Thursday, April 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਸਪੀਕਰ ਸੰਧਵਾਂ ਵੱਲੋਂ ਧਾਰਮਿਕ ਰਸਮਾਂ ਨਾਲ ਕੋਟਕਪੂਰਾ ਵਿਖੇ ਆਪਣੇ ਨਵੇਂ ਦਫ਼ਤਰ ਦੀ ਸ਼ੁਰੂਆਤ

April 02, 2026 09:13 PM
Rozana Sehaj times
ਕੋਟਕਪੂਰਾ  : ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਕੋਟਕਪੂਰਾ ਵਿਖੇ ਆਪਣੇ ਨਵੇਂ ਦਫ਼ਤਰ ਦਾ ਉਦਘਾਟਨ ਗੁਰੂ ਸਾਹਿਬ ਦਾ ਓਟ ਆਸਰਾ ਲੈ ਕੇ ਕੀਤਾ ਗਿਆ। ਇਸ ਮੌਕੇ ਐਮ.ਐਲ.ਏ. ਅਮੋਲਕ ਸਿੰਘ ਜੈਤੋ,ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ, ਐਸਐਸਪੀ ਮੈਡਮ ਪ੍ਰਗਿਆ ਜੈਨ ਸਮੇਤ ਵੱਡੀ ਗਿਣਤੀ ਵਿੱਚ ਸੰਗਤਾਂ ਹਾਜ਼ਰ ਸਨ। ਇਸ ਮੌਕੇ ਸੁਖਮਨੀ ਸਾਹਿਬ ਦੇ ਪਾਠ ਉਪਰੰਤ ਰਾਗੀ ਸਿੰਘਾਂ ਵੱਲੋਂ ਗੁਰਬਾਣੀ ਦਾ ਕੀਰਤਨ ਕੀਤਾ ਗਿਆ। ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਪੁਰਾਣਾ ਦਫ਼ਤਰ ਪਿੰਡ ਵਿਖੇ ਚੱਲ ਰਿਹਾ ਸੀ ਪ੍ਰੰਤੂ ਲੋਕਾਂ ਨੂੰ ਛੋਟੇ-ਛੋਟੇ ਕੰਮਾਂ ਲਈ ਕਈ ਵਾਰ ਪਿੰਡ ਜਾਣ ਵਿੱਚ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਇਸ ਲਈ ਲੋਕਾਂ ਦੀ ਸੇਵਾ ਲਈ ਨਵਾਂ ਦਫ਼ਤਰ ਬੀਡੀਪੀਓ ਦਫ਼ਤਰ ਕੋਟਕਪੂਰਾ ਦੇ ਨਜ਼ਦੀਕ ਖੋਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਨਜਦੀਕ ਹੋਰ ਦਫ਼ਤਰ ਵੀ ਹਨ ਜਿਸ ਨਾਲ ਲੋਕਾਂ ਦੀ ਖੱਜਲ ਖੁਆਰੀ ਘਟੇਗੀ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦਾ ਮੁੱਖ ਮਕਸਦ ਲੋਕਾਂ ਦੀ ਸੇਵਾ ਕਰਨਾ ਹੈ ਅਤੇ ਜਦੋਂ ਤੋਂ ਸਰਕਾਰ ਹੋਂਦ ਵਿੱਚ ਆਈ ਹੈ ਲੋਕ ਹਿੱਤ ਲਈ ਕੰਮ ਕਰ ਰਹੀ ਹੈ। ਪੰਜਾਬ ਸਰਕਾਰ ਵੱਲੋਂ ਲਗਾਤਾਰ ਫੰਡ ਜਾਰੀ ਕੀਤੇ ਜਾ ਰਹੇ ਹਨ ਤਾਂ ਜੋ ਸੂਬੇ ਵਿੱਚ ਵਿਕਾਸ ਦੇ ਕੰਮ ਸੀਮਤ ਸਮੇਂ ਵਿੱਚ ਪੂਰੇ ਕੀਤੇ ਜਾ ਸਕਣ। ਸਪੀਕਰ ਸੰਧਵਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਜੋ ਵੀ ਵਾਅਦੇ ਕੀਤੇ ਸਨ ਉਨ੍ਹਾਂ ਸਾਰਿਆਂ ਨੂੰ ਪੂਰਾ ਕਰਕੇ ਦਿਖਾਇਆ ਹੈ ਅਤੇ ਸੂਬੇ ਦੇ ਵਿਕਾਸ ਕਰਨ ਲਈ ਲਗਾਤਾਰ ਯਤਨਸ਼ੀਲ ਰਹੀ ਹੈ। ਮਹਿਲਾਵਾਂ ਨੂੰ ਆਰਥਿਕ ਤੌਰ ’ਤੇ ਮਜ਼ਬੂਤ ਬਣਾਉਣ ਲਈ ਉਨ੍ਹਾਂ ਨੂੰ ਮਹੀਨਾਵਾਰ 1000/1500 ਰੁਪਏ ਦੀ ਆਰਥਿਕ ਸਹਾਇਤਾ ਦੇਣ ਦਾ ਫੈਸਲਾ ਮਹਿਲਾਵਾਂ ਦੀ ਭਲਾਈ ਲਈ ਇੱਕ ਮਹੱਤਵਪੂਰਨ ਕਦਮ ਚੁੱਕਿਆ ਹੈ। ਲੋਕਾਂ ਨੂੰ ਵੱਡੀ ਰਾਹਤ ਦੇਣ ਲਈ 90% ਘਰਾਂ ਨੂੰ 600 ਯੂਨਿਟ ਤੱਕ ਮੁਫ਼ਤ ਬਿਜਲੀ ਦਿੱਤੀ ਜਾ ਰਹੀ ਹੈ। ਇਸ ਮੌਕੇ ਐਡਵੋਕੇਟ ਬਰਇੰਦਰ ਸਿੰਘ, ਮੈਡਮ ਗੁਰਪ੍ਰੀਤ ਕੌਰ ਸੰਧਵਾਂ, ਚੇਅਰਮੈਨ ਮਾਰਕੀਟ ਕਮੇਟੀ ਗੁਰਮੀਤ ਸਿੰਘ ਆਰੇਵਾਲਾ, ਚੇਅਰਮੈਨ ਮਾਰਕਿਟ ਕਮੇਟੀ ਅਮਨਦੀਪ ਸਿੰਘ ਬਾਬਾ, ਚੇਅਰਮੈਨ ਗੁਰਤੇਜ ਸਿੰਘ ਖੋਸਾ, ਲਛਮਣ ਸਿੰਘ ਭਗਤੂਆਣਾ ਚੇਅਰਮੈਨ ਮਾਰਕਿਟ ਕਮੇਟੀ ਜੈਤੋ, ਐੱਸ ਡੀ ਐਮ ਕੋਟਕਪੂਰਾ, ਸੁਖਰਾਜ ਸਿੰਘ ਢਿੱਲੋਂ, ਸੁਖਜੀਤ ਸਿੰਘ ਢਿਲਵਾਂ ਪੰਜਾਬ ਪ੍ਰਧਾਨ ਬੀ.ਸੀ ਵਿੰਗ, ਓਐਸਡੀ ਸਾਧੂ ਰਾਮ ਕੁਸਲਾ, ਓਐਸਡੀ ਮਨਿੰਦਰ ਸਿੰਘ, ਪੀਆਰਓ ਮਨਪ੍ਰੀਤ ਸਿੰਘ ਧਾਲੀਵਾਲ, ਸੁਖਵੰਤ ਸਿੰਘ ਪੱਕਾ, ਸਿਮਰਨਜੀਤ ਸਿੰਘ ਐਮ ਸੀ, ਜਗਤਾਰ ਸਿੰਘ ਜੱਗਾ ਸਰਪੰਚ, ਰੈਡ ਕਰਾਸ ਸੈਕਟਰੀ ਮਨਦੀਪ ਮੋਂਗਾ, ਬਲਦੇਵ ਸਿੰਘ ਸਰਪੰਚ, ਨਰੇਸ਼ ਕੁਮਾਰ ਸਿੰਗਲਾ ਚੈਅਰਮੈਨ ਵਪਾਰ ਮੰਡਲ, ਮਨਜੀਤ ਸ਼ਰਮਾ, ਜਸਵਿੰਦਰ ਸਿੰਘ ਬੱਬੂ, ਹਰਵਿੰਦਰ ਸਿੰਘ ਮਰਵਾਹਾ, ਪਿ੍ਰੰਸ ਬਹਿਲ, ਗੁਰਮੇਲ ਸਿੰਘ ਬਾਹਮਣਵਾਲਾ, ਚਤਰ ਸਿੰਘ, ਸੁਪਰਡੈਂਟ ਜਗਜੀਤ ਸਿੰਘ, ਗੁਰਮੀਤ ਸਿੰਘ ਧੂੜਕੋਟ, ਆਰ.ਕੇ. ਵਿਜੈ, ਜਗਸੀਰ ਸਿੰਘ ਸੀਰਾ ਤੋਂ ਇਲਾਵਾ ਇਲਾਕਾ ਨਿਵਾਸੀ ਹਾਜ਼ਰ ਸਨ।

Have something to say? Post your comment

 

More in Malwa

ਪੰਜਾਬ ਦੇ ਲੋਕ ਕਾਂਗਰਸ, ਭਾਜਪਾ ਅਤੇ ਅਕਾਲੀਆਂ ਵੱਲੋਂ ਕੀਤੇ ਗਏ ਵਿਸ਼ਵਾਸਘਾਤ ਕਾਰਨ 2027 ਵਿੱਚ ਇਨ੍ਹਾਂ ਦਾ ਮੁਕੰਮਲ ਸਫਾਇਆ ਕਰ ਦੇਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਾਂਝੇ ਯਤਨਾਂ ਨਾਲ਼ ਨਸ਼ੇ ਦੀ ਚੁਣੌਤੀ 'ਤੇ ਜਿੱਤ ਪ੍ਰਾਪਤ ਕਰ ਸਕਦਾ ਹੈ ਪੰਜਾਬ: ਡਾ. ਜਗਦੀਪ ਸਿੰਘ

10000 ਰੁਪਏ ਰਿਸ਼ਵਤ ਲੈਂਦਾ ਐਸ.ਡੀ.ਓ. ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....

ਹਥਿਆਰ ਤਸਕਰੀ ਮਾਡਿਊਲ ਨਾਲ ਸਬੰਧਤ ਬਿਹਾਰ-ਅਧਾਰਤ ਹਥਿਆਰ ਸਪਲਾਇਰ ਸਮੇਤ ਚਾਰ ਦੋਸ਼ੀ ਕਾਬੂ ,10 ਸੈਲਫ਼-ਲੋਡਿੰਗ ਹਥਿਆਰ ਬਰਾਮਦ

ਚੰਡੀਗੜ੍ਹ ਕੇਂਦਰ ਦੇ ਅਧਿਕਾਰ ਖੇਤਰ ਵਿੱਚ ਆਉਂਦਾ ਹੈ; ਭਾਜਪਾ ਦਫ਼ਤਰ ਦੇ ਬਾਹਰ ਹਮਲੇ ਲਈ ਕੇਂਦਰੀ ਗ੍ਰਹਿ ਮੰਤਰੀ ਜ਼ਿੰਮੇਵਾਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪਿੰਡ ਚੀਮਾ ਵਿੱਚ ਸੰਤ ਅਤਰ ਸਿੰਘ ਜੀ ਮਹਾਰਾਜ ਹਸਪਤਾਲ ਦਾ ਕੀਤਾ ਉਦਘਾਟਨ; 15 ਪਿੰਡਾਂ ਦੇ 50 ਹਜ਼ਾਰ ਵਾਸੀਆਂ ਨੂੰ ਹੋਵੇਗਾ ਲਾਭ

ਪੰਜਾਬੀ ਯੂਨੀਵਰਸਿਟੀ ਵਿਖੇ 'ਗੁਰੂ ਗੋਬਿੰਦ ਸਿੰਘ ਜੀ ਦੀ ਤਲਵੰਡੀ ਸਾਬੋ ਤੋਂ ਦੱਖਣ ਦੀ ਯਾਤਰਾ: ਰਾਜਸਥਾਨ ਦੀ ਵਿਰਾਸਤ' ਵਿਸ਼ੇ 'ਤੇ ਵਿਸ਼ੇਸ਼ ਭਾਸ਼ਣ ਕਰਵਾਇਆ

ਸਰਕਾਰੀ ਹਸਪਤਾਲਾਂ 'ਚ ਮਰੀਜਾਂ ਨਾਲ ਕਿਸੇ ਵੀ ਤਰ੍ਹਾਂ ਦਾ ਦੁਰਵਿਵਹਾਰ ਬਰਦਾਸ਼ਤ ਨਹੀਂ-ਸਿਹਤ ਮੰਤਰੀ ਡਾ. ਬਲਬੀਰ ਸਿੰਘ

ਸਪੀਕਰ ਸੰਧਵਾਂ ਵੱਲੋਂ ਡਾ. ਬੀ.ਆਰ. ਅੰਬੇਦਕਰ ਦੇ ਬੁੱਤ ਦੀ ਉਸਾਰੀ ਲਈ ਭੇਜੇ ਦੋ ਲੱਖ ਰੁਪਏ ਦਾ ਚੈਕ ਵਿਧਾਇਕ ਕੋਹਲੀ ਤੇ ਮੇਅਰ ਗੋਗੀਆ ਨੇ ਅੰਬੇਦਕਰ ਸੁਸਾਇਟੀ ਨੂੰ ਸੌਂਪਿਆ