Wednesday, April 01, 2026
BREAKING NEWS
ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜ

Malwa

ਮੁੱਖ ਮੰਤਰੀ ਭਗਵੰਤ ਮਾਨ ਦੀ ਰੈਲੀ ਵਿੱਚ ਉਮੜੇ ਜਨ ਸੈਲਾਬ ਨੇ ਹਲਕਾ ਸਨੌਰ ਵਿੱਚ ਹਡਾਣਾ ਦੀ ਜਿੱਤ ਦੇ ਦਿੱਤੇ ਸੰਕੇਤ

April 01, 2026 07:30 PM
Rozana Sehaj times

ਦੁੱਧਣ ਸਾਧਾਂ : ਹਲਕਾ ਸਨੌਰ ਦੇ ਇਤਿਹਾਸਕ ਕਸਬੇ ਦੁੱਧਣ ਸਾਧਾਂ ਵਿਖੇ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਜੀ ਦੀ ਆਮਦ ਮੌਕੇ ਹੋਏ ਵਿਸ਼ਾਲ ਇਕੱਠ ਨੇ ਸਿਆਸੀ ਮਾਹਿਰਾਂ ਨੂੰ ਹੈਰਾਨ ਕਰ ਦਿੱਤਾ ਹੈ। ਰੈਲੀ ਵਿੱਚ ਪਹੁੰਚੇ ਲੱਖਾਂ ਦੇ ਜਨ ਸੈਲਾਬ ਅਤੇ ਲੋਕਾਂ ਦੇ ਜੋਸ਼ ਨੂੰ ਦੇਖਦਿਆਂ ਸਿਆਸੀ ਗਲਿਆਰਿਆਂ ਵਿੱਚ ਇਹ ਚਰਚਾ ਛਿੜ ਗਈ ਹੈ ਕਿ ਹਲਕੇ ਦੇ ਲੋਕਾਂ ਨੇ ਆਉਣ ਵਾਲੀਆਂ ਚੋਣਾਂ ਲਈ ਹਲਕਾ ਇੰਚਾਰਜ ਸਰਦਾਰ ਰਣਜੋਧ ਸਿੰਘ ਹਡਾਣਾ ਦੀ ਜਿੱਤ ਦੇ ਸਪੱਸ਼ਟ ਸੰਕੇਤ ਦੇ ਦਿੱਤੇ ਹਨ। ਦੱਸਣਯੋਗ ਹੈ ਕਿ ਰੈਲੀ ਵਿੱਚ ਉਮੜਿਆ ਲੋਕਾਂ ਦਾ ਠਾਠਾਂ ਮਾਰਦਾ ਇਕੱਠ ਇਹ ਦੱਸ ਰਿਹਾ ਸੀ ਕਿ ਹਲਕਾ ਸਨੌਰ ਦੇ ਲੋਕ ਰਵਾਇਤੀ ਪਾਰਟੀਆਂ ਨੂੰ ਨਕਾਰ ਕੇ ਪੂਰੀ ਤਰ੍ਹਾਂ 'ਆਮ ਆਦਮੀ ਪਾਰਟੀ' ਅਤੇ ਰਣਜੋਧ ਸਿੰਘ ਹਡਾਣਾ ਦੇ ਨਾਲ ਚੱਟਾਨ ਵਾਂਗ ਖੜ੍ਹੇ ਹਨ। ਮੁੱਖ ਮੰਤਰੀ ਜੀ ਦੀ ਹਰ ਗੱਲ 'ਤੇ ਵੱਜਦੀਆਂ ਤਾੜੀਆਂ ਅਤੇ 'ਇਨਕਲਾਬ ਜ਼ਿੰਦਾਬਾਦ' ਦੇ ਨਾਅਰਿਆਂ ਨੇ ਇਹ ਸਾਬਤ ਕਰ ਦਿੱਤਾ ਕਿ ਹਲਕੇ ਵਿੱਚ ਵਿਰੋਧੀ ਪਾਰਟੀਆਂ ਦਾ ਆਧਾਰ ਖ਼ਤਮ ਹੋ ਚੁੱਕਾ ਹੈ। ਦੁੱਧਣ ਸਾਧਾਂ ਦੀ ਇਸ ਇਤਿਹਾਸਕ ਰੈਲੀ ਨੇ ਨਾ ਸਿਰਫ਼ ਹਲਕਾ ਸਨੌਰ ਵਿੱਚ ਰਣਜੋਧ ਸਿੰਘ ਹਡਾਣਾ ਦੀ ਸਿਆਸੀ ਮਜ਼ਬੂਤੀ 'ਤੇ ਮੋਹਰ ਲਗਾਈ ਹੈ, ਸਗੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸਟੇਜ ਤੋਂ ਹਡਾਣਾ ਦੀਆਂ ਮੰਗਾਂ ਨੂੰ ਖ਼ੁਦ ਪੜ੍ਹ ਕੇ ਜਲਦ ਪੂਰਾ ਕਰਨ ਦਾ ਦਿੱਤਾ ਭਰੋਸਾ ਹਲਕੇ ਦੇ ਵਿਕਾਸ ਲਈ ਇੱਕ ਨਵਾਂ ਮੀਲ ਪੱਥਰ ਸਾਬਤ ਹੋਵੇਗਾ। ਹਸਪਤਾਲਾਂ ਦੀ ਅਪਗ੍ਰੇਡੇਸ਼ਨ, ਸਨੌਰ ਨੂੰ ਸਬ-ਡਿਵੀਜ਼ਨ ਬਣਾਉਣ, ਮੀਰਪੁਰ ਕਾਲਜ ਨੂੰ ਹੋਰ ਸਹੂਲਤਾਂ ਦੇਣ, ਨੌਜਵਾਨਾਂ ਨੂੰ ਰੁਜਗਾਰ ਦੇਣ ਲਈ ਵੱਡੀ ਉਦਯੋਗਿਕ ਇਕਾਈ ਅਤੇ ਪਟਿਆਲਾ-ਪਿਹੋਵਾ ਮਾਰਗ ਨੂੰ ਚਾਰ-ਲੇਨ ਕਰਨ ਵਰਗੇ ਵੱਡੇ ਐਲਾਨਾਂ ਨੇ ਸਾਬਤ ਕਰ ਦਿੱਤਾ ਹੈ ਕਿ ਮਾਨ ਸਰਕਾਰ ਹਲਕਾ ਸਨੌਰ ਦੀ ਨੁਹਾਰ ਬਦਲਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਸਿਆਸੀ ਮਾਹਿਰਾਂ ਦਾ ਮੰਨਣਾ ਹੈ ਕਿ ਸ. ਹਡਾਣਾ ਵੱਲੋਂ ਪਿਛਲੇ ਕੁਝ ਸਮੇਂ ਵਿੱਚ ਹਲਕੇ ਦੇ ਵਿਕਾਸ ਲਈ ਕੀਤੇ ਗਏ 100 ਕਰੋੜ ਤੋਂ ਵੱਧ ਦੇ ਕਾਰਜ, ਜਿਵੇਂ ਕਿ ਘੜਾਮ ਮਾਈਨਰ 27 ਕਰੋੜ, ਸਿਹਤ ਸਹੂਲਤਾਂ ਲਈ ਮੰਜਾਲ ਕਲਾਂ, ਭਾਂਖਰ ਅਤੇ ਮੁਖਮੈਲਪੁਰ ਵਿੱਚ 30-30 ਲੱਖ ਨਾਲ ਹੈਲਥ ਵੈਲਨੈਸ ਸੈਂਟਰ, ਟਾਂਗਰੀ ਬੰਨ੍ਹ ਦੀ ਮਜਬੂਤੀ ਲਈ 16 ਕਰੋੜ,  5 ਕਰੋੜ 65 ਹਜ਼ਾਰ ਦੀ ਲਾਗਤ ਨਾਲ 16 ਪਲੇਅ ਗਰਾਊਂਡ, 3 ਕਰੋੜ 40 ਲੱਖ ਨਾਲ 20 ਪਿੰਡਾਂ ਦੇ ਛੱਪੜਾਂ ਦਾ ਨਵੀਨੀਕਰਨ ਅਤੇ ਕੌਲੀ, ਘੜਾਮ ਤੇ ਮਸੀਂਗਨ ਵਿੱਚ 25-25 ਲੱਖ ਨਾਲ ਆਧੁਨਿਕ ਪੰਚਾਇਤ ਘਰਾਂ ਦੀ ਉਸਾਰੀ ਅਤੇ ਹੁਣ ਸੜਕਾਂ ਦੇ ਜਾਲ ਅਤੇ ਹੁਣ ਇਲਾਕੇ ਦੀ ਲਾਈਫ-ਲਾਈਨ ਪਟਿਆਲਾ-ਪਿਹੋਵਾ ਰੋਡ 'ਤੇ 36 ਕਰੋੜ, ਹਰਿਆਣੇ ਨੂੰ ਜੋੜਦੀਆਂ 4 ਮੁੱਖ 18 ਫੁੱਟੀਆਂ ਸੜਕਾਂ ਦਾ ਕੰਮ,  27 ਕਰੋੜ ਦੀ ਲਾਗਤ ਨਾਲ ਘੜਾਮ ਅਤੇ ਸ਼ੇਖਪੁਰ ਮਾਈਨਰ ਰਜਬਾਹਾ ਸਿਸਟਮ ਨੂੰ ਪੱਕਾ ਕਰਨਾ, 5 ਕਰੋੜ ਨਾਲ ਘੱਗਰ ਵਿੱਚ ਮਾੜੂ ਤੋਂ ਹਡਾਣੇ ਤੱਕ ਪੱਥਰ ਲਗਾਉਣ ਆਦਿ ਦੇ ਕੰਮਾਂ ਨੇ ਲੋਕਾਂ ਦਾ ਵਿਸ਼ਵਾਸ ਜਿੱਤ ਲਿਆ ਹੈ। ਮੁੱਖ ਮੰਤਰੀ ਮਾਨ ਨੇ ਵੀ ਸਟੇਜ ਤੋਂ ਹਡਾਣਾ ਦੀ ਇਸ ਮਿਹਨਤ ਦੀ ਬੇਹੱਦ ਸ਼ਲਾਘਾ ਕੀਤੀ, ਜਿਸ ਨਾਲ ਵਰਕਰਾਂ ਵਿੱਚ ਵੀ ਨਵਾਂ ਜੋਸ਼ ਭਰ ਗਿਆ ਹੈ। ਰੈਲੀ ਵਿੱਚ ਮੌਜੂਦ ਬਜ਼ੁਰਗਾਂ, ਨੌਜਵਾਨਾਂ ਅਤੇ ਮਾਵਾਂ-ਭੈਣਾਂ ਦੇ ਉਤਸ਼ਾਹ ਨੇ ਇਹ ਸਾਫ਼ ਕਰ ਦਿੱਤਾ ਹੈ ਕਿ ਆਉਣ ਵਾਲੇ ਸਮੇਂ ਵਿੱਚ ਹਲਕਾ ਸਨੌਰ ਵਿੱਚ ਰਣਜੋਧ ਸਿੰਘ ਹਡਾਣਾ ਦੀ ਜਿੱਤ ਯਕੀਨੀ ਹੈ। ਇਸ ਇਕੱਠ ਨੇ ਸਿਰਫ਼ ਭੀੜ ਦਾ ਹੀ ਰਿਕਾਰਡ ਨਹੀਂ ਤੋੜਿਆ, ਸਗੋਂ ਵਿਰੋਧੀਆਂ ਦੇ ਸਿਆਸੀ ਸਮੀਕਰਨ ਵੀ ਵਿਗਾੜ ਕੇ ਰੱਖ ਦਿੱਤੇ ਹਨ। ਰੈਲੀ ਵਿੱਚ ਉਮੜੇ ਜਨ-ਸੈਲਾਬ ਨੇ ਇਹ ਸਾਫ਼ ਕਰ ਦਿੱਤਾ ਹੈ ਕਿ ਇਲਾਕੇ ਦੀ ਜਨਤਾ ਰਣਜੋਧ ਹਡਾਣਾ ਦੀ ਮਿਹਨਤ ਅਤੇ ਮਾਨ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਦੇ ਨਾਲ ਚੱਟਾਨ ਵਾਂਗ ਖੜ੍ਹੀ ਹੈ. ਅਖੀਰ ਵਿੱਚ ਸ. ਹਡਾਣਾ ਨੇ ਸਮੂਹ ਹਲਕਾ ਨਿਵਾਸੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਇਕੱਠ ਉਹਨਾਂ ਦੀ ਜਿੱਤ ਨਹੀਂ, ਸਗੋਂ ਸਨੌਰ ਦੀ ਜਨਤਾ ਦੇ ਭਰੋਸੇ ਦੀ ਜਿੱਤ ਹੈ।

 
 

Have something to say? Post your comment

 

More in Malwa

ਬਾਬਾ ਬੰਦਾ ਸਿੰਘ ਬਹਾਦਰ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦਾ ਸਾਲਾਨਾ ਨਤੀਜਾ ਰਿਹਾ ਸ਼ਾਨਦਾਰ

ਨੌਜਵਾਨ ਭਾਰਤ ਨੂੰ ਸ੍ਰੀ ਗੁਰੂ ਰਵਿਦਾਸ ਜੀ ਦੇ 'ਬੇਗਮਪੁਰਾ' ਸੰਕਲਪ ਵਾਲਾ ਦੇਸ਼ ਬਣਾਉਣ ਲਈ ਅੱਗੇ ਆਉਣ-ਮਨੀਸ਼ ਸਿਸੋਦੀਆ

ਸਿਮਰਨ ਕੌਰ ਢਾਡਲੀ ਨੇ ਬਣਜਾਰੇ ਦੇ ਚਰਚਿਤ ਗੀਤ ‘ਬੈਰਣ’ ਲਈ ਇੱਕ ਰੂਹਾਨੀ ਵਰਸ ਕੀਤਾ ਜਾਰੀ

ਪੰਜਾਬ ਦੇ ਨੌਜਵਾਨਾਂ ਵਿੱਚ ਬੇਅੰਤ ਸਮਰੱਥਾ: ਡਾ. ਜਗਦੀਪ ਸਿੰਘ

ਪਿੰਡ ਲੰਭਵਾਲੀ ਵਿਖੇ ਅੰਗਹੀਨਾ ਨੂੰ ਵੰਡਿਆ ਜਰੂਰੀ ਸਮਾਨ

ਕਾਂਗਰਸ ਅਤੇ ‘ਆਪ’ ਦੋਵਾਂ ਨੇ ਬੇਅਦਬੀ ’ਤੇ ਰਾਜਨੀਤੀ ਕੀਤੀ : ਸੁਖਬੀਰ ਸਿੰਘ ਬਾਦਲ

ਪੰਜਾਬੀ ਯੂਨੀਵਰਸਿਟੀ ਵਿਖੇ '12ਵਾਂ ਪੰਜ-ਰੋਜ਼ਾ ਪੰਜਾਬੀ ਯੂਨੀਵਰਸਿਟੀ ਪੁਸਤਕ ਮੇਲਾ ਅਤੇ ਸਾਹਿਤ ਉਤਸਵ' ਜਾਰੀ

ਮੇਆਰ ਦਾ ਨਿਵੇਕਲਾ ਉਪਰਾਲਾ ਮੇਅਰ ਕੁੰਦਨ ਗੋਗੀਆ ਦੀ ਪ੍ਰੇਰਨਾ ਸਦਕਾ ਪਟਿਆਲਾ ਹਾਰਟ ਇੰਸਟੀਚਿਊਟ ਆਇਆ ਅੱਗੇ; ਸ਼ਹਿਰ ਦੇ ਵਿਕਾਸ ਲਈ ਦਿੱਤਾ 9.92 ਲੱਖ ਦਾ ਚੈੱਕ

ਵਾਰਡ ਨੰਬਰ 53 ਵਿੱਚ 10 ਲੱਖ ਰੁਪਏ ਦੇ ਬੀਮਾ ਕੈਂਪ ਦਾ ਆਯੋਜਨ

ਵਾਰਡ ਨੰਬਰ 53 ਵਿੱਚ 10 ਲੱਖ ਰੁਪਏ ਦੇ ਬੀਮਾ ਕੈਂਪ ਦਾ ਆਯੋਜਨ