ਤਲਵੰਡੀ ਸਾਬੋ : ਪੰਜਾਬ ਦੇ ਕਾਂਗਰਸ ਦੇ ਸੀਨੀਅਰ ਨੇਤਾ ਖੁਸ਼ਬਾਜ਼ ਸਿੰਘ ਜਟਾਣਾ ਅਤੇ ਉਨ੍ਹਾਂ ਦੇ ਡਰਾਈਵਰ ਦੀ ਇੱਕ ਦਰਦਨਾਕ ਸੜਕ ਹਾਦਸੇ ਵਿੱਚ ਮੌਤ ਹੋ ਗਈ। ਕਾਂਗਰਸ ਦੇ ਹਲਕਾ ਤਲਵੰਡੀ ਸਾਬੋ ਦੇ ਹਲਕਾ ਸੇਵਾਦਾਰ ਖੁਸਬਾਜ ਸਿੰਘ ਜਟਾਣਾ ਦਾ ਦੇਹਾਂਤ ਹੋ ਗਿਆ ਹੈ। ਇਹ ਖਬਰ ਸੁਣਦੇ ਹੀ ਹਲਕਾ ਤਲਵੰਡੀ ਸਾਬੋ ਦੇ ਕਾਂਗਰਸੀ ਆਗੂਆਂ ਵਿੱਚ ਸੋਗ ਦੀ ਲਹਿਰ ਦੌੜ ਗਈ। ਮਿਲੀ ਜਾਣਕਾਰੀ ਅਨੁਸਾਰ ਇਹ ਹਾਦਸਾ ਪਾਣੀਪਤ ਕੋਲ ਵਾਪਰਿਆ ਹੈ। ਕਾਂਗਰਸ ਨੇਤਾ ਜਟਾਣਾ ਦੀ ਡਿਫੈਂਡਰ ਗੱਡੀ 'ਤੇ ਕਿਸੇ ਅਣਪਛਾਤੇ ਵਿਅਕਤੀ ਨੇ ਟਰੱਕ ਚੜ੍ਹਾ ਦਿੱਤਾ ਹੈ ਦੱਸ ਦੇਈਏ ਕਿ ਕਾਂਗਰਸੀ ਨੇਤਾ ਖੁਸਬਾਜ ਸਿੰਘ ਜਟਾਣਾ ਤਲਵੰਡੀ ਸਾਬੋ ਤੋਂ ਦੋ ਵਾਰ ਵਿਧਾਨ ਸਭਾ ਦੀਆਂ ਚੋਣਾਂ ਲੜ ਚੁੱਕੇ ਹਨ। ਪਰ ਦੋਵੇਂ ਵਾਰ ਹੀ ਕਿਸਮਤ ਨੇ ਉਨ੍ਹਾਂ ਦਾ ਸਾਥ ਨਹੀਂ ਦਿੱਤਾ, ਉਨ੍ਹਾਂ ਨੂੰ ਥੋੜੀਆਂ ਵੋਟਾਂ ਨਾਲ ਹਰ ਦਾ ਸਾਹਮਣੇ ਕਰਨਾ ਪਿਆ ਸੀ।