Friday, April 03, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Majha

ਮੰਡੀਆਂ ਚ ਬਿਨ੍ਹਾਂ ਕਿਸੇ ਅੜਿੱਕੇ ਦੇ ਕਣਕ ਦੀ ਸਰਕਾਰੀ ਖ੍ਰੀਦ ਲਈ ਉੱਚ ਪ੍ਰਸ਼ਾਸਨ ਨੂੰ ਸਰਕਾਰ ਨੇ ਕੀਤੇ ਨਿਰਦੇਸ਼ ਜਾਰੀ: ਧਾਲੀਵਾਲ

April 02, 2026 09:38 PM
Rozana Sehaj times

ਅੰਮ੍ਰਿਤਸਰ/ਅਜਨਾਲਾ : ਆਮ ਆਦਮੀ ਪਾਰਟੀ ਦੇ ਸੂਬਾਈ ਮੁੱਖ ਬੁਲਾਰੇ, ਵਿਧਾਇਕ ਤੇ ਸਾਬਕਾ ਕੈਬਨਿਟ ਮੰਤਰੀ ਪੰਜਾਬ ਸ. ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ੍ਰ.ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਰਾਜ ਭਰ ਦੀਆਂ 1900 ਦੇ ਕਰੀਬ ਦਾਣਾ ਮੰਡੀਆਂ ਚ ਹਾੜ੍ਹੀ ਦੀ ਮੁੱਖ ਫਸਲ ਕਣਕ ਦੀ ਹੋਣ ਵਾਲੀ 132 ਲੱਖ ਮੀਟ੍ਰਿਕ ਟਨ ਆਮਦ ਦਾ ਇੱਕ ਇੱਕ ਦਾਣਾ ਸਰਕਾਰੀ ਐਮ ਐਸ ਪੀ ਰੇਟ 2585 ਪ੍ਰਤੀ ਕੁਇੰਟਲ ਖ੍ਰੀਦ ਕਰਨ ਲਈ ਵਚਨਬੱਧ ਹੈ ਅਤੇ ਇਸ ਵਚਨਬੱਧਤਾ ਨੂੰ ਅਮਲੀ ਜਾਮਾ ਪਹਿਨਾਉਣ ਲਈ ਬਕਾਇਦਾ ਰਾਜ ਭਰ ਦੇ ਡਿਪਟੀ ਕਮਿਸ਼ਨਰਾਂ, ਜ਼ਿਲ੍ਹਾ ਖੁਰਾਕ ਸਪਲਾਈ ਕੰਟਰੋਲਰਾਂ, ਸਰਕਾਰੀ ਖ੍ਰੀਦ ਏਜੰਸੀਆਂ, ਮੰਡੀ ਬੋਰਡ/ਮਾਰਕੀਟ ਕਮੇਟੀਆਂ ਦੇ ਅਧਿਕਾਰੀਆਂ ਨੂੰ ਬਿਨ੍ਹਾਂ ਕਿਸੇ ਅੜਿੱਕੇ ਦੇ ਕਣਕ ਦੀ ਸਹੀ ਤੇ ਸਮੇਂ ਸਿਰ ਖ੍ਰੀਦ ਯਕੀਨੀ ਬਣਾਉਣ ਲਈ ਬਾਰਦਾਨਾਂ , ਫਸਲ ਦੀ ਚੁਕਵਾਈ, ਪੈਸਿਆਂ ਦੀ 24 ਘੰਟੇ ਚ ਅਦਾਇਗੀ, ਮੰਡੀਆਂ ਚ ਬਿਜਲੀ, ਪੀਣ ਵਾਲੇ ਪਾਣੀ, ਤਰਪਾਲਾਂ, ਸਾਫ ਸਫਾਈ ਆਦਿ ਪੁੱਖਤਾ ਪ੍ਰਬੰਧਾਂ ਲਈ ਸਪੱਸ਼ਟ ਦਿਸ਼ਾ ਨਿਰਦੇਸ਼ ਜਾਰੀ ਕਰ ਦਿੱਤੇ ਗਏ ਹਨ। ਖ੍ਰੀਦ ਪ੍ਰਬੰਧਾਂ ਚ ਕੁਤਾਹੀ ਤੇ ਭਰਿਸ਼ਟਾਚਾਰ ਨੂੰ ਸਰਕਾਰ ਕਦਾਚਿੱਤ ਬਰਦਾਸ਼ਤ ਨਹੀਂ ਕਰੇਗੀ। ਆੜ੍ਹਤੀਆਂ ਤੇ ਪੱਲੇਦਾਰਾਂ ਨੂੰ ਵੀ ਕਿਸਾਨਾਂ ਵਲੋਂ ਹੜ੍ਹਾਂ ਸਮੇਤ ਮੌਜੂਦਾ ਸਮੇਂ ਚ ਬੇਮੌਸਮੀ ਅਣਸੁਖਾਵੀਂਆਂ ਪ੍ਰਸਥਿਤੀਆਂ ਦੀ ਮਾਰ ਝੱਲ ਕੇ ਪੁੱਤਾਂ ਵਾਂਗ ਪਾਲੀ ਕਣਕ ਦੀ ਆਨਾਜ ਮੰਡੀਆਂ ਚ ਖਰੀਦੋ ਫਰੋਖਤ ਸਾਂਭ ਸੰਭਾਲ ਲਈ ਕਿਸਾਨਾਂ ਤੇ ਸਰਕਾਰ ਨੂੰ ਸਹਿਯੋਗ ਦੇਣ ਲਈ ਅੱਗੇ ਆਉਣਾ ਚਾਹੀਦਾ ਹੈ। ਸ. ਧਾਲੀਵਾਲ ਅੱਜ ਆਪਣੇ ਚੋਣ ਹਲਕਾ ਅਜਨਾਲਾ ਦੇ ਪਿੰਡਾਂ ਸਮਰਾਏ ਭੰਡਾਲ, ਸੁਲਤਾਨ ਮਾਹਲ, ਕਲ੍ਹੋਮਹਾਲ, ਦੂਰੀਆਂ, ਬਾਜਵਾ, ਦੁਜੋਵਾਲ, ਗਿੱਲਾਂਵਾਲੀ, ਬੇਦੀ ਛੰਨਾ, ਕੋਟ ਰਜ਼ਾਦਾ, ਸੂਫ਼ੀਆਂ ਆਦਿ ਦਰਜ਼ਨ ਦੇ ਕਰੀਬ ਪਿੰਡਾਂ ਚ "ਸ਼ਾਨਦਾਰ ਚਾਰ ਸਾਲ, ਭਗਵੰਤ ਮਾਨ ਦੇ ਨਾਲ" ਮੁਹਿੰਮ ਤਹਿਤ ਪੇਂਡੂ ਲੋਕਾਂ ਨੂੰ ਵਿਕਾਸ ਪੱਖੀ ਮੁਸ਼ਕਲਾਂ ਸੁਣਨ ਅਤੇ ਕਿਸਾਨਾਂ, ਖੇਤ ਮਜ਼ਦੂਰਾਂ ਦੀਆਂ ਕਣਕ ਦੀ ਸਰਕਾਰੀ ਖ੍ਰੀਦ ਸਬੰਧੀ ਸੰਭਾਵੀ ਚਿੰਤਾਵਾਂ ਤੋਂ ਜਾਣੂੰ ਹੋਣ ਲਈ ਸਿੱਧਾ ਸੰਵਾਦ ਰਚਾਉਣ ਮੌਕੇ ਪ੍ਰਭਾਵਸ਼ਾਲੀ ਜਨਤਕ ਮੀਟਿੰਗਾਂ ਨੂੰ ਸੰਬੋਧਨ ਕਰ ਰਹੇ ਸਨ। ਉਹਨਾਂ ਨੇ ਕੇਂਦਰੀ ਭਾਜਪਾ ਸਰਕਾਰ ਦੀ ਘੇਰਾਬੰਦੀ ਕੀਤੀ ਅਤੇ ਇਲਜ਼ਾਮ ਲਗਾਏ ਕਿ ਪੰਜਾਬ ਦੀ ਪੇਂਡੂ ਵਿਕਾਸ ਹੱਕੀ ਰਕਮ 9 ਹਜ਼ਾਰ ਕਰੋੜ ਰੁਪਏ,  ਜੀ ਐਸ ਟੀ ਬਕਾਇਆ ਅਤੇ ਕੌਮੀ ਸਿਹਤ ਮਿਸ਼ਨ ਦੇ ਫੰਡਾਂ ਨੂੰ ਨਜ਼ਾਇਜ਼ ਤੌਰ ਤੇ ਰੋਕ ਕੇ ਪੰਜਾਬ ਨਾਲ ਮਤਰੇਈ ਮਾਂ ਵਾਲਾ ਸਲੂਕ ਪਹਿਲਾਂ ਹੀ ਅਪਣਾਇਆ ਹੋਇਆ ਹੈ ਅਤੇ ਹੁਣ  ਚੋਣ ਵਰ੍ਹੇ ਚ ਸਿਆਸੀ ਬਦਲਾਖ਼ੋਰੀ ਤਹਿਤ ਭਾਜਪਾ ਨੂੰ ਕਥਿਤ ਚੋਣ ਲਾਹਾ ਦਿਵਾਉਣ ਲਈ ਇੱਕ ਗਿਣੀ ਮਿਥੀ ਸਾਜਿਸ਼ ਤਹਿਤ ਕੇਂਦਰ ਸਰਕਾਰ ਨੇ ਪੰਜਾਬ ਦੇ ਆੜਤੀਆਂ ਦੀਆਂ ਹੱਕੀ ਮੰਗਾਂ ਤੋਂ ਟਾਲਾ ਵੱਟ ਕੇ ਕਣਕ ਦੀ ਖ੍ਰੀਦ ਚ ਖੱਲਲ ਪਾਉਣ ਲਈ ਗਿਣ ਮਿੱਥ ਕੇ ਸਾਜ਼ਿਸ਼ ਨੀਤੀ ਅਪਣਾਈ ਹੈ ਜਦੋਂ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਵੱਲੋਂ ਆੜ੍ਹਤੀਆਂ ਦੀਆਂ ਹੱਕੀ ਮੰਗਾਂ ਮੰਨਵਾਉਣ ਲਈ ਸਪੱਸ਼ਟ ਰਵਈਆ ਅਪਣਾਉਂਦੇ ਹੋਏ ਕੁੱਝ ਸਮਾਂ ਪਹਿਲਾਂ ਕੇਂਦਰੀ ਗਰਿਹ ਮੰਤਰੀ ਸ੍ਰੀ ਅਮਿਤ ਸ਼ਾਹ ਨਾਲ ਉੱਚ ਤਾਕਤੀ ਮੀਟਿੰਗ ਕਰਕੇ ਅਤੇ ਬਾਅਦ ਚ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਮੁੱਖ ਮੰਤਰੀਆਂ ਨਾਲ ਆਨ ਲਾਈਨ ਕੀਤੀ ਗਈ ਮੀਟਿੰਗ ਚ ਪ੍ਰਧਾਨ ਮੰਤਰੀ ਮੋਦੀ ਕੋਲ ਕਣਕ ਦੀ ਨਿਰਵਿਘਨ ਸਰਕਾਰੀ ਖ੍ਰੀਦ ਲਈ ਪੰਜਾਬ ਦੇ ਗੁਦਾਮਾਂ ਚ 40 ਲੱਖ ਮੀਟ੍ਰਿਕ ਟਨ ਸਰਕਾਰੀ ਕਣਕ ਦੇ ਭੰਡਾਰ ਨੂੰ ਚੁੱਕਵਾ ਕੇ ਚਾਲੂ ਹਾੜ੍ਹੀ ਚ ਕਣਕ ਦੇ ਨਵੇਂ ਭੰਡਾਰ ਕਰਨ ਲਈ ਵਿਵਸਥਾ ਕਰਨ ਸਮੇਤ ਆੜ੍ਹਤੀਆਂ ਦਾ ਮਾਮਲਾ ਵੀ ਉਠਾਇਆ ਪਰ ਅਜੇ ਤਕ ਕੇਂਦਰ ਸਰਕਾਰ ਮੂਕ ਦਰਸ਼ਕ ਬਣੀ ਹੋਈ ਹੈ। ਉਹਨਾਂ ਨੇ ਕਿਹਾ ਕਿ ਕੇਂਦਰ ਸਰਕਾਰ ਦੇ ਪੰਜਾਬ ਨਾਲ ਕੀਤੇ ਜਾ ਰਹੇ ਕਥਿਤ ਰਾਜਸੀ ਬਦਲਾਖੋਰੀ ਦੇ ਵਤੀਰੇ ਦੇ ਬਾਵਜੂਦ ਮੰਡੀਆਂ ਚੋਂ ਠੀਕ ਉਸੇ ਤਰ੍ਹਾਂ ਹੀ ਕਣਕ ਦੇ ਇੱਕ ਇੱਕ ਦਾਣੇ ਦੀ ਸਰਕਾਰੀ ਖ੍ਰੀਦ ਕਰਕੇ ਕਿਸਾਨਾਂ, ਮਜ਼ਦੂਰਾਂ ਨੂੰ ਰਾਹਤ ਪਹੁੰਚਾਈ ਜਾਵੇਗੀ, ਜਿਵੇਂ ਭਗਵੰਤ ਮਾਨ ਸਰਕਾਰ ਆਪਣੇ ਚਾਰ ਸਾਲ ਦੇ ਕਾਰਜਕਾਲ ਚ ਨਿਰਵਿਘਨ ਫਸਲਾਂ ਦੀ ਖ੍ਰੀਦ ਕਰਦੀ ਆ ਰਹੀ ਹੈ। ਉਹਨਾਂ ਨੇ ਦੱਸਿਆ ਕਿ ਹਲਕੇ ਚ ਅਜਨਾਲਾ ਸ਼ਹਿਰ ਦੀ ਪ੍ਰਮੁੱਖ ਅਨਾਜ ਮੰਡੀ ਸਮੇਤ 9 ਖ੍ਰੀਦ ਕੇਂਦਰਾਂ ਚ 15  ਕਰੋੜ ਰੁਪਏ ਦੀ ਲਾਗਤ ਨਾਲ ਕਿਸਾਨਾਂ, ਪੱਲੇਦਾਰਾਂ ਤੇ ਆੜ੍ਹਤੀਆਂ ਦੀ ਸੁੱਖ ਸਹੂਲਤ ਲਈ ਕਰੀਬ 88 - 88  ਲੱਖ ਦੀ ਲਾਗਤ ਨਾਲ 14 ਨਵੇਂ ਸ਼ੈੱਡ ਉਸਾਰਨ ਤੇ ਹੋਰ ਵਿਕਾਸ ਕਾਰਜ ਮੁਕੰਮਲ ਕਰਨ ਤੋਂ ਇਲਾਵਾ ਮੰਡੀਆਂ ਨੂੰ ਜਾਣ ਵਾਲੀਆਂ ਲਿੰਕ ਸੜਕਾਂ ਨੂੰ ਅਪਗਰੇਡ ਕਰਨ ਲਈ ਵੱਖਰੇ ਤੌਰ ਤੇ ਕਰੋੜਾਂ ਰੁਪਏ ਖਰਚ ਕੀਤੇ ਗਏ ਹਨ। ਇਸ ਮੌਕੇ ਤੇ ਖੁਸ਼ਪਾਲ ਸਿੰਘ ਧਾਲੀਵਾਲ, ਪੀ ਏ ਮੁਖ਼ਤਾਰ ਸਿੰਘ ਬਲੜਵਾਲ,ਚੇਅਰਮੈਨ ਪ੍ਰਿਥੀਪਾਲ ਸਿੰਘ ਘੋਨਵਾਲਾ, ਬਲਾਕ ਪ੍ਰਧਾਨ ਜਸਪਿੰਦਰ ਸਿੰਘ ਜੇ ਪੀ ਸਮੇਤ ਪਿੰਡਾਂ ਦੇ ਪੰਚ, ਸਰਪੰਚ, ਮੋਹਤਬਰ ਤੇ ਵਲੰਟੀਅਰਜ਼ ਵੱਡੀ ਗਿਣਤੀ ਚ ਮੌਜੂਦ ਸਨ।

 

Have something to say? Post your comment

 

More in Majha

ਦਲਜੀਤ ਸਿੰਘ ਮਿਆਦੀਆ ਨੂੰ ਅਕਾਲੀ ਦਲ ਵਾਰਿਸ ਪੰਜਾਬ ਵੱਲੋਂ ਰਾਜਾਸਾਂਸੀ ਦੇ ਹਲਕਾ ਇੰਚਾਰਜ ਨਿਯੁਕਤ ਕੀਤਾ

ਐਮਪੀ ਸਾਹਨੀ ਨੇ ਏਸ਼ੀਅਨ ਕਲੀਅਰਿੰਗ ਯੂਨੀਅਨ (ਏਸੀਯੂ) ਰਾਹੀਂ ਬਾਰਟਰ-ਅਧਾਰਤ ਭੁਗਤਾਨ ਵਿਧੀ ਨੂੰ ਬਾਸਮਤੀ ਚੌਲਾਂ ਦੇ ਬਰਾਮਦ ਦੀ ਸੁਰੱਖਿਆ ਲਈ ਅਪੀਲ ਕੀਤੀ

ਭਾਰਤੀ ਸੇਨਾ ਵਿੱਚ ਭਰਤੀ ਲਈ ਨੌਜਵਾਨਾਂ ਨੂੰ ਸੁਨਹਿਰਾ ਮੌਕਾ

ਬੇਸਿਕ ਕੰਪਿਊਟਰ ਅਤੇ ਵੈਬ ਡਿਜਾਇਨਿੰਗ ਕੋਰਸ ਲਈ ਨਵੇਂ ਬੈਚ ਦੀ ਸ਼ੁਰੂਆਤ

ਵਿਧਾਇਕ ਡਾ. ਗੁਪਤਾ ਨੇ ਸ੍ਰੀ ਦਰਬਾਰ ਸਾਹਿਬ ਨੇੜੇ ਇੱਕੋ ਸਮੇਂ ਗਲੀਆਂ ਦੀ ਉਸਾਰੀ, ਸੀਵਰੇਜ ਅਪਗ੍ਰੇਡ ਅਤੇ ਸਾਫ਼ ਪੀਣ ਵਾਲੇ ਪਾਣੀ ਦੀਆਂ ਪਾਈਪਲਾਈਨਾਂ ਦੀ ਸ਼ੁਰੂਆਤ ਕੀਤੀ

ਵਿਧਾਇਕਾ ਜੀਵਨਜੋਤ ਕੌਰ ਨੇ ਰੰਗਲਾ ਪੰਜਾਬ ਮਿਸ਼ਨ ਤਹਿਤ ਵੇਰਕਾ ਵਿੱਚ ਬਿਜਲੀ ਦੀਆਂ ਨੀਵੀਆਂ ਤਾਰਾਂ ਨੂੰ ਉੱਪਰ ਚੁੱਕਣ ਦੇ ਪ੍ਰੋਜੈਕਟ ਦੀ ਸ਼ੁਰੂਆਤ ਕੀਤੀ

ਪ੍ਰੋ. (ਡਾ.) ਰਵਿੰਦਰ ਕੁਮਾਰ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪ੍ਰੋਫੈਸਰ ਇੰਚਾਰਜ (ਪਬਲਿਕ ਰਿਲੇਸ਼ਨਜ਼) ਵਜੋਂ ਨਿਯੁਕਤ, ਅਹੁਦਾ ਸੰਭਾਲਿਆ

ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵੱਲੋਂ ਜੰਡਿਆਲਾ ਗੁਰੂ ਹਲਕੇ ਦੇ ਪਿੰਡਾਂ ਵਿੱਚ ਵਿਕਾਸ ਕਾਰਜਾਂ ਦੇ ਉਦਘਾਟਨ ਤੇ ਜਨ ਸੰਵਾਦ

ਅੱਜ ਤੋਂ ਘਰੇਲੂ, ਦੁਕਾਨਦਾਰਾਂ, ਉਦਯੋਗਾਂ ‘ਚ ਬਿਜਲੀ ਦਰਾਂ ਸਸਤੀਆਂ ਕਰਕੇ ਮਾਨ ਸਰਕਾਰ ਨੇ ਇਕ ਹੋਰ ਮਾਸਟਰ ਸਟਰੋਕ ਮਾਰਿਆ-ਧਾਲੀਵਾਲ

ਮਾਨ ਸਰਕਾਰ ਨਵੀਆਂ ਲੀਹਾਂ ‘ਤੇ ਪਹੁੰਚਾ ਰਹੀ ਪੇਂਡੂ ਵਿਕਾਸ : ਗੁਰਪ੍ਰਤਾਪ ਸੰਧੂ