Thursday, April 02, 2026
BREAKING NEWS
ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜ

National

65 ਸਾਲ ਬਾਅਦ ਰਾਜਸਥਾਨ ਫੀਡਰ ਨੂੰ ਨਵਾਂ ਸਰੂਪ ਦੇਣ ਦਾ ਪ੍ਰਾਜੈਕਟ ਸ਼ੁਰੂ, 45 ਦਿਨਾਂ ਲਈ ਨਹਿਰਬੰਦੀ ਅੱਜ ਤੋਂ

April 01, 2026 07:48 PM
Rozana Sehaj times
ਕੋਟਕਪੂਰਾ : ਦੇਸ਼ ਦੇ ਤਿੰਨ ਸੂਬਿਆਂ ਵਿੱਚੋਂ ਗੁਜ਼ਰਦੀ ਰਾਜਸਥਾਨ ਫੀਡਰ ਨੂੰ ਭਾਰਤ ਸਰਕਾਰ ਵੱਲੋਂ 65 ਸਾਲਾਂ ਬਾਅਦ ਨਵਾਂ ਸਰੂਪ ਦੇਣ ਦਾ ਪ੍ਰਾਜੈਕਟ ਫਰੀਦਕੋਟ ਵਿੱਚ ਸ਼ੁਰੂ ਕਰ ਦਿੱਤਾ ਗਿਆ ਹੈ। ਇਹ ਪ੍ਰਾਜੈਕਟ ਨਹਿਰੀ ਵਿਭਾਗ ਨੇ 45 ਦਿਨਾਂ ਵਿੱਚ ਮੁਕੰਮਲ ਕਰਨਾ ਹੈ, ਜਿਸ ਉੱਪਰ 300 ਕਰੋੜ ਰੁਪਏ ਖਰਚੇ ਜਾਣੇ ਹਨ, ਬਾਕੀ ਜ਼ਿਲਿ੍ਹਆਂ ਵਿੱਚ ਇਹ ਪ੍ਰਾਜੈਕਟ ਪਹਿਲਾਂ ਮੁਕੰਮਲ ਹੋ ਚੁੱਕਾ ਹੈ ਅਤੇ ਇਕੱਲੇ ਫਰੀਦਕੋਟ ਜ਼ਿਲ੍ਹੇ ਵਿੱਚ ਇਹ ਪ੍ਰਾਜੈਕਟ ਅਧੂਰਾ ਪਿਆ ਸੀ। ਹਰੀਕੇ ਪੱਤਣ ਤੋਂ ਲੈ ਕੇ ਜੈਸਲਮੇਰ ਤੱਕ ਰਾਜਸਥਾਨ ਫੀਡਰ ਕੁੱਲ 837 ਕਿਲੋਮੀਟਰ ਦਾ ਲੰਬਾ ਸਫਰ ਤੈਅ ਕਰਦੀ ਹੈ। ਰਾਜਸਥਾਨ ਫੀਡਰ ਦੀ 18 ਹਜ਼ਾਰ ਕਿਊਸਿਕ ਤੋਂ ਵੱਧ ਪਾਣੀ ਦੀ ਸਮਰੱਥਾ ਹੈ। ਇਲਾਕੇ ਵਿੱਚ ਖਾਰੇ ਪਾਣੀ ਦੀ ਸਮੱਸਿਆ ਨੂੰ ਦੇਖਦਿਆਂ ਭਾਰਤ ਸਰਕਾਰ ਨੇ ਰਾਜਸਥਾਨ ਫੀਡਰ ਦੇ ਤਲ ਇੱਟਾਂ ਨਾਲ ਬਣਾਉਣ ਦਾ ਫੈਸਲਾ ਕੀਤਾ ਹੈ ਤਾਂ ਕਿ ਇੱਥੋਂ ਨਹਿਰੀ ਪਾਣੀ ਰਿਸਦਾ ਰਹੇ ਅਤੇ ਆਸ ਪਾਸ ਦਾ ਪਾਣੀ ਮਿੱਠਾ ਰਹੇ। ਜਦੋਂ ਕਿ ਨਹਿਰ ਦੇ ਕਿਨਾਰੇ ਮੁਕੰਮਲ ਤੌਰ ’ਤੇ ਕੰਕਰੀਟ ਦੇ ਬਣਾਏ ਜਾਣੇ ਹਨ। ਇਸ ਤੋਂ ਪਹਿਲਾਂ ਕੇਂਦਰ ਸਰਕਾਰ ਰਾਜਸਥਾਨ ਫੀਡਰ ਨਾਲ ਲੱਗਦੀ ਸਰਹੰਦ ਫੀਡਰ ਨੂੰ ਕੰਕਰੀਟ ਦਾ ਬਣਾ ਚੁੱਕੀ ਹੈ। ਰਾਜਸਥਾਨ ਫੀਡਰ ਨੂੰ 1984 ਵਿੱਚ ਇੰਦਰਾ ਗਾਂਧੀ ਕਨਾਲ ਦਾ ਨਾਮ ਦਿੱਤਾ ਗਿਆ ਸੀ। ਇਹ ਦੁਨੀਆਂ ਦੀਆਂ ਸਭ ਤੋਂ ਵੱਡੀਆਂ ਤੇ ਲੰਮੀਆਂ ਨਹਿਰਾਂ ਵਿੱਚੋਂ ਇੱਕ ਹੈ, ਜੋ ਰਾਜਸਥਾਨ ਦੇ 29 ਲੱਖ ਏਕੜ ਤੋਂ ਵੱਧ ਦੇ ਰਕਬੇ ਦੀ ਸਿੰਚਾਈ ਦਾ ਸਾਧਨ ਹੈ ਅਤੇ ਦੋ ਕਰੋੜ ਤੋਂ ਵੱਧ ਲੋਕ ਇਸ ਦਾ ਪਾਣੀ ਪੀਂਦੇ ਹਨ।
 
 

Have something to say? Post your comment

 

More in National

ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ‘ਪੰਚਬਟੀ ਸੰਦੇਸ਼’ ਰਸਾਲੇ ਦਾ ਨਵਾਂ ਅੰਕ ਰਿਲੀਜ਼

ਰੇਲਵੇ ਸੰਘਰਸ਼ ਸੰਮਤੀ ਦੇ ਆਗੂਆਂ ਵੱਲੋਂ ਰੇਲਵੇ ਸਟੇਸ਼ਨ ’ਤੇ ਅਧੂਰੇ ਪਏ ਕੰਮ ਪੂਰੇ ਕਰਨ ਦੀ ਮੰਗ

ਝੂਠੇ ਸ਼ਰਾਬ ਘੁਟਾਲੇ ਮਾਮਲੇ 'ਚ ਨਿਆਂ ਪਾਲਿਕਾ ਦੇ ਫੈਸਲੇ ਤੇ ਪੂਰੇ ਦੇਸ਼ ਅੰਦਰ ਜਸ਼ਨ ਦਾ ਮਾਹੌਲ : ਸੋਨੀਆ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਯਤਨਾਂ ਸਦਕਾ ਹਿੰਦੂਜਾ ਗਰੁੱਪ ਨੇ ਪੰਜਾਬ ਵਿੱਚ ਨਿਵੇਸ਼ ਦੀ ਦਿਖਾਈ ਡੂੰਘੀ ਦਿਲਚਸਪੀ, ਨੌਜਵਾਨਾਂ ਲਈ ਪੈਦਾ ਹੋਣਗੇ ਰੁਜ਼ਗਾਰ ਦੇ ਨਵੇਂ ਮੌਕੇ

ਡਾ. ਬੀ.ਆਰ. ਅੰਬੇਦਕਰ ਭਵਨ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਦਾ ਜਨਮ ਦਿਹਾੜਾ ਮਨਾਇਆ

ਅਮਿਤ ਸ਼ਾਹ ਨਾਲ ਮੁਲਾਕਾਤ ਮਗਰੋਂ CM ਮਾਨ ਦਾ ਬਿਆਨ

ਜੁੱਗੋ ਜੁਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਸੰਧਿਆ ਵੇਲੇ ਦਾ ਅੱਜ ਦਾ ਫੁਰਮਾਣ

ਆਪ ਆਗੂ ਆਤਿਸ਼ੀ ’ਦੇ ਅਪਮਾਨਜਨਕ ਬਿਆਨਾਂ ਵਿਰੁੱਧ ਦਿੱਲੀ ਸਿੱਖ ਗੁਰਦੁਆਰਾ ਕਮੇਟੀ ਦੀ ਸਖ਼ਤ ਪ੍ਰਤੀਕਿਰਿਆ

ਅੰਮ੍ਰਿਤਸਰ ਵਿੱਚ, ਸਰਹੱਦ ਪਾਰੋਂ ਚੱਲ ਰਹੇ ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫ਼ਾਸ਼; ਇੱਕ ਨਾਬਾਲਗ ਸਮੇਤ 6 ਵਿਅਕਤੀ ਛੇ ਪਿਸਤੌਲਾਂ ਨਾਲ ਗ੍ਰਿਫਤਾਰ

ਨੌਵੇਂ ਪਾਤਸ਼ਾਹ ਦਾ 350ਵਾਂ ਸ਼ਹੀਦੀ ਦਿਹਾੜਾ: ਸ੍ਰੀਨਗਰ ਤੋਂ ਅਰੰਭ ਹੋਏ ਨਗਰ ਕੀਰਤਨ ਦਾ ਜੰਮੂ ਦੀ ਸੰਗਤ ਵਲੋਂ ਖ਼ਾਲਸਾਈ ਜਾਹੋ-ਜਲਾਲ ਨਾਲ ਸਵਾਗਤ, ਪਠਾਨਕੋਟ ਵਿਖੇ ਅਗਲੇ ਪੜਾਅ ਲਈ ਰਵਾਨਾ