Friday, April 03, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਰਾਜਪੁਰਾ ਦੀ ਵਿਧਾਇਕ ਨੀਨਾ ਮਿੱਤਲ ਵੱਲੋਂ ਬਨੂੰੜ ਮੰਡੀ ਵਿੱਚ ਕਣਕ ਖਰੀਦ ਦੀ ਸ਼ੁਰੂਆਤ

April 03, 2026 04:59 PM
Rozana Sehaj times

ਬਨੂਰ : ਰਾਜਪੁਰਾ ਹਲਕੇ ਦੀ ਵਿਧਾਇਕ ਸ੍ਰੀਮਤੀ ਨੀਨਾ ਮਿੱਤਲ ਵੱਲੋਂ ਅੱਜ ਬਨੂਰ ਮੰਡੀ ਵਿੱਚ ਕਣਕ ਦੀ ਖਰੀਦ ਮੁਹਿੰਮ ਦੀ ਰਸਮੀ ਸ਼ੁਰੂਆਤ ਕੀਤੀ ਗਈ, ਜਿਸ ਨਾਲ ਜ਼ਿਲ੍ਹਾ ਐਸ.ਏ.ਐਸ. ਨਗਰ ਵਿੱਚ ਖਰੀਦ ਪ੍ਰਕਿਰਿਆ ਦੀ ਸ਼ੁਰੂਆਤ ਹੋ ਗਈ ਹੈ। ਜ਼ਿਲ੍ਹੇ ਦੀਆਂ ਮੁੱਖ ਮੰਡੀਆਂ ਜਿਵੇਂ ਬਨੂਰ, ਲਾਲੜੂ ਅਤੇ ਸਮਗੌਲੀ ਵਿੱਚ ਕਣਕ ਦੀ ਆਮਦ ਸ਼ੁਰੂ ਹੋ ਚੁੱਕੀ ਹੈ। ਇਸ ਮੌਕੇ ਉਨ੍ਹਾਂ ਅਧਿਕਾਰੀਆਂ ਅਤੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਦੇ ਕਿਸਾਨਾਂ ਦੇ ਹਿਤਾਂ ਦੀ ਰੱਖਿਆ ਅਤੇ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਸਾਰੀਆਂ ਖਰੀਦ ਏਜੰਸੀਆਂ ਨੂੰ ਹੁਕਮ ਦਿੱਤੇ ਗਏ ਹਨ ਕਿ ਮੰਡੀਆਂ ਵਿੱਚ ਆਉਣ ਵਾਲੀ ਕਣਕ ਦੀ ਤੁਰੰਤ ਅਤੇ ਸੁਚਾਰੂ ਖਰੀਦ ਯਕੀਨੀ ਬਣਾਈ ਜਾਵੇ, ਤਾਂ ਜੋ ਕਿਸਾਨਾਂ ਨੂੰ ਆਪਣੀ ਫਸਲ ਵੇਚਣ ਲਈ ਕਿਸੇ ਵੀ ਤਰ੍ਹਾਂ ਦੀ ਉਡੀਕ ਨਾ ਕਰਨੀ ਪਵੇ। ਸ੍ਰੀਮਤੀ ਮਿੱਤਲ ਨੇ ਹੋਰ ਦੱਸਿਆ ਕਿ ਰਾਜ ਸਰਕਾਰ ਵੱਲੋਂ ਮੰਡੀਆਂ ਵਿੱਚ ਲਿਫਟਿੰਗ, ਸਟੋਰੇਜ, ਪੀਣ ਵਾਲੇ ਪਾਣੀ ਅਤੇ ਹੋਰ ਬੁਨਿਆਦੀ ਸਹੂਲਤਾਂ ਦੇ ਪੂਰੇ ਪ੍ਰਬੰਧ ਕੀਤੇ ਗਏ ਹਨ, ਤਾਂ ਜੋ ਕਿਸਾਨਾਂ ਨੂੰ ਕੋਈ ਦਿੱਕਤ ਨਾ ਆਵੇ। ਉਨ੍ਹਾਂ ਸਰਕਾਰ ਦੇ ਕਿਸਾਨ-ਪੱਖੀ ਰੁਖ ਨੂੰ ਦੁਹਰਾਉਂਦਿਆਂ ਭਰੋਸਾ ਦਿਵਾਇਆ ਕਿ ਮੰਡੀਆਂ ਵਿੱਚ ਆਉਣ ਵਾਲੇ ਹਰ ਦਾਣੇ ਦੀ ਨਿਯਮਾਂ ਅਨੁਸਾਰ ਖਰੀਦ ਕੀਤੀ ਜਾਵੇਗੀ ਅਤੇ ਭੁਗਤਾਨ ਵੀ ਸਮੇਂ ਸਿਰ ਕੀਤਾ ਜਾਵੇਗਾ। ਇਸ ਮੌਕੇ ਖਰੀਦ ਏਜੰਸੀਆਂ ਅਤੇ ਮਾਰਕੀਟ ਕਮੇਟੀਆਂ ਦੇ ਅਧਿਕਾਰੀ ਵੀ ਹਾਜ਼ਰ ਸਨ।

Have something to say? Post your comment

 

More in Chandigarh

ਭਗਵੰਤ ਮਾਨ ਸਰਕਾਰ ਨੇ ਰਿਕਾਰਡ ਕਾਇਮ ਕੀਤਾ, ਪੰਜਾਬ ਦੇ ਇਤਿਹਾਸ ਵਿੱਚ ਪਹਿਲੀ ਵਾਰ ਸਿਰਫ਼ 4 ਸਾਲਾਂ ‘ਚ 65,264 ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ

ਹਰ ਸ਼ੁੱਕਰਵਾਰ ਡੇਂਗੂ ’ਤੇ ਵਾਰ 2026: ਪੰਜਾਬ ਨੇ ਬਿਮਾਰੀ-ਮੁਕਤ ਮਾਨਸੂਨ ਸੀਜ਼ਨ ਯਕੀਨੀ ਬਣਾਉਣ ਲਈ ਜ਼ਮੀਨੀ ਪੱਧਰ ’ਤੇ ਕਾਰਵਾਈ ਵਿੱਚ ਲਿਆਂਦੀ ਤੇਜ਼ੀ

ਪੰਜਾਬ ਸਰਕਾਰ ਨੇ ਰਿਕਾਰਡ ਮਾਲੀਏ, 1,300 ਕਰੋੜ ਰੁਪਏ ਦੇ ਸੜਕੀ ਕੰਮਾਂ ਅਤੇ ਵਿਆਪਕ ਨਾਗਰਿਕ ਸੁਧਾਰਾਂ ਨਾਲ ਸ਼ਹਿਰੀ ਬੁਨਿਆਦੀ ਢਾਂਚੇ ਦੇ ਵਿਕਾਸ ਵਿੱਚ ਲਿਆਂਦੀ ਤੇਜ਼ੀ

ਪੰਜਾਬ ਵੱਲੋਂ ਆਟੀਜ਼ਮ ਅਤੇ ਨਿਊਰੋ ਡਿਵੈਲਪਮੈਂਟਲ ਦੇਖਭਾਲ ਪ੍ਰਤੀ ਵਚਨਬੱਧਤਾ ਤਹਿਤ ਮੋਹਾਲੀ ਵਿੱਚ ਸੈਂਟਰ ਆਫ਼ ਐਕਸੀਲੈਂਸ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ: ਸਿਹਤ ਮੰਤਰੀ ਡਾ. ਬਲਬੀਰ ਸਿੰਘ

ਸ਼ਾਨਦਾਰ ਚਾਰ ਸਾਲ ਭਗਵੰਤ ਸਿੰਘ ਮਾਨ ਦੇ ਨਾਲ – ਹਲਕਾ ਵਿਧਾਇਕ ਸ. ਕੁਲਜੀਤ ਸਿੰਘ ਰੰਧਾਵਾ ਨੇ ਲੋਕਾਂ ਨੂੰ ਕਰਵਾਇਆ ਸਰਕਾਰ ਦੀਆਂ ਯੋਜਨਾਵਾਂ ਨਾਲ ਜਾਣੂ

ਪੰਜਾਬ ਮੰਡੀ ਬੋਰਡ ਦੇ ਸਕੱਤਰ ਕੁਮਾਰ ਅਮਿਤ ਨੇ ਸੂਬੇ ਦੀਆਂ ਅਨਾਜ ਮੰਡੀਆਂ ਦਾ ਕੀਤਾ ਦੌਰਾ

ਪੰਜਾਬ ਵੱਲੋਂ ਆਟੀਜ਼ਮ ਅਤੇ ਨਿਊਰੋ ਡਿਵੈਲਪਮੈਂਟਲ ਦੇਖਭਾਲ ਪ੍ਰਤੀ ਵਚਨਬੱਧਤਾ ਤਹਿਤ ਮੋਹਾਲੀ ਵਿੱਚ ਸੈਂਟਰ ਆਫ਼ ਐਕਸੀਲੈਂਸ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ: ਸਿਹਤ ਮੰਤਰੀ ਡਾ. ਬਲਬੀਰ ਸਿੰਘ

ਡਿਪਟੀ ਕਮਿਸ਼ਨਰ ਕੋਮਲ ਮਿੱਤਲ ਵੱਲੋਂ ਸ਼ਹੀਦ ਮੇਜਰ ਹਰਮਿੰਦਰਪਾਲ ਸਿੰਘ ਸਰਕਾਰੀ ਕਾਲਜ, ਫੇਜ਼-6, ਮੋਹਾਲੀ ਵਿੱਚ 40ਵੇਂ ਸਾਲਾਨਾ ਖੇਡ ਸਮਾਰੋਹ ਦਾ ਉਦਘਾਟਨ

ਭਗਵੰਤ ਮਾਨ ਸਰਕਾਰ ਨੇ ਦੁੱਧ ਖਰੀਦ ਦਰਾਂ ਵਧਾਈਆਂ, ਡੇਅਰੀ ਕਿਸਾਨਾਂ ਲਈ ਬਿਹਤਰ ਆਮਦਨ ਯਕੀਨੀ ਬਣਾਈ ਅਤੇ ਪੇਂਡੂ ਆਰਥਿਕਤਾ ਨੂੰ ਮਜ਼ਬੂਤ ਕੀਤਾ

ਗੈਂਗਸਟਰਾਂ ’ਤੇ ਵਾਰ ਦਾ 72ਵਾਂ ਦਿਨ: ਪੰਜਾਬ ਪੁਲਿਸ ਨੇ 483 ਥਾਈਂ ਕੀਤੀ ਛਾਪੇਮਾਰੀ ; 184 ਗ੍ਰਿਫ਼ਤਾਰ