Friday, April 03, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਕਿਸਾਨ ਵਿਰੋਧੀ ਨੀਤੀਆਂ ਲਾਗੂ ਨਹੀਂ ਹੋਣ ਦਿਆਂਗੇ : ਲੌਂਗੋਵਾਲ 

April 03, 2026 03:27 PM
ਦਰਸ਼ਨ ਸਿੰਘ ਚੌਹਾਨ

 

ਸੁਨਾਮ : ਕਿਰਤੀ ਕਿਸਾਨ ਯੂਨੀਅਨ ਦੀ ਮੀਟਿੰਗ ਗੁਰਦੁਆਰਾ ਢਾਬ ਬਾਬਾ ਆਲਾ ਸਿੰਘ ਲੌਂਗੋਵਾਲ ਵਿਖੇ ਬਲਾਕ ਪ੍ਰਧਾਨ ਕਰਮਜੀਤ ਸਿੰਘ ਸਤੀਪੁਰਾ ਦੀ ਅਗਵਾਈ ਹੇਠ ਹੋਈ।  ਦਿਲ ਦਾ ਦੌਰਾ ਪੈਣ ਕਾਰਨ ਅਕਾਲ ਚਲਾਣਾ ਕਰ ਗਏ ਯੂਨੀਅਨ ਦੇ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਭਜਨ ਸਿੰਘ ਢੱਡਰੀਆਂ ਨੂੰ ਦੋ ਮਿੰਟ ਦਾ ਮੌਨ ਧਾਰਨ ਕਰਕੇ ਸ਼ਰਧਾਂਜਲੀ ਭੇਟ ਕੀਤੀ।  ਮੀਟਿੰਗ ਨੂੰ ਸੰਬੋਧਨ ਕਰਦਿਆਂ ਸੂਬਾ ਆਗੂ ਭੁਪਿੰਦਰ ਸਿੰਘ ਲੌਂਗੋਵਾਲ ਅਤੇ ਬਲਾਕ ਪ੍ਰਧਾਨ ਕਰਮਜੀਤ ਸਿੰਘ ਸਤੀਪੁਰਾ ਨੇ ਕਿਸਾਨਾਂ ਦੀ ਕਰਜ਼ਾ ਮੁਕਤੀ,ਭਾਰਤ ਅਮਰੀਕਾ ਕਰ ਮੁਕਤ ਵਪਾਰ ਸਮਝੌਤੇ ਨੂੰ ਰੱਦ ਕਰਵਾਉਣ,ਬਿਜਲੀ ਦੇ ਨਿੱਜੀਕਰਨ ਲਈ ਲਿਆਂਦੇ ਬਿਜਲੀ ਬਿਲ 2025 ਨੂੰ ਰੱਦ ਕਰਵਾਉਣ ਅਤੇ ਹੋਰ ਕਿਸਾਨੀ ਮੰਗਾਂ ਨੂੰ ਲੈ ਕੇ ਸੰਯੁਕਤ ਕਿਸਾਨ ਮੋਰਚੇ ਵੱਲੋਂ 6 ਅਪ੍ਰੈਲ ਨੂੰ ਡੀਸੀ ਦਫਤਰ ਸੰਗਰੂਰ ਅੱਗੇ ਦਿੱਤੇ ਜਾਣ ਵਾਲੇ ਰੋਸ ਧਰਨੇ ਵਿੱਚ ਵੀ ਸਮੂਲੀਅਤ ਕਰਨ ਦਾ ਸੱਦਾ ਦਿੱਤਾ। ਇਸ ਦੌਰਾਨ ਚਰਚਾ ਕਰਦਿਆਂ ਇਲਾਕੇ ਵਿੱਚ ਪਿਛਲੇ ਸਮੇਂ ਤੋਂ ਜੰਗਲੀ ਸੂਰਾਂ ਦੇ ਝੁੰਡ ਵੱਲੋਂ ਕਿਸਾਨਾਂ ਦੀਆਂ ਫਸਲਾਂ ਦੀ ਕੀਤੀ ਜਾ ਰਹੀ ਬਰਬਾਦੀ ਨੂੰ ਗੰਭੀਰਤਾ ਨਾਲ ਲੈਂਦਿਆਂ ਇਸ ਮੁੱਦੇ ਤੇ ਪ੍ਰਸ਼ਾਸਨ ਵੱਲੋਂ ਅਜੇ ਤੱਕ ਕੋਈ ਟੀਮ ਨਾ ਭੇਜਣ ਦੀ ਨਿਖੇਧੀ ਕਰਦਿਆਂ ਅਗਲੇ ਦਿਨਾਂ ਵਿੱਚ ਸੰਘਰਸ਼ ਤੇਜ਼ ਕਰਨ ਦਾ ਐਲਾਨ ਕੀਤਾ। ਅੱਜ ਦੀ ਮੀਟਿੰਗ ਵਿੱਚ ਇਕਾਈ ਸਤੀਪੁਰਾ ਦੇ ਮੀਤ ਪ੍ਰਧਾਨ ਰਾਏ ਸਿੰਘ,ਹਾਕਮ ਸਿੰਘ,ਭੋਲਾ ਸਿੰਘ ਪਨਾਂਚ,ਕਰਨੈਲ ਸਿੰਘ,ਯੂਥ ਵਿੰਗ ਦੇ ਆਗੂ ਲਵਪ੍ਰੀਤ ਸਿੰਘ,ਰਾਮ ਸਿੰਘ ਸਮੇਤ ਵੱਡੀ ਗਿਣਤੀ ਕਿਸਾਨ ਹਾਜ਼ਰ ਸਨ।

Have something to say? Post your comment

 

More in Malwa

ਰਿਟਾਇਰਡ ਮੁੱਖ ਅਧਿਆਪਕ ਦੇਵ ਰਾਜ ਸ਼ਰਮਾ ਵਲੋਂ ਮਾਤਾ ਬਚਨੀ ਦੇਵੀ ਦੀ ਯਾਦ ਵਿੱਚ ਸਕੂਲੀ ਵਿਦਿਆਰਥੀਆਂ ਨੂੰ ਕੀਤਾ ਸਨਮਾਨਿਤ

ਨੌਜਵਾਨਾਂ ਵਿੱਚ ਨਸ਼ੇ ਨਾਂਹ ਕਹਿਣ ਦਾ ਹੁਨਰ ਪੈਦਾ ਕਰਨ ਲਈ ਵਰਕਸ਼ਾਪ

ਆਲ ਇੰਡੀਆ ਬੀਐਸਐਨਐਲ ਪੈਨਸ਼ਨਰ ਐਸੋਸੀਏਸ਼ਨ ਵੱਲੋਂ 23 ਮਾਰਚ ਦੇ ਮਹਾਨ ਸ਼ਹੀਦਾਂ ਨੂੰ ਸਮਰਪਿਤ ਵਿਚਾਰ ਗੋਸ਼ਟੀ

ਪੰਜਾਬ ਦੇ ਲੋਕ ਕਾਂਗਰਸ, ਭਾਜਪਾ ਅਤੇ ਅਕਾਲੀਆਂ ਵੱਲੋਂ ਕੀਤੇ ਗਏ ਵਿਸ਼ਵਾਸਘਾਤ ਕਾਰਨ 2027 ਵਿੱਚ ਇਨ੍ਹਾਂ ਦਾ ਮੁਕੰਮਲ ਸਫਾਇਆ ਕਰ ਦੇਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਾਂਝੇ ਯਤਨਾਂ ਨਾਲ਼ ਨਸ਼ੇ ਦੀ ਚੁਣੌਤੀ 'ਤੇ ਜਿੱਤ ਪ੍ਰਾਪਤ ਕਰ ਸਕਦਾ ਹੈ ਪੰਜਾਬ: ਡਾ. ਜਗਦੀਪ ਸਿੰਘ

ਸਪੀਕਰ ਸੰਧਵਾਂ ਵੱਲੋਂ ਧਾਰਮਿਕ ਰਸਮਾਂ ਨਾਲ ਕੋਟਕਪੂਰਾ ਵਿਖੇ ਆਪਣੇ ਨਵੇਂ ਦਫ਼ਤਰ ਦੀ ਸ਼ੁਰੂਆਤ

10000 ਰੁਪਏ ਰਿਸ਼ਵਤ ਲੈਂਦਾ ਐਸ.ਡੀ.ਓ. ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....

ਹਥਿਆਰ ਤਸਕਰੀ ਮਾਡਿਊਲ ਨਾਲ ਸਬੰਧਤ ਬਿਹਾਰ-ਅਧਾਰਤ ਹਥਿਆਰ ਸਪਲਾਇਰ ਸਮੇਤ ਚਾਰ ਦੋਸ਼ੀ ਕਾਬੂ ,10 ਸੈਲਫ਼-ਲੋਡਿੰਗ ਹਥਿਆਰ ਬਰਾਮਦ

ਚੰਡੀਗੜ੍ਹ ਕੇਂਦਰ ਦੇ ਅਧਿਕਾਰ ਖੇਤਰ ਵਿੱਚ ਆਉਂਦਾ ਹੈ; ਭਾਜਪਾ ਦਫ਼ਤਰ ਦੇ ਬਾਹਰ ਹਮਲੇ ਲਈ ਕੇਂਦਰੀ ਗ੍ਰਹਿ ਮੰਤਰੀ ਜ਼ਿੰਮੇਵਾਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ