Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Malwa

ਸਪੀਕਰ ਸੰਧਵਾਂ ਵੱਲੋਂ ਡਾ. ਬੀ.ਆਰ. ਅੰਬੇਦਕਰ ਦੇ ਬੁੱਤ ਦੀ ਉਸਾਰੀ ਲਈ ਭੇਜੇ ਦੋ ਲੱਖ ਰੁਪਏ ਦਾ ਚੈਕ ਵਿਧਾਇਕ ਕੋਹਲੀ ਤੇ ਮੇਅਰ ਗੋਗੀਆ ਨੇ ਅੰਬੇਦਕਰ ਸੁਸਾਇਟੀ ਨੂੰ ਸੌਂਪਿਆ

April 02, 2026 07:01 PM
Rozana Sehaj times

ਪਟਿਆਲਾ :  ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਵੱਲੋਂ ਪਟਿਆਲਾ ਦੇ ਪੁਰਾਣੇ ਬੱਸ ਅੱਡੇ ਨੇੜੇ ਸੰਵਿਧਾਨ ਨਿਰਮਾਤਾ ਭਾਰਤ ਰਤਨ ਡਾ. ਬੀ.ਆਰ. ਅੰਬੇਦਕਰ ਦੇ ਬੁੱਤ ਦੀ ਉਸਾਰੀ ਲਈ ਦੋ ਲੱਖ ਰੁਪਏ ਦੀ ਗਰਾਂਟ ਭੇਜੀ ਗਈ ਹੈ। ਇਸ ਗਰਾਂਟ ਰਾਸ਼ੀ ਦਾ ਚੈਕ ਪਟਿਆਲਾ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਅਤੇ ਨਗਰ ਨਿਗਮ ਦੇ ਮੇਅਰ ਕੁੰਦਨ ਗੋਗੀਆ ਨੇ ਅੱਜ ਡਾ. ਭੀਮ ਰਾਓ ਅੰਬੇਦਕਰ ਵੈਲਫੇਅਰ ਸੁੁਸਾਇਟੀ ਪਟਿਆਲਾ ਦੇ ਪ੍ਰਧਾਨ ਤੇ ਹੋਰ ਅਹੁਦੇਦਾਰਾਂ ਨੂੰ ਸੌਂਪਿਆ।

               ਇਸ ਮੌਕੇ ਵਿਧਾਇਕ ਕੋਹਲੀ ਨੇ ਕਿਹਾ ਕਿ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਇਹ ਵਿਸ਼ੇਸ਼ ਗਰਾਂਟ ਆਪਣੇ ਅਖ਼ਤਿਆਰੀ ਕੋਟੇ ਵਿੱਚੋਂ ਜਾਰੀ ਕੀਤੀ ਹੈ ਤਾਂ ਕਿ ਡਾ. ਬੀ.ਆਰ. ਅੰਬੇਦਕਰ ਦੇ ਇਸ ਵਿਸ਼ਾਲ ਬੁੱਤ ਦੀ ਉਸਾਰੀ ਜਲਦ ਮੁਕੰਮਲ ਕਰਵਾਈ ਜਾ ਸਕੇ।

               ਉਨ੍ਹਾਂ ਦੱਸਿਆ ਕਿ ਉਹ ਖ਼ੁਦ ਵੀ ਰੰਗਲਾ ਪੰਜਾਬ ਫੰਡਾਂ ਵਿੱਚੋਂ 5 ਲੱਖ ਰੁਪਏ ਦਾ ਚੈਕ ਇਸ ਕਾਰਜ ਲਈ ਭੇਜ ਚੁੱਕੇ ਹਨ। ਉਨ੍ਹਾਂ ਉਮੀਦ ਜਤਾਈ ਕਿ ਇਹ ਵਿਸ਼ਾਲ ਵੱਡ ਆਕਾਰੀ ਬੁੱਤ ਬਣਕੇ ਬਹੁਤ ਜਲਦ ਤਿਆਰ ਹੋ ਜਾਵੇਗਾ ਅਤੇ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਲਈ ਇੱਕ ਚਾਨਣ ਮੁਨਾਰੇ ਦਾ ਕੰਮ ਕਰੇਗਾ।

               ਇਸ ਮੌਕੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਹੁਸ਼ਿਆਰਪੁਰ ਦੇ ਨੂਰਪੁਰ ਜੱਟਾਂ 'ਚ ਸੰਵਿਧਾਨ ਨਿਰਮਾਤਾ ਦੇ ਬੁੱਤ ਦੀ ਬੇਅਦਬੀ ਨੂੰ ਕਿਸੇ ਵੀ ਹਾਲਤ 'ਚ ਸਹਿਣ ਨਹੀਂ ਕੀਤਾ ਜਾ ਸਕਦਾ ਅਤੇ ਅਜਿਹੇ ਦੋਸ਼ੀਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਜਿਹੜੇ ਦੋਸ਼ੀ ਦੇਸ਼ ਤੋਂ ਬਾਹਰ ਹਨ, ਉਨ੍ਹਾਂ ਨੂੰ ਫੜਕੇ ਲਿਆਉਣਾ ਕੇਂਦਰ ਸਰਕਾਰ ਦਾ ਕੰਮ ਹੈ ਪਰ ਪੰਜਾਬ ਸਰਕਾਰ ਸਥਾਨਕ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰ ਰਹੀ ਹੈ।

               ਇਸ ਮੌਕੇ ਕੌਂਸਲਰ ਨੇਹਾ ਸਿੱਧੂ, ਸਾਗਰ ਧਾਲੀਵਾਲ ਤੇ ਜਗਮੋਹਨ ਚੌਹਾਨ ਸਮੇਤ ਸੰਜੀਵ ਕੁਮਾਰ, ਗੋਬਿੰਦ ਬਡੂੰਗਰ, ਰਜੇਸ਼ ਕਾਰੂ, ਸੋਨੂ ਸੰਗਰ, ਪ੍ਰਿੰਸ ਪ੍ਰਧਾਨ, ਨਰੇਸ਼ ਬੌਵੀ ਤੇ ਵਿਨੇ ਪਰੋਚਾ ਸਮੇਤ ਹੋਰ ਵੀ ਮੌਜੂਦ ਸਨ।

Have something to say? Post your comment

More in Malwa

ਕਿਰਤੀ ਨੌਜਵਾਨ ਦੀ ਬਿਜਲੀ ਦਾ ਕਰੰਟ ਲੱਗਣ ਨਾਲ ਮੌਤ 

 ਪਰਮਿੰਦਰ ਢੀਂਡਸਾ ਦੀ ਉਸਾਰੂ ਸੋਚ ਨੌਜਵਾਨਾਂ ਲਈ ਪ੍ਰੇਰਨਾ ਸਰੋਤ : ਗੋਪੀ ਬਾਬਾ 

ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ 

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ