ਕੋਟਕਪੂਰਾ : ਵਿਧਾਨ ਸਭਾ ਹਲਕਾ ਕੋਟਕਪੂਰਾ ਤੋਂ ਆਮ ਆਦਮੀ ਪਾਰਟੀ ਦੇ ਬਲਾਕ ਪ੍ਰਧਾਨ ਗੁਰਦੀਪ ਸ਼ਰਮਾ ਨੇ ਪੰਜਾਬ ਸਰਕਾਰ ਦੀ ਕਾਰਗੁਜ਼ਾਰੀ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸੂਬੇ ਦੇ ਲੋਕ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀਆਂ ਲੋਕ-ਪੱਖੀ ਨੀਤੀਆਂ ਤੋਂ ਪੂਰੀ ਤਰ੍ਹਾਂ ਸੰਤੁਸ਼ਟ ਹਨ। ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਲਏ ਗਏ ਇਤਿਹਾਸਕ ਫੈਸਲਿਆਂ ਨੇ ਆਮ ਲੋਕਾਂ ਦੇ ਜੀਵਨ ਪੱਧਰ ਵਿੱਚ ਵੱਡਾ ਸੁਧਾਰ ਲਿਆਂਦਾ ਹੈ, ਜਿਸ ਕਾਰਨ ਹਰ ਵਰਗ ਦੇ ਲੋਕਾਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਗੁਰਦੀਪ ਸ਼ਰਮਾ ਨੇ ਵਿਸ਼ੇਸ਼ ਤੌਰ ’ਤੇ ਮਾਵਾਂ-ਧੀਆਂ ਸਤਿਕਾਰ ਯੋਜਨਾ ਦਾ ਜ਼ਿਕਰ ਕਰਦਿਆਂ ਕਿਹਾ ਕਿ ਇਸ ਸਕੀਮ ਨੇ ਔਰਤਾਂ ਅੰਦਰ ਇੱਕ ਨਵੀਂ ਉਮੀਦ ਅਤੇ ਸਤਿਕਾਰ ਦੀ ਭਾਵਨਾ ਪੈਦਾ ਕੀਤੀ ਹੈ। ਉਨ੍ਹਾਂ ਸਰਕਾਰ ਦੀਆਂ ਹੋਰ ਪ੍ਰਾਪਤੀਆਂ ਗਿਣਵਾਉਂਦਿਆਂ ਕਿਹਾ ਕਿ ‘ਆਪ’ ਸਰਕਾਰ ਨੇ ਆਪਣੇ ਅਹਿਮ ਵਾਅਦੇ ਪੂਰੇ ਕੀਤੇ ਹਨ। ਅੱਜ ਪੰਜਾਬ ਦੇ ਘਰਾਂ ਨੂੰ ਮੁਫ਼ਤ ਬਿਜਲੀ ਮਿਲ ਰਹੀ ਹੈ, ਸਿਹਤ ਸਹੂਲਤਾਂ ਦੇ ਖੇਤਰ ਵਿੱਚ ਮੁਹੱਲਾ ਕਲੀਨਿਕਾਂ ਦੀ ਸਥਾਪਨਾ ਅਤੇ 10 ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ ਦੀ ਸਹੂਲਤ ਨੇ ਸਿਹਤ ਕ੍ਰਾਂਤੀ ਲਿਆਂਦੀ ਹੈ, ਜੋ ਕਿ ਪਹਿਲੀਆਂ ਸਰਕਾਰਾਂ ਦੇ ਸਮੇਂ ਸਿਰਫ਼ ਇੱਕ ਸੁਪਨਾ ਸੀ।