Wednesday, April 01, 2026
BREAKING NEWS
ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜ

Chandigarh

ਯੁੱਧ ਨਸ਼ਿਆਂ ਵਿਰੁੱਧ ਦੇ 13 ਮਹੀਨੇ: 2458 ਕਿਲੋ ਹੈਰੋਇਨ ਸਮੇਤ 56 ਹਜ਼ਾਰ ਤੋਂ ਵੱਧ ਨਸ਼ਾ ਤਸਕਰ ਕਾਬੂ

April 01, 2026 08:58 PM
Rozana Sehaj times

ਚੰਡੀਗੜ੍ਹ,  ਅਪ੍ਰੈਲ (ਪੰਜਾਬੀ ਸਹਿਜ ਟਾਈਮਜ਼)    : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਵਿੱਢੀ ਗਈ ਨਸ਼ਿਆਂ ਵਿਰੁੱਧ ਫੈਸਲਾਕੁੰਨ ਜੰਗ 'ਯੁੱਧ ਨਸ਼ਿਆਂ ਵਿਰੁੱਧ' ਦੇ 13 ਮਹੀਨੇ ਪੂਰੇ ਹੋ ਗਏ ਹਨ ਅਤੇ ਪੰਜਾਬ ਪੁਲਿਸ ਨੇ 1 ਮਾਰਚ, 2025 ਤੋਂ ਹੁਣ ਤੱਕ ਦੀ ਇਸ ਮਿਆਦ ਦੌਰਾਨ 39,760 ਐਫਆਈਆਰਜ਼ ਦਰਜ ਕਰਕੇ 56,372 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਦੌਰਾਨ ਪੰਜਾਬ ਪੁਲਿਸ ਨੂੰ ਨਸ਼ਾ ਤਸਕਰਾਂ ਤੋਂ 2458 ਕਿਲੋ ਹੈਰੋਇਨ ਵੀ ਬਰਾਮਦ ਹੋਈ ਹੈ। ਇਸ ਨਸ਼ਾ ਵਿਰੋਧੀ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਪੰਜਾਬ ਪੁਲਿਸ ਵੱਲੋਂ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ 'ਚੇ ਸੂਬੇ ਦੇ ਸਾਰੇ 28 ਪੁਲਿਸ ਜ਼ਿਲ੍ਹਿਆਂ ਵਿੱਚ ਰੋਜ਼ਾਨਾ ਇੱਕੋ ਸਮੇਂ ਆਪ੍ਰੇਸ਼ਨ ਚਲਾਏ ਜਾ ਰਹੇ ਹਨ । ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਸੁਪਰਡੈਂਟ ਆਫ਼ ਪੁਲਿਸ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਨਿਰਦੇਸ਼ ਦਿੱਤੇ ਹਨ। ਵਿਸ਼ੇਸ਼ ਡੀਜੀਪੀ ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਕਿਹਾ ਕਿ ਪੁਲਿਸ ਨੇ 2458 ਕਿਲੋ ਹੈਰੋਇਨ ਦੀ ਬਰਾਮਦਗੀ ਤੋਂ ਇਲਾਵਾ 724 ਕਿਲੋ ਅਫੀਮ, 345 ਕੁਇੰਟਲ ਭੁੱਕੀ, 69 ਕਿਲੋ ਚਰਸ, 843 ਕਿਲੋ ਗਾਂਜਾ, 37 ਕਿਲੋ ਆਈਸੀਈ, 51 ਲੱਖ ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 17.28 ਕਰੋੜ ਰੁਪਏ ਦੀ ਡਰੱਗ ਮਨੀ ਵੀ ਜ਼ਬਤ ਕੀਤੀ ਹੈ। ਪੰਜਾਬ ਪੁਲਿਸ ਨੇ ਯੁੱਧ ਨਸ਼ਿਆਂ ਵਿਰੁੱਧ ਦੇ 396ਵੇਂ ਦਿਨ 86 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 269 ਗ੍ਰਾਮ ਹੈਰੋਇਨ, 1000 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 3050 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਇਸ ਨਾਲ ਸਿਰਫ 396 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 56,458 ਹੋ ਗਈ ਹੈ। ਦੱਸਣਯੋਗ ਹੈ ਕਿ ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ ਪੰਜਾਬ ਪੁਲਿਸ ਨੇ ਅੱਜ 21 ਵਿਅਕਤੀਆਂ ਨੂੰ ਨਸ਼ਾ ਛੱਡਣ ਅਤੇ ਮੁੜ ਵਸੇਬੇ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ ਹੈ। ਇਸ ਦੇ ਨਾਲ ਹੀ ਪੁਲਿਸ ਟੀਮਾਂ ਨੇ ਲਗਾਤਾਰ 71ਵੇਂ ਦਿਨ 'ਗੈਂਗਸਟਰਾਂ ਤੇ ਵਾਰ' ਮੁਹਿੰਮ ਨੂੰ ਜਾਰੀ ਰੱਖਦਿਆਂ 483 ਛਾਪੇਮਾਰੀਆਂ ਉਪਰੰਤ 184 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ। ਇਸ ਤੋਂ ਇਲਾਵਾ 87 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਅਤੇ ਪੰਜ ਭਗੌੜੇ ਅਪਰਾਧੀਆਂ (ਪੀ.ਓਜ਼) ਨੂੰ ਗ੍ਰਿਫ਼ਤਾਰ ਕੀਤਾ ਗਿਆ। ਜ਼ਿਕਰਯੋਗ ਹੈ ਕਿ ਲੋਕ ਐਂਟੀ ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਨਾਲ ਸਬੰਧਤ ਜਾਣਕਾਰੀ ਗੁਪਤ ਰੂਪ ਵਿੱਚ ਰਿਪੋਰਟ ਕਰ ਸਕਦੇ ਹਨ ਅਤੇ ਅਪਰਾਧ ਤੇ ਅਪਰਾਧਿਕ ਗਤੀਵਿਧੀਆਂ ਬਾਰੇ ਵੀ ਸੂਹ ਦੇ ਸਕਦੇ ਹਨ।

Have something to say? Post your comment

 

More in Chandigarh

ਪੰਜਾਬ ਵਿੱਚ ਬਰਾਬਰ ਵਿਕਾਸ ਯਕੀਨੀ ਬਣਾਉਣ ਲਈ ਪਹਿਲੀ ਵਾਰ ਜਾਤ ਆਧਾਰਤ ਸਮਾਜਿਕ-ਆਰਥਿਕ ਸਰਵੇਖਣ ਕਰਵਾਇਆ ਜਾਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਹਲਵਾਰਾ ਹਵਾਈ ਅੱਡਾ ਉਡਾਣ ਲਈ ਪੂਰੀ ਤਰ੍ਹਾਂ ਤਿਆਰ ਬੁਕਿੰਗ ਜਲਦ ਹੋਵੇਗੀ ਸ਼ੁਰੂ, 15 ਮਈ ਤੋਂ ਉਡਾਣਾਂ ਸ਼ੁਰੂ; ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਪਹਿਲੀਆਂ ਟਿਕਟਾਂ ਕੀਤੀਆਂ ਬੁੱਕ

ਭਗਵੰਤ ਮਾਨ ਸਰਕਾਰ ਵੱਲੋਂ ਜਨਤਕ ਸੇਵਾਵਾਂ ਵਿੱਚ ਸੁਧਾਰ ਲਈ ਬਕਾਇਆ ਆਰ.ਸੀ. ਅਤੇ ਡਰਾਈਵਿੰਗ ਲਾਇਸੰਸ ਅਰਜ਼ੀਆਂ ਦੇ ਸਮਾਂਬੱਧ ਨਿਪਟਾਰੇ ਦੇ ਨਿਰਦੇਸ਼: ਹਰਪਾਲ ਸਿੰਘ ਚੀਮਾ

ਜੋਗਿੰਦਰਾ ਗਰੁੱਪ ਵੱਲੋਂ ਕੀਤਾ ਜਾ ਰਿਹਾ 1,100 ਕਰੋੜ ਰੁਪਏ ਦਾ ਨਿਵੇਸ਼ ਪੰਜਾਬ ਦੇ ਉਦਯੋਗਿਕ ਵਿਕਾਸ ਅਤੇ ਗਰੀਨ ਊਰਜਾ ਨੂੰ ਵੱਡਾ ਹੁਲਾਰਾ ਦੇਵੇਗਾ: ਸੰਜੀਵ ਅਰੋੜਾ

ਭਗਵੰਤ ਸਿੰਘ ਮਾਨ ਸਰਕਾਰ ਦੀ ‘ਰੋਜ਼ਗਾਰ ਕ੍ਰਾਂਤੀ’: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ 11 ਜੂਨੀਅਰ ਆਡੀਟਰਾਂ ਨੂੰ ਸੌਂਪੇ ਨਿਯੁਕਤੀ ਪੱਤਰ

ਮੁੱਖ ਮੰਤਰੀ ਸਿਹਤ ਯੋਜਨਾ ਦੀ ਰਾਜ ਵਿਆਪੀ ਸਿਹਤ ਕਾਰਡ ਰਜਿਸਟ੍ਰੇਸ਼ਨ ਮੁਹਿੰਮ ਵਿੱਚ ੧੯,੦੦੦ ਆਸ਼ਾ ਵਰਕਰਾਂ ਹੋਈਆਂ ਸ਼ਾਮਲ

ਮੁੱਖ ਮੰਤਰੀ ਤੀਰਥ ਯਾਤਰਾ ਐਮ ਐਲ ਏ ਕੁਲਜੀਤ ਸਿੰਘ ਰੰਧਾਵਾ ਵੱਲੋਂ ਹਲਕੇ ਤੋਂ 16ਵੀਂ ਬੱਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ

ਮਿਸਲ ਸਤਲੁਜ ਦੀ ਮਜ਼ਬੂਤੀ ਲਈ ਜਥੇਬੰਦੀਕ ਢਾਂਚੇ ਦਾ ਵਿਸਥਾਰ : ਅਜੇਪਾਲ ਸਿੰਘ ਬਰਾੜ

ਪੰਜਾਬ ਹਰ ਪਰਿਵਾਰ ਨੂੰ 10 ਲੱਖ ਰੁਪਏ ਸਾਲਾਨਾ ਨਕਦ ਰਹਿਤ ਸਿਹਤ ਕਵਰ ਦੇਣ ਵਾਲਾ ਪਹਿਲਾ ਸੂਬਾ ਬਣਿਆ: ਡਾ. ਬਲਬੀਰ ਸਿੰਘ

ਗੈਂਗਸਟਰਾਂ ‘ਤੇ ਵਾਰ ਦਾ 70ਵਾਂ ਦਿਨ: ਪੰਜਾਬ ਪੁਲਿਸ ਵੱਲੋਂ 521 ਥਾਵਾਂ ‘ਤੇ ਛਾਪੇਮਾਰੀ; 214 ਗ੍ਰਿਫ਼ਤਾਰ