Sunday, October 18, 2026
BREAKING NEWS
• ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ

Majha

ਪ੍ਰੋ. (ਡਾ.) ਰਵਿੰਦਰ ਕੁਮਾਰ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪ੍ਰੋਫੈਸਰ ਇੰਚਾਰਜ (ਪਬਲਿਕ ਰਿਲੇਸ਼ਨਜ਼) ਵਜੋਂ ਨਿਯੁਕਤ, ਅਹੁਦਾ ਸੰਭਾਲਿਆ

April 02, 2026 06:28 PM
Rozana Sehaj times
 ਅੰਮ੍ਰਿਤਸਰ :  ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿੱਚ ਇੱਕ ਮਹੱਤਵਪੂਰਨ ਪ੍ਰਸ਼ਾਸਕੀ ਫੈਸਲੇ ਤਹਿਤ ਪ੍ਰੋ. (ਡਾ.) ਰਵਿੰਦਰ ਕੁਮਾਰ, ਜੋ ਕਿ ਇਲੈਕਟ੍ਰਾਨਿਕਸ ਟੈਕਨੋਲੋਜੀ ਵਿਭਾਗ ਦੇ ਪ੍ਰੋਫੈਸਰ ਅਤੇ ਸਾਬਕਾ ਮੁਖੀ ਰਹਿ ਚੁੱਕੇ ਹਨ, ਨੂੰ ਪਬਲਿਕ ਰਿਲੇਸ਼ਨਜ਼ (ਪੀ.ਆਰ.) ਦੇ ਪ੍ਰੋਫੈਸਰ ਇੰਚਾਰਜ ਵਜੋਂ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਦੀ ਜੁਆਇਨਿੰਗ ਸਮਾਰੋਹ ਦੌਰਾਨ ਰਜਿਸਟਰਾਰ ਪ੍ਰੋ. (ਡਾ.) ਕੇ.ਐਸ. ਚਾਹਲ, ਸਾਬਕਾ ਪ੍ਰੋਫੈਸਰ ਇੰਚਾਰਜ ਪੀ.ਆਰ. ਪ੍ਰੋ. (ਡਾ.) ਵਸੁਧਾ ਸੰਭਿਆਲ, ਡਾਇਰੈਕਟਰ ਪਬਲਿਕ ਰਿਲੇਸ਼ਨਜ਼ ਸ਼੍ਰੀ ਪ੍ਰਵੀਨ ਪੁਰੀ, ਡਾ. ਆਰ.ਐਸ. ਸਾਹਨੀ, ਡਾ. ਅਮਨਦੀਪ ਸਿੰਘ, ਡਾ. ਸੁਨੀਲ, ਡਾ. ਪਰਮਬੀਰ ਸਿੰਘ ਮਲ੍ਹੀ, ਸ. ਪਰਮਿੰਦਰ ਸਿੰਘ ਓਐਸਡੀ, ਸ਼੍ਰੀ ਹਰਦੀਪ ਨਾਗਰਾ, ਰਾਜਿੰਦਰ ਕੁਮਾਰ ਅਤੇ ਮਿਸਿਜ਼ ਸੁਮਨ ਰਾਜੂ ਸਮੇਤ ਹੋਰ ਸੀਨੀਅਰ ਅਧਿਕਾਰੀ ਹਾਜ਼ਰ ਸਨ। ਨਵੀਂ ਜ਼ਿੰਮੇਵਾਰੀ ਸੰਭਾਲਦਿਆਂ ਡਾ. ਰਵਿੰਦਰ ਕੁਮਾਰ ਨੇ ਕਿਹਾ ਕਿ ਵਾਈਸ ਚਾਂਸਲਰ ਪ੍ਰੋ. ਕਰਮਜੀਤ ਸਿੰਘ ਦੀ ਅਗਵਾਈ ਹੇਠ ਯੂਨੀਵਰਸਿਟੀ ਨਵੀਆਂ ਉਚਾਈਆਂ ਹਾਸਲ ਕਰ ਰਹੀ ਹੈ ਅਤੇ ਇਨ੍ਹਾਂ ਉਪਲਬਧੀਆਂ ਨੂੰ ਮੀਡੀਆ ਤੱਕ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਪਹੁੰਚਾਉਣਾ ਉਨ੍ਹਾਂ ਦੀ ਪ੍ਰਾਥਮਿਕਤਾ ਰਹੇਗੀ। ਡਾ. ਰਵਿੰਦਰ ਕੁਮਾਰ ਕੋਲ ਵਿਸ਼ਾਲ ਅਕਾਦਮਿਕ ਅਤੇ ਪ੍ਰਸ਼ਾਸਕੀ ਤਜਰਬਾ ਹੈ। ਉਨ੍ਹਾਂ ਨੇ ਗੁਰੂ ਨਾਨਕ ਦੇਵ ਇੰਜੀਨੀਅਰਿੰਗ ਕਾਲਜ, ਲੁਧਿਆਣਾ ਤੋਂ ਬੀ-ਟੈਕ ਅਤੇ ਐਮ-ਟੈਕ ਦੀ ਡਿਗਰੀ ਪ੍ਰਾਪਤ ਕੀਤੀ ਅਤੇ 2017 ਵਿੱਚ ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਤੋਂ ਪੀ.ਐਚ.ਡੀ. ਕੀਤੀ। ਉਨ੍ਹਾਂ ਕੋਲ 24 ਸਾਲਾਂ ਦਾ ਅਧਿਆਪਨ ਅਨੁਭਵ ਹੈ ਅਤੇ ਉਹਨਾਂ ਦੇ ਵਿਸ਼ੇਸ਼ ਖੇਤਰ ਨੈਨੋ-ਸਕੇਲ ਡਿਵਾਈਸਿਜ਼, ਸੈਂਸਰ, ਵਾਇਰਲੈੱਸ ਕਮਿਊਨੀਕੇਸ਼ਨ ਅਤੇ ਡਿਜ਼ੀਟਲ ਡਿਜ਼ਾਇਨ ਹਨ। ਉਨ੍ਹਾਂ ਨੇ 29 ਐਮ-ਟੈਕ ਵਿਦਿਆਰਥੀਆਂ ਨੂੰ ਮਾਰਗਦਰਸ਼ਨ ਦਿੱਤਾ ਹੈ ਅਤੇ 2 ਪੀ.ਐਚ.ਡੀ. ਵਿਦਿਆਰਥੀਆਂ ਨੂੰ ਗਾਈਡ ਕੀਤਾ ਹੈ, ਜਦਕਿ 2 ਹੋਰ ਇਸ ਵੇਲੇ ਅਧਿਐਨ ਕਰ ਰਹੇ ਹਨ। ਉਨ੍ਹਾਂ ਦੀ ਖੋਜ ਵਿੱਚ 40 ਅੰਤਰਰਾਸ਼ਟਰੀ ਜਰਨਲਾਂ ਵਿੱਚ ਪ੍ਰਕਾਸ਼ਨ, 25 ਕਾਨਫਰੰਸ ਪੇਪਰ ਅਤੇ 2 ਕਿਤਾਬੀ ਅਧਿਆਇ ਸ਼ਾਮਲ ਹਨ। ਉਨ੍ਹਾਂ ਦੇ ਕੰਮ ਨੂੰ 500 ਤੋਂ ਵੱਧ ਹਵਾਲੇ ਮਿਲੇ ਹਨ ਅਤੇ ਉਨ੍ਹਾਂ ਦਾ ਐਚ-ਇੰਡੈਕਸ 9 ਅਤੇ ਆਈ-10 ਇੰਡੈਕਸ 8 ਹੈ। ਡਾ. ਕੁਮਾਰ ਨੂੰ ਵੱਖ-ਵੱਖ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਕਾਨਫਰੰਸਾਂ ਵਿੱਚ ਬੈਸਟ ਪੇਪਰ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ ਹੈ, ਜਿਨ੍ਹਾਂ ਵਿੱਚ ਸਾਥਿਆਬਾਮਾ ਯੂਨੀਵਰਸਿਟੀ ਚੇਨਈ, ਐਨ.ਆਈ.ਟੀ. ਜਲੰਧਰ ਅਤੇ ਤ੍ਰਿਚੀ ਦੇ ਇੰਜੀਨੀਅਰਿੰਗ ਕਾਲਜ ਸ਼ਾਮਲ ਹਨ। ਉਨ੍ਹਾਂ ਨੇ ਐਮ.ਆਰ.ਐਸ. ਸਿੰਗਾਪੁਰ, ਆਈ.ਆਈ.ਟੀ. ਦਿੱਲੀ, ਆਈ.ਆਈ.ਟੀ. ਰੋਪੜ ਅਤੇ ਐਨ.ਆਈ.ਟੀ. ਜਲੰਧਰ ਵਰਗੇ ਪ੍ਰਸਿੱਧ ਸਥਾਨਾਂ ‘ਤੇ ਵੀ ਆਪਣੇ ਪੇਪਰ ਪੇਸ਼ ਕੀਤੇ ਹਨ। ਉਨ੍ਹਾਂ ਨੇ ਯੂਨੀਵਰਸਿਟੀ ਵਿੱਚ ਕਈ ਮਹੱਤਵਪੂਰਨ ਪ੍ਰਸ਼ਾਸਕੀ ਜ਼ਿੰਮੇਵਾਰੀਆਂ ਨਿਭਾਈਆਂ ਹਨ, ਜਿਨ੍ਹਾਂ ਵਿੱਚ ਡਾਇਰੈਕਟਰ ਇਵੈਂਟਸ ਐਂਡ ਹੋਸਪਿਟੈਲਿਟੀ, ਹੋਸਟਲ ਵਾਰਡਨ ਅਤੇ ਵੱਖ-ਵੱਖ ਬੋਰਡਾਂ ਦੇ ਮੈਂਬਰ ਵਜੋਂ ਸੇਵਾ ਸ਼ਾਮਲ ਹੈ। ਉਹ ਰਾਸ਼ਟਰੀ ਸਿਖਿਆ ਨੀਤੀ 2020 ਦੇ ਤਹਿਤ ਇੰਜੀਨੀਅਰਿੰਗ ਸ਼ਬਦਾਵਲੀ ਦੇ ਪੰਜਾਬੀ ਅਨੁਵਾਦ ਵਿੱਚ ਵੀ ਯੋਗਦਾਨ ਪਾ ਚੁੱਕੇ ਹਨ। ਇਸ ਨਿਯੁਕਤੀ ਨੂੰ ਇੱਕ ਮਹੱਤਵਪੂਰਨ ਕਦਮ ਮੰਨਿਆ ਜਾ ਰਿਹਾ ਹੈ, ਜਿਸ ਨਾਲ ਸੰਸਥਾ ਦੇ ਮੀਡੀਆ ਸੰਪਰਕ ਅਤੇ ਪਬਲਿਕ ਰਿਲੇਸ਼ਨਜ਼ ਗਤੀਵਿਧੀਆਂ ਨੂੰ ਹੋਰ ਮਜ਼ਬੂਤੀ ਮਿਲੇਗੀ।

Have something to say? Post your comment

More in Majha

ਅੰਮ੍ਰਿਤਸਰ ਵਿੱਚ ਅਸਾਲਟ ਰਾਈਫਲ 2 ਹੈਂਡ ਗ੍ਰਨੇਡ ਅਤੇ 13 ਪਿਸਤੌਲ ਬਰਾਮਦ

ਪਰਮਿੰਦਰ ਝੋਟਾ ਕਤਲ ’ਚ ਪੰਜਾਬ ਬੰਦ : ਅੰਮ੍ਰਿਤਸਰ ’ਚ ਸੜਕ ਜਾਮ ਕਰਨ ਵਾਲੇ 5-7 ਵਿਅਕਤੀ ਹਿਰਾਸਤ ’ਚ

ਅੰਮ੍ਰਿਤਸਰ ਵਿੱਚ 6 ਪਿਸਤੌਲਾਂ, 4.4 ਕਿਲੋ ਹੈਰੋਇਨ, 500 ਗ੍ਰਾਮ ਅਫੀਮ, 12.9 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ ਡਰੋਨ ਸਮੇਤ 10 ਵਿਅਕਤੀ ਕਾਬੂ

ਪੰਜਾਬ ਪੁਲਿਸ ਵੱਲੋਂ ਪਾਕਿਸਤਾਨੀ ਆਈਐਸਆਈ ਸਮਰਥਿਤ ਮਾਡਿਊਲ ਦਾ ਪਰਦਾਫਾਸ਼

ਅੰਮ੍ਰਿਤਸਰ ਵਿੱਚ ਐਮ-16 ਰਾਈਫਲ, ਦੋ ਜ਼ਿਗਾਣਾ ਪਿਸਤੌਲ ਸਮੇਤ 10 ਅਤਿ-ਆਧੁਨਿਕ ਹਥਿਆਰ ਬਰਾਮਦ; ਚਾਰ ਕਾਬੂ

ਗ਼ੈਰ-ਕਾਨੂੰਨੀ ਹਥਿਆਰ ਸਪਲਾਈ ਨੈਟਵਰਕ ਵਿੱਚ ਸ਼ਾਮਲ ਇੱਕ ਨਾਬਾਲਗ ਸਣੇ ਅੱਠ ਵਿਅਕਤੀ ਕਾਬੂ; 15 ਪਿਸਤੌਲਾਂ ਬਰਾਮਦ

ਸਰਹੱਦ ਪਾਰਲੇ ਹਥਿਆਰ ਅਤੇ ਵਿਸਫ਼ੋਟਕ ਤਸਕਰੀ ਨੈੱਟਵਰਕ ਦਾ ਪਰਦਾਫ਼ਾਸ਼

‘ਕੰਮ ਦੀ ਰਾਜਨੀਤੀ’ ਨੇ ਲੋਕਾਂ ਦਾ ਵਿਸ਼ਵਾਸ ਜਿੱਤਿਆ, 2027 ਵਿੱਚ ਪੰਜਾਬ ਸਾਨੂੰ ਇੱਕ ਹੋਰ ਮੌਕਾ ਦੇਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

ਸਰਹੱਦ ਪਾਰੋਂ ਚੱਲ ਰਹੇ ਤਸਕਰੀ ਨੈੱਟਵਰਕਾਂ ਨਾਲ ਸਬੰਧਤ ਚਾਰ ਮੁਲਜ਼ਮ 10 ਕਿੱਲੋ ਹੈਰੋਇਨ ਅਤੇ 10 ਪਿਸਤੌਲਾਂ ਸਣੇ ਕਾਬੂ