Wednesday, April 01, 2026
BREAKING NEWS
ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜ

Malwa

ਸਰਕਾਰ ਦੇ ਸ਼ਾਨਦਾਰ 4 ਸਾਲ ਭਗਵੰਤ ਸਿੰਘ ਮਾਨ ਦੇ ਨਾਲ’ ਸੰਵਾਦ ਪ੍ਰੋਗਰਾਮ ਦੌਰਾਨ ਸਮਾਣਾ ' ਚ 15 ਲੱਖ ਦੇ ਫੰਡ ਜਾਰੀ*

April 01, 2026 06:51 PM
Rozana Sehaj times
ਸਮਾਣਾ : ਪੰਜਾਬ ਸਰਕਾਰ ਦੇ ਚਾਰ ਸਾਲ ਪੂਰੇ ਹੋਣ ਦੇ ਮੌਕੇ ‘ਤੇ “ਭਗਵੰਤ ਸਿੰਘ ਮਾਨ ਦੇ ਨਾਲ” ਸੰਵਾਦ ਪ੍ਰੋਗਰਾਮ ਅਧੀਨ ਹਲਕਾ ਸਮਾਣਾ ਦੇ ਪਿੰਡ ਨੱਸੂਪੁਰ ਵਿੱਚ ਵਿਸ਼ੇਸ਼ ਸਮਾਗਮ ਆਯੋਜਿਤ ਕੀਤਾ ਗਿਆ। ਇਸ ਮੌਕੇ ਹਲਕਾ ਵਿਧਾਇਕ ਸ੍ਰੀ ਚੇਤਨ ਸਿੰਘ ਜੌੜਾ ਮਾਜਰਾ ਵੱਲੋਂ ਵਿਕਾਸ ਕਾਰਜਾਂ ਲਈ ਕੁੱਲ 15  ਲੱਖ ਰੁਪਏ ਦੇ ਫੰਡ ਜਾਰੀ ਕੀਤੇ ਗਏ। ਸਮਾਗਮ ਦੌਰਾਨ 28 ਲਾਲ ਲਕੀਰ ਵਾਲੇ ਘਰਾਂ ਵਿੱਚ ਰਹਿੰਦੇ ਪਰਿਵਾਰਾਂ ਨੂੰ ਸੈਂਕਸ਼ਨ ਲੈਟਰ ਵੰਡੇ ਗਏ। ਇਸ ਤੋਂ ਇਲਾਵਾ, ਸਰਬ-ਸੰਮਤੀ ਨਾਲ ਚੁਣੀ ਗਈ ਪੰਚਾਇਤ ਨੂੰ 5 ਲੱਖ ਰੁਪਏ ਦਾ ਚੈਕ ਦਿੱਤਾ ਗਿਆ। ਪਿੰਡ ਵਿੱਚ ਪਾਈਪ ਲਾਈਨ, ਖੇਡ ਮੈਦਾਨ ਅਤੇ ਸੋਲਰ ਲਾਈਟਾਂ ਲਈ ਵੀ ਵੱਖ-ਵੱਖ ਤੌਰ ‘ਤੇ ਫੰਡ ਜਾਰੀ ਕੀਤੇ ਗਏ। ਇਸ ਮੌਕੇ ਵਿਧਾਇਕ ਸ੍ਰੀ ਜੌੜਾਮਾਜਰਾ ਨੇ ਕਿਹਾ ਕਿ ਪੰਜਾਬ ਦੇ ਲੋਕ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੇ ਚਾਰ ਸਾਲਾਂ ਦੇ ਕਾਰਜਕਾਲ ਤੋਂ ਪੂਰੀ ਤਰ੍ਹਾਂ ਸੰਤੁਸ਼ਟ ਹਨ। ਉਨ੍ਹਾਂ ਕਿਹਾ ਕਿ ਲੋਕਾਂ ਦੀਆਂ ਉਮੀਦਾਂ ‘ਤੇ ਖਰਾ ਉਤਰਦੇ ਹੋਏ ਸਰਕਾਰ ਨੇ ਹਰ ਖੇਤਰ ਵਿੱਚ ਵੱਡੇ ਪੱਧਰ ‘ਤੇ ਵਿਕਾਸ ਕਰਵਾਇਆ ਹੈ।
ਉਨ੍ਹਾਂ ਦੱਸਿਆ ਕਿ ਸਿਹਤ, ਸਿੱਖਿਆ, ਰੋਜ਼ਗਾਰ, ਮੁਫਤ ਬਿਜਲੀ, ਮੁੱਖ ਮੰਤਰੀ ਤੀਰਥ ਯਾਤਰਾ ਸਕੀਮ, ਸੜਕਾਂ ਦੀ ਮੁਰੰਮਤ ਅਤੇ ਖੇਡ ਮੈਦਾਨਾਂ ਦੇ ਵਿਕਾਸ ਵਰਗੀਆਂ ਲੋਕ ਭਲਾਈ ਯੋਜਨਾਵਾਂ ਨਾਲ ਪੰਜਾਬ ਨੂੰ ਤਰੱਕੀ ਦੇ ਰਸਤੇ ‘ਤੇ ਲਿਆਂਦਾ ਗਿਆ ਹੈ।ਸਮਾਗਮ ਵਿੱਚ ਵੱਡੀ ਗਿਣਤੀ ਵਿੱਚ ਪਹੁੰਚੇ ਇਲਾਕਾ ਵਾਸੀਆਂ ਨੇ ਸਰਕਾਰ ਦੇ ਕੰਮਾਂ ਦੀ ਸ਼ਲਾਘਾ ਕੀਤੀ। ਇਸ ਮੌਕੇ ਜਿਲ੍ਹਾ ਪਰਿਸ਼ਦ ਮੈਂਬਰ ਗੁਰਦੇਵ ਸਿੰਘ ਟਿਵਾਣਾ, ਮਨਜੀਤ ਕੌਰ, ਤਹਿਸੀਲਦਾਰ ਨਵਜੋਤ ਤਿਵਾੜੀ, ਸਰਪੰਚ ਮਹਿਲ ਸਿੰਘ, ਸਮਾਜਿਕ ਸਿੱਖਿਆ ਤੇ ਪੰਚਾਇਤ ਅਫ਼ਸਰ ਗੁਰਤੇਜ ਸਿੰਘ, ਜੇ ਈ ਸ਼ੈਰੀ ਬਾਂਸਲ, ਦੀਪਕ ਵਧਵਾ, ਪੰਚਾਇਤ ਮੈਂਬਰ ਤੇ ਹੋਰ ਪਿੰਡ ਵਾਸੀ ਹਾਜਰ ਸਨ।

Have something to say? Post your comment

 

More in Malwa

ਬਾਬਾ ਬੰਦਾ ਸਿੰਘ ਬਹਾਦਰ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦਾ ਸਾਲਾਨਾ ਨਤੀਜਾ ਰਿਹਾ ਸ਼ਾਨਦਾਰ

ਨੌਜਵਾਨ ਭਾਰਤ ਨੂੰ ਸ੍ਰੀ ਗੁਰੂ ਰਵਿਦਾਸ ਜੀ ਦੇ 'ਬੇਗਮਪੁਰਾ' ਸੰਕਲਪ ਵਾਲਾ ਦੇਸ਼ ਬਣਾਉਣ ਲਈ ਅੱਗੇ ਆਉਣ-ਮਨੀਸ਼ ਸਿਸੋਦੀਆ

ਸਿਮਰਨ ਕੌਰ ਢਾਡਲੀ ਨੇ ਬਣਜਾਰੇ ਦੇ ਚਰਚਿਤ ਗੀਤ ‘ਬੈਰਣ’ ਲਈ ਇੱਕ ਰੂਹਾਨੀ ਵਰਸ ਕੀਤਾ ਜਾਰੀ

ਪੰਜਾਬ ਦੇ ਨੌਜਵਾਨਾਂ ਵਿੱਚ ਬੇਅੰਤ ਸਮਰੱਥਾ: ਡਾ. ਜਗਦੀਪ ਸਿੰਘ

ਪਿੰਡ ਲੰਭਵਾਲੀ ਵਿਖੇ ਅੰਗਹੀਨਾ ਨੂੰ ਵੰਡਿਆ ਜਰੂਰੀ ਸਮਾਨ

ਕਾਂਗਰਸ ਅਤੇ ‘ਆਪ’ ਦੋਵਾਂ ਨੇ ਬੇਅਦਬੀ ’ਤੇ ਰਾਜਨੀਤੀ ਕੀਤੀ : ਸੁਖਬੀਰ ਸਿੰਘ ਬਾਦਲ

ਪੰਜਾਬੀ ਯੂਨੀਵਰਸਿਟੀ ਵਿਖੇ '12ਵਾਂ ਪੰਜ-ਰੋਜ਼ਾ ਪੰਜਾਬੀ ਯੂਨੀਵਰਸਿਟੀ ਪੁਸਤਕ ਮੇਲਾ ਅਤੇ ਸਾਹਿਤ ਉਤਸਵ' ਜਾਰੀ

ਮੁੱਖ ਮੰਤਰੀ ਭਗਵੰਤ ਮਾਨ ਦੀ ਰੈਲੀ ਵਿੱਚ ਉਮੜੇ ਜਨ ਸੈਲਾਬ ਨੇ ਹਲਕਾ ਸਨੌਰ ਵਿੱਚ ਹਡਾਣਾ ਦੀ ਜਿੱਤ ਦੇ ਦਿੱਤੇ ਸੰਕੇਤ

ਮੇਆਰ ਦਾ ਨਿਵੇਕਲਾ ਉਪਰਾਲਾ ਮੇਅਰ ਕੁੰਦਨ ਗੋਗੀਆ ਦੀ ਪ੍ਰੇਰਨਾ ਸਦਕਾ ਪਟਿਆਲਾ ਹਾਰਟ ਇੰਸਟੀਚਿਊਟ ਆਇਆ ਅੱਗੇ; ਸ਼ਹਿਰ ਦੇ ਵਿਕਾਸ ਲਈ ਦਿੱਤਾ 9.92 ਲੱਖ ਦਾ ਚੈੱਕ

ਵਾਰਡ ਨੰਬਰ 53 ਵਿੱਚ 10 ਲੱਖ ਰੁਪਏ ਦੇ ਬੀਮਾ ਕੈਂਪ ਦਾ ਆਯੋਜਨ