Thursday, April 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਹਥਿਆਰ ਤਸਕਰੀ ਮਾਡਿਊਲ ਨਾਲ ਸਬੰਧਤ ਬਿਹਾਰ-ਅਧਾਰਤ ਹਥਿਆਰ ਸਪਲਾਇਰ ਸਮੇਤ ਚਾਰ ਦੋਸ਼ੀ ਕਾਬੂ ,10 ਸੈਲਫ਼-ਲੋਡਿੰਗ ਹਥਿਆਰ ਬਰਾਮਦ

April 02, 2026 07:24 PM
Rozana Sehaj times
ਚੰਡੀਗੜ੍ਹ/ਪਟਿਆਲਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਦੇ ਮੱਦੇਨਜ਼ਰ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਤਹਿਤ ਪਟਿਆਲਾ ਪੁਲਿਸ ਨੇ ਅੰਤਰ-ਰਾਜੀ ਗੈਰ-ਕਾਨੂੰਨੀ ਹਥਿਆਰ ਸਪਲਾਈ ਮਾਡਿਊਲ ਨਾਲ ਸਬੰਧਤ ਪੁਲਿਸ (ਡੀਜੀਪੀ) ਪੰਜਾ ਚਾਰ ਦੋਸ਼ੀਆਂ ਨੂੰ 10 ਆਧੁਨਿਕ ਸੈਲਫ-ਲੋਡਿੰਗ ਹਥਿਆਰਾਂ ਸਮੇਤ ਗ੍ਰਿਫ਼ਤਾਰ ਕਰਕੇ ਇਸ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ । ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ਬ ਗੌਰਵ ਯਾਦਵ ਨੇ ਅੱਜ ਇੱਥੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਸੌਰਭ ਕੁਮਾਰ ਵਾਸੀ ਪਿੰਡ ਜਾਰੰਗ ਦੀਹ , ਮੁਜੱਫਰਪੁਰ (ਬਿਹਾਰ), ਸਾਜਨ ਵਾਸੀ ਸੋਹਾਣਾ( ਐਸਏਐਸ ਨਗਰ), ਅਭਿਸ਼ੇਕ ਉਰਫ਼ ਕਾਕਾ ਵਾਸੀ ਗੁਰਦੀਪ ਕਲੋਨੀ ਅਬਲੋਵਾਲ, ਪਟਿਆਲਾ ਅਤੇ ਇੰਦਰਜੀਤ ਸਿੰਘ ਉਰਫ਼ ਰੋਹਿਤ ਵਾਸੀ ਪੁਰਾਣਾ ਬਿਸ਼ਨ ਨਗਰ,ਪਟਿਆਲਾ ਵਜੋਂ ਹੋਈ ਹੈ। ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਬਿਹਾਰ ਤੋਂ ਦੇਸੀ ਹਥਿਆਰ ਲਿਆਉਂਦੇ ਸਨ ਅਤੇ ਅਪਰਾਧਿਕ ਗਤੀਵਿਧੀਆਂ ਨੂੰ ਅੰਜਾਮ ਦੇਣ ਲਈ ਸੂਬੇ ਵਿੱਚ ਸਪਲਾਈ ਕਰਦੇ ਸਨ। ਉਨ੍ਹਾਂ ਕਿਹਾ ਕਿ ਹੋਰ ਜਾਂਚ ਤੋਂ ਗੈਂਗਵਾਰ ਬਾਰੇ ਵੀ ਸੰਕੇਤ ਮਿਲੇ ਹਨ, ਜਿਸ ਤਹਿਤ ਇਲਾਕੇ ਵਿੱਚ ਦਬਦਬਾ ਕਾਇਮ ਕਰਨ ਲਈ ਗੋਲਡੀ ਢਿੱਲੋਂ ਨੈੱਟਵਰਕ ਨਾਲ ਜੁੜੇ ਇੱਕ ਵਿਰੋਧੀ ਅਪਰਾਧੀ ਨੂੰ ਨਿਸ਼ਾਨਾ ਬਣਾਉਣ ਦੀਆਂ ਯੋਜਨਾਵਾਂ ਸਨ। ਡੀਜੀਪੀ ਨੇ ਕਿਹਾ ਕਿ ਇਸ ਮਾਮਲੇ ਵਿੱਚ ਅਗਲੇ-ਪਿਛਲੇ ਸਬੰਧ ਸਥਾਪਤ ਕਰਨ ਲਈ ਹੋਰ ਜਾਂਚ ਜਾਰੀ ਹੈ ਤਾਂ ਜੋ ਪੂਰੇ ਨੈੱਟਵਰਕ ਨੂੰ ਖਤਮ ਕੀਤਾ ਜਾ ਸਕੇ।

ਆਪ੍ਰੇਸ਼ਨ ਸਬੰਧੀ ਵੇਰਵੇ ਸਾਂਝੇ ਕਰਦਿਆਂ ਸੀਨੀਅਰ ਪੁਲਿਸ ਸੁਪਰਡੈਂਟ (ਐਸਐਸਪੀ) ਪਟਿਆਲਾ ਵਰੁਣ ਸ਼ਰਮਾ ਨੇ ਦੱਸਿਆ ਕਿ ਪੁਲਿਸ ਟੀਮਾਂ ਨੂੰ ਪੁਖ਼ਤਾ ਇਤਲਾਹ ਮਿਲੀ ਸੀ ਕਿ ਬਿਹਾਰ ਨਿਵਾਸੀ ਸੌਰਭ ਕੁਮਾਰ ਸੂਬੇ ਵਿੱਚ ਟਾਰਗੇਟ ਕਿਲਿੰਗ ਅਤੇ ਹੋਰ ਘਿਨਾਉਣੇ ਅਪਰਾਧਾਂ ਨੂੰ ਅੰਜਾਮ ਦੇਣ ਲਈ ਆਪਣੇ ਵਿਦੇਸ਼ੀ ਹੈਂਡਲਰਾਂ ਦੇ ਨਿਰਦੇਸ਼ਾਂ ’ਤੇ  ਅਪਰਾਧੀਆਂ ਨੂੰ ਦੇਸੀ ਸੈਲਫ਼-ਲੋਡਿੰਗ ਪਿਸਤੌਲ ਸਪਲਾਈ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਐਸ.ਪੀ. ਇਨਵੈਸਟੀਗੇਸ਼ਨ ਪਟਿਆਲਾ ਗੁਰਬੰਸ ਸਿੰਘ ਬੈਂਸ ਅਤੇ ਡੀ.ਐਸ.ਪੀ. ਹਰਮਨ ਚੀਮਾ ਦੀ ਨਿਗਰਾਨੀ ਹੇਠ ਸੀ.ਆਈ.ਏ. ਪਟਿਆਲਾ ਯੂਨਿਟ ਅਤੇ ਐਸ.ਐਚ.ਓ. ਸ਼ੰਭੂ ਨੇ ਹਥਿਆਰ ਤਸਕਰੀ ਵਿੱਚ ਸ਼ਾਮਲ ਚਾਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ। ਐਸ.ਐਸ.ਪੀ. ਨੇ ਅੱਗੇ ਕਿਹਾ ਕਿ ਗ੍ਰਿਫ਼ਤਾਰ ਮੁਲਜ਼ਮ ਸੌਰਭ ਕੁਮਾਰ ਬਿਹਾਰ ਦੇ ਮੁਜ਼ੱਫਰਪੁਰ ਦੀਆਂ ਕੁਝ ਗੈਰ-ਕਾਨੂੰਨੀ ਹਥਿਆਰ ਨਿਰਮਾਣ ਯੂਨਿਟਾਂ ਤੋਂ ਹਥਿਆਰਾਂ ਦਾ ਪ੍ਰਬੰਧ ਕਰਦਾ  ਸੀ ਅਤੇ ਵੱਖ-ਵੱਖ ਸਾਧਨਾਂ ਰਾਹੀਂ ਪੰਜਾਬ ਵਿੱਚ ਸਪਲਾਈ ਕਰਦਾ ਸੀ। ਉਨ੍ਹਾਂ ਦੱਸਿਆ ਕਿ ਮੁੱਢਲੀ ਪੁੱਛਗਿੱਛ ਤੋਂ ਇਹ ਵੀ ਪਤਾ ਲੱਗਾ ਕਿ ਗ੍ਰਿਫ਼ਤਾਰ ਮੁਲਜ਼ਮ ਅਭਿਸ਼ੇਕ ਸੋਸ਼ਲ ਮੀਡੀਆ ਪਲੇਟਫਾਰਮਾਂ ਰਾਹੀਂ  ਗੈਂਗਸਟਰ ਗੋਲਡੀ ਢਿੱਲੋਂ ਦੇ ਸੰਪਰਕ ਵਿੱਚ ਸੀ ਅਤੇ ਗੈਂਗਵਾਰ ਵਿੱਚ ਸਰਗਰਮੀ ਨਾਲ ਸ਼ਾਮਲ ਸੀ। ਇਸ ਸਬੰਧੀ ਐਫਆਈਆਰ ਨੰਬਰ 50 ਮਿਤੀ 1-4-2026 ਤਹਿਤ ਪਟਿਆਲਾ ਦੇ ਪੁਲਿਸ ਸਟੇਸ਼ਨ ਸ਼ੰਭੂ ਵਿਖੇ  ਬੀ.ਐਨ.ਐਸ. ਦੀ ਧਾਰਾ 111 ਅਤੇ ਅਸਲਾ ਐਕਟ ਦੀ ਧਾਰਾ 25 ਤਹਿਤ ਕੇਸ ਦਰਜ ਕੀਤਾ ਗਿਆ  ਹੈ।

Have something to say? Post your comment

 

More in Malwa

ਪੰਜਾਬ ਦੇ ਲੋਕ ਕਾਂਗਰਸ, ਭਾਜਪਾ ਅਤੇ ਅਕਾਲੀਆਂ ਵੱਲੋਂ ਕੀਤੇ ਗਏ ਵਿਸ਼ਵਾਸਘਾਤ ਕਾਰਨ 2027 ਵਿੱਚ ਇਨ੍ਹਾਂ ਦਾ ਮੁਕੰਮਲ ਸਫਾਇਆ ਕਰ ਦੇਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਾਂਝੇ ਯਤਨਾਂ ਨਾਲ਼ ਨਸ਼ੇ ਦੀ ਚੁਣੌਤੀ 'ਤੇ ਜਿੱਤ ਪ੍ਰਾਪਤ ਕਰ ਸਕਦਾ ਹੈ ਪੰਜਾਬ: ਡਾ. ਜਗਦੀਪ ਸਿੰਘ

ਸਪੀਕਰ ਸੰਧਵਾਂ ਵੱਲੋਂ ਧਾਰਮਿਕ ਰਸਮਾਂ ਨਾਲ ਕੋਟਕਪੂਰਾ ਵਿਖੇ ਆਪਣੇ ਨਵੇਂ ਦਫ਼ਤਰ ਦੀ ਸ਼ੁਰੂਆਤ

10000 ਰੁਪਏ ਰਿਸ਼ਵਤ ਲੈਂਦਾ ਐਸ.ਡੀ.ਓ. ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....

ਚੰਡੀਗੜ੍ਹ ਕੇਂਦਰ ਦੇ ਅਧਿਕਾਰ ਖੇਤਰ ਵਿੱਚ ਆਉਂਦਾ ਹੈ; ਭਾਜਪਾ ਦਫ਼ਤਰ ਦੇ ਬਾਹਰ ਹਮਲੇ ਲਈ ਕੇਂਦਰੀ ਗ੍ਰਹਿ ਮੰਤਰੀ ਜ਼ਿੰਮੇਵਾਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪਿੰਡ ਚੀਮਾ ਵਿੱਚ ਸੰਤ ਅਤਰ ਸਿੰਘ ਜੀ ਮਹਾਰਾਜ ਹਸਪਤਾਲ ਦਾ ਕੀਤਾ ਉਦਘਾਟਨ; 15 ਪਿੰਡਾਂ ਦੇ 50 ਹਜ਼ਾਰ ਵਾਸੀਆਂ ਨੂੰ ਹੋਵੇਗਾ ਲਾਭ

ਪੰਜਾਬੀ ਯੂਨੀਵਰਸਿਟੀ ਵਿਖੇ 'ਗੁਰੂ ਗੋਬਿੰਦ ਸਿੰਘ ਜੀ ਦੀ ਤਲਵੰਡੀ ਸਾਬੋ ਤੋਂ ਦੱਖਣ ਦੀ ਯਾਤਰਾ: ਰਾਜਸਥਾਨ ਦੀ ਵਿਰਾਸਤ' ਵਿਸ਼ੇ 'ਤੇ ਵਿਸ਼ੇਸ਼ ਭਾਸ਼ਣ ਕਰਵਾਇਆ

ਸਰਕਾਰੀ ਹਸਪਤਾਲਾਂ 'ਚ ਮਰੀਜਾਂ ਨਾਲ ਕਿਸੇ ਵੀ ਤਰ੍ਹਾਂ ਦਾ ਦੁਰਵਿਵਹਾਰ ਬਰਦਾਸ਼ਤ ਨਹੀਂ-ਸਿਹਤ ਮੰਤਰੀ ਡਾ. ਬਲਬੀਰ ਸਿੰਘ

ਸਪੀਕਰ ਸੰਧਵਾਂ ਵੱਲੋਂ ਡਾ. ਬੀ.ਆਰ. ਅੰਬੇਦਕਰ ਦੇ ਬੁੱਤ ਦੀ ਉਸਾਰੀ ਲਈ ਭੇਜੇ ਦੋ ਲੱਖ ਰੁਪਏ ਦਾ ਚੈਕ ਵਿਧਾਇਕ ਕੋਹਲੀ ਤੇ ਮੇਅਰ ਗੋਗੀਆ ਨੇ ਅੰਬੇਦਕਰ ਸੁਸਾਇਟੀ ਨੂੰ ਸੌਂਪਿਆ