Wednesday, April 01, 2026
BREAKING NEWS
ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜ

Majha

ਮਾਨ ਸਰਕਾਰ ਨਵੀਆਂ ਲੀਹਾਂ ‘ਤੇ ਪਹੁੰਚਾ ਰਹੀ ਪੇਂਡੂ ਵਿਕਾਸ : ਗੁਰਪ੍ਰਤਾਪ ਸੰਧੂ

April 01, 2026 08:21 PM
Rozana Sehaj times

ਅੰਮ੍ਰਿਤਸਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਲਗਾਤਾਰ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰ ਰਹੀ ਹੈ ਅਤੇ ਪੇਂਡੂ ਵਿਕਾਸ ਨੂੰ ਨਵੀਆਂ ਲੀਹਾਂ `ਤੇ ਲੈ ਕੇ ਜਾ ਰਹੀ ਹੈ। ਇਹ ਪ੍ਰਗਟਾਵਾ ਕਰਦਿਆਂ ਜ਼ਿਲ੍ਹਾ ਯੋਜਨਾ ਕਮੇਟੀ ਅੰਮ੍ਰਿਤਸਰ ਦੇ ਚੇਅਰਮੈਨ ਗੁਰਪ੍ਰਤਾਪ ਸਿੰਘ ਸੰਧੂ ਨੇ ਕਿਹਾ ਕਿ ਮਾਨ ਸਰਕਾਰ ਵੱਲੋਂ ਸੂਬੇ ਵਿੱਚ ਸਿੱਖਿਆ, ਖੇਡਾਂ, ਸਿਹਤ ਅਤੇ ਬੁਨਿਆਦੀ ਢਾਂਚੇ ਦੇ ਖੇਤਰ ਵਿੱਚ ਇਤਿਹਾਸਕ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਾਲ 2024 ਦੌਰਾਨ ਸਰਬਸੰਮਤੀ ਨਾਲ 2970 ਪੰਚਾਇਤਾਂ ਚੁਣੀਆਂ ਗਈਆਂ ਜਿਸਨੇ ਪਿੰਡਾਂ ਵਿੱਚ ਭਾਈਚਾਰਕ ਸਾਂਝ ਨੂੰ ਮਜ਼ਬੂਤ ਕੀਤਾ ਹੈ ਅਤੇ ਵਿਕਾਸ ਕਾਰਜਾਂ ਨੂੰ ਨਵੀਂ ਰਫ਼ਤਾਰ ਮਿਲੀ ਹੈ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਵੱਲੋਂ ਪੇਂਡੂ ਖੇਤਰਾਂ ਨੂੰ ਮਜ਼ਬੂਤ ਬਣਾਉਣ ਲਈ ਲਗਾਤਾਰ ਯੋਜਨਾਬੱਧ ਤਰੀਕੇ ਨਾਲ ਕੰਮ ਕੀਤਾ ਜਾ ਰਿਹਾ ਹੈ। ਚੇਅਰਮੈਨ ਗੁਰਪ੍ਰਤਾਪ ਸਿੰਘ ਸੰਧੂ ਨੇ ਦੱਸਿਆ ਕਿ ਸਾਲ 2025-26 ਵਿੱਚ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ 2367.65 ਕਰੋੜ ਦੀ ਵੱਡੀ ਰਕਮ ਖਰਚ ਕੀਤੀ ਜਾ ਰਹੀ ਹੈ, ਜਿਸ ਨਾਲ ਪਿੰਡਾਂ ਵਿੱਚ ਸੜਕਾਂ, ਸਫ਼ਾਈ, ਪੀਣ ਵਾਲੇ ਪਾਣੀ ਅਤੇ ਹੋਰ ਬੁਨਿਆਦੀ ਸਹੂਲਤਾਂ ਵਿੱਚ ਵੱਡਾ ਸੁਧਾਰ ਆਇਆ ਹੈ। ਉਨ੍ਹਾਂ ਕਿਹਾ ਕਿ ਪਿਛਲੇ ਚਾਰ ਸਾਲਾਂ ਵਿੱਚ ਸ਼ਾਮਲਾਟ ਜ਼ਮੀਨਾਂ ਨੂੰ ਪਾਰਦਰਸ਼ੀ ਤਰੀਕੇ ਨਾਲ ਠੇਕੇ ‘ਤੇ ਦੇਣ ਨਾਲ 1842.78 ਕਰੋੜ ਦੀ ਆਮਦਨ ਹੋਈ ਹੈ, ਜਿਸ ਨਾਲ ਪਿੰਡਾਂ ਦੀ ਆਰਥਿਕ ਹਾਲਤ ਮਜ਼ਬੂਤ ਹੋਈ ਹੈ ਅਤੇ ਵਿਕਾਸ ਕਾਰਜਾਂ ਲਈ ਨਵੀਆਂ ਸੰਭਾਵਨਾਵਾਂ ਬਣੀਆਂ ਹਨ। ਚੇਅਰਮੈਨ ਸੰਧੂ ਨੇ ਕਿਹਾ ਕਿ ਨੌਜਵਾਨਾਂ ਨੂੰ ਖੇਡਾਂ ਵੱਲ ਉਤਸ਼ਾਹਿਤ ਕਰਨ ਲਈ ਪੰਜਾਬ ਭਰ ਵਿੱਚ 1166 ਕਰੋੜ ਦੀ ਲਾਗਤ ਨਾਲ 3000 ਖੇਡ ਮੈਦਾਨ ਤਿਆਰ ਕੀਤੇ ਜਾ ਰਹੇ ਹਨ, ਜਿਸ ਨਾਲ ਪਿੰਡ ਪੱਧਰ ‘ਤੇ ਖੇਡ ਸਭਿਆਚਾਰ ਨੂੰ ਵੱਡਾ ਬਲ ਮਿਲੇਗਾ। ਇਸਦੇ ਨਾਲ ਹੀ ਸਾਰੇ ਹਲਕਿਆਂ ਵਿੱਚ 11,700 ਉੱਦਮੀ ਔਰਤਾਂ ਦਾ ਸਨਮਾਨ ਕਰਕੇ ਮਹਿਲਾ ਸਸ਼ਕਤੀਕਰਨ ਨੂੰ ਵੀ ਪ੍ਰੋਤਸਾਹਿਤ ਕੀਤਾ ਗਿਆ ਹੈ। ਅੰਤ ਵਿੱਚ ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਸੱਚਮੁੱਚ ਲੋਕਾਂ ਦੀ ਸਰਕਾਰ ਹੈ, ਜਿੱਥੇ ਹਰ ਫੈਸਲਾ ਪੰਜਾਬ ਦੇ ਵਿਕਾਸ, ਪਿੰਡਾਂ ਦੀ ਤਰੱਕੀ ਅਤੇ ਲੋਕਾਂ ਦੀ ਭਲਾਈ ਨੂੰ ਧਿਆਨ ਵਿੱਚ ਰੱਖ ਕੇ ਲਿਆ ਜਾ ਰਿਹਾ ਹੈ।

Have something to say? Post your comment

 

More in Majha

ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵੱਲੋਂ ਜੰਡਿਆਲਾ ਗੁਰੂ ਹਲਕੇ ਦੇ ਪਿੰਡਾਂ ਵਿੱਚ ਵਿਕਾਸ ਕਾਰਜਾਂ ਦੇ ਉਦਘਾਟਨ ਤੇ ਜਨ ਸੰਵਾਦ

ਅੱਜ ਤੋਂ ਘਰੇਲੂ, ਦੁਕਾਨਦਾਰਾਂ, ਉਦਯੋਗਾਂ ‘ਚ ਬਿਜਲੀ ਦਰਾਂ ਸਸਤੀਆਂ ਕਰਕੇ ਮਾਨ ਸਰਕਾਰ ਨੇ ਇਕ ਹੋਰ ਮਾਸਟਰ ਸਟਰੋਕ ਮਾਰਿਆ-ਧਾਲੀਵਾਲ

ਵਿਧਾਇਕ ਡਾ. ਗੁਪਤਾ ਨੇ ਟਿਊਬਵੈੱਲ ਦਾ ਉਦਘਾਟਨ ਕੀਤਾ: ਗਰਮੀਆਂ ਵਿੱਚ ਲੋਕਾਂ ਨੂੰ ਪਾਣੀ ਦੀ ਕਮੀ ਦਾ ਸਾਹਮਣਾ ਨਹੀਂ ਕਰਨਾ ਪਵੇਗਾ

ਸ਼ਾਨਦਾਰ ਚਾਰ ਸਾਲ, ਭਗਵੰਤ ਮਾਨ ਦੇ ਨਾਲ ਪੰਜਾਬ ਸਰਕਾਰ ਦੇ ਸ਼ਾਨਦਾਰ ਚਾਰ ਸਾਲ ਪੂਰੇ ਹੋਣ `ਤੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਕੀਤਾ ਖੁਸ਼ੀ ਦਾ ਪ੍ਰਗਟਾਵਾ

ਸ਼ਹਿਰਾਂ ਵੱਲ ਹਿਜ਼ਰਤ ਠੱਲ੍ਹਣ ਲਈ "ਬਦਲਦੇ ਪਿੰਡ, ਬਦਲਦਾ ਪੰਜਾਬ" ਸਕੀਮ `ਤੇ 3500 ਕਰੋੜ ਖਰਚੇ ਜਾਣਗੇ : ਧਾਲੀਵਾਲ

ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸਵਰਗੀ ਐਡਵੋਕੇਟ ਰਮੇਸ਼ ਰਾਜ ਭੰਡਾਰੀ ਨੂੰ ਨਿੱਘੀ ਸਰਧਾਂਜਲੀ ਦਿੱਤੀ

ਅੰਮ੍ਰਿਤਸਰ ਦੇ ਹੋਟਲ ਵਿੱਚ ਮਹਿਲਾ ਦੀ ਲਾਸ਼ ਮਿਲਣ ਨਾਲ ਹੜਕੰਪ ਮੌਤ ਦੇ ਕਾਰਣਾਂ ‘ਤੇ ਸਸਪੈਂਸ, ਪੁਲਿਸ ਵੱਲੋਂ ਜਾਂਚ ਜਾਰੀ

ਇਸੇ ਮਹੀਨੇ ਅਜਨਾਲਾ ‘ਚ ਪਨਾਹੀ ਕਦੀਮ 10,181 ਕਨਾਲ ਜਮੀਨ ਦੇ ਕਿਸਾਨ ਮਾਲਕਾਂ ਨੂੰ ਮਾਨ ਸਰਕਾਰ ਦੇਵੇਗੀ ਮਾਲਕੀ ਹੱਕ –ਧਾਲੀਵਾਲ

ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਨੇ ਜੰਡਿਆਲਾ ਗੁਰੂ ਦੇ ਪਿੰਡ ਕੋਹਾਟਵਿੰਡ ਹਿੰਦੂਆਂ ਵਿਖੇ ਗਲੀਆਂ ਅਤੇ ਸੜਕਾਂ ਦੇ ਕੰਮਾਂ ਦੀ ਸ਼ੁਰੂਆਤ ਕੀਤੀ

ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਵੱਲੋਂ ਅਜਨਾਲਾ ਵਿਖੇ ਵਪਾਰੀਆਂ ਨਾਲ ਮੁਲਾਕਾਤ