Thursday, April 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਚੰਡੀਗੜ੍ਹ ਕੇਂਦਰ ਦੇ ਅਧਿਕਾਰ ਖੇਤਰ ਵਿੱਚ ਆਉਂਦਾ ਹੈ; ਭਾਜਪਾ ਦਫ਼ਤਰ ਦੇ ਬਾਹਰ ਹਮਲੇ ਲਈ ਕੇਂਦਰੀ ਗ੍ਰਹਿ ਮੰਤਰੀ ਜ਼ਿੰਮੇਵਾਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

April 02, 2026 07:20 PM
Rozana Sehaj times
ਸੰਗਰੂਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਚੰਡੀਗੜ੍ਹ ਵਿੱਚ ਭਾਜਪਾ ਦਫ਼ਤਰ ਦੇ ਬਾਹਰ ਹੋਏ ਹਮਲੇ ਲਈ ਕੇਂਦਰ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਉਂਦਿਆਂ ਕਿਹਾ ਕਿ ਕੇਂਦਰ ਦੇ ਕੰਟਰੋਲ ਅਧੀਨ ਆਉਂਦੇ ਕੇਂਦਰ ਸ਼ਾਸਤ ਪ੍ਰਦੇਸ਼ ਨੂੰ ਸਿਆਸੀ ਦੂਸ਼ਣਬਾਜ਼ੀ ਦਾ ਆਧਾਰ ਬਣਾ ਕੇ ਵਰਤਣਾ ਪੂਰੀ ਤਰ੍ਹਾਂ ਗਲਤ ਹੈ। ਇਹ ਸਪੱਸ਼ਟ ਕਰਦਿਆਂ ਕਿ ਇਸ ਘਟਨਾ ਦੀ ਜ਼ਿੰਮੇਵਾਰੀ ਪੂਰੀ ਤਰ੍ਹਾਂ ਕੇਂਦਰ ਸਰਕਾਰ ਦੀ ਹੈ, ਉਨ੍ਹਾਂ ਕਿਹਾ ਕਿ ਜੇ ਇਸ ਘਟਨਾ ਨੂੰ ਉਨ੍ਹਾਂ 'ਤੇ ਥੋਪਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਤਾਂ ਕੇਂਦਰ ਨੂੰ ਆਪਣੀ ਡਿਊਟੀ ਤੋਂ ਭੱਜਣ ਦੀ ਬਜਾਏ ਚੰਡੀਗੜ੍ਹ ਨੂੰ ਪੰਜਾਬ ਸਰਕਾਰ ਦੇ ਹਵਾਲੇ ਕਰ ਦੇਣਾ ਚਾਹੀਦਾ ਹੈ। ਇਸ ਦੇ ਨਾਲ ਹੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਾਸਨ ਮਾਡਲਾਂ ਦਰਮਿਆਨ ਵੱਡੇ ਅੰਤਰ ਦਾ ਹਵਾਲਾ ਦਿੰਦਿਆਂ ਕਿਹਾ ਕਿ ਜਿੱਥੇ 'ਆਪ' ਸਰਕਾਰ ਲੋਕਾਂ ਤੋਂ ਵਿੱਤੀ ਬੋਝ ਘਟਾ ਰਹੀ ਹੈ, ਉਥੇ ਹਿਮਾਚਲ ਪ੍ਰਦੇਸ਼ ਵਿੱਚ ਕਾਂਗਰਸ ਦੀ ਅਗਵਾਈ ਵਾਲੀ ਸਰਕਾਰ ਆਮ ਜਨਤਾ 'ਤੇ ਗੈਰ-ਵਾਜਬ ਢੰਗ ਨਾਲ ਐਂਟਰੀ ਟੈਕਸ ਦਾ ਬੋਝ ਵਧਾ ਰਹੀ ਹੈ। ਉਨ੍ਹਾਂ ਨੇ ਇਸ ਕਦਮ ਨੂੰ ਲੋਕ ਵਿਰੋਧੀ ਦੱਸਦਿਆਂ ਇਸ ਦੇ ਹਰ ਪੱਧਰ 'ਤੇ ਸਖ਼ਤ ਵਿਰੋਧ ਦਾ ਭਰੋਸਾ ਦਿੱਤਾ।

ਕਿਸਾਨਾਂ ਪ੍ਰਤੀ ਆਪਣੀ ਸਰਕਾਰ ਦੀ ਵਚਨਬੱਧਤਾ ਦੀ ਪੁਸ਼ਟੀ ਕਰਦਿਆਂ ਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਸਰਕਾਰ ਆੜ੍ਹਤੀਆਂ ਦੀਆਂ ਮੰਗਾਂ ਨੂੰ ਕੇਂਦਰ ਸਰਕਾਰ ਕੋਲ ਲਗਾਤਾਰ ਉਠਾਉਂਦੀ ਰਹੇਗੀ। ਉਨ੍ਹਾਂ ਨਾਲ ਹੀ ਕਿਹਾ ਕਿ ਸੂਬਾ ਸਰਕਾਰ ਕਿਸਾਨ ਭਾਈਚਾਰੇ ਦੇ ਮੋਢੇ ਨਾ ਮੋਢਾ ਲਾ ਕੇ ਹਮੇਸ਼ਾ ਖੜ੍ਹੀ ਹੈ ਅਤੇ ਪਹਿਲਾਂ ਦੇ ਸਫ਼ਲ ਸੀਜ਼ਨਾਂ ਦੀ ਤਰ੍ਹਾਂ ਫ਼ਸਲ ਦੀ ਨਿਰਵਿਘਨ ਖਰੀਦ ਯਕੀਨੀ ਬਣਾਏਗੀ। ਪਿੰਡ ਚੀਮਾ ਵਿਖੇ ਕਮਿਊਨਿਟੀ ਹੈਲਥ ਸੈਂਟਰ ਲੋਕ ਅਰਪਣ ਕਰਨ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਗੱਲ ਤੋਂ ਹਰ ਕੋਈ ਵਾਕਫ਼ ਹੈ ਕਿ ਚੰਡੀਗੜ੍ਹ ਦਾ ਪ੍ਰਬੰਧ ਪੰਜਾਬ ਦੇ ਰਾਜਪਾਲ ਦੁਆਰਾ ਚਲਾਇਆ ਜਾਂਦਾ ਹੈ, ਪਰ ਫਿਰ ਵੀ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਕਿਸਾਨ ਅੰਦੋਲਨ, ਪੰਜਾਬ ਯੂਨੀਵਰਸਿਟੀ (ਪੀ.ਯੂ.) ਵਿੱਚ ਅੰਦੋਲਨ ਜਾਂ ਹੋਰ ਅਜਿਹਾ ਕੋਈ ਵੀ ਮੁੱਦਾ ਹੋਵੇ, ਭਾਜਪਾ ਸਾਰਾ ਦੋਸ਼ ਮੇਰੇ ‘ਤੇ ਥੋਪਣ ਨੂੰ ਹਮੇਸ਼ਾ ਤਿਆਰ ਰਹਿੰਦੀ ਹੈ।

ਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਭਾਜਪਾ ਨੂੰ ਇਸ ਮੁੱਦੇ 'ਤੇ ਬੇਬੁਨਿਆਦ ਅਤੇ ਬੇਤੁਕੀ ਬਿਆਨਬਾਜ਼ੀ ਤੋਂ ਗੁਰੇਜ਼ ਕਰਨਾ ਚਾਹੀਦਾ ਹੈ ਕਿਉਂਕਿ ਇਹ ਜਗ੍ਹਾ ਕੇਂਦਰ ਸ਼ਾਸਤ ਪ੍ਰਦੇਸ਼ ਦੇ ਪ੍ਰਸ਼ਾਸਕ ਦੇ ਅਧਿਕਾਰ ਖੇਤਰ ਅਧੀਨ ਆਉਂਦੀ ਹੈ। ਉਨ੍ਹਾਂ ਕਿਹਾ ਕਿ ਜਦੋਂ ਪੰਜਾਬ ਚੰਡੀਗੜ੍ਹ ਦੀ ਮੰਗ ਕਰਦਾ ਹੈ ਤਾਂ ਇਸ ਨੂੰ ਵੱਖਵਾਦੀ ਵਿਚਾਰਧਾਰਾ ਦੱਸਿਆ ਜਾਂਦਾ ਹੈ ਪਰ ਦੂਜੇ ਪਾਸੇ ਕੇਂਦਰ ਸਰਕਾਰ, ਯੂ.ਟੀ. ਚੰਡੀਗੜ੍ਹ ਵਿੱਚ ਕਾਨੂੰਨ ਵਿਵਸਥਾ ਕਾਇਮ ਰੱਖਣ ਦੇ ਆਪਣੇ ਫ਼ਰਜ਼ ਤੋਂ ਹਮੇਸ਼ਾ ਭੱਜਦੀ ਆਈ ਹੈ। ਕਾਂਗਰਸ ਦੀ ਅਗਵਾਈ ਵਾਲੀ ਹਿਮਾਚਲ ਸਰਕਾਰ ਦੇ ਐਂਟਰੀ ਟੈਕਸ ਲਗਾਉਣ ਦੇ ਫੈਸਲੇ ਦਾ ਵਿਰੋਧ ਕਰਦਿਆਂ ਉਨ੍ਹਾਂ ਕਿਹਾ ਕਿ ਇੱਕ ਪਾਸੇ 'ਆਪ' ਸਰਕਾਰ ਟੋਲ ਟੈਕਸ ਖਤਮ ਕਰਕੇ ਆਮ ਆਦਮੀ ਨੂੰ ਰਾਹਤ ਦੇ ਰਹੀ ਹੈ, ਜਦੋਂ ਕਿ ਦੂਜੇ ਪਾਸੇ ਇਹ ਲੋਕ ਆਮ ਜਨਤਾ 'ਤੇ ਬੇਲੋੜਾ ਟੈਕਸ ਲਾ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਕਦਮ ਪੂਰੀ ਤਰ੍ਹਾਂ ਗੈਰ-ਵਾਜਬ ਹੈ ਅਤੇ ਇਸ ਨੂੰ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਇਸ ਦਾ ਹਰੇਕ ਪੱਧਰ ‘ਤੇ ਜ਼ੋਰਦਾਰ ਵਿਰੋਧ ਕੀਤਾ ਜਾਵੇਗਾ। ਕਿਸਾਨਾਂ ਦੀਆਂ ਚਿੰਤਾਵਾਂ 'ਤੇ ਮੁੱਖ ਮੰਤਰੀ ਨੇ ਕਿਹਾ ਕਿ ਮੈਂ ਆੜ੍ਹਤੀਆਂ ਦੀਆਂ ਜਾਇਜ਼ ਮੰਗਾਂ ਨੂੰ ਕੇਂਦਰ ਸਰਕਾਰ ਕੋਲ ਉਠਾਵਾਂਗਾ ਕਿਉਂਕਿ ਉਨ੍ਹਾਂ ਦੀਆਂ ਸਾਰੀਆਂ ਮੰਗਾਂ ਭਾਰਤ ਸਰਕਾਰ ਨਾਲ ਸਬੰਧਤ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਇਹ ਮੁੱਦੇ ਪਹਿਲਾਂ ਵੀ ਵਾਰ-ਵਾਰ ਕੇਂਦਰ ਕੋਲ ਉਠਾਏ ਗਏ ਹਨ ਅਤੇ ਸੂਬਾ ਸਰਕਾਰ ਲਗਾਤਾਰ ਅਜਿਹਾ ਕਰਦੀ ਰਹੇਗੀ। ਉਨ੍ਹਾਂ ਕਿਹਾ ਕਿ 'ਆਪ' ਸਰਕਾਰ ਕਿਸਾਨਾਂ ਨੂੰ ਲਾਭ ਪਹੁੰਚਾਉਣ ਵਾਸਤੇ ਸੁਚਾਰੂ ਅਤੇ ਮੁਸ਼ਕਲ ਰਹਿਤ ਖਰੀਦ ਯਕੀਨੀ ਬਣਾਉਣ ਲਈ ਦ੍ਰਿੜ੍ਹ ਹੈ।
 
 
 
 

Have something to say? Post your comment

 

More in Malwa

ਪੰਜਾਬ ਦੇ ਲੋਕ ਕਾਂਗਰਸ, ਭਾਜਪਾ ਅਤੇ ਅਕਾਲੀਆਂ ਵੱਲੋਂ ਕੀਤੇ ਗਏ ਵਿਸ਼ਵਾਸਘਾਤ ਕਾਰਨ 2027 ਵਿੱਚ ਇਨ੍ਹਾਂ ਦਾ ਮੁਕੰਮਲ ਸਫਾਇਆ ਕਰ ਦੇਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਾਂਝੇ ਯਤਨਾਂ ਨਾਲ਼ ਨਸ਼ੇ ਦੀ ਚੁਣੌਤੀ 'ਤੇ ਜਿੱਤ ਪ੍ਰਾਪਤ ਕਰ ਸਕਦਾ ਹੈ ਪੰਜਾਬ: ਡਾ. ਜਗਦੀਪ ਸਿੰਘ

ਸਪੀਕਰ ਸੰਧਵਾਂ ਵੱਲੋਂ ਧਾਰਮਿਕ ਰਸਮਾਂ ਨਾਲ ਕੋਟਕਪੂਰਾ ਵਿਖੇ ਆਪਣੇ ਨਵੇਂ ਦਫ਼ਤਰ ਦੀ ਸ਼ੁਰੂਆਤ

10000 ਰੁਪਏ ਰਿਸ਼ਵਤ ਲੈਂਦਾ ਐਸ.ਡੀ.ਓ. ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....

ਹਥਿਆਰ ਤਸਕਰੀ ਮਾਡਿਊਲ ਨਾਲ ਸਬੰਧਤ ਬਿਹਾਰ-ਅਧਾਰਤ ਹਥਿਆਰ ਸਪਲਾਇਰ ਸਮੇਤ ਚਾਰ ਦੋਸ਼ੀ ਕਾਬੂ ,10 ਸੈਲਫ਼-ਲੋਡਿੰਗ ਹਥਿਆਰ ਬਰਾਮਦ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪਿੰਡ ਚੀਮਾ ਵਿੱਚ ਸੰਤ ਅਤਰ ਸਿੰਘ ਜੀ ਮਹਾਰਾਜ ਹਸਪਤਾਲ ਦਾ ਕੀਤਾ ਉਦਘਾਟਨ; 15 ਪਿੰਡਾਂ ਦੇ 50 ਹਜ਼ਾਰ ਵਾਸੀਆਂ ਨੂੰ ਹੋਵੇਗਾ ਲਾਭ

ਪੰਜਾਬੀ ਯੂਨੀਵਰਸਿਟੀ ਵਿਖੇ 'ਗੁਰੂ ਗੋਬਿੰਦ ਸਿੰਘ ਜੀ ਦੀ ਤਲਵੰਡੀ ਸਾਬੋ ਤੋਂ ਦੱਖਣ ਦੀ ਯਾਤਰਾ: ਰਾਜਸਥਾਨ ਦੀ ਵਿਰਾਸਤ' ਵਿਸ਼ੇ 'ਤੇ ਵਿਸ਼ੇਸ਼ ਭਾਸ਼ਣ ਕਰਵਾਇਆ

ਸਰਕਾਰੀ ਹਸਪਤਾਲਾਂ 'ਚ ਮਰੀਜਾਂ ਨਾਲ ਕਿਸੇ ਵੀ ਤਰ੍ਹਾਂ ਦਾ ਦੁਰਵਿਵਹਾਰ ਬਰਦਾਸ਼ਤ ਨਹੀਂ-ਸਿਹਤ ਮੰਤਰੀ ਡਾ. ਬਲਬੀਰ ਸਿੰਘ

ਸਪੀਕਰ ਸੰਧਵਾਂ ਵੱਲੋਂ ਡਾ. ਬੀ.ਆਰ. ਅੰਬੇਦਕਰ ਦੇ ਬੁੱਤ ਦੀ ਉਸਾਰੀ ਲਈ ਭੇਜੇ ਦੋ ਲੱਖ ਰੁਪਏ ਦਾ ਚੈਕ ਵਿਧਾਇਕ ਕੋਹਲੀ ਤੇ ਮੇਅਰ ਗੋਗੀਆ ਨੇ ਅੰਬੇਦਕਰ ਸੁਸਾਇਟੀ ਨੂੰ ਸੌਂਪਿਆ