Saturday, November 21, 2026
BREAKING NEWS
• ਹਰਿਆਣਾ ਦੇ ਸਾਰੇ ਜ਼ਿਲ੍ਹਿਆਂ ਵਿੱਚ 18 ਤੋਂ 20 ਦਸੰਬਰ ਤੱਕ ਹੋਣਗੇ ਗੀਤਾ ਮਹਾਂਉਤਸਵ ਦੇ ਪ੍ਰੋਗਰਾਮ : ਸੈਣੀ • ਆਨਲਾਈਨ ਗੀਤਾ ਪ੍ਰਸ਼ਨੋਤਰੀ ਅਤੇ ਵਿਦਿਆਰਥੀਆਂ ਲਈ ਹੋਣਗੀਆਂ ਵੱਖ-ਵੱਖ ਮੁਕਾਬਲੇਬਾਜ਼ੀਆਂ • ਕੁਰੂਕਸ਼ੇਤਰ : 5 ਤੋਂ 25 ਦਸੰਬਰ ਤੱਕ ਅੰਤਰਰਾਸ਼ਟਰੀ ਗੀਤਾ ਮਹਾਂਉਤਸਵ ਹੋਵੇਗਾ ਆਯੋਜਿਤ : ਮੁੱਖ ਮੰਤਰੀ ਨਾਇਬ ਸਿੰਘ ਸੈਣੀ • ਸਰਸਵਤੀ ਨਦੀ ਦਾ ਪੁਨਰਜੀਵਨ, ਕਰਤਾਰਪੁਰ ਸਾਹਿਬ ਕੌਰੀਡੋਰ ਅਤੇ ਅਯੁੱਧਿਆ ਵਿੱਚ ਸ੍ਰੀ ਰਾਮ ਮੰਦਰ ਦੀ ਪੁਨਰ-ਸਥਾਪਨਾ ਭਾਰਤ ਦੇ ਉੱਭਰਦੇ ਸੁਭਾਗ ਦੇ ਪ੍ਰਤੀਕ : ਗਜੇਂਦਰ ਸਿੰਘ ਸ਼ੇਖਾਵਤ • ਐਡਵੋਕੇਟ ਹਰਜਿੰਦਰ ਸਿੰਘ ਧਾਮੀ ਛੇਵੀਂ ਵਾਰ ਸਰਬਸੰਮਤੀ ਨਾਲ ਬਣੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ • ਕਪਾਲ ਮੋਚਨ ਮੇਲਾ ਆਸਥਾ, ਸਦਭਾਵਨਾ ਅਤੇ ਸੱਭਿਆਚਾਰਕ ਏਕਤਾ ਦਾ ਪ੍ਰਤੀਕ : ਮੁੱਖ ਮੰਤਰੀ ਨਾਇਬ ਸਿੰਘ ਸੈਣੀ • ਚੰਡੀਗੜ੍ਹ ਨਿਗਮ ਚੋਣਾਂ 2026 : ਚੋਣਾਂ ਦੀਆਂ ਤਰੀਕਾਂ ਦਾ ਐਲਾਨ, ਚੋਣ ਜ਼ਾਬਤਾ ਲਾਗੂ • ਭਾਰਤੀ ਮੂਲ ਦੀ ਮਾਡਲ ਨਵਜੌਤ ਕੌਰ ਨੇ ਪੰਜਾਬੀਆਂ ਦਾ ਮਾਣ ਵਧਾਇਆ • ਹਰਦਿਆਲ ਸਿੰਘ ਕੰਬੋਜ ਸਾਥੀਆਂ ਸਮੇਤ ਭਾਜਪਾ ’ਚ ਸ਼ਾਮਲ • ਮੁੱਖ ਮੰਤਰੀ ਤੀਰਥ ਯਾਤਰਾ ਦੀਆਂ ਦੋ ਬੱਸਾਂ ਦੀ ਤਰਨ ਤਾਰਨ ਵਿੱਚ ਟੱਕਰ; 4 ਦੀ ਮੌਤ, 18 ਜ਼ਖ਼ਮੀ

Chandigarh

ਭਗਵੰਤ ਮਾਨ ਸਰਕਾਰ ਵੱਲੋਂ ਜਨਤਕ ਸੇਵਾਵਾਂ ਵਿੱਚ ਸੁਧਾਰ ਲਈ ਬਕਾਇਆ ਆਰ.ਸੀ. ਅਤੇ ਡਰਾਈਵਿੰਗ ਲਾਇਸੰਸ ਅਰਜ਼ੀਆਂ ਦੇ ਸਮਾਂਬੱਧ ਨਿਪਟਾਰੇ ਦੇ ਨਿਰਦੇਸ਼: ਹਰਪਾਲ ਸਿੰਘ ਚੀਮਾ

April 01, 2026 08:55 PM
Rozana Sehaj times
ਚੰਡੀਗੜ੍ਹ,  1 ਅਪ੍ਰੈਲ (ਪੰਜਾਬੀ ਸਹਿਜ ਟਾਈਮਜ਼)  : ਪੰਜਾਬ ਦੇ ਵਿੱਤ, ਟਰਾਂਸਪੋਰਟ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਰਜਿਸਟ੍ਰੇਸ਼ਨ ਸਰਟੀਫਿਕੇਟਾਂ (ਆਰ.ਸੀ.) ਅਤੇ ਡਰਾਈਵਿੰਗ ਲਾਇਸੈਂਸਾਂ (ਡੀ.ਐਲ.) ਜਾਰੀ ਕਰਨ ਨਾਲ ਸਬੰਧਤ ਮੁੱਦਿਆਂ ਨੂੰ ਹੱਲ ਕਰਨ ਲਈ ਅੱਜ ਇੱਥੇ ਟਰਾਂਸਪੋਰਟ ਵਿਭਾਗ ਦੀ ਇੱਕ ਉੱਚ-ਪੱਧਰੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕੀਤੀ। ਇਸ ਮੀਟਿੰਗ ਵਿੱਚ ਟਰਾਂਸਪੋਰਟ ਸਕੱਤਰ ਵਰੁਣ ਰੂਜ਼ਮ, ਸਟੇਟ ਟਰਾਂਸਪੋਰਟ ਕਮਿਸ਼ਨਰ ਪਰਨੀਤ ਸ਼ੇਰਗਿੱਲ, ਸਕੱਤਰ ਆਰ.ਟੀ.ਏ., ਆਰ.ਟੀ.ਓਜ਼ ਅਤੇ ਵਿਭਾਗ ਦੇ ਹੋਰ ਸੀਨੀਅਰ ਅਧਿਕਾਰੀਆਂ ਨੇ ਸ਼ਮੂਲੀਅਤ ਕੀਤੀ। ਟਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ, "ਜਨਤਕ ਸੇਵਾਵਾਂ ਨੂੰ ਸੁਚਾਰੂ ਬਣਾਉਣ ਲਈ ਇੱਕ ਫੈਸਲਾਕੁੰਨ ਕਦਮ ਚੁੱਕਦੇ ਹੋਏ, ਅਸੀਂ ਟਰਾਂਸਪੋਰਟ ਵਿਭਾਗ ਦੀ ਇੱਕ ਵਿਆਪਕ ਸਮੀਖਿਆ ਕੀਤੀ ਹੈ, ਜਿਸ ਵਿੱਚ ਸਾਡਾ ਮੁੱਖ ਧਿਆਨ ਰਜਿਸਟ੍ਰੇਸ਼ਨ ਸਰਟੀਫਿਕੇਟਾਂ ਅਤੇ ਡਰਾਈਵਿੰਗ ਲਾਇਸੈਂਸਾਂ ਨੂੰ ਜਾਰੀ ਕਰਨ ਨਾਲ ਸਬੰਧਤ ਮੁੱਦਿਆਂ ਨੂੰ ਹੱਲ ਕਰਨ 'ਤੇ ਕੇਂਦਰਿਤ ਸੀ।" ਉਨ੍ਹਾਂ ਕਿਹਾ, "ਮੈਂ ਇਸ ਸਮੇਂ ਵੈਰੀਫਿਕੇਸ਼ਨ ਅਤੇ ਪ੍ਰਵਾਨਗੀ (ਅਪਰੂਵਲ) ਪੱਧਰ 'ਤੇ ਲੰਬਿਤ ਪਈਆਂ ਕੁੱਲ ਅਰਜ਼ੀਆਂ ਦਾ ਸਖ਼ਤ ਨੋਟਿਸ ਲਿਆ ਹੈ ਅਤੇ ਅਧਿਕਾਰੀਆਂ ਨੂੰ ਜਲਦ ਤੋਂ ਜਲਦ ਇਨ੍ਹਾਂ ਬਕਾਇਆ ਅਰਜ਼ੀਆਂ ਦਾ ਨਿਪਟਾਰਾ ਕਰਨ ਦੇ ਨਿਰਦੇਸ਼ ਦਿੱਤੇ ਹਨ।" ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ, ਕੈਬਿਨਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, "ਅਸੀਂ ਸਮਾਂਬੱਧ ਜਨਤਕ ਸੇਵਾਵਾਂ ਪ੍ਰਦਾਨ ਕਰਨ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹਾਂ, ਅਤੇ ਮੈਂ ਉਨ੍ਹਾਂ ਸਾਰੀਆਂ ਅਰਜ਼ੀਆਂ ਦੀ ਬਾਰੀਕੀ ਨਾਲ ਨਿਗਰਾਨੀ ਕਰਨ ਦੇ ਹੁਕਮ ਦਿੱਤੇ ਹਨ ਜਿਨ੍ਹਾਂ ਵਿੱਚ ਨਿਰਧਾਰਤ ਸਮਾਂ ਸੀਮਾ ਤੋਂ ਵੱਧ ਦੇਰੀ ਹੋਈ ਹੈ।" ਉਨ੍ਹਾਂ ਅੱਗੇ ਕਿਹਾ, "ਜਵਾਬਦੇਹੀ ਲਾਗੂ ਕਰਨ ਅਤੇ ਨਿਪਟਾਰੇ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਲਈ ਵਿਭਾਗ ਵੱਲੋਂ ਬਕਾਇਆ ਅਰਜ਼ੀਆਂ ਦੇ ਨਾਲ-ਨਾਲ ਦੇਰੀ ਦੇ ਖਾਸ ਕਾਰਨਾਂ ਬਾਰੇ ਵਿਸਤ੍ਰਿਤ ਡਾਟਾ ਸਰਗਰਮੀ ਨਾਲ ਇਕੱਠਾ ਕੀਤਾ ਜਾ ਰਿਹਾ ਹੈ।" ਡਿਜੀਟਲ ਗਵਰਨੈਂਸ ਲਈ ਸਰਕਾਰ ਦੇ ਯਤਨਾਂ ਨੂੰ ਉਜਾਗਰ ਕਰਦਿਆਂ ਵਿੱਤ ਮੰਤਰੀ ਨੇ ਕਿਹਾ, "ਅਸੀਂ ਫੇਸਲੈੱਸ ਅਤੇ ਸੰਪਰਕ ਰਹਿਤ (ਕੰਨਟੈਕਟਲੈੱਸ) ਮੋਡ ਰਾਹੀਂ ਪੇਸ਼ ਕੀਤੀਆਂ ਜਾ ਰਹੀਆਂ ਡਰਾਈਵਿੰਗ ਲਾਇਸੈਂਸ ਸੇਵਾਵਾਂ ਦੀ ਸਥਿਤੀ ਦੀ ਸਮੀਖਿਆ ਕੀਤੀ ਹੈ ਅਤੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਇਨ੍ਹਾਂ ਸ਼੍ਰੇਣੀਆਂ ਅਧੀਨ ਲੰਬਿਤ ਅਰਜ਼ੀਆਂ 'ਤੇ ਬਾਰੀਕੀ ਨਾਲ ਨਜ਼ਰ ਰੱਖੀ ਜਾਵੇ ਤਾਂ ਜੋ ਉਨ੍ਹਾਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਇਆ ਜਾ ਸਕੇ।" ਨਾਗਰਿਕਾਂ ਨੂੰ ਆ ਰਹੀਆਂ ਪਰੇਸ਼ਾਨੀਆਂ ਬਾਰੇ ਬੋਲਦਿਆਂ ਉਨ੍ਹਾਂ ਕਿਹਾ, "ਕੇਂਦਰੀਕ੍ਰਿਤ ਪ੍ਰਿੰਟਿੰਗ ਬ੍ਰਾਂਚ ਵਿਖੇ ਰਜਿਸਟ੍ਰੇਸ਼ਨ ਸਰਟੀਫਿਕੇਟਾਂ ਅਤੇ ਡਰਾਈਵਿੰਗ ਲਾਇਸੈਂਸਾਂ ਦੀ ਛਪਾਈ ਦੇ ਬੈਕਲਾਗ ਨੂੰ ਪ੍ਰਮੁੱਖ ਤਰਜੀਹ ਵਜੋਂ ਲਿਆ ਜਾਣਾ ਚਾਹੀਦਾ ਹੈ, ਅਤੇ ਮੈਂ ਇਸ ਬਕਾਏ ਨੂੰ ਖਤਮ ਕਰਨ ਲਈ ਸਖ਼ਤ ਨਿਰਦੇਸ਼ ਜਾਰੀ ਕੀਤੇ ਹਨ।" ਸੜਕ ਸੁਰੱਖਿਆ ਅਤੇ ਟਰਾਂਸਪੋਰਟ ਸੰਚਾਲਨ ਬਾਰੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, "ਅਸੀਂ ਪੂਰੇ ਪੰਜਾਬ ਵਿੱਚ ਬਿਹਤਰ ਟਰੈਫਿਕ ਪ੍ਰਬੰਧਨ ਅਤੇ ਸੜਕ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਹਾਈਵੇਅ ਟਰੈਫਿਕ ਕੈਮਰਿਆਂ ਦੀ ਤਾਇਨਾਤੀ ਅਤੇ ਨਿਗਰਾਨੀ ਬਾਰੇ ਵਿਸਤ੍ਰਿਤ ਚਰਚਾ ਕੀਤੀ ਹੈ।" ਉਨ੍ਹਾਂ ਅੱਗੇ ਕਿਹਾ, "ਅਸੀਂ ਟਰਾਂਸਪੋਰਟ ਨੈਟਵਰਕ ਦੀ ਕੁਸ਼ਲਤਾ, ਭਰੋਸੇਯੋਗਤਾ ਅਤੇ ਪਹੁੰਚ ਨੂੰ ਹੋਰ ਵੱਧ ਯਕੀਨੀ ਬਣਾਉਣ ਲਈ ਮੌਜੂਦਾ ਸਮਾਂ-ਸਾਰਣੀ ਦੀ ਸਮੀਖਿਆ ਕਰਕੇ ਅਤੇ ਬਾਕੀ ਰਹਿ ਗਏ ਰੂਟਾਂ ਦਾ ਧਿਆਨ ਰੱਖਦੇ ਹੋਏ ਪਬਲਿਕ ਟਰਾਂਸਪੋਰਟ ਦੇ ਸਮੇਂ ਨੂੰ ਬਿਹਤਰ ਬਣਾਉਣ 'ਤੇ ਵੀ ਕੰਮ ਕਰ ਰਹੇ ਹਾਂ।"
 

Have something to say? Post your comment

More in Chandigarh

ਸ੍ਰੀ ਅਨੰਦਪੁਰ ਸਾਹਿਬ 'ਚ ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਸਖ਼ਤ ਕਾਰਵਾਈ; ਪੋਕਲੇਨ ਮਸ਼ੀਨ ਜ਼ਬਤ, ਮੁਕੱਦਮਾ ਦਰਜ: ਬਰਿੰਦਰ ਕੁਮਾਰ ਗੋਇਲ

ਏ.ਐਸ.ਆਈ. ਇਕਬਾਲ ਸਿੰਘ ਕਤਲ ਕੇਸ: ਦੂਜਾ ਸ਼ੂਟਰ ਭੁਪਿੰਦਰ ਉਰਫ਼ ਭਿੰਦਾ ਅੰਮ੍ਰਿਤਸਰ ਤੋਂ ਕਾਬੂ; ਦੋਵੇਂ ਹਮਲਾਵਰ ਹੁਣ ਪੁਲੀਸ ਦੀ ਗ੍ਰਿਫ਼ਤ ‘ਚ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 305ਵਾਂ ਦਿਨ: ਪੰਜਾਬ ਪੁਲਿਸ ਵੱਲੋਂ 570 ਥਾਵਾਂ ’ਤੇ ਛਾਪੇਮਾਰੀ; 219 ਵਿਅਕਤੀ ਕਾਬੂ

ਵਿਸ਼ੇਸ਼ ਸੰਖੇਪ ਸੁਧਾਈ 2027 ਸਬੰਧੀ ਇਲੈਕਟੋਰਲ ਰੋਲ ਆਬਜ਼ਰਵਰ ਪਹਿਲੀ ਦਸੰਬਰ ਨੂੰ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦਾ ਦੌਰਾ ਕਰਨਗੇ

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਬਜ਼ੁਰਗ ਸ਼ਰਧਾਲੂਆਂ ਨੂੰ ਮੁਫ਼ਤ ਵਾਰਾਣਸੀ ਤੀਰਥ ਯਾਤਰਾ ਕਰਵਾਏਗੀ ਹਰਿਆਣਾ ਸਰਕਾਰ

ਮਾਨ ਸਰਕਾਰ ਦੀ ਪਹਿਲਕਦਮੀ ‘ਪੰਜਾਬ ਦਾ ਕਰੋੜਪਤੀ’ ਨੌਜਵਾਨਾਂ ਦੀ ਬੌਧਿਕ ਸਮਰੱਥਾ ਨੂੰ ਨਿਖਾਰੇਗੀ: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ

ਏ.ਐਸ.ਆਈ. ਇਕਬਾਲ ਸਿੰਘ ਕਤਲ ਮਾਮਲਾ ਸੰਖੇਪ ਗੋਲੀਬਾਰੀ ਤੋਂ ਬਾਅਦ ਮੁੱਖ ਦੋਸ਼ੀ ’ਹੈਪੀ ਬਾਹਮਣ’ ਜ਼ੀਰਕਪੁਰ ਤੋਂ ਕਾਬੂ

ਪੰਜਾਬ ਵੱਲੋਂ 2.11 ਲੱਖ ਟਨ ਮੱਛੀ ਉਤਪਾਦਨ ਨਾਲ ਮੱਛੀ ਪਾਲਣ ਖੇਤਰ ਵਿੱਚ ਸ਼ਾਨਦਾਰ ਵਿਕਾਸ ਦਰਜ: ਖੁੱਡੀਆਂ

‘ਗੈਂਗਸਟਰਾਂ ’ਤੇ ਵਾਰ’: 10 ਮਹੀਨਿਆਂ ਵਿੱਚ 85 ਹਜ਼ਾਰ ਵਿਅਕਤੀ ਗ੍ਰਿਫ਼ਤਾਰ

Punjab Assembly Elections 2027: ਆਜ਼ਾਦ, ਨਿਰਪੱਖ, ਪਾਰਦਰਸ਼ੀ ਅਤੇ ਸ਼ਾਂਤੀਪੂਰਨ ਚੋਣ ਅਮਲ ਨੂੰ ਯਕੀਨੀ ਬਣਾਉਣ ਲਈ ਉੱਚ-ਪੱਧਰੀ ਅੰਤਰ-ਰਾਜੀ ਤਾਲਮੇਲ ਮੀਟਿੰਗ