Wednesday, April 01, 2026
BREAKING NEWS
ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜ

Chandigarh

ਹਲਵਾਰਾ ਹਵਾਈ ਅੱਡਾ ਉਡਾਣ ਲਈ ਪੂਰੀ ਤਰ੍ਹਾਂ ਤਿਆਰ ਬੁਕਿੰਗ ਜਲਦ ਹੋਵੇਗੀ ਸ਼ੁਰੂ, 15 ਮਈ ਤੋਂ ਉਡਾਣਾਂ ਸ਼ੁਰੂ; ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਪਹਿਲੀਆਂ ਟਿਕਟਾਂ ਕੀਤੀਆਂ ਬੁੱਕ

April 01, 2026 09:07 PM
Rozana Sehaj times
ਚੰਡੀਗੜ੍ਹ,  ਅਪ੍ਰੈਲ (ਪੰਜਾਬੀ ਸਹਿਜ ਟਾਈਮਜ਼) : ਪੰਜਾਬ ਦੀ ਉਦਯੋਗਿਕ ਰਾਜਧਾਨੀ ਲੁਧਿਆਣਾ ਖੇਤਰੀ ਸੰਪਰਕ ਨੂੰ ਬਿਹਤਰ ਪਾਉਣ ਦੀ ਦਿਸ਼ਾ ਵੱਲ ਵੱਡੀ ਪੁਲਾਂਘ ਪੁੱਟਣ ਲਈ ਤਿਆਰ-ਬਰ-ਤਿਆਰ ਹੈ ਕਿਉਂਕਿ ਹਲਵਾਰਾ ਹਵਾਈ ਅੱਡੇ ਤੋਂ 15 ਮਈ, 2026 ਨੂੰ ਉਡਾਣਾਂ ਸ਼ੁਰੂ ਹੋ ਜਾਣਗੀਆਂ ਅਤੇ ਜਲਦ ਹੀ ਫਲਾਈਟ ਬੁਕਿੰਗ ਵੀ ਸ਼ੁਰੂ ਹੋਵੇਗੀ। ਸ਼ੁਰੂਆਤ ਵਿੱਚ ਏਅਰ ਇੰਡੀਆ ਦੀਆਂ ਦੋ ਉਡਾਣਾਂ ਲੁਧਿਆਣਾ ਨੂੰ ਦਿੱਲੀ ਨਾਲ ਜੋੜਨਗੀਆਂ ਜਿਸ ਨਾਲ 30 ਸਾਲਾਂ ਦਾ ਸੁਪਨਾ ਸਾਕਾਰ ਹੋਵੇਗਾ। ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਆਪਣੀ ਪਤਨੀ ਨਾਲ 15 ਮਈ, 2026 ਨੂੰ ਦਿੱਲੀ ਤੋਂ ਹਲਵਾਰਾ ਜਾਣ ਵਾਲੀ ਪਹਿਲੀ ਫਲਾਈਟ ਬੁੱਕ ਕਰਵਾਈ ਹੈ ਜੋ ਕਿ ਇਸ ਇਤਿਹਾਸਕ ਸਫਰ ਵਿੱਚ ਨਿੱਜੀ ਅਤੇ ਜਨਤਕ ਮੀਲ ਪੱਥਰ ਦਾ ਪ੍ਰਤੀਕ ਹੈ। ਏਅਰਲਾਈਨਜ਼ ਦੇ ਸੂਤਰਾਂ ਅਨੁਸਾਰ ਦਿੱਲੀ-ਲੁਧਿਆਣਾ-ਦਿੱਲੀ ਸੈਕਟਰ ਦੀਆਂ ਟਿਕਟਾਂ ਤੇਜ਼ੀ ਨਾਲ ਵਿਕ ਰਹੀਆਂ ਹਨ। ਉਡਾਣਾਂ ਦੀ ਸ਼ੁਰੂਆਤ ਨਿਰੰਤਰ ਯਤਨਾਂ ਦਾ ਨਤੀਜਾ ਹੈ, ਜੋ ਸੰਜੀਵ ਅਰੋੜਾ ਦੀ ਖੇਤਰੀ ਸੰਪਰਕ ਨੂੰ ਮਜ਼ਬੂਤ ਕਰਨ ਅਤੇ ਪੰਜਾਬ, ਖਾਸ ਤੌਰ 'ਤੇ ਲੁਧਿਆਣਾ ਅਤੇ ਇਸਦੇ ਆਸ-ਪਾਸ ਦੇ ਜ਼ਿਲ੍ਹਿਆਂ ਲਈ ਆਰਥਿਕ ਵਿਕਾਸ ਵਿੱਚ ਤੇਜ਼ੀ ਲਿਆਉਣ ਪ੍ਰਤੀ ਦ੍ਰਿੜ ਵਚਨਬੱਧਤਾ ਨੂੰ ਦਰਸਾਉਂਦਾ ਹੈ। ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਨੇ ਇਸ ਚਿਰੋਕਣੇ ਪ੍ਰਾਜੈਕਟ ਨੂੰ ਮੁੜ ਸੁਰਜੀਤ ਕਰਨ ਅਤੇ ਇਸ ਵਿੱਚ ਤੇਜ਼ੀ ਲਿਆਉਣ ਵਿੱਚ ਅਹਿਮ ਭੂਮਿਕਾ ਨਿਭਾਈ ਹੈ ਜਿਸ ਨਾਲ ਲੁਧਿਆਣਾ ਦੇ ਨਜਦੀਕ ਇੱਕ ਕਾਰਜਸ਼ੀਲ ਹਵਾਈ ਅੱਡੇ ਦਾ ਸੁਪਨਾ ਸਾਕਾਰ ਹੋਵੇਗਾ। ਹਲਵਾਰਾ ਹਵਾਈ ਅੱਡੇ ਦੇ ਕਾਰਜਸ਼ੀਲ ਹੋਣ ਨਾਲ ਵਪਾਰ, ਉਦਯੋਗ, ਸੈਰ-ਸਪਾਟਾ ਨੂੰ ਹੁਲਾਰਾ ਮਿਲੇਗਾ ਅਤੇ ਵਸਨੀਕਾਂ ਅਤੇ ਵਪਾਰਕ ਭਾਈਚਾਰੇ ਨੂੰ ਨਿਰਵਿਘਨ ਯਾਤਰਾ ਦੀ ਸਹੂਲਤ ਮਿਲੇਗੀ। ਇਸ ਨਾਲ ਬਰਾਮਦਕਾਰਾਂ, ਉਦਯੋਗਪਤੀਆਂ ਅਤੇ ਉੱਦਮੀਆਂ ਲਈ ਵੀ ਬਿਹਤਰ ਸੰਪਰਕ ਯਕੀਨੀ ਬਣੇਗਾ ਜਿਸ ਨਾਲ ਇੱਕ ਪ੍ਰਮੁੱਖ ਆਰਥਿਕ ਕੇਂਦਰ ਵਜੋਂ ਲੁਧਿਆਣਾ ਦੀ ਸਥਿਤੀ ਹੋਰ ਮਜ਼ਬੂਤ ਹੋਵੇਗੀ। ਸੰਜੀਵ ਅਰੋੜਾ ਨੇ ਇਸ ਪ੍ਰੋਜੈਕਟ ਦੇ ਸੁਪਨੇ ਨੂੰ ਸਾਕਾਰ ਕਰਨ ਵਿੱਚ ਯੋਗਦਾਨ ਪਾਉਣ ਵਾਲੇ ਸਾਰੇ ਭਾਈਵਾਲਾਂ, ਸਰਕਾਰੀ ਏਜੰਸੀਆਂ ਅਤੇ ਉਦਯੋਗਪਤੀਆਂ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਇਹ ਪ੍ਰਾਪਤੀ ਸਿਰਫ਼ ਬੁਨਿਆਦੀ ਢਾਂਚੇ ਦੇ ਵਿਕਾਸ ਨੂੰ ਹੀ ਨਹੀਂ ਦਰਸਾਉਂਦੀ ਸਗੋਂ ਪੰਜਾਬ ਨੂੰ ਰਾਸ਼ਟਰੀ ਅਤੇ ਵਿਸ਼ਵਵਿਆਪੀ ਆਰਥਿਕ ਗਲਿਆਰਿਆਂ ਨਾਲ ਜੋੜਨ ਵੱਲ ਇੱਕ ਅਹਿਮ ਕਦਮ ਵੀ ਹੈ। ਹਲਵਾਰਾ ਹਵਾਈ ਅੱਡੇ ਤੋਂ ਉਡਾਣਾਂ ਦੀ ਸ਼ੁਰੂਆਤ ਪੰਜਾਬ ਦੀ ਵਿਕਾਸ ਕਹਾਣੀ ਵਿੱਚ ਇੱਕ ਨਵੇਂ ਅਧਿਆਏ ਦੀ ਸ਼ੁਰੂਆਤ ਹੈ ਜਿਸ ਨਾਲ ਬਿਹਤਰ ਸੰਪਰਕ, ਮੌਕੇ ਅਤੇ ਵਿਕਾਸ ਨਵੀਆਂ ਬੁਲੰਦੀਆਂ ਤੱਕ ਪਹੁੰਚੇਗਾ।

Have something to say? Post your comment

 

More in Chandigarh

ਪੰਜਾਬ ਵਿੱਚ ਬਰਾਬਰ ਵਿਕਾਸ ਯਕੀਨੀ ਬਣਾਉਣ ਲਈ ਪਹਿਲੀ ਵਾਰ ਜਾਤ ਆਧਾਰਤ ਸਮਾਜਿਕ-ਆਰਥਿਕ ਸਰਵੇਖਣ ਕਰਵਾਇਆ ਜਾਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਯੁੱਧ ਨਸ਼ਿਆਂ ਵਿਰੁੱਧ ਦੇ 13 ਮਹੀਨੇ: 2458 ਕਿਲੋ ਹੈਰੋਇਨ ਸਮੇਤ 56 ਹਜ਼ਾਰ ਤੋਂ ਵੱਧ ਨਸ਼ਾ ਤਸਕਰ ਕਾਬੂ

ਭਗਵੰਤ ਮਾਨ ਸਰਕਾਰ ਵੱਲੋਂ ਜਨਤਕ ਸੇਵਾਵਾਂ ਵਿੱਚ ਸੁਧਾਰ ਲਈ ਬਕਾਇਆ ਆਰ.ਸੀ. ਅਤੇ ਡਰਾਈਵਿੰਗ ਲਾਇਸੰਸ ਅਰਜ਼ੀਆਂ ਦੇ ਸਮਾਂਬੱਧ ਨਿਪਟਾਰੇ ਦੇ ਨਿਰਦੇਸ਼: ਹਰਪਾਲ ਸਿੰਘ ਚੀਮਾ

ਜੋਗਿੰਦਰਾ ਗਰੁੱਪ ਵੱਲੋਂ ਕੀਤਾ ਜਾ ਰਿਹਾ 1,100 ਕਰੋੜ ਰੁਪਏ ਦਾ ਨਿਵੇਸ਼ ਪੰਜਾਬ ਦੇ ਉਦਯੋਗਿਕ ਵਿਕਾਸ ਅਤੇ ਗਰੀਨ ਊਰਜਾ ਨੂੰ ਵੱਡਾ ਹੁਲਾਰਾ ਦੇਵੇਗਾ: ਸੰਜੀਵ ਅਰੋੜਾ

ਭਗਵੰਤ ਸਿੰਘ ਮਾਨ ਸਰਕਾਰ ਦੀ ‘ਰੋਜ਼ਗਾਰ ਕ੍ਰਾਂਤੀ’: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ 11 ਜੂਨੀਅਰ ਆਡੀਟਰਾਂ ਨੂੰ ਸੌਂਪੇ ਨਿਯੁਕਤੀ ਪੱਤਰ

ਮੁੱਖ ਮੰਤਰੀ ਸਿਹਤ ਯੋਜਨਾ ਦੀ ਰਾਜ ਵਿਆਪੀ ਸਿਹਤ ਕਾਰਡ ਰਜਿਸਟ੍ਰੇਸ਼ਨ ਮੁਹਿੰਮ ਵਿੱਚ ੧੯,੦੦੦ ਆਸ਼ਾ ਵਰਕਰਾਂ ਹੋਈਆਂ ਸ਼ਾਮਲ

ਮੁੱਖ ਮੰਤਰੀ ਤੀਰਥ ਯਾਤਰਾ ਐਮ ਐਲ ਏ ਕੁਲਜੀਤ ਸਿੰਘ ਰੰਧਾਵਾ ਵੱਲੋਂ ਹਲਕੇ ਤੋਂ 16ਵੀਂ ਬੱਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ

ਮਿਸਲ ਸਤਲੁਜ ਦੀ ਮਜ਼ਬੂਤੀ ਲਈ ਜਥੇਬੰਦੀਕ ਢਾਂਚੇ ਦਾ ਵਿਸਥਾਰ : ਅਜੇਪਾਲ ਸਿੰਘ ਬਰਾੜ

ਪੰਜਾਬ ਹਰ ਪਰਿਵਾਰ ਨੂੰ 10 ਲੱਖ ਰੁਪਏ ਸਾਲਾਨਾ ਨਕਦ ਰਹਿਤ ਸਿਹਤ ਕਵਰ ਦੇਣ ਵਾਲਾ ਪਹਿਲਾ ਸੂਬਾ ਬਣਿਆ: ਡਾ. ਬਲਬੀਰ ਸਿੰਘ

ਗੈਂਗਸਟਰਾਂ ‘ਤੇ ਵਾਰ ਦਾ 70ਵਾਂ ਦਿਨ: ਪੰਜਾਬ ਪੁਲਿਸ ਵੱਲੋਂ 521 ਥਾਵਾਂ ‘ਤੇ ਛਾਪੇਮਾਰੀ; 214 ਗ੍ਰਿਫ਼ਤਾਰ