Friday, April 03, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Majha

ਦਲਜੀਤ ਸਿੰਘ ਮਿਆਦੀਆ ਨੂੰ ਅਕਾਲੀ ਦਲ ਵਾਰਿਸ ਪੰਜਾਬ ਵੱਲੋਂ ਰਾਜਾਸਾਂਸੀ ਦੇ ਹਲਕਾ ਇੰਚਾਰਜ ਨਿਯੁਕਤ ਕੀਤਾ

April 02, 2026 11:00 PM
ਜਗਤਾਰ ਸਿੰਘ ਮਾਹਲਾ

ਅੰਮ੍ਰਿਤਸਰ : ਅਕਾਲੀ ਦਲ ਵਾਰਿਸ ਪੰਜਾਬ ਵੱਲੋਂ ਪਾਰਟੀ ਲਈ ਦਿਨ ਰਾਤ ਸੇਵਾ ਕਰ ਰਹੇ ਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਗੁਰਸਿੱਖ ਆਗੂ ਭਾਈ ਦਲਜੀਤ ਸਿੰਘ ਮਿਆਦੀਆਂ ਦੀਆਂ ਸੇਵਾਵਾਂ ਨੂੰ ਵੇਖਦੇ ਹੋਏ ਉਹਨਾਂ ਨੂੰ ਹਾਈ ਕਮਾਂਡ ਵੱਲੋਂ ਹਲਕਾ ਰਾਜਾਸਾਂਸੀ ਤੋਂ ਹਲਕਾ ਇੰਚਾਰਜ ਨਿਯੁਕਤ ਕੀਤਾ ਗਿਆ। ਉਹਨਾਂ ਦੀ ਇਸ ਨਿਯੁਕਤੀ ਤੇ ਹਲਕਾ ਰਾਜਾਸਾਂਸੀ ਦੇ ਲੋਕਾਂ ਵਿੱਚ ਕਾਫੀ ਖੁਸ਼ੀ ਪਾਈ ਜਾ ਰਹੀ ਹੈ। ਦਲਜੀਤ ਸਿੰਘ ਮਿਆਦੀਆਂ ਵੱਲੋਂ ਮਿਲੀ ਇਸ ਜਿੰਮੇਵਾਰੀ ਤੇ ਅਕਾਲੀ ਦਲ ਵਾਰਿਸ ਪੰਜਾਬ ਦੇ ਬਾਪੂ ਤਰਸੇਮ ਸਿੰਘ ਤੇ ਸਮੂਹ ਅਹੁਦੇਦਾਰਾਂ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਮੈਨੂੰ ਜੋ ਅਕਾਲੀ ਦਲ ਵਾਰਿਸ ਪੰਜਾਬ ਨੇ ਜਿੰਮੇਵਾਰੀ ਸੌਂਪੀ ਹੈ ਉਸ ਨੂੰ ਮੈਂ ਪੂਰੀ ਤਨ ਦੇਹੀ ਨਾਲ ਨਿਭਾਵਾਂਗਾ ਅਤੇ ਹਲਕਾ ਰਾਜਾਸਾਂਸੀ 'ਚ ਜੋ ਭਾਈ ਅੰਮ੍ਰਿਤਪਾਲ ਸਿੰਘ ਖਾਲਸਾ ਨੇ ਨੌਜਵਾਨੀ ਨੂੰ ਨਸ਼ਿਆਂ ਤੋਂ ਬਚਾਉਣ ਲਈ ਅਤੇ ਸਮਾਜ ਵਿੱਚ ਫੈਲ ਰਹੀਆਂ ਕੁਰੀਤੀਆਂ ਤੇ ਹੋ ਰਹੀਆਂ ਬੇਅਦਬੀਆਂ ਦੀਆਂ ਘਟਨਾਵਾਂ ਨੂੰ ਰੋਕਣ ਲਈ ਜੋ ਮੁਹਿੰਮ ਚਲਾਈ ਸੀ ਉਸ ਮੁਹਿੰਮ ਦੇ ਪ੍ਰਚਾਰ ਨੂੰ ਅੱਗੇ ਵਧਾਇਆ ਜਾਵੇਗਾ।

ਉਹਨਾਂ ਕਿਹਾ ਕਿ ਅਕਾਲੀ ਦਲ ਵਾਰਿਸ ਪੰਜਾਬ ਵੱਲੋਂ 2027 ਦੀਆਂ ਚੋਣਾਂ 'ਚ ਪੰਜਾਬ ਦੀ ਨੌਜਵਾਨੀ ਨੂੰ ਨਸ਼ਿਆਂ ਤੋਂ ਬਚਾਉਣ ਅਤੇ ਪੰਜਾਬ ਦੇ ਲੋਕਾਂ ਨਾਲ ਹੋ ਰਹੀ ਧੱਕੇਸ਼ਾਹੀ ਦਾ ਇਨਸਾਫ ਦਿਵਾਉਣ ਤੇ ਲੋਕਾਂ ਦੇ ਹਿੱਤਾਂ ਲਈ ਕੰਮ ਕਰਨ ਵਾਲੀ ਸਰਕਾਰ ਬਣਾਈ ਜਾਵੇਗੀ। ਜਿਸ ਦੇ ਲਈ ਪੰਜਾਬ ਦੇ ਲੋਕ ਪੂਰੀ ਤਰਹਾਂ ਅਕਾਲੀ ਦਲ ਵਾਰਿਸ ਪੰਜਾਬ ਦੇ ਨਾਲ ਹਨ। ਨਵ ਨਿਯੁਕਤ ਹਲਕਾ ਇੰਚਾਰਜ ਦਲਜੀਤ ਸਿੰਘ ਮਿਆਦੀਆਂ ਨੇ ਕਿਹਾ ਕਿ ਕਾਂਗਰਸ ਪਾਰਟੀ ਵੱਲੋਂ ਹਲਕਾ ਰਾਜਾਸਾਂਸੀ ਦੇ ਲੋਕਾਂ ਨੂੰ ਪਿਛਲੇ ਕਈ ਸਾਲਾਂ ਤੋਂ ਗੁਮਰਾਹ ਕੀਤਾ ਜਾ ਰਿਹਾ ਹੈ। ਜਿਸ ਕਾਂਗਰਸ ਨੇ ਸਾਡੇ ਸਿੱਖਾਂ ਦਾ ਤਖਤ ਢਹਿ ਢੇਰੀ ਕਰ ਦਿੱਤਾ ਇਸ ਵਾਰ ਲੋਕ ਉਸ ਕਾਂਗਰਸ ਨੂੰ ਮੂੰਹ ਨਹੀਂ ਲਾਉਣਗੇ।ਉਹਨਾਂ ਕਿਹਾ ਕੀ ਅਕਾਲੀ ਦਲ ਬਾਦਲ ਵਾਲੇ ਆਪਣੇ ਆਪ ਨੂੰ ਡਾਇਨਾਸੋਰ ਦੱਸ ਰਹੇ ਹਨ ਪਰ ਉਨਾਂ ਡਾਇਨਾਸੁਰਾਂ ਨੇ ਪਹਿਲਾਂ ਹੀ ਪੰਜਾਬ ਵਿੱਚ ਬੇਅਦਬੀਆਂ ਅਤੇ ਗੋਲੀ ਕਾਂਡ ਵਰਗੇ ਕਾਂਡ ਕਰਵਾਏ ਹਨ ਜਿਸ ਨੂੰ ‌ਪੰਜਾਬ ਦੇ ਲੋਕ ਭੁੱਲੇ ਨਹੀਂ। ਮਿਆਦੀਆਂ ਨੇ ਕਿਹਾ ਜੋ ਵੱਡੇ ਇਨਕਲਾਬੀ ਆਪਣੇ ਆਪ ਨੂੰ ਆਮ ਆਦਮੀ ਪਾਰਟੀ ਵਾਲੇ ਅਖਵਾਉਂਦੇ ਸੀ ਉਹਨਾਂ ਵੀ ਪੰਜਾਬ ਦੀ ਪਿੱਠ ਵਿੱਚ ਛੁਰਾ ਮਾਰਿਆ ਇਸ ਕਰਕੇ ਪੰਜਾਬ ਦੇ ਲੋਕ ਹੁਣ ਇਹਨਾਂ ਪਾਰਟੀਆਂ ਨੂੰ ਮੂੰਹ ਨਹੀਂ ਲਗਾਉਣਗੇ। ਦਲਜੀਤ ਸਿੰਘ ਮਿਆਦੀਆਂ ਨੇ ਕਿਹਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ 'ਚ ਪੰਜਾਬ ਦੇ ਲੋਕ ਵਾਰਿਸ ਪੰਜਾਬ ਜਥੇਬੰਦੀ ਨੂੰ 117 ਸੀਟਾਂ ਦੇ ਕੇ ਪੰਜਾਬ 'ਚ ਸਰਕਾਰ ਬਣਾਉਣਗੇ।ਇਸ ਮੌਕੇ ਤੇ ਵੱਖ ਵੱਖ ਪਿੰਡਾਂ ਵਿੱਚੋਂ ਪਹੁੰਚੇ ਅਹੁਦੇਦਾਰਾਂ ਅਤੇ ਮੋਹਤਬਰਾਂ ਵੱਲੋਂ ਦਲਜੀਤ ਸਿੰਘ ਮਿਆਦੀਆ ਨੂੰ ਸਰੋਪਿਓ ਪਾ ਕੇ ਸਨਮਾਨਿਤ ਕੀਤਾ ਅਤੇ ਮੂੰਹ ਮਿੱਠਾ ਕਰਵਾਇਆ।

Have something to say? Post your comment

 

More in Majha

ਐਮਪੀ ਸਾਹਨੀ ਨੇ ਏਸ਼ੀਅਨ ਕਲੀਅਰਿੰਗ ਯੂਨੀਅਨ (ਏਸੀਯੂ) ਰਾਹੀਂ ਬਾਰਟਰ-ਅਧਾਰਤ ਭੁਗਤਾਨ ਵਿਧੀ ਨੂੰ ਬਾਸਮਤੀ ਚੌਲਾਂ ਦੇ ਬਰਾਮਦ ਦੀ ਸੁਰੱਖਿਆ ਲਈ ਅਪੀਲ ਕੀਤੀ

ਮੰਡੀਆਂ ਚ ਬਿਨ੍ਹਾਂ ਕਿਸੇ ਅੜਿੱਕੇ ਦੇ ਕਣਕ ਦੀ ਸਰਕਾਰੀ ਖ੍ਰੀਦ ਲਈ ਉੱਚ ਪ੍ਰਸ਼ਾਸਨ ਨੂੰ ਸਰਕਾਰ ਨੇ ਕੀਤੇ ਨਿਰਦੇਸ਼ ਜਾਰੀ: ਧਾਲੀਵਾਲ

ਭਾਰਤੀ ਸੇਨਾ ਵਿੱਚ ਭਰਤੀ ਲਈ ਨੌਜਵਾਨਾਂ ਨੂੰ ਸੁਨਹਿਰਾ ਮੌਕਾ

ਬੇਸਿਕ ਕੰਪਿਊਟਰ ਅਤੇ ਵੈਬ ਡਿਜਾਇਨਿੰਗ ਕੋਰਸ ਲਈ ਨਵੇਂ ਬੈਚ ਦੀ ਸ਼ੁਰੂਆਤ

ਵਿਧਾਇਕ ਡਾ. ਗੁਪਤਾ ਨੇ ਸ੍ਰੀ ਦਰਬਾਰ ਸਾਹਿਬ ਨੇੜੇ ਇੱਕੋ ਸਮੇਂ ਗਲੀਆਂ ਦੀ ਉਸਾਰੀ, ਸੀਵਰੇਜ ਅਪਗ੍ਰੇਡ ਅਤੇ ਸਾਫ਼ ਪੀਣ ਵਾਲੇ ਪਾਣੀ ਦੀਆਂ ਪਾਈਪਲਾਈਨਾਂ ਦੀ ਸ਼ੁਰੂਆਤ ਕੀਤੀ

ਵਿਧਾਇਕਾ ਜੀਵਨਜੋਤ ਕੌਰ ਨੇ ਰੰਗਲਾ ਪੰਜਾਬ ਮਿਸ਼ਨ ਤਹਿਤ ਵੇਰਕਾ ਵਿੱਚ ਬਿਜਲੀ ਦੀਆਂ ਨੀਵੀਆਂ ਤਾਰਾਂ ਨੂੰ ਉੱਪਰ ਚੁੱਕਣ ਦੇ ਪ੍ਰੋਜੈਕਟ ਦੀ ਸ਼ੁਰੂਆਤ ਕੀਤੀ

ਪ੍ਰੋ. (ਡਾ.) ਰਵਿੰਦਰ ਕੁਮਾਰ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪ੍ਰੋਫੈਸਰ ਇੰਚਾਰਜ (ਪਬਲਿਕ ਰਿਲੇਸ਼ਨਜ਼) ਵਜੋਂ ਨਿਯੁਕਤ, ਅਹੁਦਾ ਸੰਭਾਲਿਆ

ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵੱਲੋਂ ਜੰਡਿਆਲਾ ਗੁਰੂ ਹਲਕੇ ਦੇ ਪਿੰਡਾਂ ਵਿੱਚ ਵਿਕਾਸ ਕਾਰਜਾਂ ਦੇ ਉਦਘਾਟਨ ਤੇ ਜਨ ਸੰਵਾਦ

ਅੱਜ ਤੋਂ ਘਰੇਲੂ, ਦੁਕਾਨਦਾਰਾਂ, ਉਦਯੋਗਾਂ ‘ਚ ਬਿਜਲੀ ਦਰਾਂ ਸਸਤੀਆਂ ਕਰਕੇ ਮਾਨ ਸਰਕਾਰ ਨੇ ਇਕ ਹੋਰ ਮਾਸਟਰ ਸਟਰੋਕ ਮਾਰਿਆ-ਧਾਲੀਵਾਲ

ਮਾਨ ਸਰਕਾਰ ਨਵੀਆਂ ਲੀਹਾਂ ‘ਤੇ ਪਹੁੰਚਾ ਰਹੀ ਪੇਂਡੂ ਵਿਕਾਸ : ਗੁਰਪ੍ਰਤਾਪ ਸੰਧੂ