Wednesday, April 01, 2026
BREAKING NEWS
ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜ

Majha

ਸ਼ਾਨਦਾਰ ਚਾਰ ਸਾਲ, ਭਗਵੰਤ ਮਾਨ ਦੇ ਨਾਲ ਪੰਜਾਬ ਸਰਕਾਰ ਦੇ ਸ਼ਾਨਦਾਰ ਚਾਰ ਸਾਲ ਪੂਰੇ ਹੋਣ `ਤੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਕੀਤਾ ਖੁਸ਼ੀ ਦਾ ਪ੍ਰਗਟਾਵਾ

April 01, 2026 06:32 PM
Rozana Sehaj times

ਜੰਡਿਆਲਾ ਗੁਰੂ/ਅੰਮ੍ਰਿਤਸਰ : ਕੈਬਨਿਟ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਵੱਲੋਂ ਅੱਜ ਪਿੰਡ ਫਤਿਹਪੁਰ ਰਾਜਪੂਤਾਂ ਖ਼ੁਰਦ ਅਤੇ ਗਿੱਲ ਪਿੰਡ (ਹਲਕਾ ਜੰਡਿਆਲਾ ਗੁਰੂ) ਵਿਖੇ ਪੰਜਾਬ ਸਰਕਾਰ ਦੇ ਚਾਰ ਸਾਲ ਪੂਰੇ ਹੋਣ `ਤੇ  ਪਿੰਡ ਵਿਖੇ ਲੋਕਾਂ ਨਾਲ ਸਿੱਧਾ ਸੰਵਾਦ ਕੀਤਾ ਅਤੇ ਸਰਕਾਰ ਵਲੋਂ ਕੀਤੇ ਗਏ ਵਿਕਾਸ ਕਾਰਜਾਂ ਅਤੇ ਚਾਰ ਸਾਲ ਦੀਆਂ ਪ੍ਰਾਪਤੀਆਂ ਬਾਰੇ ਜਾਣਕਾਰੀ ਸਾਂਝੀ ਕੀਤੀ। ਇਸ ਮੌਕੇ ਹਲਕਾ ਵਾਸੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਦੇਸ਼ ਦੇ ਇਤਿਹਾਸ ਵਿੱਚ ਇਹ ਪਹਿਲੀ ਵਾਰ ਹੋਇਆ ਹੈ ਕਿ ਕਿਸੇ ਸੂਬੇ ਨੇ ਆਪਣੇ ਵਾਸੀਆਂ ਲਈ 10 ਲੱਖ ਰੁਪਏ ਤੱਕ ਸਿਹਤ ਬੀਮਾ ਸ਼ੁਰੂ ਕੀਤਾ ਹੈ। ਉਨਾਂ ਕਿਹਾ ਕਿ ਆਮ ਤੌਰ `ਤੇ ਵੇਖਣ ਵਿੱਚ ਆਉਂਦਾ ਸੀ ਕਿ ਪਿਛਲੀਆਂ ਸਰਕਾਰਾਂ ਕੇਵਲ ਆਪਣੀ ਆਖਿਰੀ ਸਾਲ ਦੇ ਕੰਮ ਵਿੱਚ ਹੀ ਛੋਟੇ ਮੋਟੇ ਵਿਕਾਸ ਦੇ ਕੰਮ ਕਰਕੇ ਲੋਕਾਂ ਨੂੰ ਵਰਗਲਾ ਲੈਂਦੀਆਂ ਸਨ ਪਰ ਮਾਨ ਸਰਕਾਰ ਨੇ ਆਪਣੇ ਕਾਰਜਕਾਲ ਦੌਰਾਨ ਪਹਿਲੇ ਸਾਲ ਤੋਂ ਹੀ ਲੋਕਾਂ ਨਾਲ ਕੀਤੀਆਂ ਗਰੰਟੀਆਂ ਨੂੰ ਪੂਰਾ ਕਰਨਾ ਸ਼ੁਰੂ ਕਰ ਦਿੱਤਾ ਸੀ। ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਦੇ ਸ਼ਾਨਦਾਰ ਚਾਰ ਸਾਲ ਪੂਰੇ ਹੋਣ ਤੇ ਸ: ਹਰਭਜਨ ਸਿੰਘ ਈ.ਟੀ.ਓ. ਨੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਇਨ੍ਹਾਂ ਚਾਰ ਸਾਲਾਂ ਦੌਰਾਨ ਸਿਹਤ, ਸਿੱਖਿਆ, ਰੁਜ਼ਗਾਰ ਉਦਯੋਗਿਕ ਵਿਕਾਸ, ਬੁਨਿਆਦੀ ਢਾਂਚੇ ਵਿੱਚ ਵੱਡੇ ਬਦਲਾਅ ਲਿਆਂਦੇ ਗਏ ਹਨ। ਉਨ੍ਹਾਂ ਕਿਹਾ ਕਿ ਸਿਹਤ ਦੇ ਖੇਤਰ ਵਿਚ ਕ੍ਰਾਂਤੀਕਾਰੀ ਬਦਲਾ ਲਿਆਂਦੇ ਹੋਏ ਸਿਹਤ ਬੀਮਾ ਯੋਜਨਾ ਸ਼ੁਰੂ ਕੀਤੀ ਗਈ, ਜਿਸ ਤਹਿਤ ਹਰ ਵਰਗ ਦੇ ਹਰੇਕ ਨਾਗਰਿਕ ਲਈ 10 ਲੱਖ ਰੁਪਏ ਤੱਕ ਦੇ ਮੁਫਤ ਇਲਾਜ ਦੀ ਸਹੂਲਤ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਮਹਿਲਾਵਾਂ ਦੀ ਆਰਥਿਕ ਮਜਬੂਤੀ ਲਈ ਜਰਨਲ ਵਰਗ ਦੀਆਂ ਔਰਤਾਂ ਨੂੰ 1000 ਰੁਪਏ ਅਤੇ ਐਸ.ਸੀ ਵਰਗ ਦੀਆਂ ਔਰਤਾਂ ਲਈ 1500 ਦੀ ਸਹੂਲਤ ਪ੍ਰਦਾਨ ਕੀਤੀ ਗਈ ਹੈ। ਸਿੱਖਿਆ ਦੇ ਖੇਤਰ ਵਿੱਚ ਕਰੋੜਾਂ ਰੁਪਏ ਖਰਚ ਕੇ ਵੱਡੇ ਸੁਧਾਰ ਕਰਦਿਆਂ ਸਕੂਲਾਂ ਦੀ ਨੁਹਾਰ ਬਦਲੀ ਗਈ ਹੈ ਅਤੇ ਪ੍ਰਾਈਵੇਟ ਸਕੂਲਾਂ ਦੀ ਤਰ੍ਹਾਂ ਸਰਕਾਰੀ ਸਕੂਲਾਂ ਵਿੱਚ ਵੀ ਸਾਰੀਆਂ ਸੁਵਿਧਾਵਾਂ ਉਪਲਬਧ ਕਰਵਾਈਆਂ ਗਈਆਂ ਹਨ। ਇਸ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਰੁਜ਼ਗਾਰ ਦੇ ਮੌਕੇ ਪੈਦਾ ਕੀਤੇ ਗਏ ਅਤੇ ਬਿਨਾਂ ਕਿਸੇ ਸਿਫਾਰਿਸ਼ ਦੇ ਨੌਕਰੀਆਂ ਦਿੱਤੀਆਂ ਗਈਆਂ ਹਨ।ਕਾਨੂੰਨ ਵਿਵਸਥਾ ਨੂੰ ਮਜਬੂਤ ਕਰਨ ਲਈ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਚਲਾਈ ਗਈ ਅਤੇ ਅਜਿਹਾ ਕਾਰੋਬਾਰ ਕਰਨ ਵਾਲਿਆਂ ਖਿਲਾਫ ਵੱਡੇ ਪੱਧਰ ਤੇ ਕਾਰਵਾਈਆਂ ਕੀਤੀਆਂ ਗਈਆਂ। ਉਨ੍ਹਾਂ ਦੱਸਿਆ ਕਿ ਕਰੋੜਾਂ ਰੁਪਏ ਖਰਚ ਕੇ ਸੜਕਾਂ ਦਾ ਨਵੀਨੀਕਰਨ, ਪੁੱਲਾਂ ਦੀ ਉਸਾਰੀ ਅਤੇ ਹੋਰ ਵੱਡੇ ਪ੍ਰੋਜੈਕਟਾਂ ਤੇ ਕੰਮ ਕਰਕੇ ਬੁਨਿਆਦੀ ਢਾਂਚੇ ਨੂੰ ਮਜਬੂਤ ਕੀਤਾ ਗਿਆ। ਕੈਬਨਿਟ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਵੱਡੀ ਰਾਹਤ ਦੇਣ ਲਈ 90% ਘਰਾਂ ਦੇ ਬਿਜਲੀ ਦੇ ਬਿੱਲ ਜੀਰੋ ਆ ਰਹੇ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸਾਬਤ ਕਰ ਦਿੱਤਾ ਹੈ ਕਿ ਜੇ ਨੀਅਤ ਸਾਫ ਹੋਵੇ ਤਾਂ ਘੱਟ ਸਮੇਂ ਵਿੱਚ ਵੀ ਵੱਡੇ ਬਦਲਾਅ ਲਿਆਂਦੇ ਜਾ ਸਕਦੇ ਹਨ। ਆਉਣ ਵਾਲੇ ਸਮੇਂ ਵਿੱਚ ਵੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਨੂੰ ਤਰੱਕੀ ਅਤੇ ਖੁਸ਼ਹਾਲੀ ਦੀ ਨਵੀਂ ਉਚਾਈਆਂ ਤੱਕ ਲਿਜਾਇਆ ਜਾਵੇਗਾ। ਇਸ ਮੌਕੇ ਬਲਾਕ ਪ੍ਰਧਾਨ/ਸਰਪੰਚ ਪਿੰਡ ਕਿਲ੍ਹਾ ਜੀਵਨ ਸਿੰਘ ਬਲਜਿੰਦਰ ਸਿੰਘ, ਸਰਪੰਚ ਮੰਗਲ ਸਿੰਘ, ਸਰਪੰਚ ਪਿੰਡ ਮੱਖਣਵਿੰਡੀ ਸ. ਸੁਖਵਿੰਦਰ ਸਿੰਘ (ਸੁੰਦਰ), ਸਰਪੰਚ ਪਿੰਡ ਫਤਿਹਪੁਰ ਰਾਜਪੂਤਾਂ ਖੁਰਦ, ਕੁਲਵਿੰਦਰ ਕੌਰ ਪਤਨੀ ਰਣਜੀਤ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਲੋਕ ਹਾਜ਼ਰ ਸਨ। 

 

 

Have something to say? Post your comment

 

More in Majha

ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵੱਲੋਂ ਜੰਡਿਆਲਾ ਗੁਰੂ ਹਲਕੇ ਦੇ ਪਿੰਡਾਂ ਵਿੱਚ ਵਿਕਾਸ ਕਾਰਜਾਂ ਦੇ ਉਦਘਾਟਨ ਤੇ ਜਨ ਸੰਵਾਦ

ਅੱਜ ਤੋਂ ਘਰੇਲੂ, ਦੁਕਾਨਦਾਰਾਂ, ਉਦਯੋਗਾਂ ‘ਚ ਬਿਜਲੀ ਦਰਾਂ ਸਸਤੀਆਂ ਕਰਕੇ ਮਾਨ ਸਰਕਾਰ ਨੇ ਇਕ ਹੋਰ ਮਾਸਟਰ ਸਟਰੋਕ ਮਾਰਿਆ-ਧਾਲੀਵਾਲ

ਮਾਨ ਸਰਕਾਰ ਨਵੀਆਂ ਲੀਹਾਂ ‘ਤੇ ਪਹੁੰਚਾ ਰਹੀ ਪੇਂਡੂ ਵਿਕਾਸ : ਗੁਰਪ੍ਰਤਾਪ ਸੰਧੂ

ਵਿਧਾਇਕ ਡਾ. ਗੁਪਤਾ ਨੇ ਟਿਊਬਵੈੱਲ ਦਾ ਉਦਘਾਟਨ ਕੀਤਾ: ਗਰਮੀਆਂ ਵਿੱਚ ਲੋਕਾਂ ਨੂੰ ਪਾਣੀ ਦੀ ਕਮੀ ਦਾ ਸਾਹਮਣਾ ਨਹੀਂ ਕਰਨਾ ਪਵੇਗਾ

ਸ਼ਹਿਰਾਂ ਵੱਲ ਹਿਜ਼ਰਤ ਠੱਲ੍ਹਣ ਲਈ "ਬਦਲਦੇ ਪਿੰਡ, ਬਦਲਦਾ ਪੰਜਾਬ" ਸਕੀਮ `ਤੇ 3500 ਕਰੋੜ ਖਰਚੇ ਜਾਣਗੇ : ਧਾਲੀਵਾਲ

ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸਵਰਗੀ ਐਡਵੋਕੇਟ ਰਮੇਸ਼ ਰਾਜ ਭੰਡਾਰੀ ਨੂੰ ਨਿੱਘੀ ਸਰਧਾਂਜਲੀ ਦਿੱਤੀ

ਅੰਮ੍ਰਿਤਸਰ ਦੇ ਹੋਟਲ ਵਿੱਚ ਮਹਿਲਾ ਦੀ ਲਾਸ਼ ਮਿਲਣ ਨਾਲ ਹੜਕੰਪ ਮੌਤ ਦੇ ਕਾਰਣਾਂ ‘ਤੇ ਸਸਪੈਂਸ, ਪੁਲਿਸ ਵੱਲੋਂ ਜਾਂਚ ਜਾਰੀ

ਇਸੇ ਮਹੀਨੇ ਅਜਨਾਲਾ ‘ਚ ਪਨਾਹੀ ਕਦੀਮ 10,181 ਕਨਾਲ ਜਮੀਨ ਦੇ ਕਿਸਾਨ ਮਾਲਕਾਂ ਨੂੰ ਮਾਨ ਸਰਕਾਰ ਦੇਵੇਗੀ ਮਾਲਕੀ ਹੱਕ –ਧਾਲੀਵਾਲ

ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਨੇ ਜੰਡਿਆਲਾ ਗੁਰੂ ਦੇ ਪਿੰਡ ਕੋਹਾਟਵਿੰਡ ਹਿੰਦੂਆਂ ਵਿਖੇ ਗਲੀਆਂ ਅਤੇ ਸੜਕਾਂ ਦੇ ਕੰਮਾਂ ਦੀ ਸ਼ੁਰੂਆਤ ਕੀਤੀ

ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਵੱਲੋਂ ਅਜਨਾਲਾ ਵਿਖੇ ਵਪਾਰੀਆਂ ਨਾਲ ਮੁਲਾਕਾਤ