Monday, October 05, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

Malwa

ਏਟਕ ਵਿੱਚ ਸ਼ਾਮਲ ਜਥੇਬੰਦੀਆਂ ਨੇ ਕੇਂਦਰ ਸਰਕਾਰ ਵੱਲੋਂ ਚਾਰ ਲੇਬਰ ਕੋਡ ਲਾਗੂ ਕਰਨ ਦੇ ਰੋਸ ਵਜੋਂ ਮਨਾਇਆ ਬਲੈਕ ਡੇਅ

April 02, 2026 06:50 PM
Rozana Sehaj times

ਕੋਟਕਪੂਰਾ :  ਅੱਜ ਸ਼ਹੀਦ ਕਾਮਰੇਡ ਅਮੋਲਕ ਸਿੰਘ ਭਵਨ ਫਰੀਦਕੋਟ ਵਿਖੇ ਏਟਕ ਵਿੱਚ ਸ਼ਾਮਲ ਵੱਖ ਵੱਖ ਜਥੇਬੰਦੀਆਂ ਨੇ ਕੇਂਦਰੀ ਹੁਕਮਰਾਨ ਮੋਦੀ ਸਰਕਾਰ ਵੱਲੋਂ ਅੱਜ ਮਿਤੀ 1 ਅਪ੍ਰੈਲ ਤੋਂ ਚਾਰ ਲੇਬਰ ਕੋਡ ਲਾਗੂ ਕਰਨ ਦੇ ਰੋਸ ਵਜੋਂ ਬਲੈਕ ਡੇਅ ਮਨਾਇਆ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਪੰਜਾਬ ਪੈਨਸ਼ਨਰਜ਼ ਯੂਨੀਅਨ ਸਬੰਧਤ ਏਟਕ ਦੇ ਸੂਬਾਈ ਜਨਰਲ ਸਕੱਤਰ ਪ੍ਰੇਮ ਚਾਵਲਾ, ਜ਼ਿਲ੍ਹਾ ਫਰੀਦਕੋਟ ਦੇ ਪ੍ਰਧਾਨ ਕੁਲਵੰਤ ਸਿੰਘ ਚਾਨੀ, ਪ੍ਰਦੀਪ ਸਿੰਘ ਬਰਾੜ, ਕੁਲ ਹਿੰਦ ਕਿਸਾਨ ਸਭਾ ਜ਼ਿਲ੍ਹਾ ਫਰੀਦਕੋਟ ਦੇ ਪ੍ਰਧਾਨ ਸੁਖਜਿੰਦਰ ਸਿੰਘ ਤੂੰਬੜਭੰਨ, ਪਾਵਰਕਾਮ ਪੈਨਸ਼ਨਰ ਆਗੂ ਚੰਦ ਸਿੰਘ ਡੋਡ ਤੇ ਹਰਪਾਲ ਸਿੰਘ ਮਚਾਕੀ, ਨਰੇਗਾ ਰੁਜ਼ਗਾਰ ਪ੍ਰਾਪਤੀ ਮਜ਼ਦੂਰ ਯੂਨੀਅਨ ਦੇ ਆਗੂ ਵੀਰ ਸਿੰਘ ਕੰਮੇਆਣਾ ਅਤੇ ਗੋਰਾ ਪਿਪਲੀ, ਕਲਾਸ ਫ਼ੋਰ ਗੌਰਮਿੰਟ ਇੰਪਲਾਈਜ ਯੂਨੀਅਨ ਦੇ ਜ਼ਿਲ੍ਹਾ ਜਨਰਲ ਸਕੱਤਰ ਬਲਕਾਰ ਸਿੰਘ ਸਹੋਤਾ, ਪੀ ਆਰ ਟੀ ਸੀ ਵਰਕਰਜ਼ਵ ਯੂਨੀਅਨ ਏਟਕ ਦੇ ਆਗੂ ਹਰਮੀਤ ਸਿੰਘ ਅਤੇ ਬਾਬਾ ਫਰੀਦ ਯੂਨੀਵਰਸਿਟੀ ਸਕਿਉਰਟੀ ਗਾਰਡ ਮੁਲਾਜ਼ਮਾਂ ਦੇ ਆਗੂ ਸ਼ਿਵ ਨਾਥ ਦਰਦੀ ਨੇ ਕੇਂਦਰੀ ਹੁਕਮਰਾਨ ਮੋਦੀ ਸਰਕਾਰ ’ਤੇ ਦੋਸ਼ ਲਾਇਆ ਕਿ ਇਹ ਚਾਰ ਲੇਬਰ ਕੋਡ ਲਾਗੂ ਕਰਕੇ ਕਾਰਪੋਰੇਟ ਘਰਾਣਿਆਂ ਦੇ ਹਿੱਤਾਂ ਦੀ ਪੂਰਤੀ ਕੀਤੀ ਹੈ ਅਤੇ ਮਜ਼ਦੂਰ ਜਮਾਤ ਵੱਲੋਂ ਲੰਬੇ ਸੰਘਰਸ਼ਾਂ ਤੋਂ ਬਾਅਦ ਹਾਸਿਲ ਕੀਤੇ 29 ਕਿਰਤ ਕਾਨੂੰਨਾਂ ਖਤਮ ਕਰਕੇ ਦੇਸ਼ ਦੇ ਕਰੋੜਾਂ ਮਿਹਨਤਕਸ਼ ਲੋਕਾਂ ਨਾਲ ਧਰੋਹ ਕਮਾਇਆ ਹੈ। ਇਹ ਲੇਬਰ ਕੋਡ ਲਾਗੂ ਹੋਣ ਨਾਲ ਕੰਮ ਦਿਹਾੜੀ ਸਮਾਂ ਵਧਣ ਅਤੇ ਮਜ਼ਦੂਰ ਵਰਗ ਦਾ ਹੋਰ ਆਰਥਿਕ ਸ਼ੋਸ਼ਣ ਕਰਨ ਦਾ ਰਾਹ ਪੱਧਰਾ ਹੋਵੇਗਾ। ਲੋਕਾਂ ਨੂੰ ਜਥੇਬੰਦਕ ਹੋਕੇ ਸੰਘਰਸ਼ ਕਰਨ ਅਤੇ ਹੜਤਾਲ ਦਾ ਰਾਹ ਅਖਤਿਆਰ ਕਰਨ ਵਿੱਚ ਸਮੇਂ ਸਮੇਂ ਦੀਆਂ ਹੁਕਮਰਾਨ ਸਰਕਾਰਾਂ ਨਵੀਆਂ ਨਵੀਆਂ ਅੜਚਣਾਂ ਪੈਦਾ ਕਰਨਗੀਆਂ। ਆਗੂਆਂ ਨੇ ਕੇਂਦਰ ਸਰਕਾਰ ਤੋਂ ਪੁਰਜ਼ੋਰ ਮੰਗ ਕੀਤੀ ਕਿ ਇਹ ਚਾਰ ਲੇਬਰ ਕੋਡ ਤੁਰਤ ਵਾਪਸ ਲਏ ਜਾਣ ਅਤੇ ਪਹਿਲਾਂ ਤੋਂ ਚੱਲ ਰਹੇ 29 ਕਿਰਤ ਕਾਨੂੰਨ ਤੁਰਤ ਬਹਾਲ ਕੀਤੇ ਜਾਣ। ਇਸ ਮੌਕੇ ਹੋਰਨਾਂ ਤੋਂ ਇਲਾਵਾ ਪੈਨਸ਼ਨਰ ਆਗੂ ਗੁਰਚਰਨ ਸਿੰਘ ਮਾਨ, ਪ੍ਰਿੰਸੀਪਲ ਗੁਰਦੀਪ ਕੌਰ ਬਰਾੜ, ਸੋਮਨਾਥ ਅਰੋੜਾ, ਇੰਦਰਜੀਤ ਸਿੰਘ ਗਿੱਲ, ਰਮੇਸ਼ ਕੌਸ਼ਲ, ਮੁਖਤਿਆਰ ਸਿੰਘ ਭਾਣਾ, ਸੁਰਿੰਦਰ ਪਾਲ ਸਿੰਘ ਤੇ ਰੁਲਦਾ ਸਿੰਘ ਪੀ ਆਰ ਟੀ ਸੀ, ਸੁਖਮੰਦਰ ਸਿੰਘ ਨਵਾਂ ਕਿਲ੍ਹਾ, ਗੁਰਵਿੰਦਰ ਸਿੰਘ ਮਚਾਕੀ ਕਲਾਂ, ਗੁਰਪ੍ਰੀਤ ਸਿੰਘ ਗੋਲੇਵਾਲਾ ਜਤਿੰਦਰ ਸਿੰਘ ਜੰਡਵਾਲਾ ਜਨਰਲ ਸਕੱਤਰ ਅਤੇ ਨਿਰਮਲ ਸਿੰਘ ਨਿੰਮਾ ਕੁੱਲ ਹਿੰਦ ਕਿਸਾਨ ਸਭਾ, ਗੁਰਜੰਟ ਸਿੰਘ ਨਵਾਂ ਕਿਲ੍ਹਾ, ਵੀਰਪਾਲ ਕੌਰ ਮੇਟ, ਸੁਖਜੀਤ ਕੌਰ ਮੇਟ ਨਵਾਂ ਕਿਲ੍ਹਾ, ਕਰਮਜੀਤ ਕੌਰ ਗੋਲੇਵਾਲਾ ਆਦਿ ਵੀ ਹਾਜ਼ਰ ਸਨ।

 
 

Have something to say? Post your comment

More in Malwa

ਸਾਡੀ ਸਰਕਾਰ ਮਾਵਾਂ-ਧੀਆਂ ਦੇ ਫ਼ੋਨ ’ਤੇ ‘ਟੂੰ-ਟੂੰ’ ਦੇ ਸੁਨੇਹੇ ਕਦੇ ਬੰਦ ਨਹੀਂ ਹੋਣ ਦੇਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪਟਿਆਲਾ ਪੁਲਿਸ ਵੱਲੋਂ ਚਿਤਕਾਰਾ ਯੂਨੀਵਰਸਿਟੀ ਵਿਖੇ ਹੋਈ ਹੰਗਾਮੇ ਦੀ ਘਟਨਾ ਦੇ ਸਬੰਧ ਵਿੱਚ ਇੱਕ ਹੋਰ ਮੁਲਜ਼ਮ ਗ੍ਰਿਫ਼ਤਾਰ

ਵਿਨਰਜੀਤ ਗੋਲਡੀ ਨੇ ਚਿੱਟੇ ਨਾਲ ਨੌਜਵਾਨਾਂ ਦੀਆਂ ਮੌਤਾਂ ਤੇ ਜਤਾਈ ਚਿੰਤਾ 

ਪੀਪੀਸੀਬੀ ਦੇ ਮਿਸ਼ਨ ਕਲੀਨ ਪਟਿਆਲਾ' ਤਹਿਤ 13.79 ਟਨ ਕੂੜਾ ਚੁੱਕਿਆ ਅਤੇ ਟਰੈਕਰ ਲਾਂਚ ਕੀਤਾ 

ਕਰਨਮ ਮਲੇਸ਼ਵਰੀ ਨੇ ਮਨਦੀਪ ਸੁਨਾਮ ਦੀ ਪੁਸਤਕ ਕੀਤੀ ਲੋਕ ਅਰਪਣ

ਮੋਹਨਜੀਤ ਸ਼ੇਰੋਂ ਅਤੇ ਗੁਲਜ਼ਾਰ ਖੁਦਕੁਸ਼ੀ ਮਾਮਲੇ 'ਚ ਹੋਵੇ ਕਾਰਵਾਈ : ਸਿਮਰਨਜੀਤ ਮਾਨ

ਸੁਨਾਮ ਪੁਲਿਸ ਦੇ ਹੱਥੇ ਚੜ੍ਹੇ ਮੋਟਰਸਾਈਕਲ ਚੋਰ 

ਸੁਨਾਮ ਕਾਲਜ 'ਚ ਖੂਨਦਾਨ ਕੈਂਪ ਲਾਇਆ 

ਭਾਜਪਾ ਆਗੂ ਰਾਜੀਵ ਗਰਗ ਦੇ ਪਿਤਾ ਮਹਿੰਦਰ ਪਾਲ ਦਾ ਦਿਹਾਂਤ 

ਖਾਟੂ ਸ਼ਿਆਮ ਜਾਗਰਣ 'ਚ ਮੁੱਖ ਮੰਤਰੀ ਸੈਣੀ ਦੇ ਬੋਲ