Thursday, April 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਪੰਜਾਬ ਵਿੱਚ ਦਲਿਤਾਂ ਅਤੇ ਮਜ਼ਲੂਮਾਂ 'ਤੇ ਜ਼ੁਲਮ ਬਰਦਾਸ਼ਤ ਨਹੀਂ ਕੀਤਾ ਜਾਵੇਗਾ : ਜਸਵੀਰ ਸਿੰਘ ਗੜ੍ਹੀ

April 02, 2026 07:43 PM
Rozana Sehaj times
ਚੰਡੀਗੜ੍ਹ : ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਸ੍ਰੀ ਜਸਵੀਰ ਸਿੰਘ ਗੜ੍ਹੀ ਵੱਲੋਂ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਦਲਿਤਾਂ ਅਤੇ ਮਜ਼ਲੂਮ ਵਰਗਾਂ ਨਾਲ ਜੁੜੀਆਂ ਅੱਤਿਆਚਾਰ ਦੀਆਂ ਘਟਨਾਵਾਂ ਨੂੰ ਗੰਭੀਰਤਾ ਨਾਲ ਲੈਂਦਿਆਂ ਲਗਾਤਾਰ ਤਿੰਨ ਸੂ-ਮੋਟੋ ਨੋਟਿਸ ਜਾਰੀ ਕੀਤੇ ਗਏ ਹਨ। ਚੇਅਰਮੈਨ ਵੱਲੋਂ ਵਿਦੇਸ਼ ਤੋਂ ਪਰਤਦਿਆਂ ਹੀ ਇਨ੍ਹਾਂ ਮਾਮਲਿਆਂ 'ਤੇ ਤੁਰੰਤ ਕਾਰਵਾਈ ਕਰਦਿਆਂ ਸੰਬੰਧਿਤ ਪੁਲਿਸ ਅਧਿਕਾਰੀਆਂ ਤੋਂ ਮੁਕੰਮਲ ਰਿਪੋਰਟਾਂ ਤਲਬ ਕੀਤੀਆਂ ਗਈਆਂ ਹਨ। ਕਮਿਸ਼ਨ ਨੂੰ ਪ੍ਰਾਪਤ ਜਾਣਕਾਰੀ ਅਨੁਸਾਰ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਕਸਬਾ ਕਾਠਗੜ੍ਹ ਵਿੱਚ ਇੱਕ ਮਹਿਲਾ ਸਰਪੰਚ ਅਤੇ ਉਸਦੇ ਪਤੀ ਬਾਬਾ ਕਾਲੇ ਸ਼ਾਹ ਨੂੰ ਬੰਧਕ ਬਣਾਉਣ, ਜਾਤੀ ਆਧਾਰਿਤ ਗਾਲੀ-ਗਲੋਚ ਕਰਨ ਅਤੇ ਕੁੱਟਮਾਰ ਕਰਨ ਦੀ ਘਟਨਾ ਸਾਹਮਣੇ ਆਈ ਹੈ। ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਕਮਿਸ਼ਨ ਵੱਲੋਂ ਸੀਨੀਅਰ ਕਪਤਾਨ ਪੁਲਿਸ ਸ਼ਹੀਦ ਭਗਤ ਸਿੰਘ ਨਗਰ ਤੋਂ 7 ਅਪ੍ਰੈਲ 2026 ਨੂੰ ਮੁਕੰਮਲ ਰਿਪੋਰਟ ਪੇਸ਼ ਕਰਨ ਲਈ ਕਿਹਾ ਗਿਆ ਹੈ। ਦੂਜੇ ਮਾਮਲੇ ਵਿੱਚ ਜ਼ਿਲ੍ਹਾ ਹੁਸ਼ਿਆਰਪੁਰ ਦੇ ਪਿੰਡ ਨੂਰਪੁਰ ਜੱਟਾਂ ਵਿਖੇ ਡਾ. ਭੀਮ ਰਾਓ ਅੰਬੇਡਕਰ ਜੀ ਦੀ ਪ੍ਰਤਿਮਾ ਨੂੰ ਨੁਕਸਾਨ ਪਹੁੰਚਾਉਣ ਦੀ ਘਟਨਾ ਸਾਹਮਣੇ ਆਈ ਹੈ, ਜਿਸ ਸਬੰਧੀ ਕਮਿਸ਼ਨ ਵੱਲੋਂ ਸੀਨੀਅਰ ਕਪਤਾਨ ਪੁਲਿਸ ਹੁਸ਼ਿਆਰਪੁਰ ਨੂੰ 9 ਅਪ੍ਰੈਲ 2026 ਨੂੰ ਮੁਕੰਮਲ ਰਿਪੋਰਟ ਸਮੇਤ ਪੇਸ਼ ਹੋਣ ਲਈ ਨਿਰਦੇਸ਼ ਜਾਰੀ ਕੀਤੇ ਗਏ ਹਨ।

ਇਸੇ ਤਰ੍ਹਾਂ ਤੀਜੇ ਮਾਮਲੇ ਵਿੱਚ ਜ਼ਿਲ੍ਹਾ ਤਰਨਤਾਰਨ ਦੇ ਪਿੰਡ ਬੇਈਪੁਰੀ ਵਿੱਚ ਦੋ ਦਲਿਤ ਪਰਿਵਾਰਾਂ ਨਾਲ ਪਿੰਡ ਦੇ ਸਰਪੰਚ ਵੱਲੋਂ ਕੁੱਟਮਾਰ, ਗਾਲੀ-ਗਲੋਚ ਕਰਨ ਅਤੇ ਘਰੇਲੂ ਸਮਾਨ ਨੂੰ ਨੁਕਸਾਨ ਪਹੁੰਚਾਉਣ ਦੀ ਘਟਨਾ ਸਾਹਮਣੇ ਆਈ ਹੈ, ਜਿਸ ਦੀਆਂ ਵੀਡੀਓ ਵੀ ਸੋਸ਼ਲ ਮੀਡੀਆ 'ਤੇ ਵੱਡੇ ਪੱਧਰ 'ਤੇ ਵਾਇਰਲ ਹੋਈਆਂ ਹਨ। ਇਸ ਮਾਮਲੇ ਸਬੰਧੀ ਵੀ ਕਮਿਸ਼ਨ ਵੱਲੋਂ ਸੀਨੀਅਰ ਕਪਤਾਨ ਪੁਲਿਸ ਤਰਨਤਾਰਨ ਤੋਂ 9 ਅਪ੍ਰੈਲ 2026 ਨੂੰ ਰਿਪੋਰਟ ਤਲਬ ਕੀਤੀ ਗਈ ਹੈ। ਕਮਿਸ਼ਨ ਵੱਲੋਂ ਨਿਰਦੇਸ਼ ਦਿੱਤੇ ਗਏ ਹਨ ਕਿ ਸੰਬੰਧਿਤ ਡੀਐਸਪੀ ਪੱਧਰ ਦੇ ਅਧਿਕਾਰੀ ਨਿੱਜੀ ਤੌਰ 'ਤੇ ਹਾਜ਼ਰ ਹੋ ਕੇ ਰਿਪੋਰਟ ਪੇਸ਼ ਕਰਨ। ਇਸ ਮੌਕੇ ਚੇਅਰਮੈਨ ਸ੍ਰੀ ਜਸਵੀਰ ਸਿੰਘ ਗੜ੍ਹੀ ਨੇ ਕਿਹਾ ਕਿ ਪੰਜਾਬ ਵਿੱਚ ਗਰੀਬਾਂ, ਮਜ਼ਲੂਮਾਂ ਅਤੇ ਦਲਿਤ ਵਰਗਾਂ 'ਤੇ ਕਿਸੇ ਵੀ ਤਰ੍ਹਾਂ ਦਾ ਜ਼ੁਲਮ ਜਾਂ ਜਾਤੀ ਆਧਾਰਿਤ ਵਿਤਕਰਾ ਕਿਸੇ ਵੀ ਹਾਲਤ ਵਿੱਚ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਅਜਿਹੀਆਂ ਘਟਨਾਵਾਂ 'ਤੇ ਕਮਿਸ਼ਨ ਵੱਲੋਂ ਤੁਰੰਤ ਕਾਰਵਾਈ ਕੀਤੀ ਜਾਵੇਗੀ ਅਤੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਯਕੀਨੀ ਬਣਾਈ ਜਾਵੇਗੀ। ਉਨ੍ਹਾਂ ਹੋਰ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਸੰਬੰਧਿਤ ਵਿਭਾਗਾਂ ਦੇ ਜਿੰਮੇਵਾਰ ਅਧਿਕਾਰੀ ਕਿਸੇ ਵੀ ਜਾਤੀ ਵਿਤਕਰੇ ਦੇ ਮਾਮਲੇ ਵਿੱਚ ਲਾਪਰਵਾਹੀ ਕਰਦੇ ਪਾਏ ਗਏ ਤਾਂ ਉਨ੍ਹਾਂ ਖ਼ਿਲਾਫ਼ ਵੀ ਅਨੁਸੂਚਿਤ ਜਾਤੀ ਅਤੇ ਅਨੁਸੂਚਿਤ ਜਨਜਾਤੀ (ਅੱਤਿਆਚਾਰ ਰੋਕੂ) ਐਕਟ 1989 ਦੀ ਧਾਰਾ 4 ਤਹਿਤ ਕਾਰਵਾਈ ਕੀਤੀ ਜਾਵੇਗੀ।
 

Have something to say? Post your comment

 

More in Chandigarh

ਭਗਵੰਤ ਮਾਨ ਸਰਕਾਰ ਨੇ ਦੁੱਧ ਖਰੀਦ ਦਰਾਂ ਵਧਾਈਆਂ, ਡੇਅਰੀ ਕਿਸਾਨਾਂ ਲਈ ਬਿਹਤਰ ਆਮਦਨ ਯਕੀਨੀ ਬਣਾਈ ਅਤੇ ਪੇਂਡੂ ਆਰਥਿਕਤਾ ਨੂੰ ਮਜ਼ਬੂਤ ਕੀਤਾ

ਗੈਂਗਸਟਰਾਂ ’ਤੇ ਵਾਰ ਦਾ 72ਵਾਂ ਦਿਨ: ਪੰਜਾਬ ਪੁਲਿਸ ਨੇ 483 ਥਾਈਂ ਕੀਤੀ ਛਾਪੇਮਾਰੀ ; 184 ਗ੍ਰਿਫ਼ਤਾਰ

ਹਰਿਆਣਵੀ ਸੁਪਰਸਟਾਰ ਮਾਸੂਮ ਸ਼ਰਮਾ ਦੀ ਫ਼ਿਲਮ ਲਾਇਸੈਂਸ ਦਾ ਗੀਤ ‘ਗੱਚ ਲਾਗੇ’ ਰੀਲੀਜ਼

ਐੱਲਜੀ ਇਲੈਕਟ੍ਰੌਨਿਕਸ ਇੰਡੀਆ ਨੇ ਕੈਲੰਡਰ ਸਾਲ 26 ਦੀ ਪਹਿਲੀ ਤਿਮਾਹੀ 'ਚ 1 ਮਿਲੀਅਨ ਤੋਂ ਵੱਧ ਏ.ਸੀ ਵਿਕਰੀ ਕੀਤੇ-ਕੰਪਨੀ ਦੀ ਮਾਰਕੀਟ ਲੀਡਰਸ਼ਿਪ ਨੂੰ ਕੀਤਾ ਮਜ਼ਬੂਤ

ਸਪੀਕਰ ਨੇ 16ਵੀਂ ਪੰਜਾਬ ਵਿਧਾਨ ਸਭਾ ਦਾ 12ਵਾਂ ਇਜਲਾਸ 13 ਅਪ੍ਰੈਲ ਨੂੰ ਸੱਦਿਆ

ਪੰਜਾਬ ਖਾਦੀ ਅਤੇ ਗਰਾਮ ਉਦਯੋਗ ਬੋਰਡ ਦੀ ਵਿੱਤੀ ਸਾਲ 2025-26 ਦੀਆਂ ਪ੍ਰਾਪਤੀਆ ਅਤੇ ਯੋਜਨਾਵਾਂ ਦੀ ਪ੍ਰਗਤੀ ਦੀ ਸਮੀਖਿਆ

ਵਿੱਤੀ ਸਾਲ 2025-26 ਵਿੱਚ ਪੰਜਾਬ ਦੇ ਸ਼ੁੱਧ ਜੀ.ਐਸ.ਟੀ. ਸੰਗ੍ਰਹਿ ਵਿੱਚ 12.52% ਦਾ ਵਾਧਾ ਦਰਜ: ਹਰਪਾਲ ਸਿੰਘ ਚੀਮਾ

ਐਮਪਾਇਰ ਵੀਜ਼ਾ ਕੰਸਲਟੈਂਟਸ ਫਰਮ ਦਾ ਲਾਇਸੰਸ ਮੁਅੱਤਲ

ਵੀਨਸ ਵੀਜ਼ਾ ਫਰਮ ਦਾ ਲਾਇਸੰਸ ਮੁਅੱਤਲ

ਜਿਲ੍ਹੇ ਦੇ ਖਾਦ, ਬੀਜ ਅਤੇ ਦਵਾਈਆਂ ਡੀਲਰਾਂ ਨਾਲ ਖੇਤੀ ਇਨਪੁਟਸ ਦੇ ਉਚਿਤ ਪ੍ਰਬੰਧਾਂ ਲਈ ਮੀਟਿੰਗ