Friday, April 26, 2024
BREAKING NEWS
ਪਰਉਪਕਾਰ ਦਾ ਜੀਵੰਤ ਰੂਪ ਦਿਖਾਉਂਦਾ ਹੈ : ਮਾਨਵ ਏਕਤਾ ਦਿਵਸਜੁੱਗੋ ਜੁਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਸੰਧਿਆ ਵੇਲੇ ਦਾ ਅੱਜ ਦਾ ਫੁਰਮਾਣBJP ਦੀ ਸਤਨਾਮ ਸਿੰਘ ਖਾਲੜਾ ਦੇ ਗ੍ਰਹਿ ਵਿਖੇ ਹੋਈ ਮੀਟਿੰਗਕੇਪੀ ਸਿੰਘ ਆਪਣੇ ਪੰਜਾਬੀ ਸਟਾਈਲ ਨੂੰ ਔਨ ਅਤੇ ਆਫ ਸਕਰੀਨ ਕਿਵੇਂ ਸੰਤੁਲਿਤ ਕਰਦੇ ਨੇ, ਸਾਂਝੇ ਕੀਤੇ ਆਪਣੇ ਵਿਚਾਰਅਰੁਣਾਂਚਲ ਪ੍ਰਦੇਸ਼ ਵਿੱਚ ਮੀਂਹ ਪੈਣ ਕਾਰਨ ਨੈਸ਼ਨਲ ਹਾਈਵੇਅ 313 ਢਿੱਗਾਂ ਡਿੱਗਣ ਕਾਰਨ ਪ੍ਰਭਾਵਿਤ; ਦੇਸ਼ ਨਾਲੋਂ ਸੰਪਰਕ ਟੁੱਟਿਆਅੰਮ੍ਰਿਤਸਰ ਵਿੱਚ ਸਭ ਤੋਂ ਵੱਧ 60.3 ਕਰੋੜ ਰੁਪਏ ਦੀਆਂ ਬਰਾਮਦਗੀਆਂਮੰਡੀ ਗੋਬਿੰਦਗੜ੍ਹ ਦੇ ਚੌੜਾ ਬਜ਼ਾਰ ਵਿੱਚ ਗੋਲੀਆਂ ਚਲਾਉਣ ਵਾਲੇ ਨੂੰ ਪੁਲਿਸ ਨੇ ਕੀਤਾ ਗ੍ਰਿਫਤਾਰਕਣਕ ਦੇ ਸਟੋਰੇਜ ਪ੍ਰਬੰਧਾਂ ਦਾ ਐਸ.ਡੀ.ਐਮ. ਨੇ ਲਿਆ ਜਾਇਜ਼ਾਪੰਜਵੀਂ ਜਮਾਤ ਵਿੱਚ ਮੈਰਿਟ ਚ ਆਉਣ ਵਾਲੇ ਵਿਦਿਆਰਥੀਆਂ ਨੂੰ ਡੀ.ਸੀ. ਵੱਲੋਂ ਸ਼ੁਭ ਇਛਾਵਾਂਜ਼ਿਲ੍ਹੇ ਦੀਆਂ ਮੰਡੀਆਂ ਵਿੱਚ 1,29,258 ਮੀਟਰਕ ਟਨ ਕਣਕ ਦੀ ਹੋਈ ਆਮਦ : ਪਰਨੀਤ ਸ਼ੇਰਗਿੱਲ

Malwa

ਪੈਟਰੋਲ ਦੀਆਂ ਬੋਤਲਾਂ ਲੈ ਕੇ ਸਿਖਿਆ ਭਵਨ 'ਤੇ ਚੜ੍ਹੇ ਅਧਿਆਪਕ

June 16, 2021 01:59 PM
SehajTimes

ਅਧਿਆਪਕਾਂ ਨੇ ਕਿਹਾ, ਮੰਗਾਂ ਨਹੀਂ ਮੰਨੀਆਂ ਜਾਂਦੀਆਂ ਤਾਂ ਆਪਣੇ ਆਪ ਨੂੰ ਅੱਗ ਲਾ ਕੇ ਆਤਮਦਾਹ ਕਰ ਲੈਣਗੇ


ਮੋਹਾਲੀ :  ਅੱਜ ਮੋਹਾਲੀ ਪ੍ਰਸ਼ਾਸਨ ਨੂੰ ਉਸ ਵੇਲੇ ਹੱਥਾਂ ਪੈਰਾਂ ਦੀ ਪੈ ਗਈ ਜਦੋਂ ਕੱਚੇ ਅਧਿਆਪਕ ਸਿਖਿਆ ਬੋਰਡ ਦੀ ਇਮਾਰਤ ਉਪਰ ਜਾ ਚੜ੍ਹੇ।  ਤਾਜ਼ਾ ਮਿਲੀ ਜਾਣਕਾਰੀ ਅਨੁਸਾਰ ਲਗਾਤਾਰ ਸੰਘਰਸ਼ ਕਰ ਰਹੇ ਕੱਚੇ ਅਧਿਆਪਕਾਂ ਨੇ ਅੱਜ ਅਚਨਚੇਤ ਸਿੱਖਿਆ ਸਕੱਤਰ ਦੇ ਦਫ਼ਤਰ ਦਾ ਘਿਰਾਓ ਕਰ ਲਿਆ। 5 ਅਧਿਆਪਕ ਪੈਟਰੋਲ ਦੀਆਂ ਬੋਤਲਾਂ ਲੈ ਕੇ ਸਿੱਖਿਆ ਸਕੱਤਰ ਦੇ ਦਫ਼ਤਰ ਦੀ 7ਵੀਂ ਮੰਜ਼ਿਲ ਉਤੇ ਜਾ ਚੜ੍ਹੇ। ਕੱਚੇ ਅਧਿਆਪਕਾਂ ਨੇ ਭਵਨ ਉਪਰ ਚੜਨ ਦੀ ਕਿਸੇ ਨੂੰ ਭਿਨਕ ਨਹੀਂ ਲੱਗਣ ਦਿੱਤੀ। ਸ੍ਰੀ ਗੁਰਦੁਆਰਾ ਅੰਬ ਸਾਹਿਬ ਵਿੱਚ ਇਕੱਠੇ ਹੋਏ ਅਧਿਆਪਕਾਂ ਨੇ ਜਦੋਂ ਮਾਰਚ ਕਰਕੇ ਸਿੱਖਿਆ ਸਕੱਤਰ ਦੇ ਦਫ਼ਤਰ ਪਹੁੰਚੇ ਤਾਂ ਪੁਲਿਸ ਨੇ ਪਹੁੰਚ ਕੇ ਉਨ੍ਹਾਂ ਨੂੰ ਗੇਟ ਉਤੇ ਰੋਕ ਲਿਆ। ਇਸ ਤੋਂ ਤੁਰੰਤ ਪਹਿਲਾਂ ਹੀ ਸਿੱਖਿਆ ਭਵਨ ਵਿੱਚ ਪਹੁੰਚੇ 5 ਅਧਿਆਪਕ ਬਿਲਡਿੰਗ ਦੀ 7ਵੀਂ ਮੰਜ਼ਿਲ ਉਤੇ ਜਾ ਚੜ੍ਹੇ। ਇਸ ਦਾ ਪਤਾ ਲੱਗਿਆ ਹੀ ਪ੍ਰਸ਼ਾਸਨ ਨੂੰ ਹੱਥਾਂ ਪੈਰਾਂ ਦੀ ਪੈ ਗਈ। ਬਾਹਰ ਸੈਂਕੜੇ ਅਧਿਆਪਕਾਂ ਨੇ ਸਿੱਖਿਆ ਭਵਨ ਦਾ ਘਿਰਾਓ ਸ਼ੁਰੂ ਕਰ ਦਿੱਤਾ। ਬਿਲਡਿੰਗ ਉੱਪਰ ਚੜ੍ਹੇ ਹੋਏ ਅਧਿਆਪਕਾਂ ਦਾ ਕਹਿਣਾ ਹੈ ਕਿ ਜੇਕਰ ਸਾਡੀਆਂ ਮੰਗਾਂ ਨਹੀਂ ਮੰਨੀਆਂ ਜਾਂਦੀਆਂ ਤਾਂ ਉਹ ਆਪਣੇ ਆਪ ਨੂੰ ਅੱਗ ਲਾ ਕੇ ਆਤਮਦਾਹ ਕਰ ਲੈਣਗੇ। ਉਨ੍ਹਾਂ ਪ੍ਰਸ਼ਾਸ਼ਨ ਨੂੰ ਇਹ ਵੀ ਕਿਹਾ ਕਿ ਜੇਕਰ ਸਾਨੂੰ ਧੱਕੇ ਨਾਲ ਹੇਠਾਂ ਉਤਾਰਨ ਦੀ ਕੋਸ਼ਿਸ਼ ਕੀਤੀ ਤਾਂ ਉਹ ਆਪਣੇ ਨਾਲ ਸਲਫਾਸ ਦੀਆਂ ਗੋਲੀਆਂ ਵੀ ਲੈ ਕੇ ਆਏ ਹਨ। ਜਿਸ ਦੀ ਜ਼ਿੰਮੇਵਾਰੀ ਪ੍ਰਸਾਸ਼ਨ ਦੀ ਹੋਵੇਗੀ। ਬਿਲਡਿੰਗ ਦੀ ਛੱਤ 'ਤੇ ਖੜੇ ਅਧਿਆਪਕ ਫ਼ੋਨ ਦੇ ਜ਼ਰੀਏ ਸੰਬੋਧਨ ਕਰ ਰਹੇ ਹਨ ਕਿ ਜੇਕਰ ਤੱਕ ਉਹਨਾਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਅਸੀਂ ਬਿਲਡਿੰਗ ਤੋਂ ਛਾਲ ਮਾਰ ਕੇ ਆਤਮ ਹੱਤਿਆ ਕਰ ਲਵਾਂਗੇ। ਇਥੇ ਦਸ ਦਈਏ ਕਿ ਹਾਲੇ ਇਕ ਦਿਨ ਪਹਿਲਾਂ ਹੀ ਅਧਿਆਪਕਾਂ ਨੇ ਮੁੱਖ ਮੰਤਰੀ ਦੀ ਕੋਠੀ ਦਾ ਘਿਰਾਓ ਕਰਨ ਦੀ ਕੋਸਿ਼ਸ਼ ਕੀਤੀ ਸੀ ਜਿਸ ਦੌਰਾਨ ਪੁਲਿਸ ਨੇ ਇਨ੍ਹਾਂ ਕੱਚੇ ਅਧਿਆਪਕਾਂ ਉਪਰ ਡਾਗਾਂ ਵੀ ਵਰਾਈਆਂ ਸਨ।
ਅੱਜ ਇਥੇ ਅਧਿਆਪਕਾਂ ਨੇ ਕਿਹਾ ਕਿ ਕਿਸੇ ਵੀ ਛੋਟੇ ਅਧਿਕਾਰੀ ਨਾਲ ਗੱਲ ਨਹੀਂ ਕਰਨਗੇ। ਉਨ੍ਹਾਂ ਕਿਹਾ ਕਿ ਉਹ ਅੱਜ ਮੀਟਿੰਗ ਦਾ ਸਮਾਂ ਲੈਣ ਨਹੀਂ ਆਏ, ਤੁਰੰਤ ਮੀਟਿੰਗ ਕਰਕੇ ਹੀ ਕਿਸੇ ਸਿੱਟੇ ਉਤੇ ਪਹੁੰਚਣ ਤੋਂ ਬਿਨਾਂ ਇਥੋਂ ਨਹੀਂ ਉਠਣਗੇ। ਕੱਚੇ ਅਧਿਆਪਕ ਪਿਛਲੇ ਲੰਬੇ ਸਮੇਂ ਤੋਂ ਆਪਣੇ ਪੱਕੇ ਹੋਣ ਦੀ ਮੰਗ ਕਰ ਰਹੇ ਹਨ। ਅਧਿਆਪਕਾਂ ਨੇ ਕਿਹਾ ਕਿ ਚੋਣਾਂ ਤੋਂ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਨੇ ਵਾਅਦਾ ਕੀਤਾ ਸੀ ਕਿ ਉਹ ਸਰਕਾਰ ਆਉਦਿਆਂ ਹੀ ਪੱਕੇ ਕਰਨਗੇ, ਪਰ ਅੱਜ ਚਾਰ ਸਾਲ ਤੋਂ ਵੱਧ ਦਾ ਸਮਾਂ ਬੀਤ ਗਿਆ ਉਨ੍ਹਾਂ ਨੂੰ ਪੱਕੇ ਨਹੀਂ ਕੀਤਾ ਗਿਆ। ਖ਼ਬਰ ਲਿਖੇ ਜਾਣ ਤਕ ਰੇੜਕਾ ਜਾਰੀ ਸੀ ਅਤੇ ਪ੍ਰਸ਼ਾਸਨਕ ਅਧਿਕਾਰੀ ਅਧਿਆਪਕਾਂ ਨੂੰ ਹੇਠਾਂ ਉਤਾਰਨ ਲਈ ਯਤਨਸ਼ੀਲ ਸਨ।

ਲਿੰਕ ਨੂੰ ਕਲਿਕ ਕਰੋ ਤੇ ਖ਼ਬਰ ਪੜ੍ਹੋ : ਅਕਸ਼ੈ ਕੁਮਾਰ ਦੀ ਫ਼ਿਲਮ ‘Bell Bottom’ ਜਲਦ ਹੋਵੇਗੀ ਰਿਲੀਜ਼

ਇਸ ਖ਼ਬਰ ਸਬੰਧੀ ਕੁਮੈਂਟ ਜ਼ਰੂਰ ਲਿਖੋ

Have something to say? Post your comment

 

More in Malwa

ਮੰਡੀ ਗੋਬਿੰਦਗੜ੍ਹ ਦੇ ਚੌੜਾ ਬਜ਼ਾਰ ਵਿੱਚ ਗੋਲੀਆਂ ਚਲਾਉਣ ਵਾਲੇ ਨੂੰ ਪੁਲਿਸ ਨੇ ਕੀਤਾ ਗ੍ਰਿਫਤਾਰ

ਕਣਕ ਦੇ ਸਟੋਰੇਜ ਪ੍ਰਬੰਧਾਂ ਦਾ ਐਸ.ਡੀ.ਐਮ. ਨੇ ਲਿਆ ਜਾਇਜ਼ਾ

ਪੰਜਵੀਂ ਜਮਾਤ ਵਿੱਚ ਮੈਰਿਟ ਚ ਆਉਣ ਵਾਲੇ ਵਿਦਿਆਰਥੀਆਂ ਨੂੰ ਡੀ.ਸੀ. ਵੱਲੋਂ ਸ਼ੁਭ ਇਛਾਵਾਂ

ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 1,29,258 ਮੀਟਰਕ ਟਨ ਕਣਕ ਦੀ ਹੋਈ ਆਮਦ : ਪਰਨੀਤ ਸ਼ੇਰਗਿੱਲ

ਨੌਜਵਾਨਾਂ ਨੂੰ ਵੋਟ ਦੇ ਅਧਿਕਾਰ ਬਾਰੇ ਜਾਗਰੂਕ ਕੀਤਾ

ਲੋਕਾਂ ਨੂੰ ਵੋਟਾਂ ਪਾਉਣ ਸਬੰਧੀ ਜਾਗਰੂਕ ਕਰਨ ਵਿੱਚ ਕੋਈ ਕਸਰ ਨਾ ਛੱਡੀ ਜਾਵੇ :DC

ਪੰਜਾਬੀ ਯੂਨੀਵਰਸਿਟੀ ਵਿਖੇ ਕਮੇਡੀ ਨਾਟਕ ‘ਕਰ ਲਓ ਘਿਓ ਨੂੰ ਭਾਂਡਾ’ ਨਾਟਕ ਦੀਆਂ ਦੋ ਪੇਸ਼ਕਾਰੀਆਂ ਕਰਵਾਈਆਂ

ਖੁਰਾਕ ਤੇ ਸਿਵਲ ਸਪਲਾਈਜ਼ ਵਿਭਾਗ ਦੇ ਪ੍ਰਮੁੱਖ ਸਕੱਤਰ ਵੱਲੋਂ ਮੰਡੀਆਂ ਦਾ ਦੌਰਾ

ਪੰਜਾਬੀ ਯੂਨੀਵਰਸਿਟੀ ਤੋਂ ਮਿਲੀਆਂ ਚੰਗੀਆਂ ਕਦਰਾਂ ਕੀਮਤਾਂ ਨੇ ਸੱਚ ਵੱਲ ਖੜ੍ਹਨਾ ਸਿਖਾਇਆ : ਜਸਟਿਸ ਗੁਰਬੀਰ ਸਿੰਘ

24 ਪਿੰਡਾਂ ’ਚ ਕਿਸਾਨਾਂ ਵੱਲੋਂ ਭਾਜਪਾ ਤੇ ਆਪ ਦੇ ਮੁਕੰਮਲ ਬਾਈਕਾਟ ਦਾ ਐਲਾਨ