Wednesday, April 01, 2026
BREAKING NEWS
ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜ

Malwa

ਏ.ਡੀ.ਸੀ. ਵੱਲੋਂ ਡਰੱਗ ਅਤੇ ਸੋਸ਼ਲ-ਇਕਨਾਮਿਕ ਸੈਂਸਸ ਲਈ ਅਰਜ਼ੀਆਂ ਦੇਣ ਦੀ ਅਪੀਲ

April 01, 2026 06:35 PM
Rozana Sehaj times

ਕੋਟਕਪੂਰਾ : ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਫਰੀਦਕੋਟ ਸੰਦੀਪ ਮਲਹੋਤਰਾ ਨੇ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਜਾ ਰਹੇ ‘ਡਰੱਗ ਅਤੇ ਸੋਸ਼ਿਓ-ਇਕਨਾਮਿਕ ਸੈਂਸਸ’ ਲਈ ਯੋਗ ਕਰਮਚਾਰੀਆਂ ਨੂੰ ਐਨਯੂਮੇਰੇਟਰ (ਗਿਣਤੀਕਾਰ) ਵਜੋਂ ਅਰਜ਼ੀਆਂ ਦੇਣ ਦੀ ਅਪੀਲ ਕੀਤੀ ਹੈ। ਉਨ੍ਹਾਂ ਦੱਸਿਆ ਕਿ ਇਸ ਸੈਂਸਸ ਦਾ ਉਦੇਸ਼ ਜ਼ਿਲ੍ਹੇ ਵਿੱਚ ਨਸ਼ਿਆਂ ਸਬੰਧੀ ਹਾਲਾਤਾਂ ਅਤੇ ਲੋਕਾਂ ਦੀ ਸਮਾਜਿਕ-ਆਰਥਿਕ ਸਥਿੱਤੀ ਬਾਰੇ ਸਹੀ ਡਾਟਾ ਇਕੱਠਾ ਕਰਨਾ ਹੈ, ਜਿਸ ਨਾਲ ਸਰਕਾਰ ਵੱਲੋਂ ਯੋਜਨਾਵਾਂ ਨੂੰ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕੀਤਾ ਜਾ ਸਕੇ। ਵਧੀਕ ਡਿਪਟੀ ਕਮਿਸ਼ਨਰ ਮਲਹੋਤਰਾ ਨੇ ਦੱਸਿਆ ਕਿ ਐਨਯੂਮੇਰੇਟਰ (ਗਿਣਤੀਕਾਰ) ਵਜੋਂ ਅਰਜ਼ੀ ਦੇਣ ਲਈ ਉਮੀਦਵਾਰ ਦਾ ਪੰਜਾਬ ਸਰਕਾਰ ਦਾ ਕਰਮਚਾਰੀ (ਰੈਗੂਲਰ ਜਾਂ ਕਾਂਟਰੈਕਚੁਅਲ) ਹੋਣਾ ਅਤੇ ਘੱਟੋ-ਘੱਟ ਗ੍ਰੈਜੂਏਟ ਜਾਂ ਡਿਪਲੋਮਾ ਹੋਲਡਰ ਹੋਣਾ ਲਾਜ਼ਮੀ ਹੈ। ਉਨ੍ਹਾਂ ਕਿਹਾ ਕਿ ਚੁਣੇ ਗਏ ਐਨਯੂਮੇਰੇਟਰਾਂ (ਗਿਣਤੀਕਾਰਾਂ) ਨੂੰ ਲਗਭਗ 250 ਘਰਾਂ ਦਾ ਸਰਵੇ ਕਰਨ ਦੀ ਜ਼ਿੰਮੇਵਾਰੀ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਇਹ ਸੈਂਸਸ 5 ਅਪ੍ਰੈਲ ਤੋਂ ਸ਼ੁਰੂ ਹੋ ਕੇ 45 ਦਿਨਾਂ ਵਿੱਚ ਪੂਰਾ ਕੀਤਾ ਜਾਵੇਗਾ ਅਤੇ ਇਹ ਕੰਮ ਸਰਕਾਰ ਵੱਲੋਂ ਪ੍ਰਦਾਨ ਕੀਤੀ ਮੋਬਾਈਲ ਐਪਲੀਕੇਸ਼ਨ ਰਾਹੀਂ ਕੀਤਾ ਜਾਵੇਗਾ। ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਐਨਯੂਮੇਰੇਟਰਾਂ (ਗਿਣਤੀਕਾਰਾਂ) ਨੂੰ ਪ੍ਰਤੀ ਘਰ 250 ਰੁਪਏ ਦੇ ਹਿਸਾਬ ਨਾਲ ਮਾਨਭੱਤਾ ਦਿੱਤਾ ਜਾਵੇਗਾ, ਜੋ ਕਿ 250 ਘਰਾਂ ਲਈ ਲਗਭਗ 62,500 ਰੁਪਏ ਬਣਦਾ ਹੈ। ਉਨ੍ਹਾਂ ਯੋਗ ਉਮੀਦਵਾਰਾਂ ਨੂੰ ਅਪੀਲ ਕੀਤੀ ਕਿ ਉਹ ਨਿਰਧਾਰਿਤ ਮਿਆਦ ਅੰਦਰ ਆਪਣੀਆਂ ਅਰਜ਼ੀਆਂ ਜਲਦੀ ਜਮਾ ਕਰਵਾਉਣ ਅਤੇ ਇਸ ਮਹੱਤਵਪੂਰਨ ਸਰਵੇ ਵਿੱਚ ਆਪਣਾ ਯੋਗਦਾਨ ਪਾਉਣ।

 
 

Have something to say? Post your comment

 

More in Malwa

ਸਿਮਰਨ ਕੌਰ ਢਾਡਲੀ ਨੇ ਬਣਜਾਰੇ ਦੇ ਚਰਚਿਤ ਗੀਤ ‘ਬੈਰਣ’ ਲਈ ਇੱਕ ਰੂਹਾਨੀ ਵਰਸ ਕੀਤਾ ਜਾਰੀ

ਪੰਜਾਬ ਦੇ ਨੌਜਵਾਨਾਂ ਵਿੱਚ ਬੇਅੰਤ ਸਮਰੱਥਾ: ਡਾ. ਜਗਦੀਪ ਸਿੰਘ

ਪਿੰਡ ਲੰਭਵਾਲੀ ਵਿਖੇ ਅੰਗਹੀਨਾ ਨੂੰ ਵੰਡਿਆ ਜਰੂਰੀ ਸਮਾਨ

ਕਾਂਗਰਸ ਅਤੇ ‘ਆਪ’ ਦੋਵਾਂ ਨੇ ਬੇਅਦਬੀ ’ਤੇ ਰਾਜਨੀਤੀ ਕੀਤੀ : ਸੁਖਬੀਰ ਸਿੰਘ ਬਾਦਲ

ਪੰਜਾਬੀ ਯੂਨੀਵਰਸਿਟੀ ਵਿਖੇ '12ਵਾਂ ਪੰਜ-ਰੋਜ਼ਾ ਪੰਜਾਬੀ ਯੂਨੀਵਰਸਿਟੀ ਪੁਸਤਕ ਮੇਲਾ ਅਤੇ ਸਾਹਿਤ ਉਤਸਵ' ਜਾਰੀ

ਮੁੱਖ ਮੰਤਰੀ ਭਗਵੰਤ ਮਾਨ ਦੀ ਰੈਲੀ ਵਿੱਚ ਉਮੜੇ ਜਨ ਸੈਲਾਬ ਨੇ ਹਲਕਾ ਸਨੌਰ ਵਿੱਚ ਹਡਾਣਾ ਦੀ ਜਿੱਤ ਦੇ ਦਿੱਤੇ ਸੰਕੇਤ

ਮੇਆਰ ਦਾ ਨਿਵੇਕਲਾ ਉਪਰਾਲਾ ਮੇਅਰ ਕੁੰਦਨ ਗੋਗੀਆ ਦੀ ਪ੍ਰੇਰਨਾ ਸਦਕਾ ਪਟਿਆਲਾ ਹਾਰਟ ਇੰਸਟੀਚਿਊਟ ਆਇਆ ਅੱਗੇ; ਸ਼ਹਿਰ ਦੇ ਵਿਕਾਸ ਲਈ ਦਿੱਤਾ 9.92 ਲੱਖ ਦਾ ਚੈੱਕ

ਵਾਰਡ ਨੰਬਰ 53 ਵਿੱਚ 10 ਲੱਖ ਰੁਪਏ ਦੇ ਬੀਮਾ ਕੈਂਪ ਦਾ ਆਯੋਜਨ

ਵਾਰਡ ਨੰਬਰ 53 ਵਿੱਚ 10 ਲੱਖ ਰੁਪਏ ਦੇ ਬੀਮਾ ਕੈਂਪ ਦਾ ਆਯੋਜਨ

ਸਰਕਾਰ ਦੇ ਸ਼ਾਨਦਾਰ 4 ਸਾਲ ਭਗਵੰਤ ਸਿੰਘ ਮਾਨ ਦੇ ਨਾਲ’ ਸੰਵਾਦ ਪ੍ਰੋਗਰਾਮ ਦੌਰਾਨ ਸਮਾਣਾ ' ਚ 15 ਲੱਖ ਦੇ ਫੰਡ ਜਾਰੀ*