Wednesday, April 01, 2026
BREAKING NEWS
ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜ

Chandigarh

ਜੋਗਿੰਦਰਾ ਗਰੁੱਪ ਵੱਲੋਂ ਕੀਤਾ ਜਾ ਰਿਹਾ 1,100 ਕਰੋੜ ਰੁਪਏ ਦਾ ਨਿਵੇਸ਼ ਪੰਜਾਬ ਦੇ ਉਦਯੋਗਿਕ ਵਿਕਾਸ ਅਤੇ ਗਰੀਨ ਊਰਜਾ ਨੂੰ ਵੱਡਾ ਹੁਲਾਰਾ ਦੇਵੇਗਾ: ਸੰਜੀਵ ਅਰੋੜਾ

April 01, 2026 08:46 PM
Rozana Sehaj times
ਚੰਡੀਗੜ੍ਹ,  1 ਅਪ੍ਰੈਲ (ਪੰਜਾਬੀ ਸਹਿਜ ਟਾਈਮਜ਼)  : ਪੰਜਾਬ ਦੇ ਉਦਯੋਗ ਅਤੇ ਵਣਜ, ਨਿਵੇਸ਼ ਪ੍ਰੋਤਸਾਹਨ, ਬਿਜਲੀ ਅਤੇ ਸਥਾਨਕ ਸਰਕਾਰਾਂ ਬਾਰੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਦੱਸਿਆ ਕਿ ਜੋਗਿੰਦਰਾ ਗਰੁੱਪ ਵੱਲੋਂ 1,100 ਕਰੋੜ ਰੁਪਏ ਦੇ ਨਿਵੇਸ਼ ਨਾਲ ਰਣਨੀਤਕ ਵਿਸਥਾਰ ਦੀ ਯੋਜਨਾ ਦਾ ਐਲਾਨ ਕੀਤਾ ਗਆ ਹੈ ਜਿਸ ਤਹਿਤ ਪੰਜਾਬ ਦੇ ਉਦਯੋਗਿਕ ਵਿਕਾਸ ਅਤੇ ਗਰੀਨ ਊਰਜਾ ਦੀ ਵਰਤੋਂ ਨੂੰ ਵੱਡਾ ਹੁਲਾਰਾ ਮਿਲੇਗਾ। ਉਨ੍ਹਾਂ ਕਿਹਾ ਕਿ ਇਹ ਨਿਵੇਸ਼ ਪੰਜਾਬ ਦੀਆਂ ਪ੍ਰਗਤੀਸ਼ੀਲ ਨੀਤੀਆਂ ਅਤੇ ਕਾਰੋਬਾਰ ਪੱਖੀ ਮਾਹੌਲ ਪ੍ਰਤੀ ਉਦਯੋਗਾਂ ਦੇ ਵਧ ਰਹੇ ਵਿਸ਼ਵਾਸ ਨੂੰ ਦਰਸਾਉਂਦਾ ਹੈ। ਸੰਜੀਵ ਅਰੋੜਾ ਨੇ ਕਿਹਾ ਕਿ ਇਹ ਨਿਵੇਸ਼ ਪੰਜਾਬ ਦੀਆਂ ਪ੍ਰਗਤੀਸ਼ੀਲ ਨੀਤੀਆਂ ਅਤੇ ਕਾਰੋਬਾਰ ਪੱਖੀ ਮਾਹੌਲ ਪ੍ਰਤੀ ਉਦਯੋਗਾਂ ਦੇ ਵਧ ਰਹੇ ਵਿਸ਼ਵਾਸ ਨੂੰ ਦਰਸਾਉਂਦਾ ਹੈ। ਉਨ੍ਹਾਂ ਦੱਸਿਆ ਕਿ ਇਸ ਵਿਸਥਾਰ ਤਹਿਤ ਸਟੀਲ ਖੇਤਰ ਵਿੱਚ 700 ਕਰੋੜ ਰੁਪਏ ਦਾ ਨਿਵੇਸ਼ ਕੀਤਾ ਜਾਵੇਗਾ ਜੋ ਮੁੱਖ ਤੌਰ ‘ਤੇ ਜੋਗਿੰਦਰਾ ਕਾਸਟਿੰਗ ਅਤੇ ਵਰਧਮਾਨ ਆਦਰਸ਼ ਰਾਹੀਂ ਕੀਤਾ ਜਾਵੇਗਾ ਜਿਸ ਵਿੱਚ ਜੋਗਿੰਦਰਾ ਗ੍ਰੀਨ ਇੰਡੀਆ ਰਾਹੀਂ ਨਵਿਆਉਣਯੋਗ ਊਰਜਾ ਵਿੱਚ 400 ਕਰੋੜ ਰੁਪਏ ਦਾ ਨਿਵੇਸ਼ ਸ਼ਾਮਲ ਹੈ। ਇਸ ਵਿਸਥਾਰ ਦੀ ਮਹੱਤਤਾ ਨੂੰ ਉਜਾਗਰ ਕਰਦਿਆਂ ਸੰਜੀਵ ਅਰੋੜਾ ਨੇ ਕਿਹਾ, “ਜੋਗਿੰਦਰਾ ਗਰੁੱਪ ਦਾ ਟਰਨਓਵਰ 3,000 ਕਰੋੜ ਰੁਪਏ ਤੋਂ ਵੱਧ ਕੇ 5,000 ਕਰੋੜ ਰੁਪਏ ਹੋਣ ਦੀ ਸੰਭਾਵਨਾ ਹੈ ਅਤੇ ਇਸ ਦੇ ਕਰਮਚਾਰੀਆਂ ਦੀ ਗਿਣਤੀ 1,800 ਤੋਂ ਵੱਧ ਕੇ 3,000 ਹੋ ਜਾਵੇਗੀ ਜਿਸ ਨਾਲ ਰੁਜ਼ਗਾਰ ਦੇ ਵੱਡੇ ਮੌਕੇ ਪੈਦਾ ਹੋਣਗੇ। ਉਨ੍ਹਾਂ ਅੱਗੇ ਕਿਹਾ ਕਿ ਨਵਿਆਉਣਯੋਗ ਊਰਜਾ ਸਮਰੱਥਾ 37 ਮੈਗਾਵਾਟ ਤੋਂ ਵੱਧ ਕੇ 120 ਮੈਗਾਵਾਟ ਹੋ ਜਾਵੇਗੀ।” ਜੋਗਿੰਦਰਾ ਗਰੁੱਪ ਦੇ ਪਿਛੋਕੜ ਬਾਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਕਿਹਾ ਕਿ 1992 ਵਿੱਚ ਸਥਾਪਿਤ ਜੋਗਿੰਦਰਾ ਗਰੁੱਪ ਉੱਤਰੀ ਭਾਰਤ ਦੀ ਇੱਕ ਮੋਹਰੀ ਉਦਯੋਗਿਕ ਗਰੁੱਪ ਹੈ ਜੋ ਸਟੀਲ ਨਿਰਮਾਣ ਦੇ ਖੇਤਰ ਵਿੱਚ ਨਿਰੰਤਰ ਕਾਰਜਸ਼ੀਲ ਹੈ ਅਤੇ ਇਹ ਕੰਪਨੀ ਨਵਿਆਉਣਯੋਗ ਊਰਜਾ ਵਿੱਚ ਵੀ ਪੈਰ ਪਸਾਰ ਰਹੀ ਹੈ। ਉਨ੍ਹਾਂ ਅੱਗੇ ਕਿਹਾ, “ਇਸ ਗਰੁੱਪ ਦੀ ਅਗਵਾਈ ਸੀਐਮਡੀ ਆਦਰਸ਼ ਗਰਗ ਵੱਲੋਂ ਡਾਇਰੈਕਟਰ ਸੰਜੇ ਗੁਪਤਾ ਅਤੇ ਨਿਮਿਤ ਗੁਪਤਾ ਦੇ ਨਾਲ ਕੀਤੀ ਜਾਂਦੀ ਹੈ।” ਇਸ ਸਬੰਧੀ ਖੇਤਰੀ ਪ੍ਰਭਾਵ 'ਤੇ ਚਾਨਣਾ ਪਾਉਂਦਿਆਂ ਸੰਜੀਵ ਅਰੋੜਾ ਨੇ ਕਿਹਾ ਕਿ ਮੰਡੀ ਗੋਬਿੰਦਗੜ੍ਹ ਹਮੇਸ਼ਾ ਤੋਂ ਪੰਜਾਬ ਦੇ ਸਟੀਲ ਉਦਯੋਗ ਦੀ ਰੀੜ੍ਹ ਦੀ ਹੱਡੀ ਰਿਹਾ ਹੈ। ਉਨ੍ਹਾਂ ਕਿਹਾ, "ਅੱਜ ਭਗਵੰਤ ਮਾਨ ਸਰਕਾਰ ਅਧੀਨ ਇਹ ਨਵੇਂ ਨਿਵੇਸ਼, ਆਧੁਨਿਕੀਕਰਨ ਅਤੇ ਸਾਫ਼-ਸੁਥਰੇ ਤੇ ਵਧੇਰੇ ਕੁਸ਼ਲ ਉਤਪਾਦਨ ਨਾਲ ਆਪਣੀ ਸਥਿਤੀ ਨੂੰ ਹੋਰ ਮਜ਼ਬੂਤ ਕਰ ਰਿਹਾ ਹੈ। ਜੋਗਿੰਦਰਾ ਗਰੁੱਪ ਵੱਲੋਂ ਕੀਤਾ ਗਿਆ ਵਿਸਥਾਰ ਇਸ ਗੱਲ ਦਾ ਸਪੱਸ਼ਟ ਸੰਕੇਤ ਹੈ ਕਿ ਗੋਬਿੰਦਗੜ੍ਹ ਇੱਕ ਵਾਰ ਫਿਰ ਪੰਜਾਬ ਦੀ ਉਦਯੋਗਿਕ ਆਰਥਿਕਤਾ ਲਈ ਵਿਕਾਸ ਦਾ ਮੁੱਖ ਕੇਂਦਰ ਬਣ ਰਿਹਾ ਹੈ।" ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਨਿਰਮਾਣ ਅਤੇ ਗਰੀਨ ਊਰਜਾ ਵਿੱਚ ਨਿਵੇਸ਼ ਲਈ ਇੱਕ ਪਸੰਦੀਦਾ ਸਥਾਨ ਵਜੋਂ ਉੱਭਰ ਰਿਹਾ ਹੈ ਅਤੇ ਇਹ 1,100 ਕਰੋੜ ਰੁਪਏ ਦਾ ਨਿਵੇਸ਼ ਉਦਯੋਗਿਕ ਅਧਾਰ ਨੂੰ ਮਜ਼ਬੂਤ ਕਰੇਗਾ, ਰੁਜ਼ਗਾਰ ਦੇ ਅਹਿਮ ਮੌਕੇ ਪੈਦਾ ਕਰੇਗਾ ਅਤੇ ਸਥਾਈ ਵਿਕਾਸ ਨੂੰ ਯਕੀਨੀ ਬਣਾਏਗਾ। ਭਗਵੰਤ ਮਾਨ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਮੰਤਰੀ ਨੇ ਕਿਹਾ, "ਆਪ ਸਰਕਾਰ ਉਦਯੋਗ ਪੱਖੀ ਮਾਹੌਲ ਪ੍ਰਦਾਨ ਕਰਨ, ਕਾਰੋਬਾਰ ਕਰਨ ਵਿੱਚ ਆਸਾਨੀ ਨੂੰ ਯਕੀਨੀ ਬਣਾਉਣ ਅਤੇ ਸੂਬੇ ਭਰ ਵਿੱਚ ਵਾਤਾਵਰਣ ਸੁਰੱਖਿਆ ‘ਤੇ ਕੇਂਦਰਤ ਨਿਵੇਸ਼ਾਂ ਨੂੰ ਉਤਸ਼ਾਹਿਤ ਕਰਨ ਲਈ ਵਚਨਬੱਧ ਹੈ।"
 

Have something to say? Post your comment

 

More in Chandigarh

ਪੰਜਾਬ ਵਿੱਚ ਬਰਾਬਰ ਵਿਕਾਸ ਯਕੀਨੀ ਬਣਾਉਣ ਲਈ ਪਹਿਲੀ ਵਾਰ ਜਾਤ ਆਧਾਰਤ ਸਮਾਜਿਕ-ਆਰਥਿਕ ਸਰਵੇਖਣ ਕਰਵਾਇਆ ਜਾਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਹਲਵਾਰਾ ਹਵਾਈ ਅੱਡਾ ਉਡਾਣ ਲਈ ਪੂਰੀ ਤਰ੍ਹਾਂ ਤਿਆਰ ਬੁਕਿੰਗ ਜਲਦ ਹੋਵੇਗੀ ਸ਼ੁਰੂ, 15 ਮਈ ਤੋਂ ਉਡਾਣਾਂ ਸ਼ੁਰੂ; ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਪਹਿਲੀਆਂ ਟਿਕਟਾਂ ਕੀਤੀਆਂ ਬੁੱਕ

ਯੁੱਧ ਨਸ਼ਿਆਂ ਵਿਰੁੱਧ ਦੇ 13 ਮਹੀਨੇ: 2458 ਕਿਲੋ ਹੈਰੋਇਨ ਸਮੇਤ 56 ਹਜ਼ਾਰ ਤੋਂ ਵੱਧ ਨਸ਼ਾ ਤਸਕਰ ਕਾਬੂ

ਭਗਵੰਤ ਮਾਨ ਸਰਕਾਰ ਵੱਲੋਂ ਜਨਤਕ ਸੇਵਾਵਾਂ ਵਿੱਚ ਸੁਧਾਰ ਲਈ ਬਕਾਇਆ ਆਰ.ਸੀ. ਅਤੇ ਡਰਾਈਵਿੰਗ ਲਾਇਸੰਸ ਅਰਜ਼ੀਆਂ ਦੇ ਸਮਾਂਬੱਧ ਨਿਪਟਾਰੇ ਦੇ ਨਿਰਦੇਸ਼: ਹਰਪਾਲ ਸਿੰਘ ਚੀਮਾ

ਭਗਵੰਤ ਸਿੰਘ ਮਾਨ ਸਰਕਾਰ ਦੀ ‘ਰੋਜ਼ਗਾਰ ਕ੍ਰਾਂਤੀ’: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ 11 ਜੂਨੀਅਰ ਆਡੀਟਰਾਂ ਨੂੰ ਸੌਂਪੇ ਨਿਯੁਕਤੀ ਪੱਤਰ

ਮੁੱਖ ਮੰਤਰੀ ਸਿਹਤ ਯੋਜਨਾ ਦੀ ਰਾਜ ਵਿਆਪੀ ਸਿਹਤ ਕਾਰਡ ਰਜਿਸਟ੍ਰੇਸ਼ਨ ਮੁਹਿੰਮ ਵਿੱਚ ੧੯,੦੦੦ ਆਸ਼ਾ ਵਰਕਰਾਂ ਹੋਈਆਂ ਸ਼ਾਮਲ

ਮੁੱਖ ਮੰਤਰੀ ਤੀਰਥ ਯਾਤਰਾ ਐਮ ਐਲ ਏ ਕੁਲਜੀਤ ਸਿੰਘ ਰੰਧਾਵਾ ਵੱਲੋਂ ਹਲਕੇ ਤੋਂ 16ਵੀਂ ਬੱਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ

ਮਿਸਲ ਸਤਲੁਜ ਦੀ ਮਜ਼ਬੂਤੀ ਲਈ ਜਥੇਬੰਦੀਕ ਢਾਂਚੇ ਦਾ ਵਿਸਥਾਰ : ਅਜੇਪਾਲ ਸਿੰਘ ਬਰਾੜ

ਪੰਜਾਬ ਹਰ ਪਰਿਵਾਰ ਨੂੰ 10 ਲੱਖ ਰੁਪਏ ਸਾਲਾਨਾ ਨਕਦ ਰਹਿਤ ਸਿਹਤ ਕਵਰ ਦੇਣ ਵਾਲਾ ਪਹਿਲਾ ਸੂਬਾ ਬਣਿਆ: ਡਾ. ਬਲਬੀਰ ਸਿੰਘ

ਗੈਂਗਸਟਰਾਂ ‘ਤੇ ਵਾਰ ਦਾ 70ਵਾਂ ਦਿਨ: ਪੰਜਾਬ ਪੁਲਿਸ ਵੱਲੋਂ 521 ਥਾਵਾਂ ‘ਤੇ ਛਾਪੇਮਾਰੀ; 214 ਗ੍ਰਿਫ਼ਤਾਰ