Monday, October 05, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

Chandigarh

ਮੁੱਖ ਮੰਤਰੀ ਤੀਰਥ ਯਾਤਰਾ ਐਮ ਐਲ ਏ ਕੁਲਜੀਤ ਸਿੰਘ ਰੰਧਾਵਾ ਵੱਲੋਂ ਹਲਕੇ ਤੋਂ 16ਵੀਂ ਬੱਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ

April 01, 2026 07:38 PM
Rozana Sehaj times
ਡੇਰਾਬੱਸੀ : ਹਲਕਾ ਵਿਧਾਇਕ ਸ: ਕੁਲਜੀਤ ਸਿੰਘ ਰੰਧਾਵਾ ਵੱਲੋਂ ਪੰਜਾਬ ਸਰਕਾਰ ਦੀ ਲੋਕ-ਹਿਤੈਸ਼ੀ ‘ਮੁੱਖ ਮੰਤਰੀ ਤੀਰਥ ਯਾਤਰਾ’ ਯੋਜਨਾ ਤਹਿਤ ਅੱਜ ਡੇਰਾਬੱਸੀ ਦੇ ਮੁਬਾਰਿਕਪੁਰ ਤੋਂ ਸ਼ਰਧਾਲੂਆਂ ਦੀ ਦੂਜੀ ਅਤੇ ਹਲਕੇ ਦੀ 16ਵੀਂ ਬੱਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ। ਇਸ ਬੱਸ ਰਾਹੀਂ ਇਲਾਕੇ ਦੇ ਬਜ਼ੁਰਗ ਅਤੇ ਹੋਰ ਸ਼ਰਧਾਲੂ ਸ਼੍ਰੀ ਅੰਮ੍ਰਿਤਸਰ ਦੇ ਧਾਰਮਿਕ ਅਸਥਾਨਾਂ ਦੇ ਦਰਸ਼ਨਾਂ ਲਈ ਰਵਾਨਾ ਹੋਏ। ਇਸ ਮੌਕੇ ਵਿਧਾਇਕ ਰੰਧਾਵਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਇਹ ਯੋਜਨਾ ਸਮਾਜ ਦੇ ਬਜ਼ੁਰਗਾਂ ਲਈ ਵੱਡੀ ਰਾਹਤ ਸਾਬਤ ਹੋ ਰਹੀ ਹੈ। ਉਨ੍ਹਾਂ ਨੇ ਦੱਸਿਆ ਕਿ ਕਈ ਅਜਿਹੇ ਲੋਕ ਹਨ, ਜਿਨ੍ਹਾਂ ਦੀ ਆਰਥਿਕ ਜਾਂ ਸਿਹਤ ਸੰਬੰਧੀ ਪਾਬੰਦੀਆਂ ਕਰਕੇ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਨ ਦੀ ਇੱਛਾ ਪੂਰੀ ਨਹੀਂ ਹੋ ਸਕਦੀ ਸੀ, ਪਰ ਇਸ ਯੋਜਨਾ ਰਾਹੀਂ ਹੁਣ ਉਹਨਾਂ ਦੇ ਸੁਪਨੇ ਸਾਕਾਰ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਯੋਜਨਾ ਅਧੀਨ ਯਾਤਰੀਆਂ ਲਈ ਆਵਾਜਾਈ, ਰਹਿਣ-ਸਹਿਣ ਅਤੇ ਹੋਰ ਲੋੜੀਂਦੀਆਂ ਸਹੂਲਤਾਂ ਦਾ ਪੂਰਾ ਪ੍ਰਬੰਧ ਪੰਜਾਬ ਸਰਕਾਰ ਵੱਲੋਂ ਕੀਤਾ ਜਾ ਰਿਹਾ ਹੈ, ਜਿਸ ਨਾਲ ਯਾਤਰਾ ਸੁਖਦਾਈ ਅਤੇ ਚਿੰਤਾ-ਰਹਿਤ ਬਣਦੀ ਹੈ। ਉਨ੍ਹਾਂ ਨੇ ਇਹ ਵੀ ਕਿਹਾ ਕਿ ਸਰਕਾਰ ਦਾ ਮਕਸਦ ਸਿਰਫ ਵਿਕਾਸ ਕਾਰਜ ਹੀ ਨਹੀਂ, ਸਗੋਂ ਲੋਕਾਂ ਦੀ ਆਧਿਆਤਮਿਕ ਅਤੇ ਸਮਾਜਿਕ ਭਲਾਈ ਨੂੰ ਵੀ ਯਕੀਨੀ ਬਣਾਉਣਾ ਹੈ। ਵਿਧਾਇਕ ਰੰਧਾਵਾ ਨੇ ਕਿਹਾ ਕਿ ਬਜ਼ੁਰਗਾਂ ਦੇ ਚਿਹਰਿਆਂ ‘ਤੇ ਖੁਸ਼ੀ ਅਤੇ ਮਨਾਂ ਵਿੱਚ ਸ਼ਰਧਾ ਦੇਖ ਕੇ ਉਨ੍ਹਾਂ ਨੂੰ ਵਿਸ਼ੇਸ਼ ਸੰਤੁਸ਼ਟੀ ਮਿਲਦੀ ਹੈ। ਉਨ੍ਹਾਂ ਨੇ ਯਾਤਰੀਆਂ ਲਈ ਸੁਖਮਈ, ਸੁਰੱਖਿਅਤ ਅਤੇ ਆਰਾਮਦਾਇਕ ਯਾਤਰਾ ਦੀ ਕਾਮਨਾ ਕੀਤੀ ਅਤੇ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਵੀ ਇਸ ਤਰ੍ਹਾਂ ਦੀਆਂ ਬੱਸਾਂ ਨਿਰੰਤਰ ਰਵਾਨਾ ਕੀਤੀਆਂ ਜਾਂਦੀਆਂ ਰਹਿਣਗੀਆਂ, ਤਾਂ ਜੋ ਹੋਰ ਵੱਧ ਤੋਂ ਵੱਧ ਲੋਕ ਇਸ ਯੋਜਨਾ ਦਾ ਲਾਭ ਲੈ ਸਕਣ। ਇਸ ਮੌਕੇ ਇਲਾਕੇ ਦੇ ਪ੍ਰਮੁੱਖ ਵਿਅਕਤੀ, ਪਾਰਟੀ ਵਰਕਰ ਅਤੇ ਵੱਡੀ ਗਿਣਤੀ ਵਿੱਚ ਸ਼ਰਧਾਲੂ ਹਾਜ਼ਰ ਸਨ, ਜਿਨ੍ਹਾਂ ਨੇ ਪੰਜਾਬ ਸਰਕਾਰ ਦੇ ਇਸ ਉਪਰਾਲੇ ਦੀ ਭਰਪੂਰ ਸਰਾਹਨਾ ਕੀਤੀ।

Have something to say? Post your comment

More in Chandigarh

ਹਰਪਾਲ ਸਿੰਘ ਚੀਮਾ ਵੱਲੋਂ ਬਕਾਇਆ ਮੰਗਾਂ ਦੇ ਹੱਲ ਲਈ ਆਈ.ਟੀ.ਆਈ. ਇੰਸਟ੍ਰਕਟਰਾਂ ਅਤੇ ਪਨਬੱਸ/ਪੀ.ਆਰ.ਟੀ.ਸੀ. ਯੂਨੀਅਨਾਂ ਨਾਲ ਅਹਿਮ ਮੀਟਿੰਗਾਂ

ਮਾਨ ਸਰਕਾਰ ਨੇ 180 ਈ.ਟੀ.ਟੀ. ਅਧਿਆਪਕਾਂ ਦੀ ਤਨਖਾਹ ਅਸਮਾਨਤਾ ਖ਼ਤਮ ਕਰਨ ਵੱਲ ਵਧਾਇਆ ਕਦਮ

ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 258ਵਾਂ ਦਿਨ: ਪੰਜਾਬ ਪੁਲਿਸ ਵੱਲੋਂ 575 ਥਾਈਂ ਛਾਪੇਮਾਰੀ; 231 ਕਾਬੂ

ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ ਰਣਜੀਤਗੜ੍ਹ ਡਿਵੈਲਪਮੈਂਟ ਅਥਾਰਟੀ ਬਿੱਲ, 2026 ਨੂੰ ਹਰੀ ਝੰਡੀ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 257ਵਾਂ ਦਿਨ: ਪੰਜਾਬ ਪੁਲਿਸ ਵੱਲੋਂ 628 ਥਾਵਾਂ ’ਤੇ ਛਾਪੇਮਾਰੀ; 289 ਵਿਅਕਤੀ ਕਾਬੂ

ਵਿਕਾਸ ਤੇ ਤਰੱਕੀ ਦਾ ਨਵਾਂ ਅਧਿਆਏ ਲਿਖ ਰਿਹਾ ਪੰਜਾਬ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਹਰੇਕ ਮਾਂ ਤੇ ਭੈਣ 'ਮਾਵਾਂ-ਧੀਆਂ ਸਤਿਕਾਰ ਯੋਜਨਾ' ਦੀ ਬ੍ਰਾਂਡ ਅੰਬੈਸਡਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਕੂਲਾਂ ’ਚ ਅਧਿਆਪਕਾਂ ਦੀਆਂ ਅਸਾਮੀਆਂ ਬਾਰੇ ਮੁੱਦੇ ਚੁੱਕਣ ਵਾਲੇ ਆਪ ਵਿਧਾਇਕ ਨੂੰ ਪਾਰਟੀ ’ਚੋਂ ਕੱਢਿਆ

ਮਾਨ ਸਰਕਾਰ ਨੇ ਟ੍ਰਿਪਲ ਐੱਚ ਸਕ੍ਰੀਨਿੰਗ ਨੂੰ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦਾ ਹਿੱਸਾ ਬਣਾਇਆ

ਦਿਵਿਆਂਗ ਵਿਅਕਤੀਆਂ ਦੀ ਇੱਜ਼ਤ, ਸੁਰੱਖਿਆ ਅਤੇ ਖੁਦਮੁਖਤਿਆਰੀ ਪੰਜਾਬ ਸਰਕਾਰ ਦੀ ਤਰਜੀਹ : ਡਾ. ਬਲਜੀਤ ਕੌਰ