Monday, October 12, 2026
BREAKING NEWS
• ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ

Malwa

ਪੰਜਾਬੀ ਯੂਨੀਵਰਸਿਟੀ ਵਿਖੇ 'ਗੁਰੂ ਗੋਬਿੰਦ ਸਿੰਘ ਜੀ ਦੀ ਤਲਵੰਡੀ ਸਾਬੋ ਤੋਂ ਦੱਖਣ ਦੀ ਯਾਤਰਾ: ਰਾਜਸਥਾਨ ਦੀ ਵਿਰਾਸਤ' ਵਿਸ਼ੇ 'ਤੇ ਵਿਸ਼ੇਸ਼ ਭਾਸ਼ਣ ਕਰਵਾਇਆ

April 02, 2026 07:08 PM
Rozana Sehaj times
ਪਟਿਆਲਾ : ਪੰਜਾਬੀ ਯੂਨੀਵਰਸਿਟੀ ਵਿਖੇ 'ਮਹਾਰਾਣਾ ਪ੍ਰਤਾਪ ਚੇਅਰ' ਵੱਲੋਂ ‘ਗੁਰੂ ਗੋਬਿੰਦ ਸਿੰਘ ਜੀ ਦੀ ਤਲਵੰਡੀ ਸਾਬੋ ਤੋਂ ਦੱਖਣ ਦੀ ਯਾਤਰਾ: ਰਾਜਸਥਾਨ ਦੀ ਵਿਰਾਸਤ’ ਵਿਸ਼ੇ 'ਤੇ ਇੱਕ ਵਿਸ਼ੇਸ਼ ਭਾਸ਼ਣ ਕਰਵਾਇਆ ਗਿਆ। ਇਹ ਭਾਸ਼ਣ ਇਤਿਹਾਸ ਵਿਭਾਗ ਦੇ ਸਾਬਕਾ ਪ੍ਰੋਫੈਸਰ ਅਤੇ ਸਾਬਕਾ ਡੀਨ ਖੋਜ ਪ੍ਰੋ. ਜਸਪਾਲ ਕੌਰ ਧੰਜੂ ਨੇ ਦਿੱਤਾ।  ਪ੍ਰੋ. ਜਸਪਾਲ ਕੌਰ ਧੰਜੂ ਨੇ ਆਪਣੇ ਖੋਜ ਭਰਪੂਰ ਭਾਸ਼ਣ ਵਿੱਚ ਗੁਰੂ ਗੋਬਿੰਦ ਸਿੰਘ ਜੀ ਦੀ ਤਲਵੰਡੀ ਸਾਬੋ ਤੋਂ ਦੱਖਣ ਵੱਲ ਕੀਤੀ ਗਈ ਇਤਿਹਾਸਕ ਯਾਤਰਾ ਦਾ ਵਿਸਥਾਰ ਵਿੱਚ ਵਰਣਨ ਕੀਤਾ। ਉਨ੍ਹਾਂ ਇਸ ਪਵਿੱਤਰ ਯਾਤਰਾ ਦੌਰਾਨ ਰਾਜਸਥਾਨ ਦੀ ਵਿਸ਼ੇਸ਼ ਭੂਮਿਕਾ ਅਤੇ ਉੱਥੋਂ ਦੀ ਇਤਿਹਾਸਕ ਵਿਰਾਸਤ 'ਤੇ ਚਾਨਣਾ ਪਾਇਆ। ਉਨ੍ਹਾਂ ਸਿੱਖ ਇਤਿਹਾਸ ਦੇ ਉਨ੍ਹਾਂ ਪਹਿਲੂਆਂ ਨੂੰ ਦਸਤਾਵੇਜ਼ੀ ਰੂਪ ਦੇਣ ਦੀ ਲੋੜ 'ਤੇ ਜ਼ੋਰ ਦਿੱਤਾ ਜੋ ਰਾਜਸਥਾਨ ਨਾਲ ਡੂੰਘੇ ਸਬੰਧ ਰੱਖਦੇ ਹਨ ਪਰ ਅਜੇ ਤੱਕ ਚਰਚਾ ਵਿੱਚ ਘੱਟ ਆਏ ਹਨ। ਪ੍ਰੋਗਰਾਮ ਦੀ ਸ਼ੁਰੂਆਤ ਵਿੱਚ ਮਹਾਰਾਣਾ ਪ੍ਰਤਾਪ ਚੇਅਰ ਦੀ ਇੰਚਾਰਜ ਅਤੇ ਇਤਿਹਾਸ ਵਿਭਾਗ ਦੇ ਮੁਖੀ ਡਾ. ਸੰਦੀਪ ਕੌਰ ਨੇ ਭਾਸ਼ਣ ਦੇ ਵਿਸ਼ੇ ਬਾਰੇ ਜਾਣ-ਪਛਾਣ ਕਰਵਾਈ ਅਤੇ ਮਹਿਮਾਨਾਂ ਦਾ ਸਵਾਗਤ ਕੀਤਾ। ਮੰਚ ਸੰਚਾਲਨ ਦੀ ਜ਼ਿੰਮੇਵਾਰੀ ਡਾ. ਬਲਰਾਜ ਸਿੰਘ ਵੱਲੋਂ ਨਿਭਾਈ ਗਈ। ਅਖੀਰ ਵਿੱਚ ਇਤਿਹਾਸ ਵਿਭਾਗ ਦੇ ਪ੍ਰੋ. ਦਲਜੀਤ ਸਿੰਘ ਵੱਲੋਂ ਸਾਰੇ ਆਏ ਹੋਏ ਮਹਿਮਾਨਾਂ, ਵਿਦਵਾਨਾਂ ਅਤੇ ਵਿਦਿਆਰਥੀਆਂ ਦਾ ਧੰਨਵਾਦ ਕੀਤਾ ਗਿਆ। ਇਸ ਮੌਕੇ ਵੱਖ-ਵੱਖ ਵਿਭਾਗਾਂ ਦੇ 150 ਤੋਂ ਵੱਧ ਵਿਦਿਆਰਥੀਆਂ, ਖੋਜਾਰਥੀਆਂ ਅਤੇ ਫੈਕਲਟੀ ਮੈਂਬਰਾਂ ਨੇ ਹਿੱਸਾ ਲਿਆ, ਜਿਨ੍ਹਾਂ ਨੇ ਸਿੱਖ ਇਤਿਹਾਸ ਅਤੇ ਪੰਜਾਬ-ਰਾਜਸਥਾਨ ਦੇ ਸਾਂਝੇ ਵਿਰਸੇ ਵਿੱਚ ਡੂੰਘੀ ਦਿਲਚਸਪੀ ਦਿਖਾਈ।
 
 

Have something to say? Post your comment

More in Malwa

ਪੰਜਾਬ ਨੂੰ ਪਹਿਲੀ ਵਾਰ ਮਿਲੀ ‘ਕੰਮ’ ਕਰਨ ਵਾਲੀ ਸਰਕਾਰ-ਭਗਵੰਤ ਸਿੰਘ ਮਾਨ

‘ਆਪ’ ਵਿਰੋਧੀਆਂ ਨੂੰ ਤੰਗ ਪ੍ਰੇਸ਼ਾਨ ਕਰਨ ਦਾ ਭੁਗਤ ਰਹੀ ਖਮਿਆਜ਼ਾ : ਪਰਮਿੰਦਰ ਢੀਂਡਸਾ

ਭਗਵੰਤ ਸਿੰਘ ਮਾਨ ਨੇ ‘ਲਾਲ ਲਕੀਰ’ ਅੰਦਰ ਬਣੇ ਮਕਾਨਾਂ ਦੇ ਮਾਲਕਾਨਾ ਹੱਕ ਦਿੱਤੇ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਧੂਰੀ ਦੇ ਲੱਖਾਂ ਲੋਕਾਂ ਨੂੰ ਪੀਣ ਵਾਲੇ ਸਾਫ਼ ਪਾਣੀ ਦੀ ਸੌਗਾਤ

ਸਾਡੀ ਸਰਕਾਰ ਮਾਵਾਂ-ਧੀਆਂ ਦੇ ਫ਼ੋਨ ’ਤੇ ‘ਟੂੰ-ਟੂੰ’ ਦੇ ਸੁਨੇਹੇ ਕਦੇ ਬੰਦ ਨਹੀਂ ਹੋਣ ਦੇਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪਟਿਆਲਾ ਪੁਲਿਸ ਵੱਲੋਂ ਚਿਤਕਾਰਾ ਯੂਨੀਵਰਸਿਟੀ ਵਿਖੇ ਹੋਈ ਹੰਗਾਮੇ ਦੀ ਘਟਨਾ ਦੇ ਸਬੰਧ ਵਿੱਚ ਇੱਕ ਹੋਰ ਮੁਲਜ਼ਮ ਗ੍ਰਿਫ਼ਤਾਰ

ਵਿਨਰਜੀਤ ਗੋਲਡੀ ਨੇ ਚਿੱਟੇ ਨਾਲ ਨੌਜਵਾਨਾਂ ਦੀਆਂ ਮੌਤਾਂ ਤੇ ਜਤਾਈ ਚਿੰਤਾ 

ਪੀਪੀਸੀਬੀ ਦੇ ਮਿਸ਼ਨ ਕਲੀਨ ਪਟਿਆਲਾ' ਤਹਿਤ 13.79 ਟਨ ਕੂੜਾ ਚੁੱਕਿਆ ਅਤੇ ਟਰੈਕਰ ਲਾਂਚ ਕੀਤਾ 

ਕਰਨਮ ਮਲੇਸ਼ਵਰੀ ਨੇ ਮਨਦੀਪ ਸੁਨਾਮ ਦੀ ਪੁਸਤਕ ਕੀਤੀ ਲੋਕ ਅਰਪਣ

ਮੋਹਨਜੀਤ ਸ਼ੇਰੋਂ ਅਤੇ ਗੁਲਜ਼ਾਰ ਖੁਦਕੁਸ਼ੀ ਮਾਮਲੇ 'ਚ ਹੋਵੇ ਕਾਰਵਾਈ : ਸਿਮਰਨਜੀਤ ਮਾਨ