Wednesday, April 01, 2026
BREAKING NEWS
ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜ

Majha

ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵੱਲੋਂ ਜੰਡਿਆਲਾ ਗੁਰੂ ਹਲਕੇ ਦੇ ਪਿੰਡਾਂ ਵਿੱਚ ਵਿਕਾਸ ਕਾਰਜਾਂ ਦੇ ਉਦਘਾਟਨ ਤੇ ਜਨ ਸੰਵਾਦ

April 01, 2026 08:28 PM
Rozana Sehaj times

ਜੰਡਿਆਲਾ ਗੁਰੂ/ਅੰਮ੍ਰਿਤਸਰ : ਸੂਬੇ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਵੱਲੋਂ ਅੱਜ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਦੇ ਪਿੰਡਾਂ ਵਿੱਚ ਵੱਖ-ਵੱਖ ਵਿਕਾਸ ਕਾਰਜਾਂ ਦੇ ਉਦਘਾਟਨ ਕੀਤੇ ਗਏ। ਕੈਬਨਿਟ ਮੰਤਰੀ ਸ. ਹਰਭਜਨ ਸਿੰਘ ਈਟੀਓ ਨੇ ਸਭ ਤੋਂ ਪਹਿਲਾਂ ਪਿੰਡ ਨਿੱਜਰਪੁਰਾ ਵਿੱਚ 42 ਲੱਖ ਰੁਪਏ ਦੀ ਲਾਗਤ ਨਾਲ ਪਿੰਡ ਦੀ ਫਿਰਨੀ ਤੇ ਰਸਤਿਆਂ ਦੀ ਇੰਟਰਲੋਕ ਟਾਈਲਾਂ ਨਾਲ ਉਸਾਰੀ, ਪਿੰਡ ਧਾਰੜ ਵਿੱਚ 2 ਕਰੋੜ 52 ਲੱਖ ਰੁਪਏ ਦੀ ਲਾਗਤ ਨਾਲ ਅਤੇ ਪਿੰਡ ਮੱਲੀਆਂ ਵਿੱਚ 2 ਕਰੋੜ 15 ਲੱਖ 10 ਹਜ਼ਾਰ ਰੁਪਏ ਦੀ ਲਾਗਤ ਨਾਲ ਲਿੰਕ ਸੜਕਾਂ ਅਤੇ ਰਸਤਿਆਂ ਦੀ ਇੰਟਰਲੋਕ ਟਾਈਲ ਨਾਲ ਉਸਾਰੀ ਦੇ ਨੀਂਹ ਪੱਥਰ ਰੱਖੇ। ਇਨ੍ਹਾਂ ਤਿੰਨਾਂ ਪ੍ਰੋਜੈਕਟਾਂ ‘ਤੇ ਕੁੱਲ 5 ਕਰੋੜ 9 ਲੱਖ 10 ਹਜ਼ਾਰ ਰੁਪਏ ਦੀ ਰਕਮ ਖਰਚ ਕੀਤੀ ਗਈ ਹੈ, ਜਿਸ ਨਾਲ ਪਿੰਡਾਂ ਦੀਆਂ ਸੜਕਾਂ ਅਤੇ ਆਵਾਜਾਈ ਸਹੂਲਤਾਂ ਵਿੱਚ ਵੱਡਾ ਸੁਧਾਰ ਆਵੇਗਾ। ਇਸ ਮੌਕੇ ਕੈਬਨਿਟ ਮੰਤਰੀ ਸ. ਹਰਭਜਨ ਸਿੰਘ ਈਟੀਓ ਨੇ ਕਿਹਾ ਕਿ ਮਾਨ ਸਰਕਾਰ ਦਾ ਮੁੱਖ ਉਦੇਸ਼ ਲੋਕਾਂ ਨੂੰ ਬੁਨਿਆਦੀ ਸੁਵਿਧਾਵਾਂ ਮੁਹੱਈਆ ਕਰਵਾਉਣਾ ਅਤੇ ਪਿੰਡਾਂ ਦਾ ਸਰਵਪੱਖੀ ਵਿਕਾਸ ਯਕੀਨੀ ਬਣਾਉਣਾ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸਰਕਾਰ ਦੀਆਂ ਵਿਕਾਸ ਯੋਜਨਾਵਾਂ ਦਾ ਲਾਭ ਲੈਣ ਅਤੇ ਆਪਣੇ ਇਲਾਕੇ ਦੇ ਵਿਕਾਸ ਵਿੱਚ ਸਹਿਯੋਗ ਦੇਣ। ਉਨ੍ਹਾਂ ਨੇ ਲੋਕਾਂ ਨੂੰ ਇਹ ਵੀ ਭਰੋਸਾ ਦਵਾਇਆ ਕਿ ਆਉਣ ਵਾਲੇ ਸਮੇਂ ਵਿੱਚ ਵੀ ਇਸ ਤਰ੍ਹਾਂ ਦੇ ਵਿਕਾਸ ਕਾਰਜ ਜਾਰੀ ਰਹਿਣਗੇ ਅਤੇ ਹਰ ਪਿੰਡ ਨੂੰ ਸੁਧਰੇ ਹੋਏ ਢਾਂਚੇ ਨਾਲ ਜੋੜਿਆ ਜਾਵੇਗਾ। ਇਸ ਤੋਂ ਇਲਾਵਾ ਉਨ੍ਹਾਂ ਨੇ ਪਿੰਡ ਵਾਸੀਆਂ ਨਾਲ ਜਨ ਸੰਵਾਦ ਕਰਦਿਆਂ ਪੰਜਾਬ ਸਰਕਾਰ ਦੇ ਪਿਛਲੇ ਚਾਰ ਸਾਲਾਂ ਦੌਰਾਨ ਕੀਤੇ ਗਏ ਪ੍ਰਮੁੱਖ ਵਿਕਾਸ ਕਾਰਜਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਵੀ ਸਾਂਝੀ ਕੀਤੀ। ਉਨ੍ਹਾਂ ਦੱਸਿਆ ਕਿ ਮਾਣਯੋਗ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਪਿੰਡਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ, ਜਿਸ ਦੇ ਤਹਿਤ ਅੱਜ ਕਈ ਮਹੱਤਵਪੂਰਨ ਪ੍ਰੋਜੈਕਟ ਲੋਕਾਂ ਨੂੰ ਸਮਰਪਿਤ ਕੀਤੇ ਗਏ ਹਨ।

==-

Have something to say? Post your comment

 

More in Majha

ਅੱਜ ਤੋਂ ਘਰੇਲੂ, ਦੁਕਾਨਦਾਰਾਂ, ਉਦਯੋਗਾਂ ‘ਚ ਬਿਜਲੀ ਦਰਾਂ ਸਸਤੀਆਂ ਕਰਕੇ ਮਾਨ ਸਰਕਾਰ ਨੇ ਇਕ ਹੋਰ ਮਾਸਟਰ ਸਟਰੋਕ ਮਾਰਿਆ-ਧਾਲੀਵਾਲ

ਮਾਨ ਸਰਕਾਰ ਨਵੀਆਂ ਲੀਹਾਂ ‘ਤੇ ਪਹੁੰਚਾ ਰਹੀ ਪੇਂਡੂ ਵਿਕਾਸ : ਗੁਰਪ੍ਰਤਾਪ ਸੰਧੂ

ਵਿਧਾਇਕ ਡਾ. ਗੁਪਤਾ ਨੇ ਟਿਊਬਵੈੱਲ ਦਾ ਉਦਘਾਟਨ ਕੀਤਾ: ਗਰਮੀਆਂ ਵਿੱਚ ਲੋਕਾਂ ਨੂੰ ਪਾਣੀ ਦੀ ਕਮੀ ਦਾ ਸਾਹਮਣਾ ਨਹੀਂ ਕਰਨਾ ਪਵੇਗਾ

ਸ਼ਾਨਦਾਰ ਚਾਰ ਸਾਲ, ਭਗਵੰਤ ਮਾਨ ਦੇ ਨਾਲ ਪੰਜਾਬ ਸਰਕਾਰ ਦੇ ਸ਼ਾਨਦਾਰ ਚਾਰ ਸਾਲ ਪੂਰੇ ਹੋਣ `ਤੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਕੀਤਾ ਖੁਸ਼ੀ ਦਾ ਪ੍ਰਗਟਾਵਾ

ਸ਼ਹਿਰਾਂ ਵੱਲ ਹਿਜ਼ਰਤ ਠੱਲ੍ਹਣ ਲਈ "ਬਦਲਦੇ ਪਿੰਡ, ਬਦਲਦਾ ਪੰਜਾਬ" ਸਕੀਮ `ਤੇ 3500 ਕਰੋੜ ਖਰਚੇ ਜਾਣਗੇ : ਧਾਲੀਵਾਲ

ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸਵਰਗੀ ਐਡਵੋਕੇਟ ਰਮੇਸ਼ ਰਾਜ ਭੰਡਾਰੀ ਨੂੰ ਨਿੱਘੀ ਸਰਧਾਂਜਲੀ ਦਿੱਤੀ

ਅੰਮ੍ਰਿਤਸਰ ਦੇ ਹੋਟਲ ਵਿੱਚ ਮਹਿਲਾ ਦੀ ਲਾਸ਼ ਮਿਲਣ ਨਾਲ ਹੜਕੰਪ ਮੌਤ ਦੇ ਕਾਰਣਾਂ ‘ਤੇ ਸਸਪੈਂਸ, ਪੁਲਿਸ ਵੱਲੋਂ ਜਾਂਚ ਜਾਰੀ

ਇਸੇ ਮਹੀਨੇ ਅਜਨਾਲਾ ‘ਚ ਪਨਾਹੀ ਕਦੀਮ 10,181 ਕਨਾਲ ਜਮੀਨ ਦੇ ਕਿਸਾਨ ਮਾਲਕਾਂ ਨੂੰ ਮਾਨ ਸਰਕਾਰ ਦੇਵੇਗੀ ਮਾਲਕੀ ਹੱਕ –ਧਾਲੀਵਾਲ

ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਨੇ ਜੰਡਿਆਲਾ ਗੁਰੂ ਦੇ ਪਿੰਡ ਕੋਹਾਟਵਿੰਡ ਹਿੰਦੂਆਂ ਵਿਖੇ ਗਲੀਆਂ ਅਤੇ ਸੜਕਾਂ ਦੇ ਕੰਮਾਂ ਦੀ ਸ਼ੁਰੂਆਤ ਕੀਤੀ

ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਵੱਲੋਂ ਅਜਨਾਲਾ ਵਿਖੇ ਵਪਾਰੀਆਂ ਨਾਲ ਮੁਲਾਕਾਤ