Thursday, October 15, 2026
BREAKING NEWS
• ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ

Malwa

ਸਰਕਾਰੀ ਹਸਪਤਾਲਾਂ 'ਚ ਮਰੀਜਾਂ ਨਾਲ ਕਿਸੇ ਵੀ ਤਰ੍ਹਾਂ ਦਾ ਦੁਰਵਿਵਹਾਰ ਬਰਦਾਸ਼ਤ ਨਹੀਂ-ਸਿਹਤ ਮੰਤਰੀ ਡਾ. ਬਲਬੀਰ ਸਿੰਘ

April 02, 2026 07:03 PM
Rozana Sehaj times

ਪਟਿਆਲਾ : ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਸਖ਼ਤ ਸ਼ਬਦਾਂ 'ਚ ਆਖਿਆ ਹੈ ਕਿ ਸਰਕਾਰੀ ਹਸਪਤਾਲਾਂ 'ਚ ਮਰੀਜਾਂ ਨਾਲ ਕਿਸੇ ਵੀ ਤਰ੍ਹਾਂ ਦਾ ਦੁਰਵਿਵਹਾਰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਸਿਹਤ ਮੰਤਰੀ ਨੇ ਅੱਜ ਇੱਥੇ ਸਰਕਾਰੀ ਮਾਤਾ ਕੌਸ਼ੱਲਿਆ ਹਸਪਤਾਲ ਦਾ ਅਚਨਚੇਤ ਦੌਰਾ ਕਰਦਿਆਂ, ਬੀਤੇ ਦਿਨ ਇੱਥੇ ਓ.ਪੀ.ਡੀ. ਰਜਿਸਟ੍ਰੇਸ਼ਨ ਕਾਊਂਟਰ 'ਤੇ ਇੱਕ ਮਰੀਜ ਨਾਲ ਦੁਰਵਿਵਹਾਰ ਕਰਨ ਵਾਲੇ ਠੇਕਾ ਕਰਮਚਾਰੀ ਨੂੰ ਤੁਰੰਤ ਮੁਅੱਤਲ ਕਰਨ ਦੇ ਆਦੇਸ਼ ਦਿੱਤੇ ਹਨ। ਸਿਹਤ ਮੰਤਰੀ ਨੇ ਕਿਹਾ ਕਿ ਇਸ ਘਟਨਾ ਦੀ ਵੀਡੀਓ ਵਾਇਰਲ ਦੇਖ ਕੇ ਉਨ੍ਹਾਂ ਦੇ ਮਨ ਨੂੰ ਭਾਰੀ ਠੇਸ ਪੁੱਜੀ ਹੈ, ਕਿ ਕਿਸ ਤਰ੍ਹਾਂ ਕਰਮਚਾਰੀ ਨੇ ਮੁੱਕਾ ਮਾਰ ਕੇ ਸ਼ੀਸ਼ਾ ਭੰਨਿਆ, ਜਿਸ ਕਾਰਨ ਮਹਿਲਾ ਮਰੀਜ ਨੂੰ ਸੱਟ ਵੱਜੀ ਤੇ ਇਹ ਕੱਚ ਹੋਰ ਵੀ ਮਰੀਜਾਂ ਦੀ ਅੱਖ ਵਿੱਚ ਵੀ ਲੱਗ ਸਕਦਾ ਸੀ, ਜਿਸ ਲਈ ਅਜਿਹੀ ਬਦਤਮੀਜ਼ੀ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ ਹੈ। ਉਨ੍ਹਾਂ ਦੱਸਿਆ ਕਿ ਇਸ ਘਟਨਾ ਦੀ ਵਿਭਾਗੀ ਜਾਂਚ ਕਰਕੇ ਸਖ਼ਤ ਕਾਰਵਾਈ ਕਰਨ ਦੇ ਆਦੇਸ਼ ਦਿੱਤੇ ਹਨ ਅਤੇ ਠੇਕਾ ਕਰਮਚਾਰੀ ਗੁਰਪ੍ਰੀਤ ਸਿੰਘ ਨੂੰ ਇੱਕ ਮਹੀਨੇ ਦਾ ਨੋਟਿਸ ਦੇ ਕੇ ਸੇਵਾਵਾਂ ਤੋਂ ਫਾਰਗ ਕੀਤਾ ਜਾਵੇਗਾ। ਡਾ. ਬਲਬੀਰ ਸਿੰਘ ਨੇ ਮਾਤਾ ਕੌਸ਼ੱਲਿਆ ਹਸਪਤਾਲ ਦੀ ਓਪੀਡੀ ਰਜਿਸਟ੍ਰੇਸ਼ਨ ਕਾਊਂਟਰ ਦਾ ਜਾਇਜ਼ਾ ਲੈਂਦਿਆਂ ਐਸ.ਐਮ.ਓ ਡਾ. ਵਿਕਾਸ ਗੋਇਲ ਤੇ ਡਾ. ਜੈਦੀਪ ਭਾਟੀਆ ਨੂੰ ਨਿਰਦੇਸ਼ ਦਿੱਤੇ ਕਿ ਇੱਥੇ ਹੋਰ ਮੁਲਾਜਮ ਤਾਇਨਾਤ ਕੀਤੇ ਜਾਣ ਤਾਂ ਕਿ ਮਰੀਜਾਂ ਨੂੰ ਪਰਚੀ ਬਣਵਾਉਣ ਲਈ ਘੱਟ ਤੋਂ ਘੱਟ ਸਮਾਂ ਲੱਗੇ। ਉਨ੍ਹਾਂ ਕਿਹਾ ਕਿ ਮਰੀਜਾਂ ਨੂੰ ਹੋਰ ਵੀ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨ 'ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਦਾ ਉਚੇਚਾ ਧਿਆਨ ਕੇਂਦਰਤ ਹੈ, ਕਿਉਂਕਿ ਆਮ ਆਦਮੀ ਪਾਰਟੀ ਦੀ ਸਰਕਾਰ ਦਾ ਟੀਚਾ ਲੋਕਾਂ ਨੂੰ ਬਿਹਤਰ ਸਿਹਤ ਸੇਵਾਵਾਂ ਤੇ ਬਿਤਹਰ ਸਿੱਖਿਆ ਪ੍ਰਦਾਨ ਕਰਨਾ ਹੈ।

ਸਿਹਤ ਮੰਤਰੀ ਨੇ ਅੱਗੇ ਦੱਸਿਆ ਕਿ ਉਨ੍ਹਾਂ ਨੇ ਸਰਕਾਰੀ ਹਸਪਤਾਲਾਂ ਦੇ ਡਾਕਟਰੀ ਅਮਲੇ ਤੇ ਹੋਰ ਸਹਾਇਕ ਅਮਲੇ ਨੂੰ ਨਿਰਦੇਸ਼ ਜਾਰੀ ਕੀਤੇ ਹਨ ਕਿ ਉਹ ਆਪਣਾ 'ਦਿਲ ਨਰਮ ਤੇ ਸਿਰ ਸਰਦ' ਰੱਖਣ ਭਾਵ ਕਿ ਮਰੀਜਾਂ ਪ੍ਰਤੀ ਨਰਮ ਤੇ ਸਦਭਾਵਨਾ ਵਾਲਾ ਵਿਵਹਾਰ ਰੱਖਣ, ਕਿਉਂਕਿ ਕਿਸੇ ਦਰਦ ਤੇ ਪੀੜਾ ਕਰਕੇ ਹੀ ਮਰੀਜ ਹਸਪਤਾਲਾਂ 'ਚ ਆਉਂਦੇ ਹਨ। ਉਨ੍ਹਾਂ ਕਿਹਾ ਕਿ, ਹੋ ਸਕਦਾ ਹੈ ਕਿ ਮਰੀਜ ਮਨੋਰੋਗੀ ਹੋਵੇ ਤੇ ਉਹ ਉਲਟਾ ਸਿੱਧਾ ਵੀ ਬੋਲ ਸਕਦਾ ਹੈ, ਕਿਉਂਕਿ ਉਸਨੂੰ ਇਲਾਜ ਦੀ ਲੋੜ ਹੈ ਪਰੰਤੂ ਸਾਡੇ ਅਮਲੇ ਨੂੰ ਅਜਿਹੇ ਮਰੀਜ ਨਾਲ ਨਰਮ ਵਰਤਾਉ ਕਰਨਾ ਚਾਹੀਦਾ ਹੈ।

ਡਾ. ਬਲਬੀਰ ਸਿੰਘ ਨੇ ਨਾਲ ਹੀ ਮਾਤਾ ਕੌਸ਼ੱਲਿਆ ਹਸਪਤਾਲ ਦੇ ਸਾਰੇ ਡਾਕਟਰਾਂ ਤੇ ਸਟਾਫ਼ ਨਰਸਾਂ ਦੀ ਤਾਰੀਫ਼ ਕਰਦਿਆਂ ਕਿਹਾ ਕਿ ਹਸਪਤਾਲ ਦਾ 99.9 ਫੀਸਦੀ ਸਟਾਫ਼ ਪੂਰੀ ਲਗਨ, ਇਮਾਨਦਾਰੀ ਤੇ ਮਿਹਨਤ ਨਾਲ ਮਰੀਜਾਂ ਦੀ ਸੇਵਾ ਕਰਦਾ ਹੈ ਪਰੰਤੂ 0.1 ਫੀਸਦੀ ਅਜਿਹੇ ਲੋਕਾਂ ਨੂੰ ਵੀ ਠੀਕ ਕੀਤਾ ਜਾਵੇਗਾ। ਸਿਹਤ ਮੰਤਰੀ ਨੇ ਇਹ ਵੀ ਸਪੱਸ਼ਟ ਆਖਿਆ ਕਿ ਸਰਕਾਰੀ ਹਸਪਤਾਲਾਂ ਵਿਖੇ ਮਰੀਜਾਂ ਜਾਂ ਉਨ੍ਹਾਂ ਦੇ ਵਾਰਸਾਂ ਵੱਲੋਂ ਵੀ ਕੀਤੀ ਜਾਣ ਵਾਲੀ ਹੁਲੜਬਾਜੀ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਂਦੀ ਹੈ ਤੇ ਕਈ ਘਟਨਾਵਾਂ ਵਿੱਚ ਅਜਿਹੇ ਹੁਲੜਬਾਜਾਂ ਵਿਰੁੱਧ ਪੁਲਿਸ ਕੇਸ ਦਰਜ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਮਰੀਜਾਂ ਨਾਲ ਹਮਦਰਦੀ ਵਾਲਾ ਵਤੀਰਾ ਅਪਨਾਉਣ ਵਾਲੇ ਸਟਾਫ਼ ਨੂੰ ਤਰੱਕੀ ਦਿੱਤੀ ਜਾਵੇਗੀ ਤੇ ਮਾੜਾ ਵਿਵਹਾਰ ਕਰਨ ਵਾਲੇ ਵਿਰੁੱਧ ਕਾਰਵਾਈ ਯਕੀਨੀ ਹੈ।

ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਮਾਤਾ ਕੌਸ਼ੱਲਿਆ ਹਸਪਤਾਲ ਪੰਜਾਬ ਦਾ ਜ਼ਿਲ੍ਹਾ ਹਸਪਤਾਲ ਬਿਹਤਰ ਸਿਵਲ ਹਸਪਤਾਲ ਹੈ, ਜਿੱਥੇ ਆਈਸੀਯੂ, ਨਿਊਨੇਟਲ ਇੰਟੈਸਿਵ ਕੇਅਰ ਯੂਨਿਟ, ਬੱਚਿਆਂ ਦੇ ਆਈਸੀਯੂ, ਹੋਰ ਸਪੈਸ਼ਲਿਟੀਜ਼ ਸਮੇਤ ਇੱਥੇ ਡੀ.ਐਨ.ਬੀ. ਕੋਰਸਿਜ ਚੱਲਦੇ ਹਨ ਅਤੇ ਜਿਸ ਕਰਕੇ ਇੱਥੇ 1500 ਤੋਂ 1700 ਰੋਜ਼ ਆਉਂਦੇ ਹਨ। ਉਨ੍ਹਾਂ ਹੋਰ ਕਿਹਾ ਕਿ ਇਸ ਹਸਪਤਾਲ 'ਚ ਹੋਰ ਵੀ ਬਿਹਤਰ ਸੇਵਾਵਾਂ ਪ੍ਰਦਾਨ ਕਰਨਾ ਉਨ੍ਹਾਂ ਦਾ ਮਕਸਦ ਹੈ। 

Have something to say? Post your comment

More in Malwa

ਭਾਜਪਾ ਇਹ ਸਪੱਸ਼ਟ ਕਰੇ ਕਿ ਉਸ ਦੇ ਸ਼ਾਸਨ ਦੌਰਾਨ ਗੁਜਰਾਤ ਦੀਆਂ ਬੰਦਰਗਾਹਾਂ ਰਾਹੀਂ ਨਸ਼ੇ ਦੀ ਸਪਲਾਈ ਕਿਵੇਂ ਜਾਰੀ ਰਹੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਆਲਮੀ ਪੱਧਰ ਦੇ ਖਿਡਾਰੀ ਤਿਆਰ ਕਰਨ ਲਈ ਸੰਗਰੂਰ ਨੂੰ ਸਕੇਟਿੰਗ ਹੱਬ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਨੂੰ ਪਹਿਲੀ ਵਾਰ ਮਿਲੀ ‘ਕੰਮ’ ਕਰਨ ਵਾਲੀ ਸਰਕਾਰ-ਭਗਵੰਤ ਸਿੰਘ ਮਾਨ

‘ਆਪ’ ਵਿਰੋਧੀਆਂ ਨੂੰ ਤੰਗ ਪ੍ਰੇਸ਼ਾਨ ਕਰਨ ਦਾ ਭੁਗਤ ਰਹੀ ਖਮਿਆਜ਼ਾ : ਪਰਮਿੰਦਰ ਢੀਂਡਸਾ

ਭਗਵੰਤ ਸਿੰਘ ਮਾਨ ਨੇ ‘ਲਾਲ ਲਕੀਰ’ ਅੰਦਰ ਬਣੇ ਮਕਾਨਾਂ ਦੇ ਮਾਲਕਾਨਾ ਹੱਕ ਦਿੱਤੇ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਧੂਰੀ ਦੇ ਲੱਖਾਂ ਲੋਕਾਂ ਨੂੰ ਪੀਣ ਵਾਲੇ ਸਾਫ਼ ਪਾਣੀ ਦੀ ਸੌਗਾਤ

ਸਾਡੀ ਸਰਕਾਰ ਮਾਵਾਂ-ਧੀਆਂ ਦੇ ਫ਼ੋਨ ’ਤੇ ‘ਟੂੰ-ਟੂੰ’ ਦੇ ਸੁਨੇਹੇ ਕਦੇ ਬੰਦ ਨਹੀਂ ਹੋਣ ਦੇਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪਟਿਆਲਾ ਪੁਲਿਸ ਵੱਲੋਂ ਚਿਤਕਾਰਾ ਯੂਨੀਵਰਸਿਟੀ ਵਿਖੇ ਹੋਈ ਹੰਗਾਮੇ ਦੀ ਘਟਨਾ ਦੇ ਸਬੰਧ ਵਿੱਚ ਇੱਕ ਹੋਰ ਮੁਲਜ਼ਮ ਗ੍ਰਿਫ਼ਤਾਰ

ਵਿਨਰਜੀਤ ਗੋਲਡੀ ਨੇ ਚਿੱਟੇ ਨਾਲ ਨੌਜਵਾਨਾਂ ਦੀਆਂ ਮੌਤਾਂ ਤੇ ਜਤਾਈ ਚਿੰਤਾ 

ਪੀਪੀਸੀਬੀ ਦੇ ਮਿਸ਼ਨ ਕਲੀਨ ਪਟਿਆਲਾ' ਤਹਿਤ 13.79 ਟਨ ਕੂੜਾ ਚੁੱਕਿਆ ਅਤੇ ਟਰੈਕਰ ਲਾਂਚ ਕੀਤਾ