Thursday, October 08, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

Chandigarh

ਪੰਜਾਬ ਖਾਦੀ ਅਤੇ ਗਰਾਮ ਉਦਯੋਗ ਬੋਰਡ ਦੀ ਵਿੱਤੀ ਸਾਲ 2025-26 ਦੀਆਂ ਪ੍ਰਾਪਤੀਆ ਅਤੇ ਯੋਜਨਾਵਾਂ ਦੀ ਪ੍ਰਗਤੀ ਦੀ ਸਮੀਖਿਆ

April 02, 2026 07:48 PM
Rozana Sehaj times
ਚੰਡੀਗੜ੍ਹ  : ਪੰਜਾਬ ਖਾਦੀ ਅਤੇ ਗਰਾਮ ਉਦਯੋਗ ਬੋਰਡ, ਦੇ ਚੇਅਰਮੈਨ ਸ੍ਰੀ ਗਗਨਦੀਪ ਸਿੰਘ ਕਾਕੂ ਆਹਲੂਵਾਲੀਆ ਨੇ ਅੱਜ ਚੰਡੀਗੜ੍ਹ ਸਥਿਤ ਬੋਰਡ ਦੇ ਦਫਤਰ ਵਿੱਚ ਪੰਜਾਬ ਖਾਦੀ ਅਤੇ ਗਰਾਮ ਉਦਯੋਗ ਬੋਰਡ ਦੀ ਵਿੱਤੀ ਸਾਲ 2025-26 ਦੀਆਂ ਪ੍ਰਾਪਤੀਆ ਅਤੇ ਯੋਜਨਾਵਾਂ ਦੀ ਪ੍ਰਗਤੀ ਦੀ ਸਮੀਖਿਆ ਕੀਤੀ । ਗਗਨਦੀਪ ਸਿੰਘ ਕਾਕੂ ਆਹਲੂਵਾਲੀਆ ਨੇ ਪ੍ਰਧਾਨ ਮੰਤਰੀ ਰੋਜਗਾਰ ਸਿਰਜਨ ਯੋਜਨਾ  ਦੀ ਪ੍ਰਗਤੀ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ  ਮੁੱਖ ਮੰਤਰੀ, ਪੰਜਾਬ  ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਖਾਦੀ ਅਤੇ ਗ੍ਰਾਮ ਉਦਯੋਗ ਖੇਤਰ ਨੇ ਮਹੱਤਵਪੂਰਨ ਉਪਲੱਬਧੀਆਂ ਹਾਸਲ ਕੀਤੀਆ ਹਨ। ਉਹਨਾਂ ਕਿਹਾ ਕਿ ਬੋਰਡ ਦੀਆਂ ਯੋਜਨਾਵਾਂ ਸਦਕੇ ਪੇਂਡੂ ਅਰਥਵਿਵਸਥਾ ਨੂੰ ਮਜਬੂਤ ਕਰਨ ਦੇ ਨਾਲ ਨਾਲ ਬੇਰੋਜਗਾਰ ਨੌਜਵਾਨਾਂ ਨੂੰ ਸਵੈ-ਰੋਜਗਾਰ ਦੇ ਮੌਕੇ ਵੀ ਦਿੱਤਾ ਹੈ। ਉਨ੍ਹਾਂ ਦੱਸਿਆ ਕਿ  ਵਿੱਤੀ ਸਾਲ 2025-26 ਦੋਰਾਨ ਬੋਰਡ ਵੱਲੋ ਪੀ.ਐਮ.ਈ.ਜੀ.ਪੀ ਸਕੀਮ ਅਧੀਨ 457 ਇਕਾਈਆ ਸਥਾਪਤ ਕਰਕੇ 5027 ਨੌਜਵਾਨਾਂ ਨੂੰ ਰੋਜਗਾਰ ਮੁਹੱਈਆ ਕਰਵਾਇਆ ਗਿਆ। ਇਹਨਾਂ 457  ਇਕਾਈਆ ਦੇ ਲਾਭਪਾਤਰੀਆ ਨੂੰ 32 ਕਰੋੜ 77 ਲੱਖ 85 ਹਜਾਰ ਰੁਪਏ ਦੀ ਸਬਸਿਡੀ ਵੀ ਦਿੱਤੀ ਗਈ। ਇਹਨਾ ਵਿੱਚੋ ਲਗਭਗ 100 ਇਕਾਈਆ 1 ਲੱਖ ਤੋਂ 10 ਲੱਖ ਰੁਪਏ ਤੱਕ ਅਤੇ 10 ਤੋਂ 24 ਲੱਖ ਰੁਪਏ ਦੀਆਂ 204 ਇਕਾਈਆਂ ਅਤੇ 153 ਇਕਾਈਆਂ 25 ਲੱਖ ਰੁਪਏ ਤੋ 1 ਕਰੋੜ ਤੱਕ ਦੀ ਲਾਗਤ ਵਾਲੀਆ ਇਕਾਈਆਂ ਸਥਾਪਤ ਕੀਤੀਆ ਗਈਆ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਵਿੱਤੀ ਸਾਲ 2026-27 ਲਈ ਨਿਰਧਾਰਤ ਟੀਚੇ ਦੀ ਪ੍ਰਾਪਤੀ ਲਈ ਪੁਰਜੋਰ ਯਤਨ ਕੀਤੇ ਜਾਣ ਅਤੇ ਬੋਰਡ ਦੀਆ ਸਾਰੀਆ ਯੋਜਨਾਵਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨਾ ਯਕੀਨੀ ਬਣਾਇਆ ਜਾਵੇ ਅਤੇ ਹਰ ਜਿਲ੍ਹੇ ਤੇ ਪਿੰਡ ਤੱਕ ਇਹਨਾ ਦੀ ਪਹੁੰਚ ਬਣਾਈ ਜਾਵੇ ਤਾਂ ਜੋ ਵੱਧ ਤੋ ਵੱਧ ਬੇਰੋਜਗਾਰ ਨੋਜਵਾਨਾਂ ਨੂੰ ਲਾਭ ਮਿਲ ਸਕੇ। ਇਸ ਮੌਕੇ ਬੋਰਡ ਦੇ ਮੈਂਬਰ ਸਕੱਤਰ ਸ੍ਰੀ ਰਮਨਦੀਪ ਸਿੰਘ, ਅਤੇ ਸਪਰਡੰਟ ਸ੍ਰੀ ਦਵਿੰਦਰ ਸਿੰਘ, ਸੀਨੀਅਰ ਕੰਨਸੰਲਟੈਂਟ ਸ੍ਰੀ ਅਮਿਤ ਚੋਪੜਾ, ਸ੍ਰੀ ਅਪ੍ਰਿਤ ਗੁਪਤਾ, ਸ੍ਰੀ ਜੀਆ ਸ਼ਾਹ, ਸ੍ਰੀ ਗੁਰਜੰਟ ਸਿੰਘ ਪੂੰਨੀਆਂ, ਸ੍ਰੀਮਤੀ ਮੰਜੂ ਸ਼ਰਮਾਂ,ਸ੍ਰੀਮਤੀ ਅਮਿਤਪ੍ਰੀਤ ਕੌਰ, ਮਿਸ.ਰਾਧਿਕਾ ਅਤੇ ਸ੍ਰੀ ਸੰਦੀਪ ਸਿੰਘ ਆਦਿ ਮੌਜੂਦ ਸਨ।
 

Have something to say? Post your comment

More in Chandigarh

ਗੈਂਗਸਟਰਾਂ 'ਤੇ ਵਾਰ ਦਾ 260ਵਾਂ ਦਿਨ: ਪੰਜਾਬ ਪੁਲਿਸ ਵੱਲੋਂ 563 ਥਾਈਂ ਛਾਪੇਮਾਰੀ; 230 ਕਾਬੂ

ਵਿਜੀਲੈਂਸ ਬਿਊਰੋ ਵੱਲੋਂ 4,000 ਰੁਪਏ ਦੀ ਰਿਸ਼ਵਤ ਲੈਂਦਾ ਪਟਵਾਰੀ ਅਤੇ ਉਸ ਦਾ ਏਜੰਟ ਰੰਗੇ ਹੱਥੀਂ ਕਾਬੂ

ਮੋਹਿੰਦਰ ਭਗਤ ਵੱਲੋਂ ਪੰਜਾਬ ਕੋਲਡ ਸਟੋਰੇਜ ਮਾਲਕ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਅਹਿਮ ਮੀਟਿੰਗ

ਖਣਨ ਵਿਭਾਗ ਵੱਲੋਂ ਦੋ ਥਾਈਂ ਗ਼ੈਰ-ਕਾਨੂੰਨੀ ਮਾਈਨਿੰਗ ਦਾ ਪਰਦਾਫ਼ਾਸ਼: ਗੋਇਲ

ਅੰਤਰਰਾਸ਼ਟਰੀ ਦੌਰੇ ਤੋਂ ਬਾਅਦ ਸਪੀਕਰ ਸੰਧਵਾਂ ਨੇ ਪੰਜਾਬ ਦੇ ਲੋਕਾਂ ਦੀ ਸੇਵਾ ਮੁੜ ਸ਼ੁਰੂ ਕੀਤੀ

ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਸਰਕਾਰ ਚੁੱਕੇਗੀ ਸਾਰੇ ਕਾਨੂੰਨੀ ਤੇ ਸੰਵਿਧਾਨਕ ਕਦਮ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਧਰਮ ਯੁੱਧ ਮੋਰਚੇ ਦੇ ਵਫ਼ਦ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਕੀਤੀ ਮੁਲਾਕਾਤ

30,000 ਰੁਪਏ ਰਿਸ਼ਵਤ ਲੈਂਦਾ ਸਬ-ਡਿਵੀਜ਼ਨਲ ਇੰਜੀਨੀਅਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

ਮਾਨ ਸਰਕਾਰ ਨੇ ‘ਬਿੱਲ ਲਿਆਓ ਇਨਾਮ ਪਾਓ’ ਸਕੀਮ ਵਿੱਚ ਕੀਤਾ ਵਾਧਾ

ਮਾਨ ਸਰਕਾਰ ਸੂਬਾ ਵਾਸੀਆਂ ਨੂੰ ਸਾਫ਼ ਤੇ ਸ਼ੁਧ ਪੀਣਯੋਗ ਪਾਣੀ ਮੁਹੱਈਆ ਕਰਵਾਉਣ ਲਈ ਵਚਨਬੱਧ: ਮੁੰਡੀਆਂ