Thursday, April 02, 2026
BREAKING NEWS
ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜ

National

ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ‘ਪੰਚਬਟੀ ਸੰਦੇਸ਼’ ਰਸਾਲੇ ਦਾ ਨਵਾਂ ਅੰਕ ਰਿਲੀਜ਼

April 01, 2026 07:33 PM
Rozana Sehaj times
ਪਟਿਆਲਾ : ਪੰਜਾਬੀ ਯੂਨੀਵਰਿਸਟੀ ਦੇ ਦੇਹਰਾਦੂਨ ਸਥਿਤ ਡਾ. ਬਲਬੀਰ ਸਿੰਘ ਸਾਹਿਤ ਕੇਂਦਰ ਵੱਲੋਂ ਪ੍ਰਕਾਸ਼ਿਤ ਰਸਾਲਾ ‘ਪੰਚਬਟੀ ਸੰਦੇਸ਼’ ਦਾ ਅਪ੍ਰੈਲ-ਅਕਤੂਬਰ 2025 ਅੰਕ ਅੱਜ ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਿਸਟੀ ਵਿਖੇ ਰਿਲੀਜ਼ ਕੀਤਾ ਗਿਆ। ਜ਼ਿਕਰਯੋਗ ਹੈ ਕਿ ਇਹ ਰਸਾਲਾ 1978 ਤੋਂ ਲਗਾਤਾਰ ਪ੍ਰਕਾਸ਼ਿਤ ਹੋ ਰਿਹਾ ਹੈ। ਤਾਜ਼ਾ ਅੰਕ ਵਿੱਚ ਪਿਛਲੇ ਸਾਲਾਂ ਦੌਰਾਨ ਮਨਾਈਆਂ ਗਈਆਂ ਸ਼ਤਾਬਦੀਆਂ ਨੂੰ ਧਿਆਨ ਵਿੱਚ ਰੱਖਦੇ ਹੋਏ ਹਰ ਇਕ ਸ਼ਤਾਬਦੀ ਨਾਲ ਸੰਬੰਧਿਤ ਇੱਕ-ਇੱਕ ਲੇਖ ਸ਼ਾਮਲ ਕੀਤਾ ਗਿਆ ਹੈ। ਉਪ-ਕੁਲਪਤੀ ਡਾ. ਜਗਦੀਪ ਸਿੰਘ ਨੇ  ਇਸ ਅੰਕ ਵਿਚ ਸ਼ਾਮਲ ਖੋਜ-ਪੱਤਰਾਂ ਦੇ ਹਵਾਲੇ ਨਾਲ਼ ਗੱਲ ਕਰਦਿਆਂ ਕਿਹਾ ਕਿ ਜਿਨ੍ਹਾਂ ਸ਼ਤਾਬਦੀਆਂ ਨਾਲ ਸੰਬੰਧਿਤ ਪੇਪਰ ਇਸ ਅੰਕ ਵਿਚ ਸ਼ਾਮਲ ਕੀਤੇ ਗਏ ਹਨ, ਉਹਨਾਂ ਸੰਬੰਧੀ ਯੂਨੀਵਰਸਿਟੀ ਵੱਲੋਂ ਸੈਮੀਨਾਰ, ਕਾਨਫਰੰਸਾਂ ਅਤੇ ਵਿਸ਼ੇਸ਼ ਭਾਸ਼ਣ ਦਾ ਆਯੋਜਨ ਪਿਛਲੇ ਸਮੇਂ ਵਿਚ ਕੀਤਾ ਗਿਆ ਹੈ। ਬੀਤੇ ਸਾਲ 2025 ਵਿਚ ਯੂਨੀਵਰਸਿਟੀ ਵੱਲੋਂ ਗੁਰੂ ਤੇਗ ਬਹਾਦਰ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਕਈ ਅਕਾਦਮਿਕ ਪ੍ਰੋਗਰਾਮ ਕਰਵਾਏ ਗਏ ਅਤੇ ਖੋਜ-ਕਾਰਜ ਪ੍ਰਕਾਸ਼ਿਤ ਕੀਤੇ ਗਏ ਹਨ। ਉਹਨਾਂ ਕਿਹਾ ਕਿ ਇਹ ਵਿਸ਼ੇਸ਼ ਅੰਕ ਵਿਦਵਾਨਾਂ, ਖੋਜਾਰਥੀਆਂ ਅਤੇ ਆਮ ਪਾਠਕਾਂ ਲਈ ਲਾਹੇਵੰਦ ਸਿੱਧ ਹੋਵੇਗਾ। ਡਾ. ਪਰਮਵੀਰ ਸਿੰਘ ਨੇ, ਸੰਪਾਦਕ ਵਜੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਸ ਵਿਸ਼ੇਸ਼ ਅੰਕ ਵਿਚ ਗੁਰੂ ਅਮਰਦਾਸ ਜੀ, ਗੁਰੂ ਰਾਮਦਾਸ ਜੀ, ਗੁਰੂ ਤੇਗ ਬਹਾਦਰ ਜੀ, ਸਾਕਾ ਸ੍ਰੀ ਨਨਕਾਣਾ ਸਾਹਿਬ, ਗੁਰੂ ਕਾ ਬਾਗ ਦਾ ਮੋਰਚਾ, ਜੈਤੋ ਦਾ ਮੋਰਚਾ, ਭਾਈ ਫੇਰੂ ਦਾ ਮੋਰਚਾ, ਸ਼੍ਰੋਮਣੀ ਗੁਰਦੁਆਰਾ ਕਮੇਟੀ, ਸ਼੍ਰੋਮਣੀ ਅਕਾਲੀ ਦਲ, ਗਿਆਨੀ ਗਿਆਨ ਸਿੰਘ ਅਤੇ ਕਾਰ ਸੇਵਾ ਦੀਆਂ ਸ਼ਤਾਬਦੀਆਂ ਸੰਬੰਧੀ ਖੋਜ-ਪੇਪਰ ਸ਼ਾਮਲ ਕੀਤੇ ਗਏ ਹਨ। ਇਸ ਮੌਕੇ ਡਾ. ਬਲਬੀਰ ਸਿੰਘ ਸਾਹਿਤ ਕੇਂਦਰ ਦੇ ਡਾਇਰੈਕਟਰ ਤੇ ਡੀਨ ਅਕਾਦਮਿਕ ਮਾਮਲੇ ਡਾ. ਜਸਵਿੰਦਰ ਸਿੰਘ, ਰਜਿਸਟਰਾਰ ਪ੍ਰੋ. ਦਵਿੰਦਰ ਪਾਲ ਸਿੰਘ ਸਿੱਧੂ, ਕੇਂਦਰ ਦੇ ਕੋਆਰਡੀਨੇਟਰ ਤੇ ਸੰਪਾਦਕ ਡਾ. ਪਰਮਵੀਰ ਸਿੰਘ ਅਤੇ ਸ੍ਰੀਮਤੀ ਹਰਵੀਰ ਕੌਰ ਵੀ ਹਾਜ਼ਰ ਸਨ।
 

Have something to say? Post your comment

 

More in National

65 ਸਾਲ ਬਾਅਦ ਰਾਜਸਥਾਨ ਫੀਡਰ ਨੂੰ ਨਵਾਂ ਸਰੂਪ ਦੇਣ ਦਾ ਪ੍ਰਾਜੈਕਟ ਸ਼ੁਰੂ, 45 ਦਿਨਾਂ ਲਈ ਨਹਿਰਬੰਦੀ ਅੱਜ ਤੋਂ

ਰੇਲਵੇ ਸੰਘਰਸ਼ ਸੰਮਤੀ ਦੇ ਆਗੂਆਂ ਵੱਲੋਂ ਰੇਲਵੇ ਸਟੇਸ਼ਨ ’ਤੇ ਅਧੂਰੇ ਪਏ ਕੰਮ ਪੂਰੇ ਕਰਨ ਦੀ ਮੰਗ

ਝੂਠੇ ਸ਼ਰਾਬ ਘੁਟਾਲੇ ਮਾਮਲੇ 'ਚ ਨਿਆਂ ਪਾਲਿਕਾ ਦੇ ਫੈਸਲੇ ਤੇ ਪੂਰੇ ਦੇਸ਼ ਅੰਦਰ ਜਸ਼ਨ ਦਾ ਮਾਹੌਲ : ਸੋਨੀਆ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਯਤਨਾਂ ਸਦਕਾ ਹਿੰਦੂਜਾ ਗਰੁੱਪ ਨੇ ਪੰਜਾਬ ਵਿੱਚ ਨਿਵੇਸ਼ ਦੀ ਦਿਖਾਈ ਡੂੰਘੀ ਦਿਲਚਸਪੀ, ਨੌਜਵਾਨਾਂ ਲਈ ਪੈਦਾ ਹੋਣਗੇ ਰੁਜ਼ਗਾਰ ਦੇ ਨਵੇਂ ਮੌਕੇ

ਡਾ. ਬੀ.ਆਰ. ਅੰਬੇਦਕਰ ਭਵਨ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਦਾ ਜਨਮ ਦਿਹਾੜਾ ਮਨਾਇਆ

ਅਮਿਤ ਸ਼ਾਹ ਨਾਲ ਮੁਲਾਕਾਤ ਮਗਰੋਂ CM ਮਾਨ ਦਾ ਬਿਆਨ

ਜੁੱਗੋ ਜੁਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਸੰਧਿਆ ਵੇਲੇ ਦਾ ਅੱਜ ਦਾ ਫੁਰਮਾਣ

ਆਪ ਆਗੂ ਆਤਿਸ਼ੀ ’ਦੇ ਅਪਮਾਨਜਨਕ ਬਿਆਨਾਂ ਵਿਰੁੱਧ ਦਿੱਲੀ ਸਿੱਖ ਗੁਰਦੁਆਰਾ ਕਮੇਟੀ ਦੀ ਸਖ਼ਤ ਪ੍ਰਤੀਕਿਰਿਆ

ਅੰਮ੍ਰਿਤਸਰ ਵਿੱਚ, ਸਰਹੱਦ ਪਾਰੋਂ ਚੱਲ ਰਹੇ ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫ਼ਾਸ਼; ਇੱਕ ਨਾਬਾਲਗ ਸਮੇਤ 6 ਵਿਅਕਤੀ ਛੇ ਪਿਸਤੌਲਾਂ ਨਾਲ ਗ੍ਰਿਫਤਾਰ

ਨੌਵੇਂ ਪਾਤਸ਼ਾਹ ਦਾ 350ਵਾਂ ਸ਼ਹੀਦੀ ਦਿਹਾੜਾ: ਸ੍ਰੀਨਗਰ ਤੋਂ ਅਰੰਭ ਹੋਏ ਨਗਰ ਕੀਰਤਨ ਦਾ ਜੰਮੂ ਦੀ ਸੰਗਤ ਵਲੋਂ ਖ਼ਾਲਸਾਈ ਜਾਹੋ-ਜਲਾਲ ਨਾਲ ਸਵਾਗਤ, ਪਠਾਨਕੋਟ ਵਿਖੇ ਅਗਲੇ ਪੜਾਅ ਲਈ ਰਵਾਨਾ