Thursday, October 15, 2026
BREAKING NEWS
• ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ

Majha

ਵਿਧਾਇਕਾ ਜੀਵਨਜੋਤ ਕੌਰ ਨੇ ਰੰਗਲਾ ਪੰਜਾਬ ਮਿਸ਼ਨ ਤਹਿਤ ਵੇਰਕਾ ਵਿੱਚ ਬਿਜਲੀ ਦੀਆਂ ਨੀਵੀਆਂ ਤਾਰਾਂ ਨੂੰ ਉੱਪਰ ਚੁੱਕਣ ਦੇ ਪ੍ਰੋਜੈਕਟ ਦੀ ਸ਼ੁਰੂਆਤ ਕੀਤੀ

April 02, 2026 09:25 PM
Rozana Sehaj times

ਅੰਮ੍ਰਿਤਸਰ : ਵਿਧਾਇਕਾ ਜੀਵਨਜੋਤ ਕੌਰ ਦੀ ਅਗਵਾਈ ਹੇਠ ਵਿਧਾਨ ਸਭਾ ਹਲਕਾ ਅੰਮ੍ਰਿਤਸਰ (ਪੂਰਬੀ) ਵਿੱਚ ਵਿਕਾਸ ਕਾਰਜ ਲਗਾਤਾਰ ਜਾਰੀ ਹਨ। ਇਨ੍ਹਾਂ ਵਿਕਾਸ ਕਾਰਜਾਂ ਦੀ ਲੜੀ ਨੂੰ ਅੱਗੇ ਵਧਾਉਂਦੇ ਹੋਏ ਵਿਧਾਇਕਾ ਜੀਵਨਜੋਤ ਕੌਰ ਵੱਲੋਂ ਰੰਗਲਾ ਪੰਜਾਬ ਮਿਸ਼ਨ ਤਹਿਤ ਵਾਰਡ ਨੰਬਰ 18 (ਵੇਰਕਾ) ਵਿੱਚ 2.5 ਕਰੋੜ ਰੁਪਏ ਦੀ ਲਾਗਤ ਨਾਲ ਨੀਵੀਆਂ ਅਤੇ ਖ਼ਤਰਨਾਕ ਬਿਜਲੀ ਦੀਆਂ ਤਾਰਾਂ ਨੂੰ ਉੱਚਾ ਚੁੱਕਣ ਦੇ ਪ੍ਰੋਜੈਕਟ ਦਾ ਆਗਾਜ਼ ਕੀਤਾ ਗਿਆ। ਇਸ ਪ੍ਰੋਜੈਕਟ ਦੀ ਸ਼ੁਰੂਆਤ ਪਿੰਡ ਵੱਲਾ ਤੋਂ ਕੀਤੀ ਗਈ ਹੈ, ਜਿਸ ਨਾਲ ਇਲਾਕਾ ਨਿਵਾਸੀਆਂ ਨੂੰ ਲਟਕਦੀਆਂ ਤਾਰਾਂ ਤੋਂ ਪੱਕੀ ਮੁਕਤੀ ਮਿਲੇਗੀ ਅਤੇ ਹਾਦਸਿਆਂ ਦਾ ਡਰ ਖ਼ਤਮ ਹੋਵੇਗਾ। ਇਸ ਪ੍ਰੋਜੈਕਟ ਦੀ ਸ਼ੁਰੂਆਤ ਕਰਦਿਆਂ ਵਿਧਾਇਕਾ ਜੀਵਨਜੋਤ ਕੌਰ ਨੇ ਕਿਹਾ ਕਿ ਬਿਜਲੀ ਦੀਆਂ ਹਾਈਵੋਲਟੇਜ ਤਾਰਾਂ ਨੀਵੀਆਂ ਹੋਣ ਕਾਰਨ ਅਕਸਰ ਹੀ ਹਾਦਸਿਆਂ ਦਾ ਕਾਰਨ ਬਣਦੀਆਂ ਸਨ ਅਤੇ ਲੋਕ ਬੜੇ ਲੰਮੇ ਸਮੇਂ ਤੋਂ ਇਨ੍ਹਾਂ ਖ਼ਤਰਨਾਕ ਤਾਰਾਂ ਨੂੰ ਉੱਚਾ ਚੁੱਕਣ ਦੀ ਮੰਗ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਇਲਾਕੇ ਦੇ ਲੋਕਾਂ ਦੀ ਇਸ ਮੰਗ ਨੂੰ ਉਨ੍ਹਾਂ ਨੇ ਸਰਕਾਰ ਤੱਕ ਪਹੁੰਚਾਅ ਕੇ ਇਸ ਦੇ ਪੱਕੇ ਹੱਲ ਲਈ ਯਤਨ ਕੀਤੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਦੀ ਇਸ ਸਮੱਸਿਆ ਨੂੰ ਹਮੇਸ਼ਾਂ ਲਈ ਦੂਰ ਕਰਨ ਲਈ 2.5 ਕਰੋੜ ਰੁਪਏ ਖ਼ਰਚ ਕਰਕੇ ਬਿਜਲੀ ਦੀਆਂ ਤਾਰਾਂ ਨੂੰ ਉੱਚਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੂਰੇ ਹਲਕੇ ਵਿਚੋਂ ਤਾਰਾਂ ਦਾ ਜਾਲ ਜਲਦ ਸਾਫ਼ ਕੀਤਾ ਜਾਵੇਗਾ। ਵਿਧਾਇਕਾ ਜੀਵਨਜੋਤ ਕੌਰ ਨੇ ਕਿਹਾ ਕਿ ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੂਰਬੀ ਉਨ੍ਹਾਂ ਦਾ ਆਪਣਾ ਪਰਿਵਾਰ ਹੈ ਅਤੇ ਉਹ ਆਪਣੇ ਲੋਕਾਂ ਦੀ ਸੇਵਾ ਤੇ ਸਹੂਲਤ ਲਈ ਹਮੇਸ਼ਾਂ ਤਤਪਰ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ ਰੰਗਲਾ ਪੰਜਾਬ ਮਿਸ਼ਨ ਤਹਿਤ ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੂਰਬੀ ਵਿੱਚ ਹੋਰ ਵੀ ਵਿਕਾਸ ਕਾਰਜ ਕੀਤੇ ਜਾਣਗੇ। ਇਸ ਮੌਕੇ ਵਾਰਡ ਨੰਬਰ 18 (ਵੇਰਕਾ) ਦੇ ਨਿਵਾਸੀਆਂ ਨੇ ਬਿਜਲੀ ਦੀਆਂ ਤਾਰਾਂ ਨੂੰ ਉੱਚਾ ਕਰਨ ਲਈ ਵਿਧਾਇਕਾ ਜੀਵਨਜੋਤ ਕੌਰ ਅਤੇ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ।

Have something to say? Post your comment

More in Majha

ਅੰਮ੍ਰਿਤਸਰ ਵਿੱਚ 6 ਪਿਸਤੌਲਾਂ, 4.4 ਕਿਲੋ ਹੈਰੋਇਨ, 500 ਗ੍ਰਾਮ ਅਫੀਮ, 12.9 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ ਡਰੋਨ ਸਮੇਤ 10 ਵਿਅਕਤੀ ਕਾਬੂ

ਪੰਜਾਬ ਪੁਲਿਸ ਵੱਲੋਂ ਪਾਕਿਸਤਾਨੀ ਆਈਐਸਆਈ ਸਮਰਥਿਤ ਮਾਡਿਊਲ ਦਾ ਪਰਦਾਫਾਸ਼

ਅੰਮ੍ਰਿਤਸਰ ਵਿੱਚ ਐਮ-16 ਰਾਈਫਲ, ਦੋ ਜ਼ਿਗਾਣਾ ਪਿਸਤੌਲ ਸਮੇਤ 10 ਅਤਿ-ਆਧੁਨਿਕ ਹਥਿਆਰ ਬਰਾਮਦ; ਚਾਰ ਕਾਬੂ

ਗ਼ੈਰ-ਕਾਨੂੰਨੀ ਹਥਿਆਰ ਸਪਲਾਈ ਨੈਟਵਰਕ ਵਿੱਚ ਸ਼ਾਮਲ ਇੱਕ ਨਾਬਾਲਗ ਸਣੇ ਅੱਠ ਵਿਅਕਤੀ ਕਾਬੂ; 15 ਪਿਸਤੌਲਾਂ ਬਰਾਮਦ

ਸਰਹੱਦ ਪਾਰਲੇ ਹਥਿਆਰ ਅਤੇ ਵਿਸਫ਼ੋਟਕ ਤਸਕਰੀ ਨੈੱਟਵਰਕ ਦਾ ਪਰਦਾਫ਼ਾਸ਼

‘ਕੰਮ ਦੀ ਰਾਜਨੀਤੀ’ ਨੇ ਲੋਕਾਂ ਦਾ ਵਿਸ਼ਵਾਸ ਜਿੱਤਿਆ, 2027 ਵਿੱਚ ਪੰਜਾਬ ਸਾਨੂੰ ਇੱਕ ਹੋਰ ਮੌਕਾ ਦੇਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

ਸਰਹੱਦ ਪਾਰੋਂ ਚੱਲ ਰਹੇ ਤਸਕਰੀ ਨੈੱਟਵਰਕਾਂ ਨਾਲ ਸਬੰਧਤ ਚਾਰ ਮੁਲਜ਼ਮ 10 ਕਿੱਲੋ ਹੈਰੋਇਨ ਅਤੇ 10 ਪਿਸਤੌਲਾਂ ਸਣੇ ਕਾਬੂ

ਪੈਸੇ ਆਉਣ ਮਗਰੋਂ ਪੰਜਾਬ ਦੀਆਂ ਔਰਤਾਂ ਨੇ ਲਾਇਆ ਇੱਕੋ ਨਾਅਰਾ: ‘ਭਗਵੰਤ ਮਾਨ ਸਰਕਾਰ ਮੁੜ ਦੁਬਾਰਾ’

ਅੰਮ੍ਰਿਤਸਰ ਵਿੱਚ ਨਸ਼ੀਲੇ ਪਦਾਰਥ ਅਤੇ ਹਥਿਆਰ ਤਸਕਰੀ ਕਰਨ ਵਾਲੇ ਨੈੱਟਵਰਕਾਂ ਨਾਲ ਜੁੜੇ ਪੰਜ ਵਿਅਕਤੀ 13 ਪਿਸਤੌਲਾਂ ਅਤੇ 3.2 ਕਿਲੋ ਹੈਰੋਇਨ ਸਮੇਤ ਕਾਬੂ