Thursday, April 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਸਪੀਕਰ ਸੰਧਵਾਂ ਨੇ ਜਸਕਰਨ ਸਿੰਘ ਅਤੇ ਜਸਵਿੰਦਰ ਸਿੰਘ ਦੀ ਅੰਤਿਮ ਅਰਦਾਸ ਮੌਕੇ ਸ਼ਰਧਾਂਜਲੀ ਭੇਟ ਕੀਤੀ

April 02, 2026 06:53 PM
Rozana Sehaj times
ਕੋਟਕਪੂਰਾ : ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਹਰੀ ਨੌ ਦੇ ਵਸਨੀਕ ਸ. ਰਣਬੀਰ ਸਿੰਘ ਦੇ ਪੁੱਤਰਾਂ ਜਸਕਰਨ ਸਿੰਘ ਅਤੇ ਜਸਵਿੰਦਰ ਸਿੰਘ ਜੋ ਕਿ ਪਿਛਲੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ ਦੀ ਅੰਤਿਮ ਅਰਦਾਸ ਵਿਚ ਸ਼ਿਰਕਤ ਕੀਤੀ ਅਤੇ ਸਰਧਾਂਜਲੀ ਭੇਟ ਕੀਤੀ। ਸ. ਸੰਧਵਾਂ ਨੇ ਕਿਹਾ ਕਿ ਨੌਜਵਾਨ ਉਮਰ ਵਿੱਚ ਹੋਈ ਇਸ ਅਣਹੋਣੀ ਨੇ ਸਾਰੇ ਇਲਾਕੇ ਨੂੰ ਗਮਗੀਨ ਕਰ ਦਿੱਤਾ ਹੈ ਅਤੇ ਇਹ ਘਾਟਾ ਕਦੇ ਵੀ ਪੂਰਾ ਨਹੀਂ ਹੋ ਸਕਦਾ। ਉਨ੍ਹਾਂ ਕਿਹਾ ਕਿ ਅਜਿਹੀਆਂ ਘੜੀਆਂ ਵਿੱਚ ਸਿਰਫ਼ ਹੌਸਲਾ ਅਤੇ ਸਬਰ ਹੀ ਮਨੁੱਖ ਨੂੰ ਸੰਭਾਲ ਸਕਦੇ ਹਨ। ਉਨ੍ਹਾਂ ਨੇ ਪਰਮਾਤਮਾ ਅੱਗੇ ਅਰਦਾਸ ਕੀਤੀ ਕਿ ਵਿਛੜੀਆਂ ਰੂਹਾਂ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖ਼ਸ਼ੇ ਅਤੇ ਪਰਿਵਾਰ ਨੂੰ ਇਹ ਅਪਾਰ ਦੁੱਖ ਸਹਿਣ ਦੀ ਤਾਕਤ ਪ੍ਰਦਾਨ ਕਰੇ। ਉਨ੍ਹਾਂ ਇਹ ਵੀ ਦੱਸਿਆ ਕਿ ਪੰਜਾਬ ਸਰਕਾਰ ਦੁਖੀ ਪਰਿਵਾਰਾਂ ਦੇ ਨਾਲ ਪੂਰੀ ਸੰਵੇਦਨਸ਼ੀਲਤਾ ਨਾਲ ਖੜੀ ਹੈ ਅਤੇ ਜ਼ਰੂਰਤ ਪੈਣ ‘ਤੇ ਹਰ ਸੰਭਵ ਸਹਾਇਤਾ ਮੁਹੱਈਆ ਕਰਵਾਈ ਜਾਵੇਗੀ। ਇਸ ਮੌਕੇ ਉਨ੍ਹਾਂ ਆਪਣੀ ਤਨਖਾਹ ਵਿੱਚੋਂ ਪਰਿਵਾਰ ਨੂੰ 2 ਲੱਖ ਦਾ ਚੈਕ ਦਿੱਤਾ ਅਤੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਹੋਰ ਸਹੂਲਤਾਂ ਦੇ ਕੇ ਤਕਰੀਬਨ 10 ਲੱਖ ਰੁਪਏ ਤੱਕ ਦੀ ਪਰਿਵਾਰ ਦੀ ਮੱਦਦ ਕੀਤੀ ਜਾਵੇਗੀ। ਇਸ ਤੋਂ ਇਲਾਵਾ ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ ਸਰਕਾਰੀ ਸਹਿਕਾਰੀ ਕਰਜ਼ ਮਾਫ਼ ਕੀਤਾ ਜਾਵੇਗਾ, ਵਿਧਵਾਵਾਂ ਨੂੰ ਨੌਕਰੀ ਦਿੱਤੀ ਜਾਵੇਗੀ ਅਤੇ ਬੱਚਿਆਂ ਦੀ ਪੜ੍ਹਾਈ ਦਾ ਖਰਚਾ ਉਠਾਉਣ ਦਾ ਵੀ ਵਚਨ ਦਿੱਤਾ। ਉਨ੍ਹਾਂ ਕਿਹਾ ਕਿ ਨਵਜੋਤ ਕੌਰ ਪੁੱਤਰੀ: ਜਸਵਿੰਦਰ ਸਿੰਘ 1/3: 030934004101135     96S3: ”“920S64K03 ਅਤੇ ਇਕਨੂਰ ਕੌਰ ਪੁੱਤਰੀ: ਜਸਕਰਨ ਸਿੰਘ 1/3: 030934004101116     96S3: ”“920S64K03 ਦੇ ਅਕਾਊਂਟ ਨੰਬਰ ਦਿੱਤੇ ਗਏ ਹਨ ਜਿਸ ਤੇ ਕੋਈ ਵੀ ਆਪਣੀ ਸਮਰੱਥ ਅਨੁਸਾਰ ਛੋਟਾ ਜਿਹਾ ਯੋਗਦਾਨ ਪਾ ਕੇ ਪਰਿਵਾਰ ਦੀ ਮੱਦਦ ਕਰ ਸਕਦਾ ਹੈ। ਉਨ੍ਹਾਂ ਪਿੰਡ ਵਾਸੀਆਂ ਨੂੰ ਵੀ ਅਪੀਲ ਕੀਤੀ ਕਿ ਇਸ ਮੁਸ਼ਕਲ ਸਮੇਂ ਵਿੱਚ ਪਰਿਵਾਰ ਦੇ ਨਾਲ ਖੜ੍ਹ ਕੇ ਉਨ੍ਹਾਂ ਨੂੰ ਸਹਾਰਾ ਦੇਣ। ਇਸ ਤੋਂ ਇਲਾਵਾ ਉਨ੍ਹਾਂ ਕੋਟਕਪੂਰਾ ਵਿਖੇ ਸ੍ਰੀਮਤੀ ਸੁਰਿੰਦਰ ਕੌਰ ਦੀ ਅੰਤਿਮ ਅਰਦਾਸ ਵਿੱਚ ਵੀ ਸ਼ਿਰਕਤ ਕੀਤੀ। ਇਸ ਤੋਂ ਇਲਾਵਾ ਉਨ੍ਹਾਂ ਰਾਜਨ ਹਸਪਤਾਲ ਐਂਡ ਹਾਰਟ ਸੈਂਟਰ ਕੋਟਕਪੂਰਾ ਵਿਖੇ ਪੁੱਜ ਕੇ ਮਰੀਜ਼ਾਂ ਦਾ ਹਾਲ ਚਾਲ ਵੀ ਜਾਣਿਆ। ਇਸ ਮੌਕੇ ਮਨਪ੍ਰੀਤ ਸਿੰਘ ਧਾਲੀਵਾਲ, ਸੁਖਵੰਤ ਪੱਕਾ, ਖੁਸ਼ਵਿੰਦਰ ਸਿੰਘ ਤੋਂ ਇਲਾਵਾ ਪਿੰਡ ਵਾਸੀ ਹਾਜ਼ਰ ਸਨ।

Have something to say? Post your comment

 

More in Malwa

ਪੰਜਾਬ ਦੇ ਲੋਕ ਕਾਂਗਰਸ, ਭਾਜਪਾ ਅਤੇ ਅਕਾਲੀਆਂ ਵੱਲੋਂ ਕੀਤੇ ਗਏ ਵਿਸ਼ਵਾਸਘਾਤ ਕਾਰਨ 2027 ਵਿੱਚ ਇਨ੍ਹਾਂ ਦਾ ਮੁਕੰਮਲ ਸਫਾਇਆ ਕਰ ਦੇਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਾਂਝੇ ਯਤਨਾਂ ਨਾਲ਼ ਨਸ਼ੇ ਦੀ ਚੁਣੌਤੀ 'ਤੇ ਜਿੱਤ ਪ੍ਰਾਪਤ ਕਰ ਸਕਦਾ ਹੈ ਪੰਜਾਬ: ਡਾ. ਜਗਦੀਪ ਸਿੰਘ

ਸਪੀਕਰ ਸੰਧਵਾਂ ਵੱਲੋਂ ਧਾਰਮਿਕ ਰਸਮਾਂ ਨਾਲ ਕੋਟਕਪੂਰਾ ਵਿਖੇ ਆਪਣੇ ਨਵੇਂ ਦਫ਼ਤਰ ਦੀ ਸ਼ੁਰੂਆਤ

10000 ਰੁਪਏ ਰਿਸ਼ਵਤ ਲੈਂਦਾ ਐਸ.ਡੀ.ਓ. ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....

ਹਥਿਆਰ ਤਸਕਰੀ ਮਾਡਿਊਲ ਨਾਲ ਸਬੰਧਤ ਬਿਹਾਰ-ਅਧਾਰਤ ਹਥਿਆਰ ਸਪਲਾਇਰ ਸਮੇਤ ਚਾਰ ਦੋਸ਼ੀ ਕਾਬੂ ,10 ਸੈਲਫ਼-ਲੋਡਿੰਗ ਹਥਿਆਰ ਬਰਾਮਦ

ਚੰਡੀਗੜ੍ਹ ਕੇਂਦਰ ਦੇ ਅਧਿਕਾਰ ਖੇਤਰ ਵਿੱਚ ਆਉਂਦਾ ਹੈ; ਭਾਜਪਾ ਦਫ਼ਤਰ ਦੇ ਬਾਹਰ ਹਮਲੇ ਲਈ ਕੇਂਦਰੀ ਗ੍ਰਹਿ ਮੰਤਰੀ ਜ਼ਿੰਮੇਵਾਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪਿੰਡ ਚੀਮਾ ਵਿੱਚ ਸੰਤ ਅਤਰ ਸਿੰਘ ਜੀ ਮਹਾਰਾਜ ਹਸਪਤਾਲ ਦਾ ਕੀਤਾ ਉਦਘਾਟਨ; 15 ਪਿੰਡਾਂ ਦੇ 50 ਹਜ਼ਾਰ ਵਾਸੀਆਂ ਨੂੰ ਹੋਵੇਗਾ ਲਾਭ

ਪੰਜਾਬੀ ਯੂਨੀਵਰਸਿਟੀ ਵਿਖੇ 'ਗੁਰੂ ਗੋਬਿੰਦ ਸਿੰਘ ਜੀ ਦੀ ਤਲਵੰਡੀ ਸਾਬੋ ਤੋਂ ਦੱਖਣ ਦੀ ਯਾਤਰਾ: ਰਾਜਸਥਾਨ ਦੀ ਵਿਰਾਸਤ' ਵਿਸ਼ੇ 'ਤੇ ਵਿਸ਼ੇਸ਼ ਭਾਸ਼ਣ ਕਰਵਾਇਆ

ਸਰਕਾਰੀ ਹਸਪਤਾਲਾਂ 'ਚ ਮਰੀਜਾਂ ਨਾਲ ਕਿਸੇ ਵੀ ਤਰ੍ਹਾਂ ਦਾ ਦੁਰਵਿਵਹਾਰ ਬਰਦਾਸ਼ਤ ਨਹੀਂ-ਸਿਹਤ ਮੰਤਰੀ ਡਾ. ਬਲਬੀਰ ਸਿੰਘ