Thursday, April 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਗੈਂਗਸਟਰਾਂ ’ਤੇ ਵਾਰ ਦਾ 72ਵਾਂ ਦਿਨ: ਪੰਜਾਬ ਪੁਲਿਸ ਨੇ 483 ਥਾਈਂ ਕੀਤੀ ਛਾਪੇਮਾਰੀ ; 184 ਗ੍ਰਿਫ਼ਤਾਰ

April 02, 2026 09:49 PM
Rozana Sehaj times

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ ਚੱਲ ਰਹੀ ਫੈਸਲਾਕੁੰਨ ਮੁਹਿੰਮ ‘ਗੈਂਗਸਟਰਾਂ ’ਤੇ ਵਾਰ’ ਦੇ 72ਵੇਂ ਦਿਨ ਪੰਜਾਬ ਪੁਲਿਸ ਨੇ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 483 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ਤੇ ਵਾਰ’ - ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜਿਸ ਦੀ ਸ਼ੁਰੂਆਤ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ 20 ਜਨਵਰੀ, 2026 ਨੂੰ ਕੀਤੀ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏ.ਜੀ.ਟੀ.ਐਫ.) ਪੰਜਾਬ ਦੇ ਪੂਰਨ ਤਾਲਮੇਲ ਨਾਲ ਸਾਰੇ ਜ਼ਿਲਿਆਂ ਦੀਆਂ ਪੁਲਿਸ ਟੀਮਾਂ ਸੂਬੇ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। ਅੱਜ 72ਵੇਂ ਦਿਨ ਪੁਲਿਸ ਟੀਮਾਂ ਨੇ ਪੰਜ ਹਥਿਆਰ ਬਰਾਮਦ ਕਰਨ ਉਪਰੰਤ 184 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਗ੍ਰਿਫ਼ਤਾਰੀਆਂ ਦੀ ਗਿਣਤੀ 18,234 ਹੋ ਗਈ ਹੈ। ਇਸ ਤੋਂ ਇਲਾਵਾ 87 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦੋਂ ਕਿ 125 ਵਿਅਕਤੀਆਂ ਨੂੰ ਤਫ਼ਤੀਸ਼ ਅਤੇ ਪੁੱਛਗਿੱਛ ਤੋਂ ਬਾਅਦ ਛੱਡ ਦਿੱਤਾ ਗਿਆ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ ਪੰਜ ਭਗੌੜੇ ਅਪਰਾਧੀਆਂ  ਨੂੰ ਵੀ ਗ੍ਰਿਫ਼ਤਾਰ ਕੀਤਾ ਹੈ।ਉਨ੍ਹਾਂ ਦੱਸਿਆ ਕਿ ਲੋਕ ਐਂਟੀ ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਬਾਰੇ ਜਾਣਕਾਰੀ ਦੇ ਸਕਦੇ ਹਨ ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ/ਜਾਣਕਾਰੀ ਵੀ ਸਾਂਝੀ ਕੀਤੀ ਜਾ ਸਕਦੀ ਹੈ। ਇਸ ਦੌਰਾਨ ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਦੇ 397ਵੇਂ ਦਿਨ ਅੱਜ 89 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 1.3 ਕਿਲੋ ਹੈਰੋਇਨ, 2.6 ਕਿਲੋ ਅਫੀਮ, 34 ਕਿਲੋ ਭੁੱਕੀ, 853 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 3050 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ । ਇਸ ਦੇ ਨਾਲ ਸਿਰਫ 395 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 56625 ਹੋ ਗਈ ਹੈ। ਨਸ਼ਾ ਛੁਡਾਊ ਮੁਹਿੰਮ ਤਹਿਤ ਪੰਜਾਬ ਪੁਲਿਸ ਨੇ ਅੱਜ 29 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

 

Have something to say? Post your comment

 

More in Chandigarh

ਡਿਪਟੀ ਕਮਿਸ਼ਨਰ ਕੋਮਲ ਮਿੱਤਲ ਵੱਲੋਂ ਸ਼ਹੀਦ ਮੇਜਰ ਹਰਮਿੰਦਰਪਾਲ ਸਿੰਘ ਸਰਕਾਰੀ ਕਾਲਜ, ਫੇਜ਼-6, ਮੋਹਾਲੀ ਵਿੱਚ 40ਵੇਂ ਸਾਲਾਨਾ ਖੇਡ ਸਮਾਰੋਹ ਦਾ ਉਦਘਾਟਨ

ਭਗਵੰਤ ਮਾਨ ਸਰਕਾਰ ਨੇ ਦੁੱਧ ਖਰੀਦ ਦਰਾਂ ਵਧਾਈਆਂ, ਡੇਅਰੀ ਕਿਸਾਨਾਂ ਲਈ ਬਿਹਤਰ ਆਮਦਨ ਯਕੀਨੀ ਬਣਾਈ ਅਤੇ ਪੇਂਡੂ ਆਰਥਿਕਤਾ ਨੂੰ ਮਜ਼ਬੂਤ ਕੀਤਾ

ਹਰਿਆਣਵੀ ਸੁਪਰਸਟਾਰ ਮਾਸੂਮ ਸ਼ਰਮਾ ਦੀ ਫ਼ਿਲਮ ਲਾਇਸੈਂਸ ਦਾ ਗੀਤ ‘ਗੱਚ ਲਾਗੇ’ ਰੀਲੀਜ਼

ਐੱਲਜੀ ਇਲੈਕਟ੍ਰੌਨਿਕਸ ਇੰਡੀਆ ਨੇ ਕੈਲੰਡਰ ਸਾਲ 26 ਦੀ ਪਹਿਲੀ ਤਿਮਾਹੀ 'ਚ 1 ਮਿਲੀਅਨ ਤੋਂ ਵੱਧ ਏ.ਸੀ ਵਿਕਰੀ ਕੀਤੇ-ਕੰਪਨੀ ਦੀ ਮਾਰਕੀਟ ਲੀਡਰਸ਼ਿਪ ਨੂੰ ਕੀਤਾ ਮਜ਼ਬੂਤ

ਸਪੀਕਰ ਨੇ 16ਵੀਂ ਪੰਜਾਬ ਵਿਧਾਨ ਸਭਾ ਦਾ 12ਵਾਂ ਇਜਲਾਸ 13 ਅਪ੍ਰੈਲ ਨੂੰ ਸੱਦਿਆ

ਪੰਜਾਬ ਖਾਦੀ ਅਤੇ ਗਰਾਮ ਉਦਯੋਗ ਬੋਰਡ ਦੀ ਵਿੱਤੀ ਸਾਲ 2025-26 ਦੀਆਂ ਪ੍ਰਾਪਤੀਆ ਅਤੇ ਯੋਜਨਾਵਾਂ ਦੀ ਪ੍ਰਗਤੀ ਦੀ ਸਮੀਖਿਆ

ਪੰਜਾਬ ਵਿੱਚ ਦਲਿਤਾਂ ਅਤੇ ਮਜ਼ਲੂਮਾਂ 'ਤੇ ਜ਼ੁਲਮ ਬਰਦਾਸ਼ਤ ਨਹੀਂ ਕੀਤਾ ਜਾਵੇਗਾ : ਜਸਵੀਰ ਸਿੰਘ ਗੜ੍ਹੀ

ਵਿੱਤੀ ਸਾਲ 2025-26 ਵਿੱਚ ਪੰਜਾਬ ਦੇ ਸ਼ੁੱਧ ਜੀ.ਐਸ.ਟੀ. ਸੰਗ੍ਰਹਿ ਵਿੱਚ 12.52% ਦਾ ਵਾਧਾ ਦਰਜ: ਹਰਪਾਲ ਸਿੰਘ ਚੀਮਾ

ਐਮਪਾਇਰ ਵੀਜ਼ਾ ਕੰਸਲਟੈਂਟਸ ਫਰਮ ਦਾ ਲਾਇਸੰਸ ਮੁਅੱਤਲ

ਵੀਨਸ ਵੀਜ਼ਾ ਫਰਮ ਦਾ ਲਾਇਸੰਸ ਮੁਅੱਤਲ