Wednesday, April 01, 2026
BREAKING NEWS
ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜ

Malwa

ਪੰਜਾਬੀ ਯੂਨੀਵਰਸਿਟੀ ਵਿਖੇ '12ਵਾਂ ਪੰਜ-ਰੋਜ਼ਾ ਪੰਜਾਬੀ ਯੂਨੀਵਰਸਿਟੀ ਪੁਸਤਕ ਮੇਲਾ ਅਤੇ ਸਾਹਿਤ ਉਤਸਵ' ਜਾਰੀ

April 01, 2026 07:41 PM
Rozana Sehaj times
ਪਟਿਆਲਾ : ਪੰਜਾਬੀ ਯੂਨੀਵਰਸਿਟੀ ਵਿਖੇ ਕਰਵਾਇਆ ਜਾ ਰਿਹਾ 12ਵਾਂ ‘ਪੁਸਤਕ ਮੇਲਾ ਅਤੇ ਸਾਹਿਤ ਉਤਸਵ ਆਪਣੇ ਦੂਜੇ ਦਿਨ ਪੂਰੇ ਜਾਹੋ-ਜਲਾਲ ਨਾਲ ਜਾਰੀ ਰਿਹਾ। ਉਪ ਕੁਲਪਤੀ ਡਾ. ਜਗਦੀਪ ਸਿੰਘ ਦੀ ਪ੍ਰੇਰਣਾ ਨਾਲ ਹੋ ਰਹੇ ਇਸ ਪੰਜ ਰੋਜ਼ਾ ਸਾਹਿਤ ਉਤਸਵ ਅਤੇ ਪੁਸਤਕ ਮੇਲੇ ਦੇ ਦੂਜੇ ਦਿਨ ਵੱਖ-ਵੱਖ ਅਕਾਦਮਿਕ ਬੈਠਕਾਂ ਦੌਰਾਨ ਪੰਜਾਬੀ ਭਾਸ਼ਾ ਦੇ ਤਕਨੀਕੀ ਵਿਕਾਸ, ਰੰਗਮੰਚੀ ਚੇਤਨਾ ਅਤੇ ਗੀਤਕਾਰੀ ਦੇ ਬਦਲਦੇ ਸਰੂਪਾਂ 'ਤੇ ਡੂੰਘੀ ਚਰਚਾ ਕੀਤੀ ਗਈ। 
  ਦੂਜੇ ਦਿਨ ਦੀ ਇੱਕ ਵਿਸ਼ੇਸ਼ ਬੈਠਕ ਪੰਜਾਬੀ ਭਾਸ਼ਾ ਅਤੇ ਤਕਨਾਲੋਜੀ ਨੂੰ ਸਮਰਪਿਤ ਰਹੀ। ਕੈਨੇਡਾ ਤੋਂ ਪਹੁੰਚੇ ਪੰਜਾਬੀ ਕੰਪਿਊਟਰ ਖੇਤਰ ਦੇ ਮਾਹਿਰ ਸ਼੍ਰੀ ਕਿਰਪਾਲ ਸਿੰਘ ਪੰਨੂੰ  ਨੇ ਆਪਣੇ ਸੰਘਰਸ਼ਮਈ ਸਫ਼ਰ ਅਤੇ ਫੌਂਟ ਨਿਰਮਾਣ ਦੇ ਤਜ਼ਰਬੇ ਸਾਂਝੇ ਕਰਦਿਆਂ ਕਿਹਾ ਕਿ ਕਿਸੇ ਵੀ ਭਾਸ਼ਾ ਦੀ ਹੋਂਦ  ਇਸ ਗੱਲ 'ਤੇ ਨਿਰਭਰ ਹੈ ਕਿ ਉਹ ਡਿਜੀਟਲ ਪੱਧਰ 'ਤੇ ਕਿੰਨੀ ਸਮਰੱਥ ਹੈ। ਸ਼੍ਰੀ ਪੰਨੂੰ ਨਾਲ ਡਾ. ਰਾਜਵਿੰਦਰ ਸਿੰਘ ਨੇ ਮੇਜ਼ਬਾਨ ਵਜੋਂ ਗੱਲਬਾਤ ਕੀਤੀ। 
ਪ੍ਰਸਿੱਧ ਰੰਗਕਰਮੀ ਡਾ. ਨਵਨਿੰਦਰਾ ਬਹਿਲ ਦੀ ਯਾਦ ਨੂੰ ਸਮਰਪਿਤ  ਬੈਠਕ ਵਿੱਚ 'ਨਾਟਕ ਨਜ਼ਰੀਆ ਅਤੇ ਨਵੀਂ ਚੇਤਨਾ' ਵਿਸ਼ੇ 'ਤੇ ਚਰਚਾ ਹੋਈ। ਸ਼੍ਰੀ ਦੇਵਿੰਦਰ ਦਮਨ, ਕੇਵਲ ਧਾਲੀਵਾਲ ਅਤੇ ਅਨੀਤਾ ਸ਼ਬਦੀਸ਼ ਨੇ ਰੰਗਮੰਚ ਵਿੱਚ ਸਮਾਜਿਕ ਚੇਤਨਾ, ਨਵੇਂ ਪ੍ਰਯੋਗਾਂ ਅਤੇ ਨਾਰੀ ਸੰਵੇਦਨਾ ਬਾਰੇ ਵਿਚਾਰ ਪੇਸ਼ ਕੀਤੇ। 
ਅਗਲੀ ਬੈਠਕ ਵਿੱਚ ਸਾਹਿਤ ਅਕਾਦਮੀ ਐਵਾਰਡੀ ਬਚਿੰਤ ਕੌਰ ਨੇ ਆਪਣੇ ਸਾਹਿਤਕ ਸਫ਼ਰ ਦੀਆਂ ਪਰਤਾਂ ਫਰੋਲਦਿਆਂ ਲੇਖਕ ਲਈ ਆਪਣੀਆਂ ਜੜ੍ਹਾਂ ਨਾਲ ਜੁੜੇ ਰਹਿਣ ਦੀ ਲੋੜ 'ਤੇ ਜ਼ੋਰ ਦਿੱਤਾ। ਇਸ ਬੈਠਕ ਵਿੱਚ ਡਾ. ਪਰਮੀਤ ਕੌਰ ਅਤੇ ਅਮਨਪ੍ਰੀਤ ਕੌਰ ਨੇ ਉਨ੍ਹਾਂ ਨਾਲ ਮੇਜ਼ਬਾਨ ਵਜੋਂ ਗੱਲਬਾਤ ਕੀਤੀ।
 ‘ਗੀਤਕਾਰੀ: ਭਾਵਨਾ ਦੀ ਅਭਿਵਿਅਕਤੀ ਜਾਂ ਬਜ਼ਾਰ ਦੀ ਮੰਗ’ ਵਿਸ਼ੇ 'ਤੇ ਹੋਈ ਚਰਚਾ ਖਿੱਚ ਦਾ ਕੇਂਦਰ ਰਹੀ। ਧਰਮ ਕੰਮੇਆਣਾ, ਮਨਪ੍ਰੀਤ ਟਿਵਾਣਾ, ਅਮਰੀਕ ਸਿੰਘ ਤਲਵੰਡੀ ਅਤੇ ਪਾਲੀ ਦੇਤਵਾਲੀਆ ਨੇ ਅਫ਼ਸੋਸ ਜਤਾਇਆ ਕਿ ਗੀਤਕਾਰੀ ਉੱਤੇ ਬਾਜ਼ਾਰ ਦਾ ਗਲਬਾ ਵਧਣ ਕਾਰਨ ਸਾਹਿਤਕ ਰੰਗ ਮਨਫ਼ੀ ਹੋ ਰਿਹਾ ਹੈ। ਉਨ੍ਹਾਂ ਨੇ ਗੀਤਕਾਰਾਂ ਨੂੰ ਆਪਣੀ ਸਮਾਜਿਕ ਜ਼ਿੰਮੇਵਾਰੀ ਸਮਝਦਿਆਂ ਮਿਆਰੀ ਗੀਤ ਸਿਰਜਣ ਦੀ ਅਪੀਲ ਕੀਤੀ। ਡਾ. ਸਿਮਰਨਜੀਤ ਸਿੰਘ ਨੇ ਬਤੌਰ ਮੇਜ਼ਬਾਨ ਗੱਲਬਾਤ ਕੀਤੀ।
 ਵਿਦਵਾਨਾਂ ਅਤੇ ਜਿਗਿਆਸੂ ਖੋਜਾਰਥੀਆਂ,ਵਿਦਿਆਰਥੀਆਂ ਨੇ ਵੱਖ ਵੱਖ ਵਿਦਵਾਨਾਂ ਨੂੰ ਸਵਾਲ ਵੀ ਪੁੱਛੇ ਜਿਨ੍ਹਾਂ ਦੇ ਉਤਰ ਤਰਕਮਈ ਢੰਗ ਨਾਲ ਦਿਤੇ ਗਏ।  ਯਾਦਗਾਰੀ ਸੰਗੀਤਕ ਸ਼ਾਮ ਵਿੱਚ ਹਰਮਿੰਦਰ ਜਲਾਲ ਦੀ ਅਲਗੋਜਾ-ਤੂੰਬਾ ਟੋਲੀ ਅਤੇ ਪ੍ਰਸਿੱਧ ਢਾਡੀ ਦੇਸ ਰਾਜ ਲਚਕਾਣੀ ਦੀ ਟੋਲੀ ਨੇ ਆਪਣੀਆਂ ਪੇਸ਼ਕਾਰੀਆਂ ਨਾਲ ਪੰਜਾਬੀ ਲੋਕ-ਵਾਰਾਂ ਅਤੇ ਵਿਰਾਸਤੀ ਧੁਨਾਂ ਨੂੰ ਮੁੜ ਸੁਰਜੀਤ ਕਰ ਦਿੱਤਾ।  ਇਸ ਸਮਾਗਮ ਵਿਚ ਪੁਸਤਕਾਂ ਦਾ ਲੋਕ ਅਰਪਣ ਕੀਤਾ ਗਿਆ
ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ,ਵੇਰਕਾ ਅਤੇ ਪੰਜਾਬੀ ਰਾਈਟਰਜ਼ ਕੋਆਪਰੇਟਿਵ ਸੁਸਾਇਟਹੀ ਦੇ ਸਹਿਯੋਗ ਨਾਲ ਕਰਵਾਏ ਜਾ ਰਹੇ ਇਸ ਸਮਾਗਮ ਵਿੱਚ ਵੱਡੀ ਗਿਣਤੀ ਵਿਚ ਵਿਦਵਾਨ,ਲੇਖਕ,ਕਲਾਕਾਰਅਤੇ ਸ੍ਰੋਤੇ ਹਾਜ਼ਰ ਸਨ।
ਡੀਨ ਅਕਾਦਮਿਕ ਮਾਮਲੇ ਡਾ. ਜਸਵਿੰਦਰ ਸਿੰਘ ਬਰਾੜ, ਰਜਿਸਟਰਾਰ ਡਾ. ਦਵਿੰਦਰਪਾਲ ਸਿੰਘ ਸਿੱਧੂ ਅਤੇ ਵਿੱਤ ਅਫਸਰ ਡਾ. ਬੀ.ਬੀ. ਸਿੰਗਲਾ ਵੀ ਵਿਸ਼ੇਸ਼ ਤੌਰ 'ਤੇ ਹਾਜ਼ਰ ਰਹੇ ।
 

Have something to say? Post your comment

 

More in Malwa

ਬਾਬਾ ਬੰਦਾ ਸਿੰਘ ਬਹਾਦਰ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦਾ ਸਾਲਾਨਾ ਨਤੀਜਾ ਰਿਹਾ ਸ਼ਾਨਦਾਰ

ਨੌਜਵਾਨ ਭਾਰਤ ਨੂੰ ਸ੍ਰੀ ਗੁਰੂ ਰਵਿਦਾਸ ਜੀ ਦੇ 'ਬੇਗਮਪੁਰਾ' ਸੰਕਲਪ ਵਾਲਾ ਦੇਸ਼ ਬਣਾਉਣ ਲਈ ਅੱਗੇ ਆਉਣ-ਮਨੀਸ਼ ਸਿਸੋਦੀਆ

ਸਿਮਰਨ ਕੌਰ ਢਾਡਲੀ ਨੇ ਬਣਜਾਰੇ ਦੇ ਚਰਚਿਤ ਗੀਤ ‘ਬੈਰਣ’ ਲਈ ਇੱਕ ਰੂਹਾਨੀ ਵਰਸ ਕੀਤਾ ਜਾਰੀ

ਪੰਜਾਬ ਦੇ ਨੌਜਵਾਨਾਂ ਵਿੱਚ ਬੇਅੰਤ ਸਮਰੱਥਾ: ਡਾ. ਜਗਦੀਪ ਸਿੰਘ

ਪਿੰਡ ਲੰਭਵਾਲੀ ਵਿਖੇ ਅੰਗਹੀਨਾ ਨੂੰ ਵੰਡਿਆ ਜਰੂਰੀ ਸਮਾਨ

ਕਾਂਗਰਸ ਅਤੇ ‘ਆਪ’ ਦੋਵਾਂ ਨੇ ਬੇਅਦਬੀ ’ਤੇ ਰਾਜਨੀਤੀ ਕੀਤੀ : ਸੁਖਬੀਰ ਸਿੰਘ ਬਾਦਲ

ਮੁੱਖ ਮੰਤਰੀ ਭਗਵੰਤ ਮਾਨ ਦੀ ਰੈਲੀ ਵਿੱਚ ਉਮੜੇ ਜਨ ਸੈਲਾਬ ਨੇ ਹਲਕਾ ਸਨੌਰ ਵਿੱਚ ਹਡਾਣਾ ਦੀ ਜਿੱਤ ਦੇ ਦਿੱਤੇ ਸੰਕੇਤ

ਮੇਆਰ ਦਾ ਨਿਵੇਕਲਾ ਉਪਰਾਲਾ ਮੇਅਰ ਕੁੰਦਨ ਗੋਗੀਆ ਦੀ ਪ੍ਰੇਰਨਾ ਸਦਕਾ ਪਟਿਆਲਾ ਹਾਰਟ ਇੰਸਟੀਚਿਊਟ ਆਇਆ ਅੱਗੇ; ਸ਼ਹਿਰ ਦੇ ਵਿਕਾਸ ਲਈ ਦਿੱਤਾ 9.92 ਲੱਖ ਦਾ ਚੈੱਕ

ਵਾਰਡ ਨੰਬਰ 53 ਵਿੱਚ 10 ਲੱਖ ਰੁਪਏ ਦੇ ਬੀਮਾ ਕੈਂਪ ਦਾ ਆਯੋਜਨ

ਵਾਰਡ ਨੰਬਰ 53 ਵਿੱਚ 10 ਲੱਖ ਰੁਪਏ ਦੇ ਬੀਮਾ ਕੈਂਪ ਦਾ ਆਯੋਜਨ