Sunday, October 11, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

Malwa

ਪੰਜਾਬ ਦੇ ਲੋਕ ਕਾਂਗਰਸ, ਭਾਜਪਾ ਅਤੇ ਅਕਾਲੀਆਂ ਵੱਲੋਂ ਕੀਤੇ ਗਏ ਵਿਸ਼ਵਾਸਘਾਤ ਕਾਰਨ 2027 ਵਿੱਚ ਇਨ੍ਹਾਂ ਦਾ ਮੁਕੰਮਲ ਸਫਾਇਆ ਕਰ ਦੇਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

April 02, 2026 09:45 PM
Rozana Sehaj times
ਫਾਜ਼ਿਲਕਾ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸੂਬੇ ਦੇ ਲੋਕਾਂ ਨੇ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ, ਭਾਜਪਾ ਅਤੇ ਅਕਾਲੀ ਦਲ ਦਾ ਮੁਕੰਮਲ ਸਫਾਇਆ ਕਰਨ ਦਾ ਸੰਕਲਪ ਲਿਆ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਲੋਕਾਂ ਵੱਲੋਂ ਦਹਾਕਿਆਂ ਦੀ "ਲੁੱਟ, ਝੂਠ ਅਤੇ ਵਿਸ਼ਵਾਸਘਾਤ" ਨੂੰ ਨਿਰਣਾਇਕ ਤੌਰ 'ਤੇ ਦਰਕਿਨਾਰ ਕੀਤਾ ਜਾਵੇਗਾ ਕਿਉਂਕਿ ਸੂਬਾ ਹੁਣ ਪੂਰੀ ਤਰ੍ਹਾਂ ਆਮ ਆਦਮੀ ਪਾਰਟੀ (ਆਪ) ਦੇ ਇਮਾਨਦਾਰ ਸ਼ਾਸਨ ਅਤੇ ਲੋਕ ਪੱਖੀ ਵਿਕਾਸ ਵੱਲ ਮਜ਼ਬੂਤੀ ਨਾਲ ਵੱਧ ਰਿਹਾ ਹੈ। ਇੱਥੇ 283.99 ਕਰੋੜ ਰੁਪਏ ਦੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦੇ ਨੀਂਹ ਪੱਥਰ ਅਤੇ ਉਦਘਾਟਨ ਉਪਰੰਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਰਵਾਇਤੀ ਪਾਰਟੀਆਂ ਦਾ ਪੰਜਾਬ ਵਿੱਚ ਕੋਈ ਭਵਿੱਖ ਨਹੀਂ ਹੈ, ਜਿਨ੍ਹਾਂ ਨੇ ਵਾਰ-ਵਾਰ "ਪੰਜਾਬ ਨਾਲ ਵਿਸ਼ਵਾਸਘਾਤ ਕੀਤਾ" ਹੈ। ਉਨ੍ਹਾਂ ਕਿਹਾ ਕਿ ‘ਆਪ' ਸਰਕਾਰ ਵੱਲੋਂ ਸਿੱਖਿਆ, ਸਿਹਤ ਸੰਭਾਲ, ਨੌਕਰੀਆਂ ਅਤੇ ਬੁਨਿਆਦੀ ਢਾਂਚੇ ਨਾਲ ਸਬੰਧਤ ਵਿਆਪਕ ਕਦਮ ਚੱਕੇ ਜਾ ਰਹੇ ਹਨ ਅਤੇ ਸੂਬਾ ਸਰਕਾਰ ਵੱਲੋਂ ਇਹ ਯਕੀਨੀ ਬਣਾਇਆ ਗਿਆ ਹੈ ਕਿ ਲੋਕਾਂ ਦਾ ਇੱਕ-ਇੱਕ ਪੈਸਾ ਸਿਆਸੀ ਪਰਿਵਾਰਾਂ ਦੇ ਨਿੱਜੀ ਹਿੱਤਾਂ ਦੀ ਬਜਾਇ ਲੋਕਾਂ ਦੀ ਭਲਾਈ 'ਤੇ ਹੀ ਖਰਚ ਕੀਤਾ ਜਾਵੇ। ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਰਵਾਇਤੀ ਪਾਰਟੀਆਂ ਖੋਖਲੇ ਵਾਅਦਿਆਂ ਨਾਲ ਲੋਕਾਂ ਨੂੰ ਗੁੰਮਰਾਹ ਕਰਦੀਆਂ ਰਹਿੰਦੀਆਂ ਹਨ ਪਰ ਪੰਜਾਬੀ ਹੁਣ ਉਨ੍ਹਾਂ ਦੇ 'ਸ਼ੱਕੀ ਕਿਰਦਾਰ' ਤੋਂ ਪੂਰੀ ਤਰ੍ਹਾਂ ਜਾਣੂ ਹਨ ਅਤੇ ਇੱਕ ਵਾਰ ਫਿਰ ਉਨ੍ਹਾਂ ਨੂੰ ਸੱਤਾ ਤੋਂ ਬਾਹਰ ਦਾ ਰਸਤਾ ਦਿਖਾਉਣਗੇ। ਉਨ੍ਹਾਂ ਕਿਹਾ, "ਪੰਜਾਬ ਦੇ ਲੋਕ 2027 ਵਿੱਚ ਕਾਂਗਰਸ, ਭਾਜਪਾ ਅਤੇ ਅਕਾਲੀਆਂ ਨੂੰ ਸਿਆਸਤ ਤੋਂ ਪੂਰੀ ਤਰ੍ਹਾਂ ਬਾਹਰ ਸੁੱਟ ਦੇਣਗੇ। ਅਕਾਲੀ ਲੀਡਰਸ਼ਿਪ 'ਤੇ ਨਿਸ਼ਾਨਾ ਸਾਧਦਿਆਂ ਉਨ੍ਹਾਂ ਕਿਹਾ, "ਇਹ ਪਾਰਟੀਆਂ ਸੂਬੇ ਨੂੰ ਲੁੱਟਣ ਲਈ ਆਪਣੀ ਵਾਰੀ ਦੀ ਉਡੀਕ ਕਰਦੀਆਂ ਸਨ। ਸੁਖਬੀਰ ਬਾਦਲ ਜਨਤਾ ਵਿੱਚ ਆਪਣਾ ਅਧਾਰ ਗੁਆ ਚੁੱਕਾ ਹੈ ਅਤੇ ਭਾੜੇ ਦੇ ਵਰਕਰਾਂ ਨਾਲ ਰੈਲੀਆਂ ਵਿੱਚ ਭੀੜ ਦਿਖਾ ਰਹੇ ਹਨ। ਹਰ ਰੈਲੀ ਵਿੱਚ ਉਹੀ ਲੋਕ ਦਿਖਾਈ ਦੇ ਰਹੇ ਹਨ। ਉਹ ਸਰਕਾਰ ਦੇ ਬੇਮਿਸਾਲ ਕੰਮਾਂ ਕਾਰਨ ਆਪਣਾ ਮਾਨਸਿਕ ਸੰਤਲਨ ਗੁਆ ਚੁੱਕੇ ਹਨ, ਜਿਸ ਕਾਰਨ ਉਹ ਡਾਇਨਾਸੌਰਾਂ ਦੀ ਵਾਪਸੀ ਵਰਗੇ ਤਰਕਹੀਣ ਬਿਆਨ ਦੇ ਰਹੇ ਹਨ।" ਉਨ੍ਹਾਂ ਅੱਗੇ ਕਿਹਾ ਕਿ ਅਜਿਹੇ ਬਿਆਨ ਨਿਰਾਸ਼ਾ ਨੂੰ ਦਰਸਾਉਂਦੇ ਹਨ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ “ਅਜਿਹੇ ਬਿਆਨਾਂ ਦੇ ਆਧਾਰ 'ਤੇ ਉਹ ਸੱਤਾ ਵਿੱਚ ਵਾਪਸ ਆਉਣ ਦੇ ਦਿਨ-ਰਾਤ ਸੁਪਨੇ ਦੇਖ ਰਹੇ ਹਨ, ਪਰ ਇਹ ਕਦੇ ਸੰਭਵ ਨਹੀਂ ਹੋ ਸਕਦਾ। ਇਹ ਆਗੂ ਸਵੇਰ ਤੋਂ ਹੀ ਮੇਰੇ ਵਿਰੁੱਧ ਬੋਲਣਾ ਸ਼ੁਰੂ ਕਰ ਦਿੰਦੇ ਹਨ ਕਿਉਂਕਿ ਮੈਂ ਲੋਕਾਂ ਸਾਹਮਣੇ ਉਨ੍ਹਾਂ ਦੀ ਅਸਲੀਅਤ ਨੂੰ ਉਜਾਗਰ ਕੀਤਾ ਹੈ। ਕਾਂਗਰਸ ਅਤੇ ਅਕਾਲੀਆਂ ਦੇ ਨਾਮ ਇੰਨੇ ਬਦਨਾਮ ਹੋ ਗਏ ਹਨ ਕਿ ਜੇ ਉਨ੍ਹਾਂ ਦਾ ਨਾਮ ਦਰੱਖਤ 'ਤੇ ਵੀ ਲਿਖਿਆ ਜਾਵੇ ਤਾਂ ਉਹ ਸੁੱਕ ਜਾਵੇਗਾ। ਇਸ ਲਈ ਲੋਕਾਂ ਨੂੰ ਉਨ੍ਹਾਂ ਤੋਂ ਸਾਵਧਾਨ ਰਹਿਣਾ ਚਾਹੀਦਾ ਹੈ।
‘ਆਪ’ ਸਰਕਾਰ ਦੀ ਵਚਨਬੱਧਤਾ ਦੁਹਰਾਉਂਦਿਆਂ ਉਨ੍ਹਾਂ ਕਿਹਾ ਕਿ ਇਨ੍ਹਾਂ ਪਾਰਟੀਆਂ ਨੇ ਲੋਕਾਂ ਦੀ ਖੂਨ-ਪਸੀਨੇ ਦੀ ਕਮਾਈ ਨੂੰ ਬਹੁਤ ਬੇਰਹਿਮੀ ਨਾਲ ਲੁੱਟਿਆ ਹੈ ਅਤੇ ਇਸ ਲਈ ਉਨ੍ਹਾਂ ਨੂੰ ਕਦੇ ਵੀ ਮੁਆਫ਼ ਨਹੀਂ ਕੀਤਾ ਜਾਵੇਗਾ। ਇਸ ਤੋਂ ਉਲਟ ਪੰਜਾਬ ਸਰਕਾਰ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਲਗਾਤਾਰ ਕੰਮ ਕਰ ਰਹੀ ਹੈ ਅਤੇ ਇੱਕ-ਇੱਕ ਪੈਸੇ ਦੀ ਸਮਝਦਾਰੀ ਨਾਲ ਵਰਤੋਂ ਕਰ ਰਹੀ ਹੈ। ਨੌਜਵਾਨਾਂ ਦੀ ਊਰਜਾ ਨੂੰ ਸਹੀ ਦਿਸ਼ਾ ਵਿੱਚ ਲਗਾਉਣ ਲਈ 3100 ਖੇਡ ਮੈਦਾਨ ਤਿਆਰ ਕਰਨ ਲਈ 190 ਕਰੋੜ ਰੁਪਏ ਖਰਚ ਕੀਤੇ ਜਾ ਰਹੇ ਹਨ। ਸਿਹਤ ਸੰਭਾਲ ਪਹਿਲਕਦਮੀਆਂ ਨੂੰ ਉਜਾਗਰ ਕਰਦਿਆਂ ਉਨ੍ਹਾਂ ਕਿਹਾ, “ਮੁੱਖ ਮੰਤਰੀ ਸਿਹਤ ਯੋਜਨਾ ਤਹਿਤ, 65 ਲੱਖ ਪਰਿਵਾਰਾਂ ਨੂੰ ਸਿਹਤ ਕਾਰਡ ਜਾਰੀ ਕੀਤੇ ਜਾ ਰਹੇ ਹਨ। ਹਰ ਪਰਿਵਾਰ 10 ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ ਦਾ ਹੱਕਦਾਰ ਹੈ। 31 ਲੱਖ ਤੋਂ ਵੱਧ ਲਾਭਪਾਤਰੀਆਂ ਨੂੰ ਕਾਰਡ ਮਿਲੇ ਹਨ ਅਤੇ 1.65 ਲੱਖ ਲੋਕਾਂ ਨੇ ਮੁਫ਼ਤ ਇਲਾਜ ਦਾ ਲਾਭ ਉਠਾਇਆ ਹੈ। ਲੋਕਾਂ ਨੂੰ ਇਸ ਯੋਜਨਾ ਦਾ ਵੱਧ ਤੋਂ ਵੱਧ ਲਾਭ ਉਠਾਉਣਾ ਚਾਹੀਦਾ ਹੈ।” ਸਿੰਚਾਈ ਸੁਧਾਰਾਂ ਬਾਰੇ ਉਨ੍ਹਾਂ ਕਿਹਾ, “ਜਦੋਂ ਅਸੀਂ ਸੱਤਾ ਸੰਭਾਲੀ ਸੀ ਤਾਂ ਸਿਰਫ਼ 21 ਫ਼ੀਸਦ ਨਹਿਰੀ ਪਾਣੀ ਸਿੰਚਾਈ ਲਈ ਵਰਤਿਆ ਜਾ ਰਿਹਾ ਸੀ। ਅੱਜ ਇਹ 68 ਫ਼ੀਸਦ ਹੋ ਗਿਆ ਹੈ ਅਤੇ ਅਗਲੇ ਝੋਨੇ ਦੇ ਸੀਜ਼ਨ ਤੱਕ 85 ਫ਼ੀਸਦ ਤੱਕ ਪਹੁੰਚ ਜਾਵੇਗਾ। ਨਹਿਰਾਂ ਨੂੰ ਸੁਰਜੀਤ ਕਰਨ ਲਈ 6,500 ਕਰੋੜ ਰੁਪਏ ਖਰਚ ਕੀਤੇ ਗਏ ਹਨ ਅਤੇ ਪਹਿਲੀ ਵਾਰ 1444 ਪਿੰਡ ਨਹਿਰੀ ਪਾਣੀ ਪ੍ਰਾਪਤ ਕਰ ਰਹੇ ਹਨ।” ਸਮਾਜ ਭਲਾਈ ਬਾਰੇ ਬੋਲਦਿਆਂ ਉਨ੍ਹਾਂ ਕਿਹਾ, “18 ਸਾਲ ਅਤੇ ਇਸ ਤੋਂ ਵੱਧ ਉਮਰ ਦੀਆਂ ਔਰਤਾਂ ਨੂੰ ਪ੍ਰਤੀ ਮਹੀਨਾ 1000 ਰੁਪਏ ਅਤੇ ਅਨੁਸੂਚਿਤ ਜਾਤੀਆਂ ਦੀਆਂ ਔਰਤਾਂ ਨੂੰ ਪ੍ਰਤੀ ਮਹੀਨਾ 1500 ਰੁਪਏ ਨਕਦ ਲਾਭ ਦੇਣ ਲਈ ਯੋਜਨਾ ਸ਼ੁਰੂ ਕੀਤੀ ਗਈ ਹੈ। ਟੈਕਸਦਾਤਾਵਾਂ ਦਾ ਪੈਸਾ ਭਲਾਈ ਅਤੇ ਵਿਕਾਸ ਸਕੀਮਾਂ ਰਾਹੀਂ ਲੋਕਾਂ ਨੂੰ ਵਾਪਸ ਕੀਤਾ ਜਾ ਰਿਹਾ ਹੈ। ਸਾਰੀਆਂ ਗਰੰਟੀਆਂ ਪੂਰੀਆਂ ਹੋ ਗਈਆਂ ਹਨ ਅਤੇ ਹੋਰ ਤਰੱਕੀ ਲਈ ਯਤਨ ਜਾਰੀ ਰਹਿਣਗੇ।” ਸਿੱਖਿਆ 'ਤੇ ਚਾਨਣਾ ਪਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਪੰਜਾਬ ਨੇ ਨੈਸ਼ਨਲ ਅਚੀਵਮੈਂਟ ਸਰਵੇ 2024 ਵਿੱਚ ਕੇਰਲ ਨੂੰ ਪਛਾੜ ਕੇ ਪਹਿਲਾ ਸਥਾਨ ਪ੍ਰਾਪਤ ਕੀਤਾ। 740 ਵਿਦਿਆਰਥੀਆਂ ਨੇ ਜੇ.ਈ.ਈ. ਅਤੇ 1284 ਵਿਦਿਆਰਥੀਆਂ ਨੇ ਨੀਟ ਦੀ ਪ੍ਰੀਖਿਆ ਪਾਸ ਕੀਤੀ ਹੈ। 118 ਸਕੂਲ ਆਫ਼ ਐਮੀਨੈਂਸ ਸਥਾਪਤ ਕੀਤੇ ਜਾ ਰਹੇ ਹਨ, ਜਦੋਂ ਕਿ 60 ਪਹਿਲਾਂ ਹੀ ਕਾਰਜਸ਼ੀਲ ਹਨ। ਪਹਿਲੀ ਵਾਰ 24 ਲੱਖ ਮਾਪਿਆਂ ਨੇ ਮੈਗਾ ਪੀ.ਟੀ.ਐਮ. ਵਿੱਚ ਹਿੱਸਾ ਲਿਆ। ਉਨ੍ਹਾਂ ਇੱਕ ਨਿੱਜੀ ਉਦਾਹਰਣ ਦਿੰਦਿਆਂ ਕਿਹਾ ਕਿ “ਸਾਲ 2008-09 ਵਿੱਚ, ਮੈਂ ਦੋਨਾਣਾ ਪਿੰਡ ਵਿੱਚ ਇੱਕ ਕੁੜੀ ਨੂੰ ਮਿਲਿਆ, ਜਿਸ ਨੇ ਪੰਜਵੀਂ ਜਮਾਤ ਵਿੱਚ ਸੂਬੇ ਭਰ ਵਿੱਚ ਪਹਿਲਾ ਸਥਾਨ ਪ੍ਰਾਪਤ ਕੀਤਾ ਸੀ, ਪਰ ਉਹ ਅਗਲੇਰੀ ਸਿੱਖਿਆ ਦਾ ਖਰਚਾ ਨਹੀਂ ਚੁੱਕ ਸਕੀ। ਮੈਂ ਉਸ ਲਈ ਸਪਾਂਸਰਸ਼ਿਪ ਦਾ ਪ੍ਰਬੰਧ ਕੀਤਾ। ਅੱਜ ਉਹ ਇੱਕ ਵੈਟਰਨਰੀ ਡਾਕਟਰ ਹੈ। ਇਹ ਦਰਸਾਉਂਦਾ ਹੈ ਕਿ ਸਾਡੇ ਬੱਚਿਆਂ ਨੂੰ ਸਿਰਫ਼ ਮੌਕੇ ਦੀ ਲੋੜ ਹੈ।” ਰੋਜ਼ਗਾਰ ਬਾਰੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "65,000 ਤੋਂ ਵੱਧ ਸਰਕਾਰੀ ਨੌਕਰੀਆਂ ਬਿਨਾਂ ਕਿਸੇ ਭ੍ਰਿਸ਼ਟਾਚਾਰ ਤੋਂ ਯੋਗਤਾ ਦੇ ਆਧਾਰ 'ਤੇ ਦਿੱਤੀਆਂ ਗਈਆਂ ਹਨ। ਨੌਜਵਾਨ ਸਮਾਜਿਕ-ਆਰਥਿਕ ਵਿਕਾਸ ਵਿੱਚ ਸਰਗਰਮ ਭਾਈਵਾਲ ਬਣ ਰਹੇ ਹਨ। ਇਹ ਕੰਮ ਦਹਾਕੇ ਪਹਿਲਾਂ ਕੀਤੇ ਜਾਣੇ ਚਾਹੀਦੇ ਸਨ, ਪਰ ਹੁਣ ਪੰਜਾਬ ਸੁਹਿਰਦਤਾ ਨਾਲ ਅੱਗੇ ਵਧ ਰਿਹਾ ਹੈ। ਵਿਕਾਸ ਕਾਰਜਾਂ ਦਾ ਵੇਰਵਾ ਦਿੰਦਿਆਂ ਉਨ੍ਹਾਂ ਕਿਹਾ, "ਫਾਜ਼ਿਲਕਾ ਵਿੱਚ ਬੁਨਿਆਦੀ ਢਾਂਚੇ, ਸਿੰਚਾਈ, ਸੰਪਰਕ ਅਤੇ ਜਨਤਕ ਸੇਵਾਵਾਂ ਨੂੰ ਹੁਲਾਰਾ ਦੇਣ ਲਈ 283.99 ਕਰੋੜ ਰੁਪਏ ਦੇ ਪ੍ਰੋਜੈਕਟ ਸ਼ੁਰੂ ਕੀਤੇ ਗਏ ਹਨ। ਇਨ੍ਹਾਂ ਵਿੱਚ ਪੇਂਡੂ ਲਿੰਕ ਸੜਕਾਂ, ਸੜਕਾਂ ਨੂੰ ਚੌੜਾ ਅਤੇ ਅਪਗ੍ਰੇਡ ਕਰਨਾ, ਪੁਲਾਂ ਦਾ ਨਵੀਨੀਕਰਨ ਅਤੇ ਅਨਾਜ ਮੰਡੀਆਂ ਦਾ ਵਿਕਾਸ ਸ਼ਾਮਲ ਹੈ। ਇਸ ਸਰਹੱਦੀ ਜ਼ਿਲ੍ਹੇ ਦੇ ਵਿਕਾਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ ਅਤੇ ਜਲਦ ਹੀ ਇੱਕ ਨਵਾਂ ਮੈਡੀਕਲ ਕਾਲਜ ਵੀ ਖੋਲ੍ਹਿਆ ਜਾ ਰਿਹਾ ਹੈ।
 
 

Have something to say? Post your comment

More in Malwa

‘ਆਪ’ ਵਿਰੋਧੀਆਂ ਨੂੰ ਤੰਗ ਪ੍ਰੇਸ਼ਾਨ ਕਰਨ ਦਾ ਭੁਗਤ ਰਹੀ ਖਮਿਆਜ਼ਾ : ਪਰਮਿੰਦਰ ਢੀਂਡਸਾ

ਭਗਵੰਤ ਸਿੰਘ ਮਾਨ ਨੇ ‘ਲਾਲ ਲਕੀਰ’ ਅੰਦਰ ਬਣੇ ਮਕਾਨਾਂ ਦੇ ਮਾਲਕਾਨਾ ਹੱਕ ਦਿੱਤੇ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਧੂਰੀ ਦੇ ਲੱਖਾਂ ਲੋਕਾਂ ਨੂੰ ਪੀਣ ਵਾਲੇ ਸਾਫ਼ ਪਾਣੀ ਦੀ ਸੌਗਾਤ

ਸਾਡੀ ਸਰਕਾਰ ਮਾਵਾਂ-ਧੀਆਂ ਦੇ ਫ਼ੋਨ ’ਤੇ ‘ਟੂੰ-ਟੂੰ’ ਦੇ ਸੁਨੇਹੇ ਕਦੇ ਬੰਦ ਨਹੀਂ ਹੋਣ ਦੇਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪਟਿਆਲਾ ਪੁਲਿਸ ਵੱਲੋਂ ਚਿਤਕਾਰਾ ਯੂਨੀਵਰਸਿਟੀ ਵਿਖੇ ਹੋਈ ਹੰਗਾਮੇ ਦੀ ਘਟਨਾ ਦੇ ਸਬੰਧ ਵਿੱਚ ਇੱਕ ਹੋਰ ਮੁਲਜ਼ਮ ਗ੍ਰਿਫ਼ਤਾਰ

ਵਿਨਰਜੀਤ ਗੋਲਡੀ ਨੇ ਚਿੱਟੇ ਨਾਲ ਨੌਜਵਾਨਾਂ ਦੀਆਂ ਮੌਤਾਂ ਤੇ ਜਤਾਈ ਚਿੰਤਾ 

ਪੀਪੀਸੀਬੀ ਦੇ ਮਿਸ਼ਨ ਕਲੀਨ ਪਟਿਆਲਾ' ਤਹਿਤ 13.79 ਟਨ ਕੂੜਾ ਚੁੱਕਿਆ ਅਤੇ ਟਰੈਕਰ ਲਾਂਚ ਕੀਤਾ 

ਕਰਨਮ ਮਲੇਸ਼ਵਰੀ ਨੇ ਮਨਦੀਪ ਸੁਨਾਮ ਦੀ ਪੁਸਤਕ ਕੀਤੀ ਲੋਕ ਅਰਪਣ

ਮੋਹਨਜੀਤ ਸ਼ੇਰੋਂ ਅਤੇ ਗੁਲਜ਼ਾਰ ਖੁਦਕੁਸ਼ੀ ਮਾਮਲੇ 'ਚ ਹੋਵੇ ਕਾਰਵਾਈ : ਸਿਮਰਨਜੀਤ ਮਾਨ

ਸੁਨਾਮ ਪੁਲਿਸ ਦੇ ਹੱਥੇ ਚੜ੍ਹੇ ਮੋਟਰਸਾਈਕਲ ਚੋਰ