਨੇ ਅਜਨਾਲਾ ‘ਚ ਪਨਾਹੀ ਕਦੀਮ 10,181 ਕਨਾਲ ਜਮੀਨ ਦੇ ਕਿਸਾਨ ਮਾਲਕਾਂ ਨੂੰ ਮਾਨ ਸਰਕਾਰ ਦੇਵੇਗੀ ਮਾਲਕੀ ਹੱਕ –ਧਾਲੀਵਾਲ

ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਨੇ ਜੰਡਿਆਲਾ ਗੁਰੂ ਦੇ ਪਿੰਡ ਕੋਹਾਟਵਿੰਡ ਹਿੰਦੂਆਂ ਵਿਖੇ ਗਲੀਆਂ ਅਤੇ ਸੜਕਾਂ ਦੇ ਕੰਮਾਂ ਦੀ ਸ਼ੁਰੂਆਤ ਕੀਤੀ

ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਵੱਲੋਂ ਅਜਨਾਲਾ ਵਿਖੇ ਵਪਾਰੀਆਂ ਨਾਲ ਮੁਲਾਕਾਤ

ਅੰਮ੍ਰਿਤਸਰ ਦਿਹਾਤੀ ਪੁਲਿਸ ਥਾਣਾ ਭਿੰਡੀਸੈਦਾਂ ਬੀਤੀ ਰਾਤ ਜ਼ੋਰਦਾਰ ਧਮਾਕੇ ਦੀ ਆਵਾਜ਼ ‌ਸੁਣਾਈ ਦਿੱਤੀ

ਐਚ.ਐਂਫ ਨਸਲ ਦੀਆਂ ਵੱਛੀਆਂ ਦੇ ਸੁੰਦਰਤਾ ਮੁਕਾਬਲੇ ਰਾਜਾਸਾਂਸੀ ਦੇ ਹਰਸ਼ਾ ਛੀਨਾ ਵਿਖੇ ਕਰਵਾਏ ਗਏ

ਪੰਜਾਬ ਸਰਕਾਰ ਦੇ ਸ਼ਾਨਦਾਰ ਚਾਰ ਸਾਲ ਪੂਰੇ ਹੋਣ ਤੇ ਕੈਬਨਿਟ ਮੰਤਰੀ ਈ.ਟੀ.ਓ. ਨੇ ਕੀਤਾ ਖੁਸ਼ੀ ਦਾ ਪ੍ਰਗਟਾਵਾ

ਪੰਜਾਬ ਸਟੇਟ ਹਿਊਮਨ ਰਾਈਟਸ ਕਮਿਸ਼ਨ, ਪੰਜਾਬ ਦੇ ਚੇਅਰਪਰਸਨ ਵੱਲੋਂ ਇੰਸਟੀਚਿਊਟ ਆਫ ਮੈਨਟਲ ਹੈਲਥ ਅੰਮ੍ਰਿਤਸਰ ਦਾ ਦੌਰਾ