Thursday, April 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

10000 ਰੁਪਏ ਰਿਸ਼ਵਤ ਲੈਂਦਾ ਐਸ.ਡੀ.ਓ. ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

April 02, 2026 09:05 PM
Rozana Sehaj times

ਪਟਿਆਲਾ : ਪੰਜਾਬ ਵਿਜੀਲੈਂਸ ਬਿਊਰੋ  ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਪੀ.ਐਸ.ਪੀ.ਸੀ.ਐਲ. ਦਫ਼ਤਰ, ਸਬ- ਡਿਵੀਜ਼ਨ ਕੁੱਪ ਕਲਾਂ ਜ਼ਿਲ੍ਹਾ ਮਲੇਰਕੋਟਲਾ ਵਿਖੇ ਤਾਇਨਾਤ ਉਪ- ਮੰਡਲ ਅਧਿਕਾਰੀ ਹਰਦੀਪ ਸਿੰਘ ਨੂੰ 10000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਪਿੰਡ ਭੋਗੀਵਾਲ ਜ਼ਿਲ੍ਹਾ ਮਲੇਰਕੋਟਲਾ ਦੇ ਇੱਕ ਵਸਨੀਕ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਬੁਲਾਰੇ ਨੇ ਕਿਹਾ ਕਿ ਦੋਸ਼ੀ ਐਸ.ਡੀ.ਓ. ਹਰਦੀਪ ਸਿੰਘ ਨੇ ਸ਼ਿਕਾਇਤਕਰਤਾ ਦੇ ਘਰ ਦੀ ਜਾਂਚ ਕੀਤੀ ਅਤੇ ਉਸਨੂੰ ਦੱਸਿਆ ਕਿ ਉਸ ਦੇ ਘਰ ਵਿੱਚ ਅਣਅਧਿਕਾਰਤ ਬਿਜਲੀ ਮੀਟਰ ਲੱਗੇ ਹੋਏ ਹਨ। ਇਸ ਸਬੰਧ ਵਿੱਚ ਮੁਲਜ਼ਮ ਐਸਡੀਓ ਨੇ ਇਨ੍ਹਾਂ ਬਿਜਲੀ ਮੀਟਰਾਂ ਨੂੰ ਚਾਲੂ ਰੱਖਣ ਲਈ ਸ਼ਿਕਾਇਤਕਰਤਾ ਤੋਂ 10000 ਰੁਪਏ ਰਿਸ਼ਵਤ ਦੀ ਮੰਗ ਕੀਤੀ। ਜ਼ਿਕਰਯੋਗ ਹੈ ਕਿ ਸ਼ਿਕਾਇਤਕਰਤਾ ਨੇ ਰਿਸ਼ਵਤ ਮੰਗਣ ਦੀ ਪੂਰੀ ਗੱਲਬਾਤ ਰਿਕਾਰਡ ਕਰ ਲਈ ਸੀ। ਸ਼ਿਕਾਇਤਕਰਤਾ ਕੋਈ ਵੀ ਗੈਰ-ਕਾਨੂੰਨੀ ਢੰਗ ਅਖ਼ਤਿਆਰ ਕਰਨ ਜਾਂ ਰਿਸ਼ਵਤ ਦੇਣ ਲਈ ਤਿਆਰ ਨਹੀਂ ਸੀ, ਇਸ ਲਈ ਉਸ ਨੇ ਵਿਜੀਲੈਂਸ ਬਿਊਰੋ ਰੇਂਜ ਪਟਿਆਲਾ ਨਾਲ ਸੰਪਰਕ ਕੀਤਾ। ਉਸਦੀ ਸ਼ਿਕਾਇਤ ’ਤੇ ਮੁੱਢਲੀ ਜਾਂਚ ਤੋਂ ਬਾਅਦ, ਵਿਜੀਲੈਂਸ ਬਿਊਰੋ ਦੀ ਟੀਮ ਨੇ ਦੋਸ਼ੀ ਅਧਿਕਾਰੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 10000 ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧ ਵਿੱਚ ਦੋਸ਼ੀ ਵਿਰੁੱਧ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Have something to say? Post your comment

 

More in Malwa

ਪੰਜਾਬ ਦੇ ਲੋਕ ਕਾਂਗਰਸ, ਭਾਜਪਾ ਅਤੇ ਅਕਾਲੀਆਂ ਵੱਲੋਂ ਕੀਤੇ ਗਏ ਵਿਸ਼ਵਾਸਘਾਤ ਕਾਰਨ 2027 ਵਿੱਚ ਇਨ੍ਹਾਂ ਦਾ ਮੁਕੰਮਲ ਸਫਾਇਆ ਕਰ ਦੇਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਾਂਝੇ ਯਤਨਾਂ ਨਾਲ਼ ਨਸ਼ੇ ਦੀ ਚੁਣੌਤੀ 'ਤੇ ਜਿੱਤ ਪ੍ਰਾਪਤ ਕਰ ਸਕਦਾ ਹੈ ਪੰਜਾਬ: ਡਾ. ਜਗਦੀਪ ਸਿੰਘ

ਸਪੀਕਰ ਸੰਧਵਾਂ ਵੱਲੋਂ ਧਾਰਮਿਕ ਰਸਮਾਂ ਨਾਲ ਕੋਟਕਪੂਰਾ ਵਿਖੇ ਆਪਣੇ ਨਵੇਂ ਦਫ਼ਤਰ ਦੀ ਸ਼ੁਰੂਆਤ

ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....

ਹਥਿਆਰ ਤਸਕਰੀ ਮਾਡਿਊਲ ਨਾਲ ਸਬੰਧਤ ਬਿਹਾਰ-ਅਧਾਰਤ ਹਥਿਆਰ ਸਪਲਾਇਰ ਸਮੇਤ ਚਾਰ ਦੋਸ਼ੀ ਕਾਬੂ ,10 ਸੈਲਫ਼-ਲੋਡਿੰਗ ਹਥਿਆਰ ਬਰਾਮਦ

ਚੰਡੀਗੜ੍ਹ ਕੇਂਦਰ ਦੇ ਅਧਿਕਾਰ ਖੇਤਰ ਵਿੱਚ ਆਉਂਦਾ ਹੈ; ਭਾਜਪਾ ਦਫ਼ਤਰ ਦੇ ਬਾਹਰ ਹਮਲੇ ਲਈ ਕੇਂਦਰੀ ਗ੍ਰਹਿ ਮੰਤਰੀ ਜ਼ਿੰਮੇਵਾਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪਿੰਡ ਚੀਮਾ ਵਿੱਚ ਸੰਤ ਅਤਰ ਸਿੰਘ ਜੀ ਮਹਾਰਾਜ ਹਸਪਤਾਲ ਦਾ ਕੀਤਾ ਉਦਘਾਟਨ; 15 ਪਿੰਡਾਂ ਦੇ 50 ਹਜ਼ਾਰ ਵਾਸੀਆਂ ਨੂੰ ਹੋਵੇਗਾ ਲਾਭ

ਪੰਜਾਬੀ ਯੂਨੀਵਰਸਿਟੀ ਵਿਖੇ 'ਗੁਰੂ ਗੋਬਿੰਦ ਸਿੰਘ ਜੀ ਦੀ ਤਲਵੰਡੀ ਸਾਬੋ ਤੋਂ ਦੱਖਣ ਦੀ ਯਾਤਰਾ: ਰਾਜਸਥਾਨ ਦੀ ਵਿਰਾਸਤ' ਵਿਸ਼ੇ 'ਤੇ ਵਿਸ਼ੇਸ਼ ਭਾਸ਼ਣ ਕਰਵਾਇਆ

ਸਰਕਾਰੀ ਹਸਪਤਾਲਾਂ 'ਚ ਮਰੀਜਾਂ ਨਾਲ ਕਿਸੇ ਵੀ ਤਰ੍ਹਾਂ ਦਾ ਦੁਰਵਿਵਹਾਰ ਬਰਦਾਸ਼ਤ ਨਹੀਂ-ਸਿਹਤ ਮੰਤਰੀ ਡਾ. ਬਲਬੀਰ ਸਿੰਘ

ਸਪੀਕਰ ਸੰਧਵਾਂ ਵੱਲੋਂ ਡਾ. ਬੀ.ਆਰ. ਅੰਬੇਦਕਰ ਦੇ ਬੁੱਤ ਦੀ ਉਸਾਰੀ ਲਈ ਭੇਜੇ ਦੋ ਲੱਖ ਰੁਪਏ ਦਾ ਚੈਕ ਵਿਧਾਇਕ ਕੋਹਲੀ ਤੇ ਮੇਅਰ ਗੋਗੀਆ ਨੇ ਅੰਬੇਦਕਰ ਸੁਸਾਇਟੀ ਨੂੰ ਸੌਂਪਿਆ