Thursday, April 02, 2026
BREAKING NEWS
ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜ

Chandigarh

ਵਿੱਤੀ ਸਾਲ 2025-26 ਵਿੱਚ ਪੰਜਾਬ ਦੇ ਸ਼ੁੱਧ ਜੀ.ਐਸ.ਟੀ. ਸੰਗ੍ਰਹਿ ਵਿੱਚ 12.52% ਦਾ ਵਾਧਾ ਦਰਜ: ਹਰਪਾਲ ਸਿੰਘ ਚੀਮਾ

April 02, 2026 07:27 PM
Rozana Sehaj times

ਚੰਡੀਗੜ੍ਹ :  ਮਜ਼ਬੂਤ ਵਿੱਤੀ ਪ੍ਰਬੰਧਨ ਅਤੇ ਨਿਰੰਤਰ ਆਰਥਿਕ ਸੁਧਾਰ ਨੂੰ ਦਰਸਾਉਂਦੇ ਹੋਏ, ਪੰਜਾਬ ਦੇ ਵਿੱਤ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇੱਥੇ ਵਿੱਤੀ ਸਾਲ 2025-26 ਲਈ ਮਾਰਚ ਮਹੀਨੇ ਤੱਕ ਸ਼ੁੱਧ ਵਸਤਾਂ ਅਤੇ ਸੇਵਾਵਾਂ ਕਰ (ਜੀ.ਐਸ.ਟੀ.) ਦੇ ਸੰਗ੍ਰਹਿ ਵਿੱਚ 12.52% ਦੇ ਮਹੱਤਵਪੂਰਨ ਵਾਧੇ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਸੂਬੇ ਨੇ ਮਾਰਚ 2026 ਵਿੱਚ ਸਾਲ-ਦਰ-ਸਾਲ ਵੀ ਭਾਰੀ ਵਾਧਾ ਦਰਜ ਕੀਤਾ ਹੈ, ਜਿਸ ਵਿੱਚ ਸ਼ੁੱਧ ਜੀ.ਐਸ.ਟੀ. ਸੰਗ੍ਰਹਿ ਮਾਰਚ 2025 ਦੇ 1,913.82 ਕਰੋੜ ਰੁਪਏ ਤੋਂ ਵੱਧ ਕੇ 2,231.93 ਕਰੋੜ ਰੁਪਏ ਹੋ ਗਿਆ ਹੈ, ਜੋ ਕਿ 318.11 ਕਰੋੜ ਰੁਪਏ ਦੇ ਸ਼ੁੱਧ ਲਾਭ ਅਤੇ 16.6% ਦੇ ਵਾਧੇ ਨੂੰ ਦਰਸਾਉਂਦਾ ਹੈ ਅਤੇ ਮਾਰਚ ਵਿੱਚ ਐਸ.ਜੀ.ਐਸ.ਟੀ. ਨਕਦ ਸੰਗ੍ਰਹਿ ਵਿੱਚ 18% ਦਾ ਮਜ਼ਬੂਤ ਵਾਧਾ ਦਰਜ ਕੀਤਾ ਗਿਆ ਹੈ। ਲਗਭਗ 7% ਦੀ ਕੌਮੀ ਵਿਕਾਸ ਦਰ ਦੇ ਮੁਕਾਬਲੇ ਇਸ ਨੇ ਪੰਜਾਬ ਨੂੰ ਦੇਸ਼ ਦੇ ਸਭ ਤੋਂ ਵਧੀਆ ਪ੍ਰਦਰਸ਼ਨ ਕਰਨ ਵਾਲੇ ਵੱਡੇ ਸੂਬਿਆਂ ਵਿੱਚ ਲਿਆ ਖੜ੍ਹਾ ਕੀਤਾ ਹੈ। ਇੱਥੇ ਜਾਰੀ ਇੱਕ ਪ੍ਰੈਸ ਬਿਆਨ ਵਿੱਚ ਇਨ੍ਹਾਂ ਅੰਕੜਿਆਂ ਦਾ ਖੁਲਾਸਾ ਕਰਦਿਆਂ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਨੇ ਪੂਰੇ ਵਿੱਤੀ ਸਾਲ 2025-26 ਲਈ ਨਿਰੰਤਰ ਅਤੇ ਵਿਆਪਕ ਮਾਲੀਆ ਵਾਧਾ ਦਰਜ ਕੀਤਾ ਹੈ ਕਿਉਂਕਿ ਮਾਰਚ ਮਹੀਨੇ ਤੱਕ ਸ਼ੁੱਧ ਜੀ.ਐਸ.ਟੀ. ਸੰਗ੍ਰਹਿ 2024-25 ਦੇ 23642.08 ਕਰੋੜ ਰੁਪਏ ਦੇ ਮੁਕਾਬਲੇ 2025-26 ਵਿੱਚ 26601.12 ਕਰੋੜ ਰੁਪਏ ਤੱਕ ਪਹੁੰਚ ਗਿਆ, ਜਿਸ ਵਿੱਚ 2959.04 ਕਰੋੜ ਰੁਪਏ ਦਾ ਠੋਸ ਵਾਧਾ ਦਰਜ ਕੀਤਾ ਗਿਆ। ਉਨ੍ਹਾਂ ਕਿਹਾ, “ਇਸ ਨਿਰੰਤਰ ਵਿੱਤੀ ਪਸਾਰ ਨੇ ਪੰਜਾਬ ਨੂੰ ਕੌਮੀ ਔਸਤ ਤੋਂ ਅੱਗੇ ਰੱਖਦਿਆਂ ਸ਼ੁੱਧ ਜੀ.ਐਸ.ਟੀ. ਮਾਲੀਆ ਵਿਚ ਲਗਭਗ 6% ਵਾਧਾ ਦਰਜ ਕੀਤਾ, ਜਿਸ ਨਾਲ ਸੂਬਾ ਜੀ.ਐਸ.ਟੀ. ਜੁਟਾਉਣ ਵਿੱਚ ਇੱਕ ਮਜ਼ਬੂਤ ਪ੍ਰਦਰਸ਼ਨਕਾਰ ਵਜੋਂ ਸਥਾਪਿਤ ਹੋਇਆ ਹੈ।”

ਵਿੱਤ ਮੰਤਰੀ ਚੀਮਾ ਨੇ ਕਿਹਾ ਕਿ ਵਿੱਤੀ ਸਾਲ 2025-26 ਤਿੰਨ-ਪੜਾਵੀ ਮਾਲੀਆ ਚਾਲ ਨੂੰ ਸਪੱਸ਼ਟ ਰੂਪ ਵਿੱਚ ਦਰਸਾਉਂਦਾ ਹੈ ਜਿਸ ਵਿੱਚ ਸ਼ੁਰੂਆਤੀ ਮਜ਼ਬੂਤ ਲਾਭ, ਜੀ.ਐਸ.ਟੀ. 2.0 ਨੀਤੀ ਕਾਰਨ ਆਈ ਗਿਰਾਵਟ ਅਤੇ ਆਖਰੀ ਤਿਮਾਹੀ ਵਿੱਚ ਇੱਕ ਸ਼ਾਨਦਾਰ ਰਿਕਵਰੀ ਸ਼ਾਮਲ ਹੈ। ਉਨ੍ਹਾ ਕਿਹਾ, “ਪਹਿਲੇ ਛੇ ਮਹੀਨਿਆਂ (ਅਪ੍ਰੈਲ ਤੋਂ ਸਤੰਬਰ 2025) ਵਿੱਚ, ਪੰਜਾਬ ਨੇ ਸ਼ੁੱਧ ਜੀ.ਐਸ.ਟੀ. ਸੰਗ੍ਰਹਿ ਵਿੱਚ 2,478.19 ਕਰੋੜ ਰੁਪਏ ਦਾ ਵੱਡਾ ਵਾਧਾ ਦਰਜ ਕੀਤਾ, ਜੋ ਕਿ 23% ਦੇ ਵਾਧੇ ਨੂੰ ਦਰਸਾਉਂਦਾ ਹੈ। ਇਹ ਰਾਜ-ਪੱਧਰੀ ਇਨਫੋਰਸਮੈਂਟ ਅਤੇ ਪਾਲਣਾ ਦੇ ਪ੍ਰਭਾਵਸ਼ਾਲੀ ਉਪਾਵਾਂ ਦੁਆਰਾ ਸੰਚਾਲਿਤ ਮਜ਼ਬੂਤ ਮਾਲੀਆ ਜੁਟਾਉਣ ਦਾ ਪ੍ਰਮਾਣ ਹੈ।”

ਜੀ.ਐਸ.ਟੀ. 2.0 ਨੀਤੀ ਕਾਰਨ ਆਈਆਂ ਚੁਣੌਤੀਆਂ ਨੂੰ ਉਜਾਗਰ ਕਰਦਿਆਂ, ਵਿੱਤ ਮੰਤਰੀ ਨੇ ਕਿਹਾ ਕਿ ਸਾਲ ਦੇ ਪਹਿਲੇ ਅੱਧ ਦੌਰਾਨ ਵੱਡੇ ਵਾਧੇ ਤੋਂ ਬਾਅਦ ਅਕਤੂਬਰ ਤੋਂ ਦਸੰਬਰ ਦੀ ਤਿਮਾਹੀ ਵਿੱਚ ਗਿਰਾਵਟ ਆਈ, ਜਿੱਥੇ ਸ਼ੁੱਧ ਸੰਗ੍ਰਹਿ ਵਿੱਚ 193.04 ਕਰੋੜ ਰੁਪਏ (-3%) ਦੀ ਕਮੀ ਆਈ, ਜੋ ਕਿ ਮੁੱਖ ਤੌਰ 'ਤੇ ਕੇਂਦਰ ਦੁਆਰਾ ਸੰਚਾਲਿਤ ਜੀ.ਐਸ.ਟੀ. 2.0 ਨੀਤੀਗਤ ਤਬਦੀਲੀਆਂ ਕਾਰਨ ਸੀ। ਇਸ ਪੜਾਅ ਦੇ ਨਤੀਜੇ ਵਜੋਂ ਲਗਭਗ 400 ਕਰੋੜ ਰੁਪਏ ਦਾ ਅਨੁਮਾਨਿਤ ਮਾਲੀਆ ਪ੍ਰਭਾਵ ਪਿਆ। ਵਿੱਤ ਮੰਤਰੀ ਚੀਮਾ ਨੇ ਅੱਗੇ ਕਿਹਾ, “ਮਹੱਤਵਪੂਰਨ ਗੱਲ ਇਹ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੇ ਸਰਗਰਮ ਦਖਲ ਕਾਰਨ ਜਨਵਰੀ ਤੋਂ ਮਾਰਚ 2026 ਦੀ ਤਿਮਾਹੀ ਵਿੱਚ ਤੇਜ਼ੀ ਨਾਲ ਰਿਕਵਰੀ ਹੋਈ, ਜਿਸ ਵਿੱਚ ਕੁੱਲ ਸੰਗ੍ਰਹਿ ਵਿੱਚ 564.97 ਕਰੋੜ ਰੁਪਏ (9%) ਅਤੇ ਸ਼ੁੱਧ ਸੰਗ੍ਰਹਿ ਵਿੱਚ 669.09 ਕਰੋੜ ਰੁਪਏ (11%) ਦਾ ਵਾਧਾ ਹੋਇਆ, ਜਿਸ ਨੇ ਪਹਿਲਾਂ ਆਈ ਗਿਰਾਵਟ ਨੂੰ ਪੂਰਾ ਕਰਦਿਆਂ ਵਿਕਾਸ ਦੇ ਰਾਹ ਨੂੰ ਮੁੜ ਬਹਾਲ ਕੀਤਾ।” ਵਿੱਤ ਮੰਤਰੀ ਚੀਮਾ ਨੇ ਅੱਗੇ ਕਿਹਾ, “ਜੀ.ਐਸ.ਟੀ. ਸੰਗ੍ਰਹਿ ਵਿੱਚ ਲਗਾਤਾਰ ਵਾਧਾ, ਖਾਸ ਕਰਕੇ ਆਖਰੀ ਤਿਮਾਹੀ ਵਿੱਚ ਮਜ਼ਬੂਤ ਰਿਕਵਰੀ, ਮਜ਼ਬੂਤ ਵਿੱਤੀ ਪ੍ਰਬੰਧਨ ਅਤੇ ਪ੍ਰਭਾਵਸ਼ਾਲੀ ਟੈਕਸ ਪ੍ਰਸ਼ਾਸਨ ਪ੍ਰਤੀ ਸੂਬਾ ਸਰਕਾਰ ਦੀ ਅਟੁੱਟ ਵਚਨਬੱਧਤਾ ਨੂੰ ਦਰਸਾਉਂਦੀ ਹੈ। ਕੌਮੀ ਪੱਧਰ 'ਤੇ ਆਈਆਂ ਤਬਦੀਲੀ ਵਾਲੀਆਂ ਚੁਣੌਤੀਆਂ ਦੇ ਬਾਵਜੂਦ, ਪੰਜਾਬ ਨੇ ਵਧੀਆ ਪ੍ਰਦਰਸ਼ਨ ਕੀਤਾ ਹੈ। ਸਰਕਾਰ ਮਾਲੀਆ ਜੁਟਾਉਣ ਨੂੰ ਹੋਰ ਵਧਾਉਣ ਲਈ ਪਾਲਣਾ ਢਾਂਚੇ ਨੂੰ ਮਜ਼ਬੂਤ ਕਰਨ, ਤਕਨਾਲੋਜੀ ਦੀ ਵਰਤੋਂ ਕਰਨ ਅਤੇ ਇਮਾਨਦਾਰ ਟੈਕਸਦਾਤਾਵਾਂ ਦਾ ਸਮਰਥਨ ਕਰਨਾ ਜਾਰੀ ਰੱਖੇਗੀ।”

ਵਿੱਤ ਮੰਤਰੀ ਚੀਮਾ ਨੇ ਕਿਹਾ, "ਇਸ ਦੇ ਉਲਟ, ਕਈ ਵੱਡੇ ਸੂਬਿਆਂ ਜਿਵੇਂ ਕਿ ਝਾਰਖੰਡ, ਛੱਤੀਸਗੜ੍ਹ, ਓਡੀਸ਼ਾ, ਅਤੇ ਮੱਧ ਪ੍ਰਦੇਸ਼ ਨੇ ਮਾਰਚ 2026 ਅਤੇ ਸਾਲਾਨਾ ਅੰਕੜਿਆਂ ਦੋਵਾਂ ਵਿੱਚ ਨਕਾਰਾਤਮਕ ਵਿਕਾਸ ਦਰਜ ਕੀਤਾ, ਜੋ ਜੀ.ਐਸ.ਟੀ. ਸੰਗ੍ਰਹਿ ਵਿੱਚ ਵਿਆਪਕ ਤਣਾਅ ਨੂੰ ਦਰਸਾਉਂਦਾ ਹੈ।" ਵਿੱਤੀ ਸਾਲ 2026-27 ਵਿੱਚ ਸੂਬੇ ਦੇ ਜੀ.ਐਸ.ਟੀ. ਸੰਗ੍ਰਹਿ ਵਿੱਚ ਹੋਰ ਵਾਧਾ ਹੋਣ ਦਾ ਪੂਰਾ ਭਰੋਸਾ ਪ੍ਰਗਟਾਉਂਦਿਆਂ, ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਇਸ ਭਰੋਸੇ ਦਾ ਸਿਹਰਾ ਸੂਬਾ ਸਰਕਾਰ ਦੇ ਲਗਾਤਾਰ ਇਨਫੋਰਸਮੈਂਟ ਯਤਨਾਂ, ਬਿਹਤਰ ਪਾਲਣਾ, ਅਤੇ ਤੇਜੀ ਨਾਲ ਵੱਧ ਰਹੀ ਆਰਥਿਕਤਾ ਨੂੰ ਦਿੱਤਾ, ਜਿਨ੍ਹਾਂ ਤੋਂ ਮਾਲੀਏ ਦੇ ਵਾਧੇ ਨੂੰ ਨਵੀਆਂ ਉਚਾਈਆਂ 'ਤੇ ਲਿਜਾਣ ਦੀ ਉਮੀਦ ਹੈ।

Have something to say? Post your comment

 

More in Chandigarh

ਹਰਿਆਣਵੀ ਸੁਪਰਸਟਾਰ ਮਾਸੂਮ ਸ਼ਰਮਾ ਦੀ ਫ਼ਿਲਮ ਲਾਇਸੈਂਸ ਦਾ ਗੀਤ ‘ਗੱਚ ਲਾਗੇ’ ਰੀਲੀਜ਼

ਐੱਲਜੀ ਇਲੈਕਟ੍ਰੌਨਿਕਸ ਇੰਡੀਆ ਨੇ ਕੈਲੰਡਰ ਸਾਲ 26 ਦੀ ਪਹਿਲੀ ਤਿਮਾਹੀ 'ਚ 1 ਮਿਲੀਅਨ ਤੋਂ ਵੱਧ ਏ.ਸੀ ਵਿਕਰੀ ਕੀਤੇ-ਕੰਪਨੀ ਦੀ ਮਾਰਕੀਟ ਲੀਡਰਸ਼ਿਪ ਨੂੰ ਕੀਤਾ ਮਜ਼ਬੂਤ

ਸਪੀਕਰ ਨੇ 16ਵੀਂ ਪੰਜਾਬ ਵਿਧਾਨ ਸਭਾ ਦਾ 12ਵਾਂ ਇਜਲਾਸ 13 ਅਪ੍ਰੈਲ ਨੂੰ ਸੱਦਿਆ

ਪੰਜਾਬ ਖਾਦੀ ਅਤੇ ਗਰਾਮ ਉਦਯੋਗ ਬੋਰਡ ਦੀ ਵਿੱਤੀ ਸਾਲ 2025-26 ਦੀਆਂ ਪ੍ਰਾਪਤੀਆ ਅਤੇ ਯੋਜਨਾਵਾਂ ਦੀ ਪ੍ਰਗਤੀ ਦੀ ਸਮੀਖਿਆ

ਪੰਜਾਬ ਵਿੱਚ ਦਲਿਤਾਂ ਅਤੇ ਮਜ਼ਲੂਮਾਂ 'ਤੇ ਜ਼ੁਲਮ ਬਰਦਾਸ਼ਤ ਨਹੀਂ ਕੀਤਾ ਜਾਵੇਗਾ : ਜਸਵੀਰ ਸਿੰਘ ਗੜ੍ਹੀ

ਐਮਪਾਇਰ ਵੀਜ਼ਾ ਕੰਸਲਟੈਂਟਸ ਫਰਮ ਦਾ ਲਾਇਸੰਸ ਮੁਅੱਤਲ

ਵੀਨਸ ਵੀਜ਼ਾ ਫਰਮ ਦਾ ਲਾਇਸੰਸ ਮੁਅੱਤਲ

ਜਿਲ੍ਹੇ ਦੇ ਖਾਦ, ਬੀਜ ਅਤੇ ਦਵਾਈਆਂ ਡੀਲਰਾਂ ਨਾਲ ਖੇਤੀ ਇਨਪੁਟਸ ਦੇ ਉਚਿਤ ਪ੍ਰਬੰਧਾਂ ਲਈ ਮੀਟਿੰਗ

ਪੰਜਾਬ ਵਿੱਚ ਬਰਾਬਰ ਵਿਕਾਸ ਯਕੀਨੀ ਬਣਾਉਣ ਲਈ ਪਹਿਲੀ ਵਾਰ ਜਾਤ ਆਧਾਰਤ ਸਮਾਜਿਕ-ਆਰਥਿਕ ਸਰਵੇਖਣ ਕਰਵਾਇਆ ਜਾਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਹਲਵਾਰਾ ਹਵਾਈ ਅੱਡਾ ਉਡਾਣ ਲਈ ਪੂਰੀ ਤਰ੍ਹਾਂ ਤਿਆਰ ਬੁਕਿੰਗ ਜਲਦ ਹੋਵੇਗੀ ਸ਼ੁਰੂ, 15 ਮਈ ਤੋਂ ਉਡਾਣਾਂ ਸ਼ੁਰੂ; ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਪਹਿਲੀਆਂ ਟਿਕਟਾਂ ਕੀਤੀਆਂ ਬੁੱਕ