Wednesday, April 01, 2026
BREAKING NEWS
ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜ

Majha

ਅੱਜ ਤੋਂ ਘਰੇਲੂ, ਦੁਕਾਨਦਾਰਾਂ, ਉਦਯੋਗਾਂ ‘ਚ ਬਿਜਲੀ ਦਰਾਂ ਸਸਤੀਆਂ ਕਰਕੇ ਮਾਨ ਸਰਕਾਰ ਨੇ ਇਕ ਹੋਰ ਮਾਸਟਰ ਸਟਰੋਕ ਮਾਰਿਆ-ਧਾਲੀਵਾਲ

April 01, 2026 08:23 PM
Rozana Sehaj times

ਅੰਮ੍ਰਿਤਸਰ/ਅਜਨਾਲਾ : ਅੱਜ ਆਮ ਆਦਮੀ ਪਾਰਟੀ ਦੇ ਸੂਬਾਈ ਮੁੱਖ ਬੁਲਾਰੇ , ਵਿਧਾਇਕ ਤੇ ਸਾਬਕਾ ਕੈਬਨਿਟ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਨੇ ਪਿੰਡ ਪੂੰਗਾ, ਸ਼ਾਲੀਵਾਲ, ਮਾਝੀਮੀਆਂ, ਸੈਦੋਗਾਜ਼ੀ, ਰਾਏਪੁਰ ਕਲਾਂ, ਜ਼ਾਫਰਕੋਟ, ਚੱਕ ਔਲ, ਲਾਲ ਵਾਲਾ, ਪਿੰਡਾਂ ‘ਚ ‘ਸ਼ਾਨਦਾਰ ਚਾਰ ਸਾਲ ਭਗਵੰਤ ਮਾਨ ਦੇ ਨਾਲ’ ਮੁਹਿੰਮ ਤਹਿਤ ਪੇਂਡੂ ਲੋਕਾਂ ਨਾਲ ਸਿੱਧਾ ਸੰਵਾਦ ਰਚਾਉਂਦਿਆਂ ਅਤੇ ਪੇਂਡੂ ਜਨਤਕ ਮੀਟਿੰਗਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸੂਬਾ ਭਗਵੰਤ ਮਾਨ ਸਰਕਾਰ ਨੇ ਚਾਰ ਸਾਲਾਂ ਦੇ ਆਪਣੇ ਛੋਟੇ ਜਿਹੇ ਕਾਰਜਕਾਲ ਦੌਰਾਨ ਲੋਕ ਹਿੱਤੂ ਸਕੀਮਾਂ ਨੂੰ ਲਾਗੂ ਕਰਕੇ ਪੰਜਾਬ ਨੂੰ ਦੇਸ਼ ‘ਚੋਂ ਅਵੱਲ ਰਾਜ ਹੋਣ ਦਾ ਰੁਤਬਾ ਦਿਵਾਇਆ ਹੈ, ਉਥੇ ਬਿਜਲੀ ਸੁਧਾਰਾਂ ‘ਚ ਕ੍ਰਾਂਤੀਕਾਰੀ ਕਦਮ ਚੱੁਕਦਿਆਂ ਪਹਿਲਾਂ ਸੂਬੇ ਦੇ 90 ਫੀਸਦੀ ਘਰੇਲੂ ਬਿਜਲੀ ਖਪਤਕਾਰਾਂ ਨੂੰ 600 ਯੁਨਿਟ ਬਿਨ੍ਹਾਂ ਜਾਤੀ ਭੇਦਭਾਵ ਤੇ ਹੋਰ ਬੰਦਸ਼ਾਂ ਤੋਂ ਮੁਕਤ ਰੱਖ ਕੇ ਵੱਡਾ ਮਾਸਟਰ ਸਟਰੋਕ ਮਾਰਿਆ  ਤੇ ਅੱਜ ਪਹਿਲੀ ਅਪ੍ਰੈਲ ਤੋਂ ਘਰੇਲੂ ਖਪਤਕਾਰਾਂ, ਦੁਕਾਨਦਾਰਾਂ ਤੇ ਉਦਯੋਗਾਂ ਲਈ ਬਿਜਲੀ ਬਿਲਾਂ ‘ਚ ਕਟੌਤੀ ਦਾ ਇਕ ਹੋਰ ਮਾਸਟਰ ਸਟਰੋਕ ਦਰਜ ਕਰਵਾਉਂਦਿਆਂ ਹਰੇਕ ਘਰੇਲੂ ਖਪਤਕਾਰ ਨੂੰ ਪ੍ਰਤੀ ਯੁਨਿਟ 1.50 ਰੁਪਏ, ਦੁਕਾਨਦਾਰਾਂ ਨੂੰ 79 ਪੈਸੇ  ਪ੍ਰਤੀ ਯੁਨਿਟ ਤੇ ਉਦਯੋਗਾਂ ਨੂੰ 74 ਪੈਸੇ ਪ੍ਰਤੀ ਯੁਨਿਟ ਬਿਜਲੀ ਸਸਤੀ ਲਾਗੂ ਕਰ ਦਿੱਤੀ ਗਈ ਹੈ, ਜਿਸ ਦੇ ਨਾਲ ਗਰੀਬ , ਨਿਮਨ ਤੇ ਮੱਧ ਵਰਗੀ ਬਿਜਲੀ ਘਰੇਲੂ ਖਪਤਕਾਰਾਂ ਨੂੰ ਵੱਡੀ ਰਾਹਤ ਪਹੁੰਚੇਗੀ। ਇਸ ਤੋਂ ਇਲਾਵਾ ਬਿਜਲੀ ਸੁਧਾਰਾਂ ‘ਚ 5 ਹਜਾਰ ਕਰੋੜ ਰੁਪਏ ਦਾ ਹੋਰ ਨਿਵੇਸ਼ ਕਰਕੇ 24 ਘੰਟੇ ਨਿਰੰਤਰ ਬਿਜਲੀ ਸਪਲਾਈ ਯਕੀਨੀ ਬਣਾਉਣ ਲਈ ਬਿਜਲੀ ਢਾਂਚੇ ਨੂੰ ਮਜਬੂਤ ਕਰਨ ਲਈ ਕਦਮ ਚੁੱਕ ਲਏ ਗਏ ਹਨ। ਇਸੇ ਮੁਹਿੰਮ ਤਹਿਤ ਵੱਖਰੇ ਤੌਰ ਤੇ ਹਲਕੇ ਦੇ ਪਿੰਡ ਮਹਿਲਾਂਵਾਲਾ, ਤੇ ਕੋਟਲਾ ਭਲਾ ਪਿੰਡ ਵਿਖੇ ਸੀਨੀਅਰ ਮਹਿਲਾ ਆਗੂ ਤੇ ਹਲਕਾ ਪੱਧਰੀ ਸਿੱਖਿਆ ਕੋਆਰਡੀਨੇਟਰ ਐਡਵੋਕੇਟ ਅਮਨਦੀਪ ਕੌਰ ਧਾਲੀਵਾਲ ਨੇ ਸਿੱਖਿਆ ਸੁਧਾਰਾਂ ਦੀਆਂ ਪ੍ਰਾਪਤੀਆਂ ਦਾ ਵਿਸਥਾਰ ਨਾਲ ਜਿਕਰ ਕਰਦਿਆਂ ਪ੍ਰਗਟਾਵਾ ਕੀਤਾ ਕਿ ਸਿੱਖਿਆ ਕ੍ਰਾਂਤੀ ਤਹਿਤ ਸੂਬੇ ਦੇ ਸਰਕਾਰੀ ਸਕੂਲਾਂ ‘ਚ 28 ਹਜਾਰ ਨਵੇਂ ਪੱਕੇ ਅਧਿਆਪਕ ਭਰਤੀ ਕੀਤੇ ਜਾਣ, ਕਰੋੜਾਂ ਰੁਪਏ ਦੀ ਲਾਗਤ ਨਾਲ ਸਕੂਲੀ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕੀਤੇ ਜਾਣ ਦੇ ਨਤੀਜੇ ਵਜੋਂ ਸਰਕਾਰੀ ਸਕੂਲਾਂ ਦੇ 2 ਹਜਾਰ ਤੋਂ ਵਧੇਰੇ ਵਿਿਦਆਰਥੀਆਂ ਨੇ ਨੀਟ ਤੇ ਜੇਈਈ ਪ੍ਰੀਖਿਆਵਾਂ ‘ਚ ਅਵੱਲ ਸਥਾਨ ਹਾਸਲ ਕਰਕੇ ਸਿੱਖਿਆ ਖੇਤਰ ‘ਚ ਹੁਣ ਤੱਕ ਕੌਮੀ ਪੱਧਰ ਤੇ ਅਵੱਲ ਦਰਜੇ ਵੱਜੋਂ ਪ੍ਰਵਾਣਿਤ ਕੇਰਲਾ ਪ੍ਰਦੇਸ਼ ਨੂੰ ਪਛਾੜ ਕੇ ਪੰਜਾਬ ਨੂੰ ਮੋਹਰੀ ਹੋਣ ਦਾ ਦਰਜਾ ਦਿਵਾਇਆ। ਇਨ੍ਹਾਂ ਮੀਟਿੰਗਾਂ ਨੂੰ ਬਲਾਕ ਪ੍ਰਧਾਨ ਸਾਹਿਬ ਸਿੰਘ, ਸਰਬਜੀਤ ਸਿੰਘ, ਸੰਤੋਖ ਸਿੰਘ, ਇੰਦਰਜੀਤ ਸਿੰਘ, ਇਕਬਾਲ ਸਿੰਘ ਸਮੇਤ ਸੰਬੰਧਤ ਪਿੰਡਾਂ ਦੇ ਪੰਚਾਂ , ਸਰਪੰਚਾਂ, ਮੋਹਤਬਰਾਂ, ਤੇ ਵਲੰਟੀਅਰਾਂ ਨੇ ਭਰਪੂਰਤਾ ਬਖਸ਼ੀ।

 

Have something to say? Post your comment

 

More in Majha

ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵੱਲੋਂ ਜੰਡਿਆਲਾ ਗੁਰੂ ਹਲਕੇ ਦੇ ਪਿੰਡਾਂ ਵਿੱਚ ਵਿਕਾਸ ਕਾਰਜਾਂ ਦੇ ਉਦਘਾਟਨ ਤੇ ਜਨ ਸੰਵਾਦ

ਮਾਨ ਸਰਕਾਰ ਨਵੀਆਂ ਲੀਹਾਂ ‘ਤੇ ਪਹੁੰਚਾ ਰਹੀ ਪੇਂਡੂ ਵਿਕਾਸ : ਗੁਰਪ੍ਰਤਾਪ ਸੰਧੂ

ਵਿਧਾਇਕ ਡਾ. ਗੁਪਤਾ ਨੇ ਟਿਊਬਵੈੱਲ ਦਾ ਉਦਘਾਟਨ ਕੀਤਾ: ਗਰਮੀਆਂ ਵਿੱਚ ਲੋਕਾਂ ਨੂੰ ਪਾਣੀ ਦੀ ਕਮੀ ਦਾ ਸਾਹਮਣਾ ਨਹੀਂ ਕਰਨਾ ਪਵੇਗਾ

ਸ਼ਾਨਦਾਰ ਚਾਰ ਸਾਲ, ਭਗਵੰਤ ਮਾਨ ਦੇ ਨਾਲ ਪੰਜਾਬ ਸਰਕਾਰ ਦੇ ਸ਼ਾਨਦਾਰ ਚਾਰ ਸਾਲ ਪੂਰੇ ਹੋਣ `ਤੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਕੀਤਾ ਖੁਸ਼ੀ ਦਾ ਪ੍ਰਗਟਾਵਾ

ਸ਼ਹਿਰਾਂ ਵੱਲ ਹਿਜ਼ਰਤ ਠੱਲ੍ਹਣ ਲਈ "ਬਦਲਦੇ ਪਿੰਡ, ਬਦਲਦਾ ਪੰਜਾਬ" ਸਕੀਮ `ਤੇ 3500 ਕਰੋੜ ਖਰਚੇ ਜਾਣਗੇ : ਧਾਲੀਵਾਲ

ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸਵਰਗੀ ਐਡਵੋਕੇਟ ਰਮੇਸ਼ ਰਾਜ ਭੰਡਾਰੀ ਨੂੰ ਨਿੱਘੀ ਸਰਧਾਂਜਲੀ ਦਿੱਤੀ

ਅੰਮ੍ਰਿਤਸਰ ਦੇ ਹੋਟਲ ਵਿੱਚ ਮਹਿਲਾ ਦੀ ਲਾਸ਼ ਮਿਲਣ ਨਾਲ ਹੜਕੰਪ ਮੌਤ ਦੇ ਕਾਰਣਾਂ ‘ਤੇ ਸਸਪੈਂਸ, ਪੁਲਿਸ ਵੱਲੋਂ ਜਾਂਚ ਜਾਰੀ

ਇਸੇ ਮਹੀਨੇ ਅਜਨਾਲਾ ‘ਚ ਪਨਾਹੀ ਕਦੀਮ 10,181 ਕਨਾਲ ਜਮੀਨ ਦੇ ਕਿਸਾਨ ਮਾਲਕਾਂ ਨੂੰ ਮਾਨ ਸਰਕਾਰ ਦੇਵੇਗੀ ਮਾਲਕੀ ਹੱਕ –ਧਾਲੀਵਾਲ

ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਨੇ ਜੰਡਿਆਲਾ ਗੁਰੂ ਦੇ ਪਿੰਡ ਕੋਹਾਟਵਿੰਡ ਹਿੰਦੂਆਂ ਵਿਖੇ ਗਲੀਆਂ ਅਤੇ ਸੜਕਾਂ ਦੇ ਕੰਮਾਂ ਦੀ ਸ਼ੁਰੂਆਤ ਕੀਤੀ

ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਵੱਲੋਂ ਅਜਨਾਲਾ ਵਿਖੇ ਵਪਾਰੀਆਂ ਨਾਲ ਮੁਲਾਕਾਤ