ਅੰਮ੍ਰਿਤਸਰ : ਲੈਫ. ਕਰਨਲ ਸਰਬਜੀਤ ਸਿੰਘ ਸੈਣੀ (ਰਿਟਾ), ਜਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫਸਰ, 52 ਕੋਰਟ ਰੋਡ, ਨਜਦੀਕ ਨਿੱਜਰ ਸਕੈਨ ਸੈਂਟਰ, ਅੰਮ੍ਰਿਤਸਰ ਵੱਲੋ ਦਿੱਤੀ ਜਾਣਕਾਰੀ ਅਨੁਸਾਰ ਇਸ ਦਫਤਰ ਅੰਦਰ ਚੱਲ ਰਹੀ SVTC ਸੈਂਟਰ ਵਿੱਚ 120 ਘੰਟੇ ਦਾ ISO Certified ਤਿੰਨ ਮਹੀਨੇ ਦਾ ਬੇਸਿਕ ਕੰਪਿਊਟਰ ਅਤੇ ਵੈਬ ਡਿਜਾਇਨਿੰਗ ਦਾ ਕੋਰਸ ਕਰਵਾਇਆ ਜਾਂਦਾ ਹੈ ਜ਼ੋ ਕਿ ਹਰ ਸਰਕਾਰੀ ਨੋਕਰੀ ਲਈ ਜਰੂਰੀ ਹੈ। ਇਸ ਕੋਰਸ ਦਾ ਨਵਾ ਬੈਚ ਸ਼ੁਰੂ ਹੈ। ਚਾਹਵਾਨ ਉਮੀਦਵਾਰ ਇਸ ਕੋਰਸ ਵਿੱਚ ਦਾਖਲਾ ਲੈ ਕੇ ਲਾਭ ਉਠਾ ਸਕਦੇ ਹਨ। ਇਹ ਕੋਰਸ ਬਜਾਰ ਵਿੱਚ ਚੱਲ ਰਹੇ ਕੋਰਸਾ ਦੇ ਮੁਕਾਬਲੇ ਬਹੁਤ ਘੱਟ ਫੀਸਾ ਤੇ ਚਲਾਇਆ ਜਾਂਦਾ ਹੈ। ਚਾਹਵਾਨ ਉਮੀਦਵਾਰ ਇਸ ਕੋਰਸ ਵਿੱਚ ਦਾਖਲੇ ਲਈ ਦਫਤਰੀ ਸਮੇਂ ਵਿਚ ਆ ਕੇ ਮਿਲ ਸਕਦੇ ਹਨ ਜਾਂ ਦਫਤਰ ਨਾਲ ਫੋਨ ਨੰਬਰ 6284432143 ਤੇ ਸੰਪਰਕ ਕਰ ਸਕਦੇ ਹਨ।