Wednesday, April 01, 2026
BREAKING NEWS
ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜ

Malwa

ਪੰਜਾਬ ਦੇ ਨੌਜਵਾਨਾਂ ਵਿੱਚ ਬੇਅੰਤ ਸਮਰੱਥਾ: ਡਾ. ਜਗਦੀਪ ਸਿੰਘ

April 01, 2026 07:57 PM
Rozana Sehaj times
ਪਟਿਆਲਾ : ਪੰਜਾਬੀ ਯੂਨੀਵਰਸਿਟੀ ਦੇ ਐਂਟਰਪ੍ਰੀਨਿਓਰਸ਼ਿਪ, ਇਨੋਵੇਸ਼ਨ ਐਂਡ ਕਰੀਅਰ ਹੱਬ ਤਹਿਤ ਅੱਜ ਯੂਨੀਵਰਸਿਟੀ ਕੈਂਪਸ ਵਿੱਚ ਇੱਕ ਵਿਸ਼ੇਸ਼ ਸਮਾਗਮ 'ਓਰੀਐਂਟੇਸ਼ਨ ਕਨਕਲੇਵ' ਕਰਵਾਇਆ ਗਿਆ। 'ਗੱਲ ਪੰਜਾਬ ਦੀ' ਸਿਰਲੇਖ ਤਹਿਤ ਹੋਏ ਇਸ ਸਮਾਗਮ ਦੀ ਪ੍ਰਧਾਨਗੀ ਉਪ-ਕੁਲਪਤੀ ਡਾ. ਜਗਦੀਪ ਸਿੰਘ ਨੇ ਕੀਤੀ। ਆਈ.ਆਈ.ਟੀ. ਰੋਪੜ ਦੇ ਡਾਇਰੈਕਟਰ ਪ੍ਰੋ. ਰਾਜੀਵ ਅਹੂਜਾ ਇਸ ਮੌਕੇ ਮੁੱਖ ਮਹਿਮਾਨ ਵਜੋਂ ਹਾਜ਼ਿਰ ਹੋਏ।
ਡਾ. ਜਗਦੀਪ ਸਿੰਘ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਅਜੋਕੇ ਯੁੱਗ ਵਿੱਚ ਨੌਜਵਾਨਾਂ ਨੂੰ ਸਿਰਫ਼ ਨੌਕਰੀਆਂ ਲੱਭਣ ਵਾਲੇ ਬਣਨ ਦੀ ਬਜਾਏ ਨੌਕਰੀਆਂ ਦੇਣ ਵਾਲੇ ਬਣਨਾ ਚਾਹੀਦਾ ਹੈ। ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਵਿੱਚ ਬੇਅੰਤ ਸਮਰੱਥਾ ਹੈ। ਉਨ੍ਹਾਂ ਨੂੰ ਸਟਾਰਟ-ਅੱਪਸ ਵੱਲ ਧਿਆਨ ਕੇਂਦਰਿਤ ਕਰਨਾ ਚਾਹੀਦਾ ਹੈ ਅਤੇ ਨਵੇਂ ਨਿਵੇਕਲੇ ਵਿਚਾਰਾਂ ਨਾਲ ਅੱਗੇ ਆਉਣਾ ਚਾਹੀਦਾ ਹੈ ਤਾਂ ਜੋ ਸੂਬੇ ਦੀ ਆਰਥਿਕਤਾ ਅਤੇ ਤਰੱਕੀ ਵਿੱਚ ਯੋਗਦਾਨ ਪਾਇਆ ਜਾ ਸਕੇ। 
 ਮੁੱਖ ਮਹਿਮਾਨ ਪ੍ਰੋ. ਰਾਜੀਵ ਅਹੂਜਾ ਨੇ ਆਪਣੇ ਵਿਚਾਰ ਸਾਂਝੇ ਕਰਦਿਆਂ ਤਕਨੀਕੀ ਅਤੇ ਨਵੀਨਤਮ ਸੋਚ ਦੀ ਮਹੱਤਤਾ 'ਤੇ ਰੌਸ਼ਨੀ ਪਾਈ।
 ਇਸ ਕਨਕਲੇਵ ਵਿੱਚ ਯੂਨੀਵਰਸਿਟੀ ਦੇ ਵੱਖ-ਵੱਖ ਵਿਭਾਗਾਂ ਦੇ ਫੈਕਲਟੀ ਮੈਂਬਰਾਂ ਅਤੇ ਵੱਡੀ ਗਿਣਤੀ ਵਿੱਚ ਵਿਦਿਆਰਥੀਆਂ ਨੇ ਹਿੱਸਾ ਲਿਆ।
 ਯੂਨੀਵਰਸਿਟੀ ਕੈਂਪਸ ਦੇ ਨਾਲ-ਨਾਲ ਵੱਖ-ਵੱਖ ਸੰਬੰਧਿਤ ਕਾਲਜਾਂ ਦੇ ਵਿਦਿਆਰਥੀ ਅਤੇ ਅਧਿਆਪਕ ਵੀ ਇਸ ਵਿਚਾਰ-ਚਰਚਾ ਦਾ ਹਿੱਸਾ ਬਣੇ।
ਐਂਟਰਪ੍ਰੀਨਿਓਰਸ਼ਿਪ, ਇਨੋਵੇਸ਼ਨ ਐਂਡ ਕਰੀਅਰ ਹੱਬ ਤੋਂ ਪ੍ਰੋ. ਹਿਮੇਂਦਰ ਬਜਾਰਤੀ ਨੇ ਇਸ ਮੌਕੇ ਵਿਦਿਆਰਥੀਆਂ ਨੂੰ ਉੱਦਮਤਾ ਦੇ ਗੁਰ ਸਿਖਾਏ ਅਤੇ ਐਂਟਰਪ੍ਰੀਨਿਓਰਸ਼ਿਪ, ਇਨੋਵੇਸ਼ਨ ਐਂਡ ਕਰੀਅਰ ਹੱਬ ਰਾਹੀਂ ਮਿਲਣ ਵਾਲੀਆਂ ਸਹੂਲਤਾਂ ਬਾਰੇ ਜਾਣਕਾਰੀ ਦਿੱਤੀ। ਸਮਾਗਮ ਦੇ ਅੰਤ ਵਿੱਚ ਯੂਨੀਵਰਸਿਟੀ ਪ੍ਰਸ਼ਾਸਨ ਵੱਲੋਂ ਆਏ ਹੋਏ ਮਹਿਮਾਨਾਂ ਦਾ ਸਨਮਾਨ ਵੀ ਕੀਤਾ ਗਿਆ।
 
 
 

Have something to say? Post your comment

 

More in Malwa

ਬਾਬਾ ਬੰਦਾ ਸਿੰਘ ਬਹਾਦਰ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦਾ ਸਾਲਾਨਾ ਨਤੀਜਾ ਰਿਹਾ ਸ਼ਾਨਦਾਰ

ਨੌਜਵਾਨ ਭਾਰਤ ਨੂੰ ਸ੍ਰੀ ਗੁਰੂ ਰਵਿਦਾਸ ਜੀ ਦੇ 'ਬੇਗਮਪੁਰਾ' ਸੰਕਲਪ ਵਾਲਾ ਦੇਸ਼ ਬਣਾਉਣ ਲਈ ਅੱਗੇ ਆਉਣ-ਮਨੀਸ਼ ਸਿਸੋਦੀਆ

ਸਿਮਰਨ ਕੌਰ ਢਾਡਲੀ ਨੇ ਬਣਜਾਰੇ ਦੇ ਚਰਚਿਤ ਗੀਤ ‘ਬੈਰਣ’ ਲਈ ਇੱਕ ਰੂਹਾਨੀ ਵਰਸ ਕੀਤਾ ਜਾਰੀ

ਪਿੰਡ ਲੰਭਵਾਲੀ ਵਿਖੇ ਅੰਗਹੀਨਾ ਨੂੰ ਵੰਡਿਆ ਜਰੂਰੀ ਸਮਾਨ

ਕਾਂਗਰਸ ਅਤੇ ‘ਆਪ’ ਦੋਵਾਂ ਨੇ ਬੇਅਦਬੀ ’ਤੇ ਰਾਜਨੀਤੀ ਕੀਤੀ : ਸੁਖਬੀਰ ਸਿੰਘ ਬਾਦਲ

ਪੰਜਾਬੀ ਯੂਨੀਵਰਸਿਟੀ ਵਿਖੇ '12ਵਾਂ ਪੰਜ-ਰੋਜ਼ਾ ਪੰਜਾਬੀ ਯੂਨੀਵਰਸਿਟੀ ਪੁਸਤਕ ਮੇਲਾ ਅਤੇ ਸਾਹਿਤ ਉਤਸਵ' ਜਾਰੀ

ਮੁੱਖ ਮੰਤਰੀ ਭਗਵੰਤ ਮਾਨ ਦੀ ਰੈਲੀ ਵਿੱਚ ਉਮੜੇ ਜਨ ਸੈਲਾਬ ਨੇ ਹਲਕਾ ਸਨੌਰ ਵਿੱਚ ਹਡਾਣਾ ਦੀ ਜਿੱਤ ਦੇ ਦਿੱਤੇ ਸੰਕੇਤ

ਮੇਆਰ ਦਾ ਨਿਵੇਕਲਾ ਉਪਰਾਲਾ ਮੇਅਰ ਕੁੰਦਨ ਗੋਗੀਆ ਦੀ ਪ੍ਰੇਰਨਾ ਸਦਕਾ ਪਟਿਆਲਾ ਹਾਰਟ ਇੰਸਟੀਚਿਊਟ ਆਇਆ ਅੱਗੇ; ਸ਼ਹਿਰ ਦੇ ਵਿਕਾਸ ਲਈ ਦਿੱਤਾ 9.92 ਲੱਖ ਦਾ ਚੈੱਕ

ਵਾਰਡ ਨੰਬਰ 53 ਵਿੱਚ 10 ਲੱਖ ਰੁਪਏ ਦੇ ਬੀਮਾ ਕੈਂਪ ਦਾ ਆਯੋਜਨ

ਵਾਰਡ ਨੰਬਰ 53 ਵਿੱਚ 10 ਲੱਖ ਰੁਪਏ ਦੇ ਬੀਮਾ ਕੈਂਪ ਦਾ ਆਯੋਜਨ