Friday, April 03, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਨੌਜਵਾਨਾਂ ਵਿੱਚ ਨਸ਼ੇ ਨਾਂਹ ਕਹਿਣ ਦਾ ਹੁਨਰ ਪੈਦਾ ਕਰਨ ਲਈ ਵਰਕਸ਼ਾਪ

April 03, 2026 04:56 PM
Rozana Sehaj times

ਪਟਿਆਲਾ : ਪੰਜਾਬ ਸਰਕਾਰ ਦੇ ਯੁੱਧ ਨਸ਼‌ਿਆਂ ਵਿਰੁੱਧ ਮੁਹਿੰਮ ਤਹਿਤ, ਜ਼ਿੰਦਗੀ ਜ਼ਿੰਦਾਬਾਦ ਮਿਸ਼ਨ, ਗਲੋਬਲ ਸਿੱਖਸ ਅਤੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਮਨੋਵਿਗਿਆਨ ਵਿਭਾਗ ਨੇ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਇੱਥੇ ਯੂਨੀਵਰਸਿਟੀ ਦੇ ਸਾਇੰਸ ਆਡੀਟੋਰੀਅਮ ਵਿਖੇ ਨੌਜਵਾਨਾਂ ਨੂੰ ਨਸ਼ਿਆਂ ਨੂੰ ਨਾਂਹ ਕਹਿਣ ਦਾ ਹੁਨਰ ਸਿਖਾਉਣ ਲਈ ਇੱਕ ਵਿਸ਼ੇਸ਼ ਵਰਕਸ਼ਾਪ ਕਰਵਾਕੇ ਨਸ਼ਿਆਂ ਵਿਰੁੱਧ ਮੁਹਿੰਮ ਵਿੱਢੀ।

               ਇਸ ਪ੍ਰੋਗਰਾਮ ਦੀ ਸ਼ੁਰੂਆਤ ਪੰਜਾਬੀ ਯੂਨੀਵਰਸਿਟੀ ਦੇ ਉਪ ਕੁਲਪਤੀ ਜਗਦੀਪ ਸਿੰਘ ਨੇ ਕਰਵਾਈ।ਜ਼ਿੰਦਗੀ ਜ਼ਿੰਦਾਬਾਦ ਮਿਸ਼ਨ ਦੇ ਮੁਖੀ ਰੁਪਿੰਦਰਜੀਤ ਸਿੰਘ ਨੇ ਦੱਸਿਆ ਕਿ ਇਸ ਵਰਕਸ਼ਾਪ ਵਿੱਚ ਬਰਨਾਲਾ ਜਿਲ੍ਹੇ ਵਿੱਚੋਂ ਚੁਣੇ ਗਏ 200  ਵਿਦਿਆਰਥੀਆਂ ਨੇ ਹਿੱਸਾ ਲਿਆ। ਇੰਨ੍ਹਾਂ ਨੂੰ ਮਨੋ‌ਵਿਗਿਆਨ ਵਿਭਾਗ ਦੇ ਰਿਸਰਚ ਸਕਾਲਰਜ਼ ਦੀ ਟੀਮ ਅਤੇ ਅਧਿਆਪਕਾਂ ਵੱਲੋਂ ਸਿਖਲਾਈ ਦਿੱਤੀ ਗਈ ਕਿ ਨੌਜਵਾਨਾਂ ਵਿੱਚ ਨਸ਼ੇ ਨੂੰ ਨਾਂਹ ਕਹਿਣ ਦਾ ਹੁਨਰ ਕਿਵੇਂ ਪੈਦਾ ਕੀਤਾ ਜਾ ਸਕਦਾ ਹੈ ਅਤੇ ਚੰਗਾ ਪਾਲਣ ਪੋਸ਼ਣ ਕਿਵੇਂ ਕੀਤੀ ਜਾ ਸਕਦਾ ਹੈ।

               ਮਨੋਵਿਗਿਆਨ ਵਿਭਾਗ ਦੇ ਮੁਖੀ ਪ੍ਰੋ. ਦਮਨ ਸੰਧੂ ਦੀ ਅਗਵਾਈ ਹੇਠਲੀ ਇਸ ਸਿਖਲਾਈ ਪ੍ਰਾਪਤ ਟੀਮ ਦੇ ਮੈਂਬਰ "ਜ਼ਿੰਦਗੀ ਦੇ ਮਾਰਗ-ਦਰਸ਼ਕ" (ਲਾਈਫ਼ ਨੇਵੀਗੇਟਰ) ਦੇ ਨਾਂ ਤੇ ਜਾਣੇ ਜਾਣਗੇ ਅਤੇ ਇਹ ਅੱਗੇ ਆਪਣੇ ਜਿਲ੍ਹੇ ਵਿੱਚ ਕਿਸ਼ੋਰ ਉਮਰ (ਟੀਨਏਜ) ਬੱਚਿਆਂ ਵਿੱਚ ਨਸ਼ੇ ਪ੍ਰਤੀ ਨਾਂਹ ਕਹਿਣ ਦਾ ਹੁਨਰ (ਰਿਫਿਊਜ਼ਲ ਸਕਿੱਲ) ਪੈਦਾ ਕਰਨਗੇ ਅਤੇ ਬੱਚਿਆਂ ਦੇ ਮਾਪਿਆਂ ਨੂੰ ਪਰਵਰਿਸ਼ ਪ੍ਰਤੀ ਜਾਗਰੂਕ ਕਰਨਗੇ।ਇਸ ਮਿਸ਼ਨ ਦੀ ਟੀਮ ਨੇ ਦੱਸਿਆ ਕਿ ਇਹ ਆਪਣੇ ਆਪ ਵਿੱਚ ਇੱਕ ਵਿਲੱਖਣ ਪ੍ਰੋਗਰਾਮ ਹੈ ਜੋ ਨਸ਼ੇ ਦੇ ਮੰਗ ਪੱਖ ਤੇ ਕੰਮ ਕਰੇਗਾ।ਇਹ ਮਿਸ਼ਨ ਸਮਾਜ ਸੇਵੀ ਸੰਸਥਾਵਾਂ ਨੂੰ ਨਾਲ ਲੈ ਕੇ ਇਸ ਮਿਸ਼ਨ ਦੀ ਟੀਮ ਅਤੇ ਗਲੋਬਲ ਸਿੱਖਸ ਦੀ ਟੀਮ ਵੱਲੋਂ ਪ੍ਰਸ਼ਾਸ਼ਨ ਦੀ ਮਦਦ ਲੈ ਕੇ ਚਲਾਇਆ ਜਾਵੇਗਾ।

               ਰੁਪਿੰਦਰਜੀਤ ਸਿੰਘ ਨੇ ਦੱਸਿਆ ਕਿ ਇਹ ਮਿਸ਼ਨ ਇੱਕ ਰਿਸਰਚ ਨੂੰ ਅਧਾਰ ਬਣਾ ਕੇ ਤਿਆਰ ਕੀਤਾ ਗਿਆ ਹੈ।ਇਸ ਮਿਸ਼ਨ ਦਾ ਮਕਸਦ ਨੌਜਵਾਨਾਂ ਵਿੱਚ ਨਸ਼ੇ ਪ੍ਰਤੀ ਰਿਫਿਊਜ਼ਲ ਸਕਿੱਲ ਪੈਦਾ ਕਰਨਾ ਹੈ।ਇਹ ਮਿਸ਼ਨ ਨੌਜਵਾਨਾਂ ਵਿੱਚ ਆਤਮ ਵਿਸ਼ਵਾਸ਼ ਪੈਦਾ ਕਰਕੇ ਸਕਾਰਤਮਕ ਜੀਵਨ ਸ਼ੈਲੀ ਨੂੰ ਉਤਸ਼ਾਹਿਤ ਕਰੇਗਾ ਤਾਂ ਜੋ ਉਹ ਦੋਸਤਾਂ ਦੇ ਦਬਾਅ (ਪੀਅਰ ਪ੍ਰੈਸ਼ਰ) ਦੇ ਹਾਲਾਤ ਵਿੱਚ ਨਸ਼ੇ ਨੂੰ ਨਾਂਹ ਕਹਿ ਸਕਣ।ਇਸ ਮੌਕੇ ਗਲੋਬਲ ਸਿੱਖਸ ਦੇ ਬੁਲਾਰੇ ਹਰਮੀਕ ਸਿੰਘ ਨੇ ਦੁਬਈ ਵਿੱਚ ਨਸ਼ੇ ਖਿਲਾਫ ਚਲਦੀ ਮੁਹਿੰਮ ਵਿੱਚ ਕੀਤੇ ਕੰਮ ਦੇ ਤਜਰਬੇ ਵੀ ਸਾਂਝੇ ਕੀਤੇ ਅਤੇ ਨੌਜਵਾਨਾਂ ਨੂੰ ਇਸ ਮਿਸ਼ਨ ਵਿੱਚ ਭਾਗ ਲੈਣ ਲਈ ਉਤਸ਼ਾਹਿਤ ਵੀ ਕੀਤਾ।ਇਸ ਮੌਕੇ ਜ਼ਿਲ੍ਹਾ ਪ੍ਰਸ਼ਾਸਨ ਤੇ ਪੰਜਾਬੀ ਯੂਨੀਵਰਸਿਟੀ ਦੇ ਅਧਿਕਾਰੀ ਵੀ ਮੌਜੂਦ ਸਨ।

 

Have something to say? Post your comment

 

More in Malwa

ਰਿਟਾਇਰਡ ਮੁੱਖ ਅਧਿਆਪਕ ਦੇਵ ਰਾਜ ਸ਼ਰਮਾ ਵਲੋਂ ਮਾਤਾ ਬਚਨੀ ਦੇਵੀ ਦੀ ਯਾਦ ਵਿੱਚ ਸਕੂਲੀ ਵਿਦਿਆਰਥੀਆਂ ਨੂੰ ਕੀਤਾ ਸਨਮਾਨਿਤ

ਆਲ ਇੰਡੀਆ ਬੀਐਸਐਨਐਲ ਪੈਨਸ਼ਨਰ ਐਸੋਸੀਏਸ਼ਨ ਵੱਲੋਂ 23 ਮਾਰਚ ਦੇ ਮਹਾਨ ਸ਼ਹੀਦਾਂ ਨੂੰ ਸਮਰਪਿਤ ਵਿਚਾਰ ਗੋਸ਼ਟੀ

ਕਿਸਾਨ ਵਿਰੋਧੀ ਨੀਤੀਆਂ ਲਾਗੂ ਨਹੀਂ ਹੋਣ ਦਿਆਂਗੇ : ਲੌਂਗੋਵਾਲ 

ਪੰਜਾਬ ਦੇ ਲੋਕ ਕਾਂਗਰਸ, ਭਾਜਪਾ ਅਤੇ ਅਕਾਲੀਆਂ ਵੱਲੋਂ ਕੀਤੇ ਗਏ ਵਿਸ਼ਵਾਸਘਾਤ ਕਾਰਨ 2027 ਵਿੱਚ ਇਨ੍ਹਾਂ ਦਾ ਮੁਕੰਮਲ ਸਫਾਇਆ ਕਰ ਦੇਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਾਂਝੇ ਯਤਨਾਂ ਨਾਲ਼ ਨਸ਼ੇ ਦੀ ਚੁਣੌਤੀ 'ਤੇ ਜਿੱਤ ਪ੍ਰਾਪਤ ਕਰ ਸਕਦਾ ਹੈ ਪੰਜਾਬ: ਡਾ. ਜਗਦੀਪ ਸਿੰਘ

ਸਪੀਕਰ ਸੰਧਵਾਂ ਵੱਲੋਂ ਧਾਰਮਿਕ ਰਸਮਾਂ ਨਾਲ ਕੋਟਕਪੂਰਾ ਵਿਖੇ ਆਪਣੇ ਨਵੇਂ ਦਫ਼ਤਰ ਦੀ ਸ਼ੁਰੂਆਤ

10000 ਰੁਪਏ ਰਿਸ਼ਵਤ ਲੈਂਦਾ ਐਸ.ਡੀ.ਓ. ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....

ਹਥਿਆਰ ਤਸਕਰੀ ਮਾਡਿਊਲ ਨਾਲ ਸਬੰਧਤ ਬਿਹਾਰ-ਅਧਾਰਤ ਹਥਿਆਰ ਸਪਲਾਇਰ ਸਮੇਤ ਚਾਰ ਦੋਸ਼ੀ ਕਾਬੂ ,10 ਸੈਲਫ਼-ਲੋਡਿੰਗ ਹਥਿਆਰ ਬਰਾਮਦ

ਚੰਡੀਗੜ੍ਹ ਕੇਂਦਰ ਦੇ ਅਧਿਕਾਰ ਖੇਤਰ ਵਿੱਚ ਆਉਂਦਾ ਹੈ; ਭਾਜਪਾ ਦਫ਼ਤਰ ਦੇ ਬਾਹਰ ਹਮਲੇ ਲਈ ਕੇਂਦਰੀ ਗ੍ਰਹਿ ਮੰਤਰੀ ਜ਼ਿੰਮੇਵਾਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ