Wednesday, April 01, 2026
BREAKING NEWS
ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜ

Chandigarh

ਮਿਸਲ ਸਤਲੁਜ ਦੀ ਮਜ਼ਬੂਤੀ ਲਈ ਜਥੇਬੰਦੀਕ ਢਾਂਚੇ ਦਾ ਵਿਸਥਾਰ : ਅਜੇਪਾਲ ਸਿੰਘ ਬਰਾੜ

April 01, 2026 06:57 PM
Rozana Sehaj times
ਮੋਹਾਲੀ : ਪੰਜਾਬ ਦੇ ਹਿੱਤਾਂ ‘ਤੇ ਕੇਂਦਰਿਤ ਮਜ਼ਬੂਤ ਅਤੇ ਬਦਲਵੀਂ ਰਾਜਨੀਤਿਕ ਧਾਰਾ” ਖੜੀ ਕਰਨ ਲਈ ਵਚਨਬੱਧ ਰਾਜਨੀਤਿਕ ਜਥੇਬੰਦੀ ਮਿਸਲ ਸਤਲੁਜ ਵੱਲੋਂ ਪੰਜਾਬ ਭਰ ਵਿੱਚ ਆਪਣੀ ਸੰਗਠਨਾਤਮਕ ਸਰਗਰਮੀ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਂਦੇ ਹੋਏ ਅੱਜ ਜਥੇਬੰਦੀ ਦੇ ਢਾਂਚੇ ਵਿੱਚ ਵਿਸਥਾਰ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜਥੇਬੰਦੀ ਦੇ ਪ੍ਰਧਾਨ ਸਰਦਾਰ ਅਜੇਪਾਲ ਸਿੰਘ ਬਰਾੜ ਅਤੇ ਦਵਿੰਦਰ ਸਿੰਘ ਸੇਖੋਂ ਜਰਨਲ ਸਕੱਤਰ ਨੇ ਦੱਸਿਆ ਕਿ ਪੰਜਾਬ ਦੇ ਵੱਖ-ਵੱਖ ਵਰਗਾਂ ਦੀ ਪ੍ਰਤੀਨਿਧਤਾ ਨੂੰ ਯਕੀਨੀ ਬਣਾਉਣ ਅਤੇ ਮਿਸਲ ਸਤਲੁਜ ਦੀ ਹੋਰ ਮਜ਼ਬੂਤੀ ਲਈ ਵੱਖ-ਵੱਖ ਵਿੰਗਾਂ ਵਿੱਚ ਨਵੇਂ ਅਹੁਦੇਦਾਰ ਨਿਯੁਕਤ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਬੀਬੀ ਜਸਮੀਤ ਕੌਰ ਛੀਨਾ ਪ੍ਰਧਾਨ ਇਸਤਰੀ ਵਿੰਗ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ, ਜਦਕਿ ਸਰਦਾਰ ਰਮਨਦੀਪ ਸਿੰਘ ਸਿੱਧੂ ਕਨਵੀਨਰ ਕਾਨੂੰਨ ਵਿੰਗ ਅਤੇ ਐਡਵੋਕੇਟ ਹਰਪ੍ਰੀਤ ਸਿੰਘ ਸੰਧੂ ਨੂੰ ਜਰਨਲ ਸਕੱਤਰ ਕਾਨੂੰਨ ਵਿੰਗ ਨਿਯੁਕਤ ਕੀਤਾ ਗਿਆ।ਇਸ ਤੋਂ ਇਲਾਵਾ ਸਰਦਾਰ ਹਰਦੀਪ ਸਿੰਘ ਡੋਡ (ਮੀਤ ਪ੍ਰਧਾਨ)  ਨੂੰ ਕਨਵੀਨਰ ਜਥੇਬੰਦਕ ਢਾਂਚਾ, ਸਰਦਾਰ ਗਗਨਦੀਪ ਸਿੰਘ ਸਿੱਧੂ ਨੂੰ ਕਨਵੀਨਰ ਧਾਰਮਿਕ ਵਿੰਗ, ਸਰਦਾਰ ਰਣਪਿੰਦਰ ਸਿੰਘ ਗੋਲਡੀ  (ਸੂਬਾ ਸਕੱਤਰ) ਨੂੰ  ਕਨਵੀਨਰ ਕਿਸਾਨ ਵਿੰਗ, ਸਰਦਾਰ ਹਰਦੇਵ ਸਿੰਘ ਘਣੀਏਵਾਲਾ ਨੂੰ ਜਰਨਲ ਸਕੱਤਰ ਕਿਸਾਨ ਵਿੰਗ, ਸਰਦਾਰ ਗੁਰਬੀਰ ਸਿੰਘ ਬੱਬੂ ਖੋਸਾ (ਜਰਨਲ ਸਕੱਤਰ) ਨੂੰ ਕਨਵੀਨਰ ਮੀਡੀਆ ਸੈਲ ਅਤੇ ਸਰਦਾਰ ਯਾਦਵਿੰਦਰ ਸਿੰਘ ਯਾਦੂ ਅਲਾਲ ਨੂੰ ਪ੍ਰਧਾਨ ਯੂਥ ਵਿੰਗ ਨਿਯੁਕਤ ਕੀਤਾ ਗਿਆ ਹੈ। ਪ੍ਰਧਾਨ ਅਜੇਪਾਲ ਸਿੰਘ ਬਰਾੜ ਨੇ ਵਿਸ਼ਵਾਸ ਜਤਾਇਆ ਕਿ ਇਹ ਨਵੀਆਂ ਨਿਯੁਕਤੀਆਂ ਜਥੇਬੰਦੀ ਨੂੰ ਜ਼ਮੀਨੀ ਪੱਧਰ ‘ਤੇ ਹੋਰ ਮਜ਼ਬੂਤ ਬਣਾਉਣ ਦੇ ਨਾਲ-ਨਾਲ ਨੌਜਵਾਨਾਂ, ਕਿਸਾਨਾਂ, ਮਹਿਲਾਵਾਂ ਅਤੇ ਸਮਾਜ ਦੇ ਹਰ ਵਰਗ ਨੂੰ ਇਕਜੁੱਟ ਕਰਕੇ ਪੰਜਾਬ ਦੇ ਹੱਕਾਂ ਅਤੇ ਹਿਤਾਂ ਲਈ ਸੰਘਰਸ਼ ਨੂੰ ਨਵੀਂ ਦਿਸ਼ਾ ਦੇਣਗੀਆਂ। ਉਨ੍ਹਾਂ ਇਹ ਵੀ ਦੱਸਿਆ ਕਿ ਮਿਸਲ ਸਤਲੁਜ ਵੱਲੋਂ ਚਲਾਈ ਜਾ ਰਹੀ “ਪੂਰਾ ਪੰਜਾਬ ਲਹਿਰ” ਮੁਹਿੰਮ ਨੂੰ ਪੰਜਾਬ ਭਰ ਵਿੱਚ ਬਹੁਤ ਤੇਜ਼ੀ ਨਾਲ ਅੱਗੇ ਵੱਧ ਰਹੀ ਹੈ ਅਤੇ ਲੋਕਾਂ ਵੱਲੋਂ ਇਸ ਨੂੰ ਵੱਡਾ ਸਮਰਥਨ ਮਿਲ ਰਿਹਾ ਹੈ। ਇਸ ਮੌਕੇ ਉਨ੍ਹਾਂ ਸਰਦਾਰ ਅਮਰਿੰਦਰ ਸਿੰਘ ਤੂੜ, ਕਨਵੀਨਰ “ਪੂਰਾ ਪੰਜਾਬ ਲਹਿਰ” ਮੁਹਿੰਮ, ਦੀ ਸੰਸਥਾ ਪ੍ਰਤੀ ਨਿਭਾਈ ਜਾ ਰਹੀ ਲਗਨ, ਦੂਰਦਰਸ਼ੀ ਸੋਚ ਅਤੇ ਵਡਮੁੱਲੇ ਯੋਗਦਾਨ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਮਿਸਲ ਸਤਲੁਜ ਜਲਦ ਹੀ ਪੰਜਾਬ ਦੇ ਹਰ ਜ਼ਿਲ੍ਹੇ ਅਤੇ ਪਿੰਡ ਪੱਧਰ ਤੱਕ ਆਪਣਾ ਸੰਗਠਨਾਤਮਕ ਢਾਂਚਾ ਮਜ਼ਬੂਤ ਕਰਕੇ ਲੋਕਾਂ ਦੀਆਂ ਆਸਾਂ-ਉਮੀਦਾਂ ‘ਤੇ ਖਰਾ ਉਤਰਦਿਆਂ ਪੰਜਾਬ-ਕੇਂਦਰਿਤ ਮਜ਼ਬੂਤ ਰਾਜਨੀਤਿਕ ਵਿਕਲਪ ਵਜੋਂ ਉਭਰੇਗੀ।
 
 
 
 

Have something to say? Post your comment

 

More in Chandigarh

ਯੁੱਧ ਨਸ਼ਿਆਂ ਵਿਰੁੱਧ ਦੇ 13 ਮਹੀਨੇ: 2458 ਕਿਲੋ ਹੈਰੋਇਨ ਸਮੇਤ 56 ਹਜ਼ਾਰ ਤੋਂ ਵੱਧ ਨਸ਼ਾ ਤਸਕਰ ਕਾਬੂ

ਭਗਵੰਤ ਮਾਨ ਸਰਕਾਰ ਵੱਲੋਂ ਜਨਤਕ ਸੇਵਾਵਾਂ ਵਿੱਚ ਸੁਧਾਰ ਲਈ ਬਕਾਇਆ ਆਰ.ਸੀ. ਅਤੇ ਡਰਾਈਵਿੰਗ ਲਾਇਸੰਸ ਅਰਜ਼ੀਆਂ ਦੇ ਸਮਾਂਬੱਧ ਨਿਪਟਾਰੇ ਦੇ ਨਿਰਦੇਸ਼: ਹਰਪਾਲ ਸਿੰਘ ਚੀਮਾ

ਜੋਗਿੰਦਰਾ ਗਰੁੱਪ ਵੱਲੋਂ ਕੀਤਾ ਜਾ ਰਿਹਾ 1,100 ਕਰੋੜ ਰੁਪਏ ਦਾ ਨਿਵੇਸ਼ ਪੰਜਾਬ ਦੇ ਉਦਯੋਗਿਕ ਵਿਕਾਸ ਅਤੇ ਗਰੀਨ ਊਰਜਾ ਨੂੰ ਵੱਡਾ ਹੁਲਾਰਾ ਦੇਵੇਗਾ: ਸੰਜੀਵ ਅਰੋੜਾ

ਭਗਵੰਤ ਸਿੰਘ ਮਾਨ ਸਰਕਾਰ ਦੀ ‘ਰੋਜ਼ਗਾਰ ਕ੍ਰਾਂਤੀ’: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ 11 ਜੂਨੀਅਰ ਆਡੀਟਰਾਂ ਨੂੰ ਸੌਂਪੇ ਨਿਯੁਕਤੀ ਪੱਤਰ

ਮੁੱਖ ਮੰਤਰੀ ਸਿਹਤ ਯੋਜਨਾ ਦੀ ਰਾਜ ਵਿਆਪੀ ਸਿਹਤ ਕਾਰਡ ਰਜਿਸਟ੍ਰੇਸ਼ਨ ਮੁਹਿੰਮ ਵਿੱਚ ੧੯,੦੦੦ ਆਸ਼ਾ ਵਰਕਰਾਂ ਹੋਈਆਂ ਸ਼ਾਮਲ

ਮੁੱਖ ਮੰਤਰੀ ਤੀਰਥ ਯਾਤਰਾ ਐਮ ਐਲ ਏ ਕੁਲਜੀਤ ਸਿੰਘ ਰੰਧਾਵਾ ਵੱਲੋਂ ਹਲਕੇ ਤੋਂ 16ਵੀਂ ਬੱਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ

ਪੰਜਾਬ ਹਰ ਪਰਿਵਾਰ ਨੂੰ 10 ਲੱਖ ਰੁਪਏ ਸਾਲਾਨਾ ਨਕਦ ਰਹਿਤ ਸਿਹਤ ਕਵਰ ਦੇਣ ਵਾਲਾ ਪਹਿਲਾ ਸੂਬਾ ਬਣਿਆ: ਡਾ. ਬਲਬੀਰ ਸਿੰਘ

ਗੈਂਗਸਟਰਾਂ ‘ਤੇ ਵਾਰ ਦਾ 70ਵਾਂ ਦਿਨ: ਪੰਜਾਬ ਪੁਲਿਸ ਵੱਲੋਂ 521 ਥਾਵਾਂ ‘ਤੇ ਛਾਪੇਮਾਰੀ; 214 ਗ੍ਰਿਫ਼ਤਾਰ

ਪੰਜਾਬ ਸਰਕਾਰ ਵੱਲੋਂ ਅਹਿਮ ਉਦਯੋਗਿਕ ਸੁਧਾਰਾਂ ਦਾ ਐਲਾਨ ਮੰਤਰੀ ਮੰਡਲ ਨੇ ਫ੍ਰੀਹੋਲਡ ਅਤੇ ਉਦਯੋਗਿਕ ਬੁਨਿਆਦੀ ਢਾਂਚੇ ਦੇ ਪ੍ਰਬੰਧਨ ਲਈ ਲੀਜ਼ਹੋਲਡ ਸਬੰਧੀ ਅਹਿਮ ਸੋਧਾਂ ਨੂੰ ਪ੍ਰਵਾਨਗੀ ਦਿੱਤੀ: ਸੰਜੀਵ ਅਰੋੜਾ

ਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਤਹਿਤ 4572 ਲਾਭਪਾਤਰੀਆਂ ਲਈ 23.32 ਕਰੋੜ ਰੁਪਏ ਜਾਰੀ: ਡਾ. ਬਲਜੀਤ ਕੌਰ