ਸਾਹਿਬਜ਼ਾਦਾ ਅਜੀਤ ਸਿੰਘ ਨਗਰ : ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6(1)(ਈ) ਤਹਿਤ ਮਿਲੀਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਸ੍ਰੀਮਤੀ ਗੀਤਿਕਾ ਸਿੰਘ ਵੱਲੋਂ ਐਮਪਾਇਰ ਵੀਜ਼ਾ ਕੰਸਲਟੈਂਟਸ ਫਰਮ ਐਸ.ਸੀ.ਓ. ਨੰਬਰ 11, ਦੂਜੀ ਮੰਜ਼ਿਲ, ਨੀਅਰ ਗਵਰਨਮੈਂਟ ਕਾਲਜ ਰੋਡ, ਡੇਰਾਬੱਸੀ, ਤਹਿਸੀਲ ਡੇਰਾਬੱਸੀ, ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਨੂੰ ਕੰਸਲਟੈਂਸੀ ਅਤੇ ਕੋਚਿੰਗ ਇੰਸਟੀਚਿਊਟ ਆਫ ਆਇਲਟਸ ਦੇ ਕੰਮ ਲਈ ਜਾਰੀ ਲਾਇਸੰਸ ਤੁਰੰਤ ਪ੍ਰਭਾਵ ਨਾਲ ਤਿੰਨ ਮਹੀਨੇ ਲਈ ਮੁਅੱਤਲ ਕਰ ਦਿੱਤਾ ਗਿਆ ਹੈ।
ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਸ੍ਰੀਮਤੀ ਗੀਤਿਕਾ ਸਿੰਘ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਐਮਪਾਇਰ ਵੀਜ਼ਾ ਕੰਸਲਟੈਂਟਸ ਫਰਮ ਦੇ ਮਾਲਕ ਸ਼੍ਰੀ ਹਰਜੀਤ ਸਿੰਘ ਪੁੱਤਰ ਸ਼੍ਰੀ ਹਰਪਾਲ ਸਿੰਘ ਵਾਸੀ ਬੈਰ ਮਾਜਰਾ, ਚੰਡੀਗੜ੍ਹ ਅਤੇ ਸ਼੍ਰੀ ਭੁਪਿੰਦਰ ਪਾਲ ਪੁੱਤਰ ਸ਼੍ਰੀ ਗਿਆਨ ਚੰਦ ਵਾਸੀ ਬਿਹਾਰ, ਪੰਚਕੂਲਾ, ਹਰਿਆਣਾ ਨੂੰ ਕੰਸਲਟੈਂਸੀ ਅਤੇ ਕੋਚਿੰਗ ਇੰਸਟੀਚਿਊਟ ਆਫ ਆਇਲਟਸ ਦੇ ਕੰਮ ਲਈ ਲਾਇਸੰਸ ਨੰ: 626/ਆਈ.ਸੀ ਮਿਤੀ 02.11.2023 ਜਾਰੀ ਕੀਤਾ ਗਿਆ ਸੀ, ਜਿਸ ਦੀ ਮਿਆਦ ਮਿਤੀ 01.11.2028 ਤੱਕ ਹੈ।
ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ, ਲਾਇਸੰਸੀ ਵੱਲੋਂ ਐਕਟ/ਰੂਲਜ਼ ਅਤੇ ਐਡਵਾਈਜ਼ਰੀ ਅਨੁਸਾਰ ਮਹੀਨਾਵਾਰ ਰਿਪੋਰਟਾਂ ਅਤੇ ਇਸ਼ਤਿਹਾਰਾਂ ਸਬੰਧੀ ਸੂਚਨਾ ਨਾ ਭੇਜਣ ਕਰਕੇ, ਲਾਇਸੰਸ ਦੀਆਂ ਧਾਰਾਵਾਂ ਦੀ ਪਾਲਣਾ ਨਾ ਕਰਨ ਕਰਕੇ, ਨੋਟਿਸ ਦਾ ਜਵਾਬ/ਸਪਸ਼ਟੀਕਰਨ ਨਾ ਦੇਣ ਕਰਕੇ ਫਰਮ ਅਤੇ ਲਾਇਸੰਸੀ ਵੱਲੋਂ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6(1)(ਈ) ਦੇ ਉਪਬੰਧਾਂ ਦੀ ਉਲੰਘਣਾ ਕੀਤੀ ਗਈ ਹੈ।
ਇਸ ਲਈ ਪੰਜਾਬ ਟਰੈਵਲ ਪ੍ਰੋਫੈਸ਼ਨਲ ਐਕਟ-2012 ਦੇ ਸੈਕਸ਼ਨ 6(1)(ਈ) ਦੇ ਉਪਬੰਧਾਂ ਤਹਿਤ ਮਿਲੀਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਫਰਮ ਐਮਪਾਇਰ ਵੀਜ਼ਾ ਕੰਸਲਟੈਂਟਸ ਨੂੰ ਜਾਰੀ ਲਾਇਸੰਸ ਨੰ: 626/ਆਈ.ਸੀ ਮਿਤੀ 02.11.2023 ਨੂੰ ਮਿਤੀ 27.03.2026 ਤੋਂ ਤਿੰਨ ਮਹੀਨੇ ਲਈ ਮੁਅੱਤਲ ਕਰ ਦਿੱਤਾ ਗਿਆ ਹੈ।
ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6(1)(ਈ) ਤਹਿਤ ਲਾਇਸੰਸੀ ਨੂੰ ਆਪਣੀ ਸਥਿਤੀ ਸਪੱਸ਼ਟ ਕਰਨ ਲਈ 15 ਦਿਨਾਂ ਦਾ ਸਮਾਂ ਦਿੰਦੇ ਹੋਏ ਨੋਟਿਸ ਜਾਰੀ ਕੀਤਾ ਗਿਆ ਹੈ ਕਿ ਕਿਉਂ ਨਾ ਉਸ ਦਾ ਲਾਇਸੰਸ ਰੱਦ ਕਰ ਦਿੱਤਾ ਜਾਵੇ।