Thursday, April 02, 2026
BREAKING NEWS
ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜ

Chandigarh

ਵੀਨਸ ਵੀਜ਼ਾ ਫਰਮ ਦਾ ਲਾਇਸੰਸ ਮੁਅੱਤਲ

April 02, 2026 06:35 PM
Rozana Sehaj times

ਸਾਹਿਬਜ਼ਾਦਾ ਅਜੀਤ ਸਿੰਘ ਨਗਰ : ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6(1)(ਈ) ਤਹਿਤ ਮਿਲੀਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਸ੍ਰੀਮਤੀ ਗੀਤਿਕਾ ਸਿੰਘ ਵੱਲੋਂ ਵੀਨਸ ਵੀਜ਼ਾ ਫਰਮ ਐਸ.ਸੀ.ਓ. ਨੰ. 38, ਟਾਪ ਫਲੋਰ, ਫੇਜ਼-5, ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਨੂੰ ਕੰਸਲਟੈਂਸੀ ਦੇ ਕੰਮ ਲਈ ਜਾਰੀ ਲਾਇਸੰਸ ਤੁਰੰਤ ਪ੍ਰਭਾਵ ਨਾਲ ਤਿੰਨ ਮਹੀਨੇ ਲਈ ਮੁਅੱਤਲ ਕਰ ਦਿੱਤਾ ਗਿਆ ਹੈ।

ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਸ੍ਰੀਮਤੀ ਗੀਤਿਕਾ ਸਿੰਘ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਵੀਨਸ ਵੀਜ਼ਾ ਫਰਮ ਦੇ ਮਾਲਕ ਸ਼੍ਰੀਮਤੀ ਮਨਮੀਤ ਕੌਰ ਪੁੱਤਰੀ ਸ੍ਰੀ ਸੁਰਿੰਦਰ ਸਿੰਘ ਪਤਨੀ ਸ੍ਰੀ ਅਰਸ਼ਦੀਪ ਸਿੰਘ ਵਾਸੀ ਮਕਾਨ ਨੰ: 761, ਗਿਲਕੋ ਪਾਰਕ, ਸੈਕਟਰ-115, ਖਰੜ, ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਨੂੰ ਕੰਸਲਟੈਂਸੀ ਦੇ ਕੰਮ ਲਈ ਲਾਇਸੰਸ ਨੰ: 530/ਆਈ ਸੀ ਮਿਤੀ 14.12.2022 ਜਾਰੀ ਕੀਤਾ ਗਿਆ ਸੀ, ਜਿਸ ਦੀ ਮਿਆਦ ਮਿਤੀ 13.12.2027 ਤੱਕ ਹੈ।

ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ, ਲਾਇਸੰਸੀ ਵੱਲੋਂ ਐਕਟ/ਰੂਲਜ਼ ਅਤੇ ਐਡਵਾਈਜ਼ਰੀ ਅਨੁਸਾਰ ਮਹੀਨਾਵਾਰ ਰਿਪੋਰਟਾਂ ਅਤੇ ਇਸ਼ਤਿਹਾਰਾਂ ਸਬੰਧੀ ਸੂਚਨਾ ਨਾ ਭੇਜਣ ਕਰਕੇ, ਲਾਇਸੰਸ ਦੀਆਂ ਧਾਰਾਵਾਂ ਦੀ ਪਾਲਣਾ ਨਾ ਕਰਨ ਕਰਕੇ, ਨੋਟਿਸ ਦਾ ਜਵਾਬ/ਸਪਸ਼ਟੀਕਰਨ ਨਾ ਦੇਣ ਕਰਕੇ ਫਰਮ ਅਤੇ ਲਾਇਸੰਸੀ ਵੱਲੋਂ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6(1)(ਈ) ਦੇ ਉਪਬੰਧਾਂ ਦੀ ਉਲੰਘਣਾ ਕੀਤੀ ਗਈ ਹੈ।


  ਇਸ ਲਈ ਪੰਜਾਬ ਟਰੈਵਲ ਪ੍ਰੋਫੈਸ਼ਨਲ ਐਕਟ-2012 ਦੇ ਸੈਕਸ਼ਨ 6(1)(ਈ) ਦੇ ਉਪਬੰਧਾਂ ਤਹਿਤ ਮਿਲੀਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਫਰਮ ਵੀਨਸ ਵੀਜ਼ਾ ਨੂੰ ਜਾਰੀ ਲਾਇਸੰਸ ਨੰ: 530/ਆਈ ਸੀ ਮਿਤੀ 14.12.2022 ਨੂੰ ਮਿਤੀ 27.03.2026 ਤੋਂ ਤਿੰਨ ਮਹੀਨੇ ਲਈ ਮੁਅੱਤਲ ਕਰ ਦਿੱਤਾ ਗਿਆ ਹੈ।

ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6(1)(ਈ) ਤਹਿਤ ਲਾਇਸੰਸੀ ਨੂੰ ਆਪਣੀ ਸਥਿਤੀ ਸਪੱਸ਼ਟ ਕਰਨ ਲਈ 15 ਦਿਨਾਂ ਦਾ ਸਮਾਂ ਦਿੰਦੇ ਹੋਏ ਨੋਟਿਸ ਜਾਰੀ ਕੀਤਾ ਗਿਆ ਹੈ ਕਿ ਕਿਉਂ ਨਾ ਉਸ ਦਾ ਲਾਇਸੰਸ ਰੱਦ ਕਰ ਦਿੱਤਾ ਜਾਵੇ।

 

Have something to say? Post your comment

 

More in Chandigarh

ਹਰਿਆਣਵੀ ਸੁਪਰਸਟਾਰ ਮਾਸੂਮ ਸ਼ਰਮਾ ਦੀ ਫ਼ਿਲਮ ਲਾਇਸੈਂਸ ਦਾ ਗੀਤ ‘ਗੱਚ ਲਾਗੇ’ ਰੀਲੀਜ਼

ਐੱਲਜੀ ਇਲੈਕਟ੍ਰੌਨਿਕਸ ਇੰਡੀਆ ਨੇ ਕੈਲੰਡਰ ਸਾਲ 26 ਦੀ ਪਹਿਲੀ ਤਿਮਾਹੀ 'ਚ 1 ਮਿਲੀਅਨ ਤੋਂ ਵੱਧ ਏ.ਸੀ ਵਿਕਰੀ ਕੀਤੇ-ਕੰਪਨੀ ਦੀ ਮਾਰਕੀਟ ਲੀਡਰਸ਼ਿਪ ਨੂੰ ਕੀਤਾ ਮਜ਼ਬੂਤ

ਸਪੀਕਰ ਨੇ 16ਵੀਂ ਪੰਜਾਬ ਵਿਧਾਨ ਸਭਾ ਦਾ 12ਵਾਂ ਇਜਲਾਸ 13 ਅਪ੍ਰੈਲ ਨੂੰ ਸੱਦਿਆ

ਪੰਜਾਬ ਖਾਦੀ ਅਤੇ ਗਰਾਮ ਉਦਯੋਗ ਬੋਰਡ ਦੀ ਵਿੱਤੀ ਸਾਲ 2025-26 ਦੀਆਂ ਪ੍ਰਾਪਤੀਆ ਅਤੇ ਯੋਜਨਾਵਾਂ ਦੀ ਪ੍ਰਗਤੀ ਦੀ ਸਮੀਖਿਆ

ਪੰਜਾਬ ਵਿੱਚ ਦਲਿਤਾਂ ਅਤੇ ਮਜ਼ਲੂਮਾਂ 'ਤੇ ਜ਼ੁਲਮ ਬਰਦਾਸ਼ਤ ਨਹੀਂ ਕੀਤਾ ਜਾਵੇਗਾ : ਜਸਵੀਰ ਸਿੰਘ ਗੜ੍ਹੀ

ਵਿੱਤੀ ਸਾਲ 2025-26 ਵਿੱਚ ਪੰਜਾਬ ਦੇ ਸ਼ੁੱਧ ਜੀ.ਐਸ.ਟੀ. ਸੰਗ੍ਰਹਿ ਵਿੱਚ 12.52% ਦਾ ਵਾਧਾ ਦਰਜ: ਹਰਪਾਲ ਸਿੰਘ ਚੀਮਾ

ਐਮਪਾਇਰ ਵੀਜ਼ਾ ਕੰਸਲਟੈਂਟਸ ਫਰਮ ਦਾ ਲਾਇਸੰਸ ਮੁਅੱਤਲ

ਜਿਲ੍ਹੇ ਦੇ ਖਾਦ, ਬੀਜ ਅਤੇ ਦਵਾਈਆਂ ਡੀਲਰਾਂ ਨਾਲ ਖੇਤੀ ਇਨਪੁਟਸ ਦੇ ਉਚਿਤ ਪ੍ਰਬੰਧਾਂ ਲਈ ਮੀਟਿੰਗ

ਪੰਜਾਬ ਵਿੱਚ ਬਰਾਬਰ ਵਿਕਾਸ ਯਕੀਨੀ ਬਣਾਉਣ ਲਈ ਪਹਿਲੀ ਵਾਰ ਜਾਤ ਆਧਾਰਤ ਸਮਾਜਿਕ-ਆਰਥਿਕ ਸਰਵੇਖਣ ਕਰਵਾਇਆ ਜਾਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਹਲਵਾਰਾ ਹਵਾਈ ਅੱਡਾ ਉਡਾਣ ਲਈ ਪੂਰੀ ਤਰ੍ਹਾਂ ਤਿਆਰ ਬੁਕਿੰਗ ਜਲਦ ਹੋਵੇਗੀ ਸ਼ੁਰੂ, 15 ਮਈ ਤੋਂ ਉਡਾਣਾਂ ਸ਼ੁਰੂ; ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਪਹਿਲੀਆਂ ਟਿਕਟਾਂ ਕੀਤੀਆਂ ਬੁੱਕ