Wednesday, April 01, 2026
BREAKING NEWS
ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜ

Malwa

ਮੇਆਰ ਦਾ ਨਿਵੇਕਲਾ ਉਪਰਾਲਾ ਮੇਅਰ ਕੁੰਦਨ ਗੋਗੀਆ ਦੀ ਪ੍ਰੇਰਨਾ ਸਦਕਾ ਪਟਿਆਲਾ ਹਾਰਟ ਇੰਸਟੀਚਿਊਟ ਆਇਆ ਅੱਗੇ; ਸ਼ਹਿਰ ਦੇ ਵਿਕਾਸ ਲਈ ਦਿੱਤਾ 9.92 ਲੱਖ ਦਾ ਚੈੱਕ

April 01, 2026 07:26 PM
Rozana Sehaj times

ਪਟਿਆਲਾ : 
ਸ਼ਾਹੀ ਸ਼ਹਿਰ ਪਟਿਆਲਾ ਨੂੰ ਸਹੂਲਤਾਂ ਪੱਖੋਂ ਨੰਬਰ ਇੱਕ ਬਣਾਉਣ ਲਈ ਮੇਅਰ ਕੁੰਦਨ ਗੋਗੀਆ ਵੱਲੋਂ ਕੀਤੇ ਜਾ ਰਹੇ ਯਤਨਾਂ ਨੂੰ ਉਸ ਸਮੇਂ ਵੱਡਾ ਹੁੰਗਾਰਾ ਮਿਲਿਆ ਜਦੋਂ ਸ਼ਹਿਰ ਦੇ ਨਾਮੀ ਪਟਿਆਲਾ ਹਾਰਟ ਇੰਸਟੀਚਿਊਟ ਹਸਪਤਾਲ ਟੀਮ ਨੇ ਮੇਅਰ ਕੁੰਦਨ ਗੋਗੀਆ ਦੀ ਪ੍ਰੇਰਨਾ ਸਦਕਾ ਅਤੇ ਸੀ.ਏ. ਅਜੈ ਅਲੀਪੁਰੀਆ ਦੇ ਵਿਸ਼ੇਸ਼ ਸਹਿਯੋਗ ਸਦਕਾ ਸ਼ਹਿਰ ਵਿੱਚ ਪਾਣੀ ਅਤੇ ਸੀਵਰੇਜ ਦੀਆਂ ਸਮੱਸਿਆਵਾਂ ਦੇ ਹੱਲ ਲਈ ਨਗਰ ਨਿਗਮ ਨੂੰ 9 ਲੱਖ 92 ਹਜ਼ਾਰ ਰੁਪਏ ਦਾ ਚੈੱਕ ਸੌਂਪਿਆ ਗਿਆ। ਇਸ ਵਿਸ਼ੇਸ਼ ਮੌਕੇ 'ਤੇ  ਪਟਿਆਲਾ ਹਾਰਟ ਇੰਸਟੀਚਿਊਟ ਦੇ ਐਮ.ਡੀ. ਡਾ. ਗੁਰਪ੍ਰੀਤ ਸਿੰਘ ਸਿੱਧੂ, ਡਾ. ਦਿਲਸ਼ਾਦ ਸਿੱਧੂ ਅਤੇ ਸੀ.ਏ. ਨੀਰਜ ਅਗਰਵਾਲ ਵਿਸ਼ੇਸ਼ ਤੌਰ 'ਤੇ ਮੌਜੂਦ ਸਨ। ਮੇਅਰ ਕੁੰਦਨ ਗੋਗੀਆ ਨੇ ਚੈੱਕ ਪ੍ਰਾਪਤ ਕਰਨ ਮੌਕੇ ਕਿਹਾ ਕਿ ਸ਼ਹਿਰ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਸਰਕਾਰੀ ਫੰਡਾਂ ਦੇ ਨਾਲ-ਨਾਲ ਨਿੱਜੀ ਖੇਤਰ ਦਾ ਸਹਿਯੋਗ ਮਿਲਣਾ ਇੱਕ ਸ਼ੁਭ ਸ਼ਗਨ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਇਹ ਰਾਸ਼ੀ ਖ਼ਾਸ ਤੌਰ 'ਤੇ ਪਾਣੀ ਦੀ ਸਪਲਾਈ ਅਤੇ ਸੀਵਰੇਜ ਪਾਈਪਾਂ ਨੂੰ ਦਰੁਸਤ ਕਰਨ ਲਈ ਵਰਤੀ ਜਾਵੇਗੀ। ਮੇਅਰ ਅਨੁਸਾਰ, ਅਜਿਹੇ ਸਹਿਯੋਗ ਨਾਲ ਵਿਕਾਸ ਕਾਰਜਾਂ ਵਿੱਚ ਪਾਰਦਰਸ਼ਤਾ ਆਉਂਦੀ ਹੈ ਅਤੇ ਕੰਮ ਦੀ ਗਤੀ ਵੀ ਕਈ ਗੁਣਾ ਵੱਧ ਜਾਂਦੀ ਹੈ। ਇਸ ਮੌਕੇ ਮੇਅਰ ਨੇ ਸ਼ਹਿਰ ਦੇ ਹੋਰਨਾਂ ਉਦਯੋਗਪਤੀਆਂ ਅਤੇ ਨਿੱਜੀ ਅਦਾਰਿਆਂ ਨੂੰ ਵੀ ਅਪੀਲ ਕੀਤੀ ਕਿ ਉਹ ਪਟਿਆਲਾ ਨੂੰ ਸਾਫ਼-ਸੁਥਰਾ ਅਤੇ ਸੁੰਦਰ ਬਣਾਉਣ ਲਈ ਅੱਗੇ ਆਉਣ। ਮੇਅਰ ਨੇ ਭਰੋਸਾ ਦਿੱਤਾ ਕਿ ਪਟਿਆਲਾ ਵਾਸੀਆਂ ਦੀ ਸੇਵਾ ਲਈ ਉਹ 24 ਘੰਟੇ ਹਾਜ਼ਰ ਹਨ ਅਤੇ ਸ਼ਹਿਰ ਦੀ ਹਰ ਗੰਭੀਰ ਸਮੱਸਿਆ ਦਾ ਜਲਦ ਨਿਪਟਾਰਾ ਕੀਤਾ ਜਾਵੇਗਾ।
 
 

Have something to say? Post your comment

 

More in Malwa

ਬਾਬਾ ਬੰਦਾ ਸਿੰਘ ਬਹਾਦਰ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦਾ ਸਾਲਾਨਾ ਨਤੀਜਾ ਰਿਹਾ ਸ਼ਾਨਦਾਰ

ਨੌਜਵਾਨ ਭਾਰਤ ਨੂੰ ਸ੍ਰੀ ਗੁਰੂ ਰਵਿਦਾਸ ਜੀ ਦੇ 'ਬੇਗਮਪੁਰਾ' ਸੰਕਲਪ ਵਾਲਾ ਦੇਸ਼ ਬਣਾਉਣ ਲਈ ਅੱਗੇ ਆਉਣ-ਮਨੀਸ਼ ਸਿਸੋਦੀਆ

ਸਿਮਰਨ ਕੌਰ ਢਾਡਲੀ ਨੇ ਬਣਜਾਰੇ ਦੇ ਚਰਚਿਤ ਗੀਤ ‘ਬੈਰਣ’ ਲਈ ਇੱਕ ਰੂਹਾਨੀ ਵਰਸ ਕੀਤਾ ਜਾਰੀ

ਪੰਜਾਬ ਦੇ ਨੌਜਵਾਨਾਂ ਵਿੱਚ ਬੇਅੰਤ ਸਮਰੱਥਾ: ਡਾ. ਜਗਦੀਪ ਸਿੰਘ

ਪਿੰਡ ਲੰਭਵਾਲੀ ਵਿਖੇ ਅੰਗਹੀਨਾ ਨੂੰ ਵੰਡਿਆ ਜਰੂਰੀ ਸਮਾਨ

ਕਾਂਗਰਸ ਅਤੇ ‘ਆਪ’ ਦੋਵਾਂ ਨੇ ਬੇਅਦਬੀ ’ਤੇ ਰਾਜਨੀਤੀ ਕੀਤੀ : ਸੁਖਬੀਰ ਸਿੰਘ ਬਾਦਲ

ਪੰਜਾਬੀ ਯੂਨੀਵਰਸਿਟੀ ਵਿਖੇ '12ਵਾਂ ਪੰਜ-ਰੋਜ਼ਾ ਪੰਜਾਬੀ ਯੂਨੀਵਰਸਿਟੀ ਪੁਸਤਕ ਮੇਲਾ ਅਤੇ ਸਾਹਿਤ ਉਤਸਵ' ਜਾਰੀ

ਮੁੱਖ ਮੰਤਰੀ ਭਗਵੰਤ ਮਾਨ ਦੀ ਰੈਲੀ ਵਿੱਚ ਉਮੜੇ ਜਨ ਸੈਲਾਬ ਨੇ ਹਲਕਾ ਸਨੌਰ ਵਿੱਚ ਹਡਾਣਾ ਦੀ ਜਿੱਤ ਦੇ ਦਿੱਤੇ ਸੰਕੇਤ

ਵਾਰਡ ਨੰਬਰ 53 ਵਿੱਚ 10 ਲੱਖ ਰੁਪਏ ਦੇ ਬੀਮਾ ਕੈਂਪ ਦਾ ਆਯੋਜਨ

ਵਾਰਡ ਨੰਬਰ 53 ਵਿੱਚ 10 ਲੱਖ ਰੁਪਏ ਦੇ ਬੀਮਾ ਕੈਂਪ ਦਾ ਆਯੋਜਨ