Wednesday, April 01, 2026
BREAKING NEWS
ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜ

Malwa

ਵਾਰਡ ਨੰਬਰ 53 ਵਿੱਚ 10 ਲੱਖ ਰੁਪਏ ਦੇ ਬੀਮਾ ਕੈਂਪ ਦਾ ਆਯੋਜਨ

April 01, 2026 07:21 PM
Rozana Sehaj times
ਪਟਿਆਲਾ : ਸ਼ਾਹੀ ਸ਼ਹਿਰ ਪਟਿਆਲਾ ਦੇ ਵਾਰਡ ਨੰਬਰ 53 ਵਿੱਚ ਅੱਜ ਵਾਰਡ ਇੰਚਾਰਜ ਗੁਰਮੀਤ ਕੌਰ ਅਤੇ ਜੀ. ਐਸ. ਓਬਰਾਏ ਦੀ ਅਗਵਾਈ ਹੇਠ ਲਗਾਏ ਗਏ ਕੈਂਪ ਵਿੱਚ ਇਲਾਕਾ ਨਿਵਾਸੀਆਂ ਨੂੰ 10 ਲੱਖ ਰੁਪਏ ਦੇ ਬੀਮੇ ਦੀ ਸਹੂਲਤ ਪ੍ਰਦਾਨ ਕੀਤੀ ਗਈ। ਇਸ ਕੈਂਪ ਰਾਹੀਂ ਵੱਡੀ ਗਿਣਤੀ ਵਿੱਚ ਲੋਕਾਂ ਨੇ ਆਪਣਾ ਬੀਮਾ ਕਰਵਾ ਕੇ ਭਵਿੱਖ ਦੀ ਸੁਰੱਖਿਆ ਯਕੀਨੀ ਬਣਾਈ। ਵਿਸ਼ੇਸ਼ ਤੌਰ ਤੇ ਪੁੱਜੇ ਮੇਅਰ ਕੁੰਦਨ ਗੋਗੀਆ ਕੈਂਪ ਦੌਰਾਨ ਲੋਕ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਵਿਸ਼ੇਸ਼ ਫਲੈਕਸਾਂ ਰਾਹੀ ਲੋਕਾਂ ਨੂੰ ਬੀਮਾ ਯੋਜਨਾਵਾਂ ਬਾਰੇ ਜਾਗਰੂਕ ਕੀਤਾ ਗਿਆ। ਉਨ੍ਹਾਂ ਕਿਹਾ ਕਿ ਸ਼ਹਿਰ ਦੇ ਵਿਕਾਸ ਕਾਰਜਾਂ ਦੇ ਨਾਲ-ਨਾਲ ਲੋਕਾਂ ਦੀ ਸਮਾਜਿਕ ਅਤੇ ਆਰਥਿਕ ਸੁਰੱਖਿਆ ਵੀ ਬਹੁਤ ਜ਼ਰੂਰੀ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਆਪ ਸਰਕਾਰ ਦਾ ਮਕਸਦ ਹਰ ਵਾਰਡ ਵਿੱਚ ਅਜਿਹੀਆਂ ਲੋਕ-ਭਲਾਈ ਸਕੀਮਾਂ ਦਾ ਲਾਭ ਵੱਡੇ ਪੱਧਰ ਤੇ ਪਹੁੰਚਾਉਣਾ ਹੈ। ਕੈਂਪ ਦੌਰਾਨ ਬੋਲਦਿਆਂ ਪ੍ਰਬੰਧਕਾਂ ਨੇ ਕਿਹਾ ਕਿ ਅਜਿਹੇ ਉਪਰਾਲਿਆਂ ਦਾ ਮੁੱਖ ਮਕਸਦ ਆਮ ਲੋਕਾਂ ਨੂੰ ਦਫ਼ਤਰਾਂ ਦੇ ਚੱਕਰ ਕੱਟਣ ਤੋਂ ਬਚਾਉਣਾ ਅਤੇ ਉਨ੍ਹਾਂ ਦੇ ਬੂਹੇ 'ਤੇ ਸਰਕਾਰੀ ਸਹੂਲਤਾਂ ਮੁਹੱਈਆ ਕਰਵਾਉਣਾ ਹੈ। ਮੇਅਰ ਕੁੰਦਨ ਗੋਗੀਆ ਨੇ ਭਰੋਸਾ ਦਿੱਤਾ ਹੈ ਕਿ ਪਟਿਆਲਾ ਦੇ ਹਰ ਵਰਗ ਦੇ ਭਲੇ ਲਈ ਨਗਰ ਨਿਗਮ ਹਮੇਸ਼ਾ ਤਿਆਰ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਹੋਰਨਾਂ ਵਾਰਡਾਂ ਵਿੱਚ ਵੀ ਵਿਸ਼ੇਸ਼ ਜਾਗਰੂਕਤਾ ਮੁਹਿੰਮਾਂ ਚਲਾਈਆਂ ਜਾਣਗੀਆਂ ਤਾਂ ਜੋ ਵੱਧ ਤੋਂ ਵੱਧ ਲੋਕਾਂ ਨੂੰ ਇਨ੍ਹਾਂ ਸਕੀਮਾਂ ਦਾ ਫਾਇਦਾ ਮਿਲ ਸਕੇ। ਇਸ ਮੌਕੇ ਆਪ ਵਰਕਰ ਅਤੇ ਭਾਰੀ ਗਿਣਤੀ ਵਿੱਚ ਇਲਾਕਾ ਨਿਵਾਸੀ ਮੌਜੂਦ ਸਨ।
 

Have something to say? Post your comment

 

More in Malwa

ਬਾਬਾ ਬੰਦਾ ਸਿੰਘ ਬਹਾਦਰ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦਾ ਸਾਲਾਨਾ ਨਤੀਜਾ ਰਿਹਾ ਸ਼ਾਨਦਾਰ

ਨੌਜਵਾਨ ਭਾਰਤ ਨੂੰ ਸ੍ਰੀ ਗੁਰੂ ਰਵਿਦਾਸ ਜੀ ਦੇ 'ਬੇਗਮਪੁਰਾ' ਸੰਕਲਪ ਵਾਲਾ ਦੇਸ਼ ਬਣਾਉਣ ਲਈ ਅੱਗੇ ਆਉਣ-ਮਨੀਸ਼ ਸਿਸੋਦੀਆ

ਸਿਮਰਨ ਕੌਰ ਢਾਡਲੀ ਨੇ ਬਣਜਾਰੇ ਦੇ ਚਰਚਿਤ ਗੀਤ ‘ਬੈਰਣ’ ਲਈ ਇੱਕ ਰੂਹਾਨੀ ਵਰਸ ਕੀਤਾ ਜਾਰੀ

ਪੰਜਾਬ ਦੇ ਨੌਜਵਾਨਾਂ ਵਿੱਚ ਬੇਅੰਤ ਸਮਰੱਥਾ: ਡਾ. ਜਗਦੀਪ ਸਿੰਘ

ਪਿੰਡ ਲੰਭਵਾਲੀ ਵਿਖੇ ਅੰਗਹੀਨਾ ਨੂੰ ਵੰਡਿਆ ਜਰੂਰੀ ਸਮਾਨ

ਕਾਂਗਰਸ ਅਤੇ ‘ਆਪ’ ਦੋਵਾਂ ਨੇ ਬੇਅਦਬੀ ’ਤੇ ਰਾਜਨੀਤੀ ਕੀਤੀ : ਸੁਖਬੀਰ ਸਿੰਘ ਬਾਦਲ

ਪੰਜਾਬੀ ਯੂਨੀਵਰਸਿਟੀ ਵਿਖੇ '12ਵਾਂ ਪੰਜ-ਰੋਜ਼ਾ ਪੰਜਾਬੀ ਯੂਨੀਵਰਸਿਟੀ ਪੁਸਤਕ ਮੇਲਾ ਅਤੇ ਸਾਹਿਤ ਉਤਸਵ' ਜਾਰੀ

ਮੁੱਖ ਮੰਤਰੀ ਭਗਵੰਤ ਮਾਨ ਦੀ ਰੈਲੀ ਵਿੱਚ ਉਮੜੇ ਜਨ ਸੈਲਾਬ ਨੇ ਹਲਕਾ ਸਨੌਰ ਵਿੱਚ ਹਡਾਣਾ ਦੀ ਜਿੱਤ ਦੇ ਦਿੱਤੇ ਸੰਕੇਤ

ਮੇਆਰ ਦਾ ਨਿਵੇਕਲਾ ਉਪਰਾਲਾ ਮੇਅਰ ਕੁੰਦਨ ਗੋਗੀਆ ਦੀ ਪ੍ਰੇਰਨਾ ਸਦਕਾ ਪਟਿਆਲਾ ਹਾਰਟ ਇੰਸਟੀਚਿਊਟ ਆਇਆ ਅੱਗੇ; ਸ਼ਹਿਰ ਦੇ ਵਿਕਾਸ ਲਈ ਦਿੱਤਾ 9.92 ਲੱਖ ਦਾ ਚੈੱਕ

ਵਾਰਡ ਨੰਬਰ 53 ਵਿੱਚ 10 ਲੱਖ ਰੁਪਏ ਦੇ ਬੀਮਾ ਕੈਂਪ ਦਾ ਆਯੋਜਨ