Monday, June 16, 2025

National

ਕਾਰ-ਟਰੱਕ ਹਾਦਸੇ ਵਿਚ 10 ਦੀ ਗਈ ਜਾਨ

June 16, 2021 11:55 AM
SehajTimes

ਗੁਜਰਾਤ : ਆਨੰਦ ਜ਼ਿਲ੍ਹੇ ਵਿੱਚ ਭਿਆਨਕ ਸੜਕ ਹਾਦਸਾ ਵਾਪਰਨ ਦੀ ਖ਼ਬਰ ਮਿਲੀ ਹੈ। ਜ਼ਿਲੇ ਦੇ ਇੰਦਰਨਾਜ ਪਿੰਡ ਨੇੜੇ ਸਵੇਰੇ ਗਲਤ ਸਾਈਡ ਤੋਂ ਆ ਰਹੀ ਇੱਕ ਕਾਰ ਦੀ ਟਰੱਕ ਨਾਲ ਟਕਰ ਹੋ ਗਈ। ਵਾਪਰੇ ਇਸ ਹਾਦਸੇ ਵਿੱਚ 10 ਵਿਅਕਤੀਆਂ ਦੀ ਮੌਤ ਹੋ ਗਈ। ਤਾਰਾਪੁਰ ਪੁਲਿਸ ਸਟੇਸ਼ਨ ਦੇ ਇੱਕ ਅਧਿਕਾਰੀ ਨੇ ਦੱਸਿਆ ਕਿ ਇਹ ਹਾਦਸਾ ਆਨੰਦ ਜ਼ਿਲ੍ਹੇ ਦੇ ਤਾਰਾਪੁਰ ਨੂੰ ਅਹਿਮਦਾਬਾਦ ਜ਼ਿਲੇ ਨਾਲ ਜੋੜਨ ਵਾਲੇ ਹਾਈਵੇਅ ਤੇ ਵਾਪਰਿਆ। ਉਸਨੇ ਕਿਹਾ, “ਕਾਰ ਵਿਚ 1 ਬੱਚੇ ਸਣੇ 10 ਲੋਕ ਸਵਾਰ ਸਨ, ਜਿਸ ਨੂੰ ਤੇਜ਼ ਰਫਤਾਰ ਟਰੱਕ ਨੇ ਟਕਰ ਮਾਰੀ। ਕਾਰ ਵਿੱਚ ਸਵਾਰ ਸਾਰੇ 10 ਲੋਕਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ”ਅਧਿਕਾਰੀ ਨੇ ਕਿਹਾ ਕਿ ਕਾਰ ਵਿਚੋਂ ਲਾਸ਼ਾਂ ਨੂੰ ਬਾਹਰ ਕੱਢ ਕੇ ਪਛਾਣ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

Have something to say? Post your comment

 

More in National

ਮੁੰਬਈ- ਹਜ਼ੂਰ ਸਾਹਿਬ ਨਾਂਦੇੜ ਵੰਦੇ ਭਾਰਤ ਐਕਸਪ੍ਰੈੱਸ ਮਹਾਰਾਸ਼ਟਰ ਦੇ ਸਿੱਖ ਭਾਈਚਾਰੇ ਨੂੰ ਇੱਕ ਹੋਰ ਵੱਡਾ ਤੋਹਫ਼ਾ :  ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ

ਮਹਾਰਾਸ਼ਟਰ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ 350ਵੀਂ ਸ਼ਹੀਦੀ ਸ਼ਤਾਬਦੀ ਸਰਕਾਰੀ ਪੱਧਰ ’ਤੇ ਮਨਾਉਣ ਦਾ ਐਲਾਨ

ਸਾਬਕਾ CM ਤੇ ਪੰਜਾਬ BJP ਇੰਚਾਰਜ ਵਿਜੇ ਰੁਪਾਣੀ ਦੀ ਅਹਿਮਦਾਬਾਦ ਪਲੇਨ ਕ੍ਰੈਸ਼ ਹੋਈ ਮੌਤ

ਏਅਰ ਇੰਡੀਆ ਦਾ ਜਹਾਜ਼ ਅਹਿਮਦਾਬਾਦ ‘ਚ ਹੋਇਆ ਕ੍ਰੈਸ਼

ਪੰਜਾਬ ‘ਚ ਹੁਣ ਬਾਹਰੀ ਵਾਹਨਾਂ ਦੀ ਐਂਟਰੀ ’ਤੇ ਲੱਗੇਗਾ ਟੈਕਸ

ਹਿਮਾਚਲ ਪ੍ਰਦੇਸ਼ ; ਨੂੰਹ-ਪੁੱਤ ਦਾ ਕਲੇਸ਼ ਪਿਓ ਲਈ ਬਣ ਗਿਆ ‘ਕਾਲ’

ਪੁੱਤ ਦੀ ਮੌਤ ਮਗਰੋਂ ਮਾਂ ਨੇ ਸੋਨਮ ਨੂੰ ਲੈ ਕੇ ਕੀਤਾ ਵੱਡਾ ਖੁਲਾਸਾ

ਜਾਤੀ ਜਨਗਣਨਾ ਦੀਆਂ ਤਰੀਕਾਂ ਦਾ ਹੋਇਆ ਐਲਾਨ

ਹਿਮਾਚਲ ‘ਚ ਭਾਰੀ ਲੈਂਡਸਲਾਈਡ ਲੋਕਾਂ ਨੇ ਭੱਜ ਕੇ ਬਚਾਈ ਜਾਨ

‘ਆਪ੍ਰੇਸ਼ਨ ਸ਼ੀਲਡ’ ਹੋਇਆ ਮੁਲਤਵੀ ਅੱਜ ਨਹੀਂ ਹੋਵੇਗੀ ਮੌਕ ਡਰਿੱਲ